Radio Spice
India News

ਸਾਕਾ ਨੀਲਾ ਤਾਰਾ ਦੀ ਵਰ੍ਹੇਗੰਢ ਦੇ ਮੱਦੇਨਜ਼ਰ ਸੂਬੇ ਵਧਾਈ ਸੁਰੱਖਿਆ, ਪੁਲਿਸ ਕੱਢ ਰਹੀ ਫਲੈਗ ਮਾਰਚ

By 111459pwpadmin•

ਸਾਕਾ ਨੀਲਾ ਤਾਰਾ ਦੀ ਵਰ੍ਹੇਗੰਢ ਨੂੰ ਧਿਆਨ ਵਿੱਚ ਰੱਖਦੇ ਹੋਏ, ਜਿਸ ਨੂੰ ਘੱਲੂਘਾਰਾ ਹਫਤੇ ਵਜੋਂ ਵੀ ਜਾਣਿਆ ਜਾਂਦਾ ਹੈ। ਪੰਜਾਬ ਪੁਲਿਸ ਨੇ ਇਸ ਹਫ਼ਤੇ ਨੂੰ ਸ਼ਾਂਤੀਪੂਰਵਕ ਢੰਗ ਨਾਲ ਮਨਾਏ ਜਾਣ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਸੂਬੇ ਵਿੱਚ ਸੁਰੱਖਿਆ ਵਧਾ ਦਿੱਤੀ ਹੈ। ਇਸ ਦੌਰਾਨ ਵੀਰਵਾਰ ਨੂੰ ਪੁਲਿਸ ਟੀਮਾਂ ਨੇ ਆਮ ਲੋਕਾਂ ਵਿੱਚ ਸੁਰੱਖਿਆ ਦਾ ਵਿਸ਼ਵਾਸ ਪੈਦਾ ਕਰਨ ਦੇ ਉਪਾਅ

ਸਾਕਾ ਨੀਲਾ ਤਾਰਾ ਦੀ ਵਰ੍ਹੇਗੰਢ ਨੂੰ ਧਿਆਨ ਵਿੱਚ ਰੱਖਦੇ ਹੋਏ, ਜਿਸ ਨੂੰ ਘੱਲੂਘਾਰਾ ਹਫਤੇ ਵਜੋਂ ਵੀ ਜਾਣਿਆ ਜਾਂਦਾ ਹੈ। ਪੰਜਾਬ ਪੁਲਿਸ ਨੇ ਇਸ ਹਫ਼ਤੇ ਨੂੰ ਸ਼ਾਂਤੀਪੂਰਵਕ ਢੰਗ ਨਾਲ ਮਨਾਏ ਜਾਣ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਸੂਬੇ ਵਿੱਚ ਸੁਰੱਖਿਆ ਵਧਾ ਦਿੱਤੀ ਹੈ। ਇਸ ਦੌਰਾਨ ਵੀਰਵਾਰ ਨੂੰ ਪੁਲਿਸ ਟੀਮਾਂ ਨੇ ਆਮ ਲੋਕਾਂ ਵਿੱਚ ਸੁਰੱਖਿਆ ਦਾ ਵਿਸ਼ਵਾਸ ਪੈਦਾ ਕਰਨ ਦੇ ਉਪਾਅ ਵਜੋਂ ਆਪਣੇ ਸਬੰਧਤ ਜ਼ਿਲ੍ਹਿਆਂ ਦੇ ਸੰਵੇਦਨਸ਼ੀਲ ਅਤੇ ਗੜਬੜੀ ਦੀ ਸੰਭਾਵਨਾ ਵਾਲੇ ਖੇਤਰਾਂ ਵਿੱਚ ਫਲੈਗ ਮਾਰਚ ਵੀ ਕੱਢੇ ਗਏ।

ਖੇਤਰਾਂ ਵਿੱਚ ਫਲੈਗ ਮਾਰਚ ਵੀ ਕੱਢੇ

ਵੀਰਵਾਰ ਨੂੰ ਸੀਪੀਜ/ਐਸਐਸਪੀਜ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਨੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਉਪਾਅ ਵਜੋਂ ਆਪਣੇ ਸਬੰਧਤ ਜ਼ਿਲ੍ਹਿਆਂ ਦੇ ਸੰਵੇਦਨਸ਼ੀਲ ਅਤੇ ਗੜਬੜੀ ਦੀ ਸੰਭਾਵਨਾ ਵਾਲੇ ਖੇਤਰਾਂ ਵਿੱਚ ਫਲੈਗ ਮਾਰਚ ਵੀ ਕੱਢੇ। ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ 192 ਸੰਵੇਦਨਸ਼ੀਲ ਖੇਤਰਾਂ ਨੂੰ ਕਵਰ ਕਰਦੇ ਹੋਏ 110 ਫਲੈਗ ਮਾਰਚ ਕੱਢੇ ਗਏ।

ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ

ਇਹ ਅਭਿਆਸ ਮੁੱਖ ਮੰਤਰੀ  ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਅਮਲ ਵਿੱਚ ਲਿਆਂਦਾ ਗਿਆ ।

ਫਲੈਗ ਮਾਰਚ ਦੌਰਾਨ  ਪੁਲਿਸ ਨੇ 368 ਸ਼ੱਕੀ ਵਿਅਕਤੀਆਂ ਨੂੰ ਲਿਆ ਹਿਰਾਸਤ

ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੀਪੀਜ/ਐਸਐਸਪੀਜ ਨੂੰ ਆਪੋ-ਆਪਣੇ ਜ਼ਿਲ੍ਹਿਆਂ ਦੇ ਸੰਵੇਦਨਸ਼ੀਲ ਖੇਤਰਾਂ ਵਿੱਚ ਫਲੈਗ ਮਾਰਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਪੁਲਿਸ ਟੀਮਾਂ ਨੇ ਫਲੈਗ ਮਾਰਚ ਦੌਰਾਨ 368 ਸ਼ੱਕੀ ਵਿਅਕਤੀਆਂ ਨੂੰ ਪੁੱਛਗਿਛ ਲਈ ਹਿਰਾਸਤ ਵਿੱਚ ਲਿਆ।

ਉਹਨਾਂ ਕਿਹਾ ਕਿ ਇਸ ਵਿਸ਼ੇਸ਼ ਅਭਿਆਸ ਦਾ ਉਦੇਸ਼ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੁਲਿਸ ਮੁਲਾਜ਼ਮਾਂ ਨੂੰ ਤਿਆਰ ਕਰਨ ਦੇ ਨਾਲ-ਨਾਲ ਆਮ ਲੋਕਾਂ ਦਾ ਵਿਸ਼ਵਾਸ ਵਧਾਉਣਾ ਹੈ।

ਅਰਪਿਤ ਸ਼ੁਕਲਾ ਨੇ ਕਿਹਾ, “ਪੰਜਾਬ ਪੁਲਿਸ ਸਾਕਾ ਨੀਲਾ ਤਾਰਾ ਦੀ ਵਰ੍ਹੇਗੰਢ ਨੂੰ ਸਾਂਤੀਪੂਰਵਕ ਢੰਗ ਨਾਲ ਮਨਾਏ ਜਾਣ ਨੂੰ ਯਕੀਨੀ ਬਣਾਏਗੀ, ਜਿਸ ਲਈ ਸੂਬੇ ਭਰ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਵੀ ਕੀਤੇ ਗਏ ਹਨ।”

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਦੀ ਘੁਸਪੈਠ ਨੂੰ ਰੋਕਣ ਲਈ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਸੰਵੇਦਨਸ਼ੀਲ ਥਾਵਾਂ ਸਮੇਤ ਅਹਿਮ ਥਾਵਾਂ ‘ਤੇ ਪੁਲਿਸ ਟੀਮਾਂ ਦੀ ਤਾਇਨਾਤੀ ਵੀ ਵਧਾ  ਦਿੱਤੀ ਗਈ ਹੈ।

ਦੱਸਣਯੋਗ ਹੈ ਕਿ ਸੀਪੀਜ/ਐਸਐਸਪੀਜ ਨੂੰ ਵੀ ਆਪਣੇ ਅਧਿਕਾਰ ਖੇਤਰਾਂ ਵਿੱਚ  ਪੁਲਿਸ ਨਾਕਿਆਂ ਤੇ ਮੁਸਤੈਦੀ ਵਧਾਉਣ ਅਤੇ ਆਉਣ ਵਾਲੇ/ਬਾਹਰ ਜਾਣ ਵਾਲੇ ਸਾਰੇ ਸ਼ੱਕੀ ਵਾਹਨਾਂ ਦੀ ਚੈਕਿੰਗ ਕਰਨ ਲਈ ਵੀ  ਨਿਰਦੇਸ਼ ਦਿੱਤੇ ਗਏ ਹਨ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live