Radio Spice
India News

ਨਵੇਂ ਸੰਸਦ ਭਵਨ ਦੇ ਉਦਘਾਟਨ ਮੌਕੇ ਜਾਰੀ ਕੀਤਾ ਜਾਵੇਗਾ 75 ਰੁਪਏ ਦਾ ਸਿੱਕਾ

By 111459pwpadmin•

ਪ੍ਰਧਾਨ ਮੰਤਰੀ ਨਰਿੰਦਰ ਮੋਦੀ 28 ਮਈ ਨੂੰ ਨਵੇਂ ਸੰਸਦ ਭਵਨ ਦਾ ਉਦਘਾਟਨ ਕਰਨ ਜਾ ਰਹੇ ਹਨ। ਇਸ ਮੌਕੇ 'ਤੇ 75 ਰੁਪਏ ਦਾ ਨਵਾਂ ਸਿੱਕਾ ਵੀ ਜਾਰੀ ਕੀਤਾ ਜਾਵੇਗਾ, ਜਿਸ 'ਚ ਕਈ ਖ਼ਾਸੀਅਤਾਂ ਹੋਣਗੀਆਂ। ਵਿੱਤ ਮੰਤਰਾਲੇ ਨੇ ਨਵੇਂ ਸਿੱਕਿਆਂ ਦੀ ਮਿਨਟਿੰਗ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਨ੍ਹਾਂ ਧਾਤੂਆਂ ਤੋਂ ਬਣੇਗਾ ਸਿੱਕਾ ਵਿੱਤ ਮੰਤਰਾਲੇ ਦੇ ਨੋਟੀਫਿਕੇਸ਼ਨ ਮੁਤਾਬਕ ਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 28 ਮਈ ਨੂੰ ਨਵੇਂ ਸੰਸਦ ਭਵਨ ਦਾ ਉਦਘਾਟਨ ਕਰਨ ਜਾ ਰਹੇ ਹਨ। ਇਸ ਮੌਕੇ 'ਤੇ 75 ਰੁਪਏ ਦਾ ਨਵਾਂ ਸਿੱਕਾ ਵੀ ਜਾਰੀ ਕੀਤਾ ਜਾਵੇਗਾ, ਜਿਸ 'ਚ ਕਈ ਖ਼ਾਸੀਅਤਾਂ ਹੋਣਗੀਆਂ। ਵਿੱਤ ਮੰਤਰਾਲੇ ਨੇ ਨਵੇਂ ਸਿੱਕਿਆਂ ਦੀ ਮਿਨਟਿੰਗ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ।

ਇਨ੍ਹਾਂ ਧਾਤੂਆਂ ਤੋਂ ਬਣੇਗਾ ਸਿੱਕਾ

ਵਿੱਤ ਮੰਤਰਾਲੇ ਦੇ ਨੋਟੀਫਿਕੇਸ਼ਨ ਮੁਤਾਬਕ ਨਵੇਂ ਸੰਸਦ ਭਵਨ ਦੇ ਉਦਘਾਟਨ ਮੌਕੇ 75 ਰੁਪਏ ਦਾ ਸਿੱਕਾ  (Rs 75 Coin) ਲਾਂਚ ਕੀਤਾ ਜਾਵੇਗਾ। ਇਸ ਸਿੱਕੇ ਦਾ ਭਾਰ 35 ਗ੍ਰਾਮ ਹੋਵੇਗਾ। ਇਸ 'ਚ 50 ਫੀਸਦੀ ਚਾਂਦੀ ਅਤੇ 40 ਫੀਸਦੀ ਤਾਂਬੇ ਦਾ ਮਿਸ਼ਰਣ ਹੋਵੇਗਾ। ਓਥੇ ਹੀ 5-5 ਫੀਸਦੀ ਨਿਕਲ ਅਤੇ ਜ਼ਿੰਕ ਧਾਤੂਆਂ ਹੋਣਗੀਆਂ।

ਨਵਾਂ ਸਿੱਕਾ ਇਸ ਤਰ੍ਹਾਂ ਹੋਵੇਗਾ

75 ਰੁਪਏ ਦੇ ਇਸ ਨਵੇਂ ਸਿੱਕੇ ਦੇ ਅਗਲੇ ਪਾਸੇ ਅਸ਼ੋਕ ਥੰਮ ਦੇ ਹੇਠਾਂ 75 ਰੁਪਏ ਦਾ ਮੁੱਲ ਲਿਖਿਆ ਹੋਵੇਗਾ। ਇਸ ਤੋਂ ਇਲਾਵਾ ਸੱਜੇ ਅਤੇ ਖੱਬੇ ਪਾਸੇ ਹਿੰਦੀ ਅਤੇ ਅੰਗਰੇਜ਼ੀ ਵਿੱਚ ਇੰਡੀਆ ਲਿਖਿਆ ਹੋਵੇਗਾ। ਸਿੱਕੇ ਦੇ ਦੂਜੇ ਪਾਸੇ ਨਵੇਂ ਸੰਸਦ ਭਵਨ ਦੀ ਤਸਵੀਰ ਹੋਵੇਗੀ, ਜਿਸ 'ਤੇ ਹਿੰਦੀ 'ਚ ਅਤੇ ਹੇਠਾਂ ਅੰਗਰੇਜ਼ੀ 'ਚ ਪਾਰਲੀਮੈਂਟ ਕੰਪਲੈਕਸ ਲਿਖਿਆ ਹੋਵੇਗਾ। ਸੰਸਦ ਦੀ ਤਸਵੀਰ ਦੇ ਬਿਲਕੁਲ ਹੇਠਾਂ ਸਾਲ 2023 ਲਿਖਿਆ ਹੋਵੇਗਾ।

