Radio Spice
India News

ਜੰਗ 'ਚ ਦੋਵੇਂ ਲੱਤਾਂ ਗੁਆਉਣ ਦੇ ਬਾਵਜੂਦ ਇਸ ਸਾਬਕਾ ਫੌਜੀ ਨੇ ਰਚਿਆ ਇਤਿਹਾਸ, ਫ਼ਤਿਹ ਕੀਤਾ ਐਵਰੈਸਟ

By 111459pwpadmin•

ਕਹਿੰਦੇ ਹਨ ਕਿ ਜੇਕਰ ਟੀਚਾ ਹਾਸਲ ਕਰਨ ਲਈ ਜ਼ਿੱਦ ਹੋਵੇ ਤਾਂ ਸਫਲਤਾ ਯਕੀਨੀ ਹੈ। ਅਜਿਹੀ ਇੱਕ ਮਿਸਾਲ ਦੇਖਣ ਨੂੰ ਮਿਲੀ, ਜਦੋਂ ਇੱਕ ਸਾਬਕਾ ਫੌਜੀ ਨੇ ਹੈਰਾਨੀਜਨਕ ਆਪਣੀ ਜ਼ਿੱਦ ਨੂੰ ਸਫਲਤਾ ਦੇ ਵਿੱਚ ਬਦਲ ਦਿੱਤਾ। ਦੱਸ ਦਈਏ ਇੱਕ ਸਾਬਕਾ ਨੇਪਾਲੀ ਸੈਨਿਕ, ਜਿਸ ਨੇ ਇੱਕ ਜੰਗ ਵਿੱਚ ਆਪਣੀਆਂ ਦੋਵੇਂ ਲੱਤਾਂ ਗੁਆ ਲਈਆਂ ਸਨ। ਪਰ ਫਿਰ ਵੀ ਇਸ ਸਖ਼ਸ਼ ਨੇ ਆਪਣੀ ਕਾਮਯਾਬੀ ਦੇ ਝੰਡੇ ਮਾਊ

ਕਹਿੰਦੇ ਹਨ ਕਿ ਜੇਕਰ ਟੀਚਾ ਹਾਸਲ ਕਰਨ ਲਈ ਜ਼ਿੱਦ ਹੋਵੇ ਤਾਂ ਸਫਲਤਾ ਯਕੀਨੀ ਹੈ। ਅਜਿਹੀ ਇੱਕ ਮਿਸਾਲ ਦੇਖਣ ਨੂੰ ਮਿਲੀ, ਜਦੋਂ ਇੱਕ ਸਾਬਕਾ ਫੌਜੀ ਨੇ ਹੈਰਾਨੀਜਨਕ ਆਪਣੀ ਜ਼ਿੱਦ ਨੂੰ ਸਫਲਤਾ ਦੇ ਵਿੱਚ ਬਦਲ ਦਿੱਤਾ। ਦੱਸ ਦਈਏ ਇੱਕ ਸਾਬਕਾ ਨੇਪਾਲੀ ਸੈਨਿਕ, ਜਿਸ ਨੇ ਇੱਕ ਜੰਗ ਵਿੱਚ ਆਪਣੀਆਂ ਦੋਵੇਂ ਲੱਤਾਂ ਗੁਆ ਲਈਆਂ ਸਨ। ਪਰ ਫਿਰ ਵੀ ਇਸ ਸਖ਼ਸ਼ ਨੇ ਆਪਣੀ ਕਾਮਯਾਬੀ ਦੇ ਝੰਡੇ ਮਾਊਂਟ ਐਵਰੈਸਟ ਉੱਤੇ ਗੱਡ ਦਿੱਤੇ ਹਨ।  ਇਸ ਸਾਬਕਾ ਫੌਜੀ ਦਾ ਨਾਂ ਹਰੀ ਬੁੱਧਮਗਰ (Hari Budhamagar) ਹੈ, ਜਿਸ ਦੀ ਉਮਰ 43 ਸਾਲ ਹੈ ਅਤੇ ਉਸ ਨੇ ਆਪਣੀਆਂ ਦੋਵੇਂ ਲੱਤਾਂ ਗੁਆਉਣ ਦੇ ਬਾਵਜੂਦ ਮਾਊਂਟ ਐਵਰੈਸਟ ਫਤਿਹ ਕਰਕੇ ਇਤਿਹਾਸ ਰਚਿਆ ਹੈ।

