Radio Spice
India News

ਕਿਸਾਨਾਂ ਦੇ ਸਿਰੜ ਦੀ ਜਿੱਤ, ਪਿੰਡ ਚੀਮਾ ਚੋਂ ਪਟਵਾਇਆ ਟੋਲ ਪਲਾਜ਼ਾ

By 111459pwpadmin•

ਬਰਨਾਲਾ ਜ਼ਿਲ੍ਹੇ ਦੇ ਪਿੰਡ ਚੀਮਾ ਨੇੜੇ ਟੋਲ ਪਲਾਜ਼ਾ ’ਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੂੰ ਵੱਡੀ ਜਿੱਤ ਮਿਲੀ ਹੈ। ਕਿਸਾਨ ਜਥੇਬੰਦੀ ਦੇ ਸੰਘਰਸ਼ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਨੇ ਟੋਲ ਪਲਾਜ਼ਾ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ, ਜਿਸ ਅਨੁਸਾਰ ਅੱਜ ਟੋਲ ਪਲਾਜ਼ਾ ’ਤੇ ਟੋਲ ਕੰਪਨੀ ਵੱਲੋਂ ਬਣਾਏ ਗਏ ਪਰਚੀ ਕਾਊਂਟਰ ਨੂੰ ਜੇਸੀਬੀ ਦੀ ਮਦਦ ਨਾਲ ਤੋੜ ਦਿੱਤਾ ਗਿਆ। ਜਿਸ ਤੋਂ ਬਾ

ਬਰਨਾਲਾ ਜ਼ਿਲ੍ਹੇ ਦੇ ਪਿੰਡ ਚੀਮਾ ਨੇੜੇ ਟੋਲ ਪਲਾਜ਼ਾ ’ਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੂੰ ਵੱਡੀ ਜਿੱਤ ਮਿਲੀ ਹੈ। ਕਿਸਾਨ ਜਥੇਬੰਦੀ ਦੇ ਸੰਘਰਸ਼ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਨੇ ਟੋਲ ਪਲਾਜ਼ਾ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ, ਜਿਸ ਅਨੁਸਾਰ ਅੱਜ ਟੋਲ ਪਲਾਜ਼ਾ ’ਤੇ ਟੋਲ ਕੰਪਨੀ ਵੱਲੋਂ ਬਣਾਏ ਗਏ ਪਰਚੀ ਕਾਊਂਟਰ ਨੂੰ ਜੇਸੀਬੀ ਦੀ ਮਦਦ ਨਾਲ ਤੋੜ ਦਿੱਤਾ ਗਿਆ। ਜਿਸ ਤੋਂ ਬਾਅਦ ਹੜਤਾਲ ਖ਼ਤਮ ਕਰ ਦਿੱਤੀ ਗਈ ਹੈ।
ਕਿਸਾਨ ਜੱਥੇਬੰਦੀ ਨੂੰ ਹਾਸਿਲ ਹੋਈ ਵੱਡੀ ਜਿੱਤ ਕਿਸਾਨ ਜੱਥੇਬੰਦੀ ਵੱਲੋਂ ਟੋਲ ਪਲਾਜ਼ਾ ਹਟਾਏ ਜਾਣ ਨੂੰ ਜਥੇਬੰਦੀ ਦੀ ਵੱਡੀ ਜਿੱਤ ਦੱਸਿਆ ਜਾ ਰਿਹਾ ਹੈ, ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਕਿਹਾ, ਆਮ ਲੋਕਾਂ ਦੀ ਵੱਡੀ ਲੁੱਟ ਬੰਦ ਹੋ ਗਈ ਹੈ।


