Radio Spice
India News

ਸਰਕਾਰੀ ਜ਼ਮੀਨਾਂ 'ਤੇ ਕਾਬਜ਼ ਸਾਵਧਾਨ! ਸੀਐਮ ਮਾਨ ਦਾ ਅਲਟੀਮੇਟਮ ਖਤਮ, ਅੱਜ ਤੋਂ ਐਕਸ਼ਨ

By 111459pwpadmin•

ਸਰਕਾਰੀ ਜ਼ਮੀਨਾਂ ਉੱਪਰ ਕਬਜ਼ੇ ਕਰਨ ਵਾਲਿਆਂ ਖਿਲਾਫ ਅੱਜ ਤੋਂ ਸਖਤ ਐਕਸ਼ਨ ਹੋਏਗਾ। CM Bhagwant Mann ਵੱਲੋਂ ਕਾਬਜ਼ਕਾਰਾਂ ਨੂੰ 31 ਮਈ ਤੱਕ ਦਾ ਦਿੱਤਾ ਗਿਆ ਅਲਟੀਮੇਟਮ ਖਤਮ ਹੋ ਗਿਆ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਪੰਚਾਇਤੀ, ਸ਼ਾਮਲਾਟ ਸਮੇਤ ਹੋਰ ਸਰਕਾਰੀ ਜ਼ਮੀਨਾਂ ’ਤੇ ਕਬਜ਼ਾ ਕਰਨ ਵਾਲਿਆਂ ਖ਼ਿਲਾਫ਼ ਅੱਜ ਤੋਂ ਸਖ਼ਤ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਦੱਸ ਦਈ

ਸਰਕਾਰੀ ਜ਼ਮੀਨਾਂ ਉੱਪਰ ਕਬਜ਼ੇ ਕਰਨ ਵਾਲਿਆਂ ਖਿਲਾਫ ਅੱਜ ਤੋਂ ਸਖਤ ਐਕਸ਼ਨ ਹੋਏਗਾ। CM Bhagwant Mann ਵੱਲੋਂ ਕਾਬਜ਼ਕਾਰਾਂ ਨੂੰ 31 ਮਈ ਤੱਕ ਦਾ ਦਿੱਤਾ ਗਿਆ ਅਲਟੀਮੇਟਮ ਖਤਮ ਹੋ ਗਿਆ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਪੰਚਾਇਤੀ, ਸ਼ਾਮਲਾਟ ਸਮੇਤ ਹੋਰ ਸਰਕਾਰੀ ਜ਼ਮੀਨਾਂ ’ਤੇ ਕਬਜ਼ਾ ਕਰਨ ਵਾਲਿਆਂ ਖ਼ਿਲਾਫ਼ ਅੱਜ ਤੋਂ ਸਖ਼ਤ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।


ਦੱਸ ਦਈਏ ਕਿ ਪੰਜਾਬ ਸਰਕਾਰ ਨੇ 10 ਜੂਨ ਤੱਕ ਕੁੱਲ 6,000 ਏਕੜ ਸਰਕਾਰੀ ਜ਼ਮੀਨ ਤੋਂ ਕਬਜ਼ੇ ਖਾਲੀ ਕਰਵਾਉਣ ਦਾ ਟੀਚਾ ਰੱਖਿਆ ਹੈ। ਜਦਕਿ ਇਸ ਤੋਂ ਪਹਿਲਾਂ  CM Bhagwant Mann ਨੇ ਪੰਜਾਬ ਦੇ ਪ੍ਰਭਾਵਸ਼ਾਲੀ ਲੋਕਾਂ ਨੂੰ 31 ਮਈ ਤੱਕ ਸਰਕਾਰੀ ਜ਼ਮੀਨ ਖਾਲੀ ਕਰਨ ਦੀ ਅਪੀਲ ਕੀਤੀ ਸੀ। ਇਸ ਮਗਰੋਂ ਉਨ੍ਹਾਂ ਪੁਲਿਸ-ਪ੍ਰਸ਼ਾਸਨ ਵੱਲੋਂ ਵਿਆਪਕ ਮੁਹਿੰਮ ਸ਼ੁਰੂ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਸੀ।

ਇਸ ਬਾਰੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਦੱਸਿਆ ਸੀ ਕਿ ਕੁੱਲ 6 ਹਜ਼ਾਰ ਏਕੜ ਸਰਕਾਰੀ ਜ਼ਮੀਨ ਖਾਲੀ ਕਰਨ ਲਈ ਵਾਰੰਟ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਸੀ ਕਿ ਇਸ ਕਾਰਵਾਈ ਵਿੱਚ ਕਿਸੇ ਕਿਸਮ ਦੀ ਕੋਈ ਕਾਨੂੰਨੀ ਰੁਕਾਵਟ ਨਹੀਂ ਹੈ। ਇਸ ਤੋਂ ਇਲਾਵਾ ਕਰੀਬ 20-25 ਹਜ਼ਾਰ ਏਕੜ ਸਰਕਾਰੀ ਜ਼ਮੀਨ ਹੈ ਪਰ ਇਸ ਸਬੰਧੀ ਕੇਸ ਵੱਖ-ਵੱਖ ਅਦਾਲਤਾਂ ਤੇ ਵਿਭਾਗੀ ਅਦਾਲਤਾਂ ਵਿੱਚ ਵਿਚਾਰ ਅਧੀਨ ਹਨ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live