ਬਣੌਟੀ ਪੈਰਾਂ ਨਾਲ ਦੁਨੀਆ ਦੀ ਸਭ ਦੇ ਉੱਚੇ ਪਹਾੜ ਦੇ ਸਿਖਰ 'ਤੇ ਪਹੁੰਚਣ ਵਾਲਾ ਪਹਿਲਾ ਵਿਅਕਤੀ ਬਣ ਗਿਆ ਹੈ

2010 ਵਿੱਚ ਅਫਗਾਨਿਸਤਾਨ ਵਿੱਚ ਲੜਦਿਆਂ ਹਰੀ ਨੇ ਦੋਵੇਂ ਲੱਤਾਂ ਗੁਆ ਦਿੱਤੀਆਂ ਸਨ। ਪਰ ਇਸ ਸਾਬਕਾ ਫੌਜੀ ਨੇ ਮਾਊਂਟ ਐਵਰੈਸਟ ਨੂੰ ਸਰ ਕਰਕੇ ਇਤਿਹਾਸ ਰਚਿਆ ਅਤੇ ਨਕਲੀ ਲੱਤਾਂ ਨਾਲ ਦੁਨੀਆ ਦੀ ਸਭ ਤੋਂ ਉੱਚੀ ਪਹਾੜੀ ਚੋਟੀ 'ਤੇ ਪਹੁੰਚਣ ਵਾਲਾ ਪਹਿਲਾ ਵਿਅਕਤੀ ਬਣ ਗਿਆ। ਇਕ ਅਧਿਕਾਰੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ।

ਜਜ਼ਬੇ ਨੂੰ ਸਲਾਮ

43 ਸਾਲਾ ਹਰੀ ਬੁੱਧਮਾਗਰ ਨੇ ਸ਼ੁੱਕਰਵਾਰ ਦੁਪਹਿਰ ਨੂੰ 8848.86 ਮੀਟਰ ਉੱਚੀ ਪਹਾੜੀ ਚੋਟੀ ਨੂੰ ਫਤਹਿ ਕੀਤਾ। ਸੈਰ-ਸਪਾਟਾ ਵਿਭਾਗ ਦੇ ਇੱਕ ਅਧਿਕਾਰੀ ਨੇ ਕਿਹਾ, "ਦੋਹਾਂ ਪੈਰਾਂ ਤੋਂ ਦਿਵਿਆਂਗ ਸਾਬਕਾ ਸੈਨਿਕ ਹਰੀ ਬੁੱਧਮਾਗਰ ਨੇ ਸ਼ੁੱਕਰਵਾਰ ਨੂੰ ਮਾਊਂਟ ਐਵਰੈਸਟ ਨੂੰ ਸਰ ਕਰਕੇ ਇਤਿਹਾਸ ਰਚ ਦਿੱਤਾ।" ਉਹ ਇਸ ਸ਼੍ਰੇਣੀ ਵਿੱਚ ਦੁਨੀਆ ਦੀ ਸਭ ਤੋਂ ਉੱਚੀ ਪਹਾੜੀ ਚੋਟੀ 'ਤੇ ਚੜ੍ਹਨ ਵਾਲਾ ਪਹਿਲਾ ਵਿਅਕਤੀ ਹੈ। 2010 ਦੀ ਅਫਗਾਨਿਸਤਾਨ ਜੰਗ ਵਿੱਚ ਬਰਤਾਨਵੀ ਗੋਰਖਿਆਂ ਦੇ ਸਿਪਾਹੀ ਵਜੋਂ ਯੂਕੇ ਸਰਕਾਰ ਲਈ ਲੜਦੇ ਹੋਏ ਬੁੱਧਮਗਰ ਨੇ ਆਪਣੀਆਂ ਦੋਵੇਂ ਲੱਤਾਂ ਗੁਆ ਦਿੱਤੀਆਂ ਸਨ। ਉੱਧਰ ਸੋਸ਼ਲ ਮੀਡੀਆ ਉੱਤੇ ਸਾਬਕਾ ਸੈਨਿਕ ਹਰੀ ਬੁੱਧਮਾਗਰ ਦੀ ਖੂਬ ਤਾਰੀਫ ਹੋ ਰਹੀ ਹੈ। ਹਰ ਕੋਈ ਇਸ ਸਿਪਾਹੀ ਦੇ ਜਜ਼ਬੇ ਨੂੰ ਸਲਾਮ ਕਰ ਰਿਹਾ ਹੈ। 

https://twitter.com/Hari_BudhaMagar/status/1659978127538266112?s=20

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live