ਇਸ ਕਾਰਨ ਲਾਇਆ ਸੀ ਮੋਰਚਾ
ਇਸ ਮੌਕੇ ਵਿਸਥਾਰ ਨਾਲ ਗੱਲਬਾਤ ਕਰਦਿਆਂ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ, ਦਰਸ਼ਨ ਸਿੰਘ ਉਗੋਕੇ ਅਤੇ ਬਲਵੰਤ ਸਿੰਘ ਚੀਮਾ ਨੇ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਬੀਕੇਯੂ ਡਕੌਂਦਾ ਵੱਲੋਂ ਬਰਨਾਲਾ ਤੋਂ ਮੋਗਾ ਅਤੇ ਫਰੀਦਕੋਟ ਰੋਡ ’ਤੇ ਟੋਲ ਪਲਾਜ਼ਿਆਂ ਦੀ ਹੋ ਰਹੀ ਲੁੱਟ ਨੂੰ ਰੋਕਣ ਲਈ ਮੋਰਚਾ ਲਾਇਆ ਗਿਆ ਹੈ। ਕਿਸਾਨ ਜਥੇਬੰਦੀ ਦੇ ਸੰਘਰਸ਼ ਨੂੰ ਅੱਜ ਵੱਡੀ ਜਿੱਤ ਮਿਲੀ ਹੈ।
 ਕਰੀਬ ਸਾਢੇ 9 ਮਹੀਨਿਆਂ ਬਾਅਦ ਪ੍ਰਸ਼ਾਸਨ ਨੇ ਇਸ ਸੰਘਰਸ਼ ਕਰਕੇ ਇਸ ਟੋਲ ਪਲਾਜ਼ਾ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਬਹੁਤੇ ਲੋਕਾਂ ਦਾ ਮੰਨਣਾ ਸੀ ਕਿ ਇਹ ਟੋਲ ਬੰਦ ਨਹੀਂ ਹੋਵੇਗਾ ਪਰ ਜਥੇਬੰਦੀ ਆਪਣੇ ਸੰਘਰਸ਼ ’ਤੇ ਡਟੀ ਰਹੀ, ਜਿਸ ਕਾਰਨ ਅੱਜ ਇਹ ਟੋਲ ਪਲਾਜ਼ਾ ਹਟਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਟੋਲ ਨੂੰ ਬੰਦ ਕਰਨ ਦਾ ਮੁੱਖ ਕਾਰਨ ਇਹ ਹੈ ਕਿ ਕੌਮੀ ਮਾਰਗਾਂ 'ਤੇ ਹੀ ਟੋਲ ਪਲਾਜ਼ੇ ਲਾਏ ਜਾ ਸਕਦੇ ਹਨ। ਇਸ ਨਾਲ ਹੀ ਲੋਕਾਂ ਨੂੰ ਚਲਾਕੀ ਨਾਲ ਲੁੱਟਣ ਲਈ ਬਰਨਾਲਾ ਫਰੀਦਕੋਟ ਸਟੇਟ ਹਾਈਵੇ ਨੂੰ ਇਸ ਟੋਲ ਪਲਾਜ਼ਾ ਅਧੀਨ ਲਿਆਂਦਾ ਗਿਆ ਤੇ ਲੋਕਾਂ ਤੋਂ ਟੋਲ ਪਰਚੀਆਂ ਕੱਟੀਆਂ ਜਾ ਰਹੀਆਂ ਹਨ। ਜਿਸ ਕਾਰਨ ਸਾਢੇ ਨੌਂ ਮਹੀਨੇ ਪਹਿਲਾਂ ਜਥੇਬੰਦੀ ਨੇ ਇਸ ਟੋਲ ਦਾ ਵਿਰੋਧ ਕਰਦਿਆਂ ਇਸ ਨੂੰ ਪਰਚੀ ਮੁਕਤ ਕਰ ਦਿੱਤਾ ਸੀ। 


ਜੇਸੀਬੀ ਮਸ਼ੀਨ ਰਹੀ ਤੋੜਿਆ ਪਰਚੀ ਕਾਊਂਟਰ 
ਅੱਜ ਜਿਸ ਤਰ੍ਹਾਂ ਟੋਲ ਕੰਪਨੀ ਵੱਲੋਂ ਪਰਚੀ ਕਾਊਂਟਰ ਬਣਾਏ ਗਏ ਸਨ, ਉਸੇ ਤਰ੍ਹਾਂ ਜੇਸੀਬੀ ਨੇ ਪਰਚੀ ਕਾਊਂਟਰ ਤੋੜ ਦਿੱਤੇ ਹਨ। ਉਨ੍ਹਾਂ ਇਸ ਨੂੰ ਆਮ ਲੋਕਾਂ ਦੀ ਵੱਡੀ ਜਿੱਤ ਕਰਾਰ ਦਿੱਤਾ। ਆਗੂਆਂ ਨੇ ਦੱਸਿਆ ਕਿ ਅੱਜ ਜਥੇਬੰਦੀ ਵੱਲੋਂ ਟੋਲ ਪਲਾਜ਼ਾ ’ਤੇ ਵੱਡੀ ਜਿੱਤ ਮੀਟਿੰਗ ਸੱਦੀ ਗਈ ਹੈ। ਸਵੇਰੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ। ਉਨ੍ਹਾਂ ਕਿਹਾ ਕਿ ਅੱਜ ਟੋਲ ਪਲਾਜ਼ਾ ਤੋਂ ਚੱਕਾ ਜਾਮ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜਿੱਥੇ ਵੀ ਅਜਿਹੇ ਗੈਰ-ਕਾਨੂੰਨੀ ਟੋਲ ਪਲਾਜ਼ੇ ਬਣਾਏ ਗਏ ਹਨ, ਜਥੇਬੰਦੀ ਰਾਹੀਂ ਉਨ੍ਹਾਂ ਖ਼ਿਲਾਫ਼ ਸੰਘਰਸ਼ ਕੀਤਾ ਜਾਵੇਗਾ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live