Radio Spice
India News

ਦੋਫਾੜ ਜਾਪਿਆ ਜਥੇਦਾਰ ਨੂੰ ਹਟਾਉਣ ਦਾ ਫੈਸਲਾ ! ਨਹੀਂ ਹੋਈ ਮੀਟਿੰਗ 'ਚ ਚਰਚਾ, ਪੁਲਿਸ ਲਈ ਪ੍ਰਗਟਾਈ ਨਰਾਜ਼ਗੀ

By 111459pwpadmin•

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਸ਼ਨੀਵਾਰ ਨੂੰ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਨੂੰ ਲੈ ਕੇ ਚੱਲ ਰਹੀਆਂ ਅਟਕਲਾਂ ਦਾ ਅੰਤ ਹੋ ਗਿਆ ਹੈ। ਇਹ ਕਨਸੋਆਂ ਹਨ ਕਿ ਜਥੇਦਾਰ ਨੂੰ ਹਟਾਉਣ ਦੇ ਫੈਸਲੇ ਨੂੰ ਲੈ ਕੇ ਅਕਾਲੀ ਦਲ 'ਚ ਹੀ ਫੁੱਟ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਸ਼ਨੀਵਾਰ ਨੂੰ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਨੂੰ ਲੈ ਕੇ ਚੱਲ ਰਹੀਆਂ ਅਟਕਲਾਂ ਦਾ ਅੰਤ ਹੋ ਗਿਆ ਹੈ। ਇਹ ਕਨਸੋਆਂ ਹਨ ਕਿ ਜਥੇਦਾਰ ਨੂੰ ਹਟਾਉਣ ਦੇ ਫੈਸਲੇ ਨੂੰ ਲੈ ਕੇ ਅਕਾਲੀ ਦਲ 'ਚ ਹੀ ਫੁੱਟ ਦਿਖਾਈ ਦੇ ਰਹੀ ਸੀ, ਜਿਸ ਤੋਂ ਬਾਅਦ ਇਸ 'ਤੇ ਫੈਸਲਾ ਟਾਲ ਦਿੱਤਾ ਗਿਆ ਸੀ।

ਸ਼੍ਰੋਮਣੀ ਕਮੇਟੀ ਵੀ ਹੁਣ ਪਹਿਲਵਾਨਾਂ ਦੇ ਹੱਕ ਵਿੱਚ ਉਤਰ ਆਈ ਹੈ। ਸ਼੍ਰੋਮਣੀ ਕਮੇਟੀ ਦਾ ਵਫ਼ਦ ਜਲਦੀ ਹੀ ਦਿੱਲੀ ਦੇ ਜੰਤਰ-ਮੰਤਰ ਪੁੱਜੇਗਾ। ਜਿੱਥੇ ਸ਼੍ਰੋਮਣੀ ਕਮੇਟੀ ਮੈਂਬਰ ਪਹਿਲਵਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨਗੇ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਰੀਰਕ ਸ਼ੋਸ਼ਣ ਦਾ ਸ਼ਿਕਾਰ ਹੋਈਆਂ ਮਹਿਲਾ ਪਹਿਲਵਾਨਾਂ ਨੂੰ ਵੀ ਮਿਲਣਗੇ।

https://twitter.com/SGPCAmritsar/status/1659873113432047616?s=20

ਪੁਲਿਸ ਦੇ ਰਵੱਈਏ ਤੋਂ ਨਾਰਾਜ਼ 

ਸ਼੍ਰੋਮਣੀ ਕਮੇਟੀ ਦੀ ਮੀਟਿੰਗ ਵਿੱਚ ਪੁਲੀਸ ਖ਼ਿਲਾਫ਼ ਵੀ ਨਾਰਾਜ਼ਗੀ ਪ੍ਰਗਟਾਈ ਗਈ। ਦਰਅਸਲ ਪਿਛਲੇ ਕੁਝ ਸਮੇਂ ਤੋਂ ਸੋਸ਼ਲ ਮੀਡੀਆ 'ਤੇ ਸਿੱਖਾਂ ਖਿਲਾਫ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਮੀਡੀਆ ਵਿੰਗ ਨੇ ਕੁਝ ਖਾਤਿਆਂ ਦੀ ਪੜਤਾਲ ਕਰਕੇ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਪਰ ਪੁਲੀਸ ਨੇ ਅਜੇ ਤੱਕ ਇਸ ਮਾਮਲੇ ਵਿੱਚ ਕੋਈ ਕਦਮ ਨਹੀਂ ਚੁੱਕਿਆ।

ਦੂਜੇ ਪਾਸੇ ਡਾਂਗਮਾਰ ਗੁਰਦੁਆਰਾ ਸਾਹਿਬ ਵਿੱਚ ਬੋਧੀ ਮੰਦਰ ਦੀ ਉਸਾਰੀ ਦੇ ਮਾਮਲੇ ਵਿੱਚ ਇੱਕ ਵਫ਼ਦ ਜਲਦੀ ਹੀ ਤਿੱਬਤੀ ਧਾਰਮਿਕ ਆਗੂਆਂ ਨੂੰ ਮਿਲੇਗਾ ਅਤੇ ਕੋਈ ਹੱਲ ਕੱਢਿਆ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live