Radio Spice
India News

ਉਲੰਪੀਅਨ ਪਹਿਲਵਾਨਾਂ ਨਾਲ ਸਰਕਾਰ ਵੱਲੋਂ ਕੀਤੀ ਧੱਕੇਸ਼ਾਹੀ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਨਿੰਦਾ

By 111459pwpadmin•

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਦੇ ਜੰਤਰ-ਮੰਤਰ ਵਿਖੇ ਇਨਸਾਫ ਲਈ ਧਰਨੇ ’ਤੇ ਬੈਠੀਆਂ ਉਲੰਪੀਅਨ ਪਹਿਲਵਾਨ ਬੀਬੀਆਂ ਨਾਲ ਸਰਕਾਰ ਵੱਲੋਂ ਕੀਤੀ ਗਈ ਧੱਕੇਸ਼ਾਹੀ ਦੀ ਕਰੜੀ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਆਖਿਆ ਕਿ ਸਰਕਾਰੀ ਤੰਤਰ ਵੱਲੋਂ ਮਨੁੱਖੀ ਹੱਕਾਂ ਲਈ ਅਵਾਜ਼ ਉਠਾਉਣ ਵਾਲਿਆਂ ਵਿਰੁੱਧ ਜਬਰਦਸਤੀ ਲੋਕਤੰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਦੇ ਜੰਤਰ-ਮੰਤਰ ਵਿਖੇ ਇਨਸਾਫ ਲਈ ਧਰਨੇ ’ਤੇ ਬੈਠੀਆਂ ਉਲੰਪੀਅਨ ਪਹਿਲਵਾਨ ਬੀਬੀਆਂ ਨਾਲ ਸਰਕਾਰ ਵੱਲੋਂ ਕੀਤੀ ਗਈ ਧੱਕੇਸ਼ਾਹੀ ਦੀ ਕਰੜੀ ਨਿੰਦਾ ਕੀਤੀ ਹੈ।

ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਆਖਿਆ ਕਿ ਸਰਕਾਰੀ ਤੰਤਰ ਵੱਲੋਂ ਮਨੁੱਖੀ ਹੱਕਾਂ ਲਈ ਅਵਾਜ਼ ਉਠਾਉਣ ਵਾਲਿਆਂ ਵਿਰੁੱਧ ਜਬਰਦਸਤੀ ਲੋਕਤੰਤਰ ’ਤੇ ਧੱਬਾ ਹੈ।

ਉਨ੍ਹਾਂ ਕਿਹਾ ਕਿ ਇਕ ਪਾਸੇ ਦੇਸ਼ ਲਈ ਨਵੀਂ ਬਣੀ ਸੰਸਦ ਦਾ ਉਦਘਾਟਨ ਹੋ ਰਿਹਾ ਸੀ ਤੇ ਦੂਜੇ ਪਾਸੇ ਦੇਸ਼ ਦਾ ਨਾਮ ਰੋਸ਼ਨ ਕਰਨ ਵਾਲੀਆਂ ਮਹਿਲਾ ਪਹਿਲਵਾਨਾਂ ’ਤੇ ਤਸੱਦਦ ਕੀਤਾ ਜਾ ਰਿਹਾ ਸੀ, ਜਿਸ ਨੇ ਪੂਰੇ ਦੇਸ਼ ਨੂੰ ਸ਼ਰਮਸ਼ਾਰ ਕੀਤਾ ਹੈ।

ਭਾਈ ਗਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਤੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਇਕ ਵਫਦ ਨੇ ਜੰਤਰ-ਮੰਤਰ ਵਿਖੇ ਇਨ੍ਹਾਂ ਪਹਿਲਵਾਨਾਂ ਵੱਲੋਂ ਇਨਸਾਫ ਲਈ ਲਾਏ ਧਰਨੇ ਵਿਚ ਸਮਰਥਨ ਲਈ ਸ਼ਾਮਲ ਹੋਣਾ ਸੀ ਪਰੰਤੂ ਸਰਕਾਰ ਵੱਲੋਂ ਬੀਤੇ ਕੱਲ੍ਹ ਜ਼ਬਰੀ ਧਰਨਾ ਚੁਕਵਾਉਣ ਕਾਰਨ ਇਹ ਪ੍ਰੋਗਰਾਮ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣੇ ਹੱਕਾਂ ਲਈ ਲੜਾਈ ਲੜ ਰਹੀਆਂ ਇਨ੍ਹਾਂ ਮਹਿਲਾ ਪਹਿਲਵਾਨਾਂ ਦੇ ਨਾਲ ਢੱਟ ਕੇ ਖੜ੍ਹੀ ਹੈ ਅਤੇ ਅਗੋਂ ਜੋ ਵੀ ਪ੍ਰੋਗਰਾਮ ਬਣੇਗਾ ਇਨ੍ਹਾਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਧੱਕੇਸ਼ਾਹੀ ਵਿਰੁੱਧ ਇਨ੍ਹਾਂ ਬੱਚੀਆਂ ਦੇ ਨਾਲ ਹਰ ਸਮੇਂ ਖੜ੍ਹੀ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live