ਕੋਲਕਾਤਾ ਟਕਸਾਲ 'ਚ ਢਲਾਈ 

ਇਹ ਸਿੱਕਾ ਭਾਰਤ ਸਰਕਾਰ ਦੇ ਕੋਲਕਾਤਾ ਟਕਸਾਲ ਵਿੱਚ ਢਾਲਿਆ ਜਾ ਰਿਹਾ ਹੈ। ਨਵੇਂ ਸੰਸਦ ਭਵਨ ਦੇ ਉਦਘਾਟਨ ਸਮਾਰੋਹ ਦੌਰਾਨ ਪੀਐਮ ਮੋਦੀ ਦੁਆਰਾ ਇਸਨੂੰ ਲਾਂਚ ਕੀਤਾ ਜਾਵੇਗਾ। ਵਿੱਤ ਮੰਤਰਾਲੇ ਨੇ ਕਿਹਾ ਹੈ ਕਿ ਇਸ ਸਿੱਕੇ ਨੂੰ ਫਸਟ ਸ਼ਡਿਊਲ ਦੇ ਨਿਯਮਾਂ ਨੂੰ ਧਿਆਨ 'ਚ ਰੱਖ ਕੇ ਢਾਲਿਆ ਜਾਵੇਗਾ।

ਕੁਝ ਸਿਆਸੀ ਪਾਰਟੀਆਂ ਦਾ ਵਿਰੋਧ

ਤੁਹਾਨੂੰ ਦੱਸ ਦੇਈਏ ਕਿ ਨਵੇਂ ਸੰਸਦ ਭਵਨ ਨੂੰ ਲੈ ਕੇ ਦੇਸ਼ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਕਾਂਗਰਸ ਸਮੇਤ ਕੁਝ ਸਿਆਸੀ ਪਾਰਟੀਆਂ ਨੇ ਨਵੇਂ ਸੰਸਦ ਭਵਨ ਦੇ ਉਦਘਾਟਨ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਵਿਰੋਧੀ ਧਿਰਾਂ ਦਾ ਤਰਕ ਹੈ ਕਿ ਨਵੇਂ ਸੰਸਦ ਭਵਨ ਦਾ ਉਦਘਾਟਨ ਪ੍ਰਧਾਨ ਮੰਤਰੀ ਵੱਲੋਂ ਨਹੀਂ ਸਗੋਂ ਰਾਸ਼ਟਰਪਤੀ ਵੱਲੋਂ ਕੀਤਾ ਜਾਣਾ ਚਾਹੀਦਾ ਹੈ।

ਇਸ ਤਰ੍ਹਾਂ ਹੈ ਨਵਾਂ ਸੰਸਦ ਭਵਨ

ਨਵੇਂ ਸੰਸਦ ਭਵਨ ਦੀ ਗੱਲ ਕਰੀਏ ਤਾਂ ਇਸ ਨੂੰ ਤਿਕੋਣੀ ਸ਼ਕਲ 'ਚ ਡਿਜ਼ਾਈਨ ਕੀਤਾ ਗਿਆ ਹੈ। ਨਵੇਂ ਸੰਸਦ ਭਵਨ ਵਿੱਚ ਲੋਕ ਸਭਾ ਦੀਆਂ 888 ਸੀਟਾਂ ਹਨ ਅਤੇ ਵਿਜ਼ਿਟਰਜ਼ ਗੈਲਰੀ ਵਿੱਚ 336 ਤੋਂ ਵੱਧ ਲੋਕਾਂ ਦੇ ਬੈਠਣ ਦੀ ਵਿਵਸਥਾ ਹੈ। ਇਸ ਦੇ ਨਾਲ ਹੀ, ਨਵੀਂ ਰਾਜ ਸਭਾ ਵਿੱਚ 384 ਸੀਟਾਂ ਹਨ ਅਤੇ ਵਿਜ਼ਟਰਜ਼ ਗੈਲਰੀ ਵਿੱਚ 336 ਤੋਂ ਵੱਧ ਲੋਕਾਂ ਦੇ ਬੈਠਣ ਦੀ ਸਮਰੱਥਾ ਹੈ। ਨਵੇਂ ਸੰਸਦ ਭਵਨ ਦੇ ਨਿਰਮਾਣ ਵਿੱਚ ਭਾਰਤੀ ਪਰੰਪਰਾ ਦੇ ਨਾਲ-ਨਾਲ ਆਧੁਨਿਕਤਾ ਦਾ ਵੀ ਧਿਆਨ ਰੱਖਿਆ ਗਿਆ ਹੈ। ਇਸ ਦੇ ਕੈਂਪਸ ਵੱਖ-ਵੱਖ ਅਤਿ-ਆਧੁਨਿਕ ਤਕਨੀਕਾਂ ਨਾਲ ਲੈਸ ਹਨ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live