Radio Spice
India News

ਰੇਲਵੇ ਦੀ ਨੌਕਰੀ 'ਤੇ ਪਰਤੇ ਸਾਕਸ਼ੀ ਮਲਿਕ ਤੇ ਬਜਰੰਗ ਪੂਨੀਆ, ਅੰਦੋਲਨ ਤੋਂ ਪਿੱਛੇ ਹਟਣ ਦੀਆਂ ਖ਼ਬਰਾਂ ਨੂੰ ਕੀਤਾ ਖਾਰਜ

By 111459pwpadmin•

ਜਿਨਸੀ ਸ਼ੋਸ਼ਣ ਮਾਮਲੇ 'ਚ ਭਾਜਪਾ ਸੰਸਦ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ 'ਚੋਂ ਸਾਕਸ਼ੀ ਮਲਿਕ ਤੇ ਬਜਰੰਗ ਪੂਨੀਆ ਵਾਪਸ ਰੇਲਵੇ ਦੀ ਨੌਕਰੀ 'ਤੇ ਪਰਤ ਆਏ ਹਨ। ਹਾਲਾਂਕਿ ਸਾਕਸ਼ੀ ਮਲਿਕ ਨੇ ਅੰਦੋਲਤਨ ਤੋਂ ਨਾਂ ਵਾਪਸ ਲਏ ਜਾਣ ਦੀਆਂ ਖ਼ਬਰਾਂ ਨੂੰ ਖਾਰਜ ਕੀਤਾ ਹੈ ਤੇ ਕਿਹਾ ਕਿ ਇਹ ਖਬਰ ਬਿਲਕੁਲ ਗ਼ਲਤ ਹੈ। ਇਨਸਾਫ਼ ਦ

ਜਿਨਸੀ ਸ਼ੋਸ਼ਣ ਮਾਮਲੇ 'ਚ ਭਾਜਪਾ ਸੰਸਦ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ 'ਚੋਂ ਸਾਕਸ਼ੀ ਮਲਿਕ ਤੇ ਬਜਰੰਗ ਪੂਨੀਆ ਵਾਪਸ ਰੇਲਵੇ ਦੀ ਨੌਕਰੀ 'ਤੇ ਪਰਤ ਆਏ ਹਨ। ਹਾਲਾਂਕਿ ਸਾਕਸ਼ੀ ਮਲਿਕ ਨੇ ਅੰਦੋਲਤਨ ਤੋਂ ਨਾਂ ਵਾਪਸ ਲਏ ਜਾਣ ਦੀਆਂ ਖ਼ਬਰਾਂ ਨੂੰ ਖਾਰਜ ਕੀਤਾ ਹੈ ਤੇ ਕਿਹਾ ਕਿ ਇਹ ਖਬਰ ਬਿਲਕੁਲ ਗ਼ਲਤ ਹੈ। ਇਨਸਾਫ਼ ਦੀ ਲੜਾਈ 'ਚ ਨਾ ਸਾਡੇ ਵਿਚੋਂ ਕੋਈ ਪਿੱਛੇ ਹਟਿਆ ਹੈ ਤੇ ਨਾ ਹੀ ਹਟੇਗਾ। ਉਸ ਨੇ ਕਿਹਾ ਕਿ ਇਨਸਾਫ਼ ਮਿਲਣ ਤਕ ਸਾਡੀ ਲੜਾਈ ਜਾਰੀ ਰਹੇਗੀ।

ਜ਼ਿਕਰਯੋਗ ਹੈ ਕਿ ਵਿਨੇਸ਼ ਫੋਗਾਟ, ਸਾਕਸ਼ੀ ਮਲਿਕ ਤੇ ਬਜਰੰਗ ਪੂਨੀਆ ਦੀ ਅਗਵਾਈ 'ਚ ਤਮਾਮ ਪਹਿਲਵਾਨਾਂ ਨੇ ਕੁਸ਼ਤੀ ਸੰਘ ਦੇ ਪ੍ਰਧਾਨ ਤੇ ਬੀਜੇਪੀ ਐੱਮਪੀ ਬ੍ਰਿਜਭੂਸ਼ਣ ਸ਼ਰਨ ਸਿੰਘ ਖਿਲਾਫ ਮੋਰਚਾ ਖੋਲ੍ਹਿਆ ਹੋਇਆ ਹੈ। ਇਹ ਪਹਿਲਵਾਨ 23 ਅਪ੍ਰੈਲ ਤੋਂ ਜੰਤਰ-ਮੰਤਰ 'ਤੇ ਧਰਨਾ ਦੇ ਰਹੇ ਹਨ।

ਬ੍ਰਿਜਭੂਸ਼ਣ ਖਿਲਾਫ ਦੋ ਕੇਸ ਦਰਜ

21 ਅਪ੍ਰੈਲ ਨੂੰ ਸੱਤ ਮਹਿਲਾ ਪਹਿਲਵਾਨਾਂ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਦਿੱਲੀ ਦੇ ਕਨਾਟ ਪਲੇਸ ਥਾਣੇ 'ਚ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਪੁਲਿਸ ਨੇ 28 ਅਪ੍ਰੈਲ ਨੂੰ ਬ੍ਰਿਜ ਭੂਸ਼ਣ ਖਿਲਾਫ ਦੋ ਮਾਮਲੇ ਦਰਜ ਕੀਤੇ ਸਨ। ਇਨ੍ਹਾਂ ਵਿਚ ਪੋਕਸੋ ਐਕਟ ਤਹਿਤ ਦਰਜ ਕੇਸ ਵੀ ਸ਼ਾਮਲ ਹੈ, ਜੋ ਨਾਬਾਲਗ ਵੱਲੋਂ ਲਾਏ ਦੋਸ਼ਾਂ ’ਤੇ ਦਰਜ ਕੀਤਾ ਗਿਆ ਸੀ। ਜਦਕਿ ਦੂਜਾ ਮਾਮਲਾ ਹੋਰਨਾਂ ਪਹਿਲਵਾਨਾਂ ਵੱਲੋਂ ਲਾਏ ਗਏ ਦੋਸ਼ਾਂ ਨਾਲ ਸਬੰਧਤ ਹੈ।

ਬ੍ਰਿਜਭੂਸ਼ਣ ਸ਼ਰਨ ਸਿੰਘ ਖਿਲਾਫ ਨਹੀਂ ਮਿਲੇ ਸਬੂਤ

ਦਿੱਲੀ ਪੁਲਿਸ ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਲਗਾਏ ਗਏ ਦੋਸ਼ਾਂ ਦੀ ਜਾਂਚ ਕਰ ਰਹੀ ਹੈ ਪਰ ਇਕ ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਐਸਆਈਟੀ ਨੂੰ ਬ੍ਰਿਜ ਭੂਸ਼ਣ 'ਤੇ ਲਗਾਏ ਗਏ ਦੋਸ਼ਾਂ ਨੂੰ ਠੋਸ ਸਾਬਤ ਕਰਨ ਲਈ ਕੋਈ ਸਬੂਤ ਨਹੀਂ ਮਿਲਿਆ ਹੈ।

https://twitter.com/ANI/status/1665644781899481093?s=20

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live