Radio Spice
India News

ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਬੁਰਜ ਹਰੀਕਾ ਦੀ ਜੰਮਪਲ ਕੁੜੀ ਕੈਨੇਡਾ ਪੁਲਿਸ 'ਚ ਹੋਈ ਭਰਤੀ

By 111459pwpadmin•

ਪੰਜਾਬ ਦੇ ਨੌਜਵਾਨ ਵਿਦੇਸ਼ਾਂ ਵਿੱਚ ਜਾ ਕੇ ਵੱਡੇ ਮੁਕਾਮ ਹਾਸਲ ਕਰ ਕੇ ਦੇਸ਼ ਅਤੇ ਪੰਜਾਬ ਦਾ ਨਾਮ ਰੌਸ਼ਨ ਕਰ ਰਹੇ ਹਨ। ਅਜਿਹਾ ਹੀ ਕਾਰਨਾਮਾ ਕਰ ਦਿਖਾਇਆ ਹੈ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਬੁਰਜ ਹਰੀਕਾ ਦੀ ਜੰਮਪਲ ਕੁੜੀ ਹਰਪ੍ਰੀਤ ਕੌਰ ਬਰਾੜ ਨੇ।ਦਰਅਸਲ ਹਰਪ੍ਰੀਤ ਕੌਰ ਬਰਾੜ ਪੁੱਤਰੀ ਡਾਕਟਰ ਸਤਨਾਮ ਸਿੰਘ ਖਾਲਸਾ ਨੇ ਕੈਨੇਡਾ ਦੀ ਟੋਰਾਂਟੋ ਪੁਲਿਸ ਵਿੱਚ ਭਰਤੀ ਹੋ ਕੇ ਪਿੰਡ ਅਤ

ਪੰਜਾਬ ਦੇ ਨੌਜਵਾਨ ਵਿਦੇਸ਼ਾਂ ਵਿੱਚ ਜਾ ਕੇ ਵੱਡੇ ਮੁਕਾਮ ਹਾਸਲ ਕਰ ਕੇ ਦੇਸ਼ ਅਤੇ ਪੰਜਾਬ ਦਾ ਨਾਮ ਰੌਸ਼ਨ ਕਰ ਰਹੇ ਹਨ। ਅਜਿਹਾ ਹੀ ਕਾਰਨਾਮਾ ਕਰ ਦਿਖਾਇਆ ਹੈ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਬੁਰਜ ਹਰੀਕਾ ਦੀ ਜੰਮਪਲ ਕੁੜੀ ਹਰਪ੍ਰੀਤ ਕੌਰ ਬਰਾੜ ਨੇ।ਦਰਅਸਲ ਹਰਪ੍ਰੀਤ ਕੌਰ ਬਰਾੜ ਪੁੱਤਰੀ ਡਾਕਟਰ ਸਤਨਾਮ ਸਿੰਘ ਖਾਲਸਾ ਨੇ ਕੈਨੇਡਾ ਦੀ ਟੋਰਾਂਟੋ ਪੁਲਿਸ ਵਿੱਚ ਭਰਤੀ ਹੋ ਕੇ ਪਿੰਡ ਅਤੇ ਜ਼ਿਲ੍ਹਾ ਫ਼ਰੀਦਕੋਟ ਦਾ ਨਾਮ ਰੌਸ਼ਨ ਕੀਤਾ ਹੈ। ਹਰਪ੍ਰੀਤ ਕੌਰ ਬਰਾੜ ਦੀ ਇਸ ਉਪਲਬਧੀ ਸੰਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਡਾਕਟਰ ਸਤਨਾਮ ਸਿੰਘ ਖਾਲਸਾ ਪੁੱਤਰ ਤੇਜਾ ਸਿੰਘ ਅਕਾਲੀ ਪਿੰਡ ਦਾ ਬੇਹੱਦ ਸ਼ਰੀਫ ਇਮਾਨਦਾਰ ਅਤੇ ਮਿਹਨਤੀ ਪਰਿਵਾਰ ਹੈ।

ਇਸ ਪਰਿਵਾਰ ਦੀ ਕੁੜੀ ਦੀ ਇਸ ਪ੍ਰਾਪਤੀ ਨਾਲ ਉਨ੍ਹਾਂ ਦੀ ਖੁਸ਼ੀ ਦੀ ਕੋਈ ਹੱਦ ਨਹੀਂ ਰਹੀ। ਹਰਪ੍ਰੀਤ ਕੌਰ ਬਰਾੜ ਮੁੱਢਲੀ ਪੜ੍ਹਾਈ ਕਰਨ ਤੋਂ ਬਾਅਦ ਉੱਚ ਵਿੱਦਿਆ ਹਾਸਿਲ ਕਰਨ ਕੈਨੇਡਾ ਚਲੀ ਗਈ ਸੀ। ਉੱਥੇ ਆਪਣੀ ਲਗਨ ਅਤੇ ਮਿਹਨਤ ਨਾਲ ਉੱਚ ਵਿੱਦਿਆ ਪ੍ਰਾਪਤ ਕਰ ਕੇ ਕੈਨੇਡਾ ਦੀ ਟੋਰਾਂਟੋ ਪੁਲਿਸ ਵਿੱਚ ਭਰਤੀ ਹੋ ਗਈ ਹੈ। ਉਸ ਦੀ ਮਿਹਨਤ ਸਦਕਾ ਦੁਨੀਆ ਅੰਦਰ ਪਿੰਡ ਬੁਰਜ ਹਰੀਕਾ ਅਤੇ ਫ਼ਰੀਦਕੋਟ ਜ਼ਿਲ੍ਹੇ ਦਾ ਨਾਮ ਰੌਸ਼ਨ ਹੋਇਆ ਹੈ। ਇਸ ਦੇ ਨਾਲ ਹੀ ਦੁਨੀਆਂ ਦੇ ਹਰ ਕੋਨੇ ਵਿੱਚ ਵੱਸਦੇ ਪੰਜਾਬੀਆਂ ਦਾ ਸਿਰ ਫ਼ਖਰ ਨਾਲ ਉੱਚਾ ਹੋਇਆ ਹੈ।

ਪਿੰਡ ਵਾਸੀਆਂ ਨੇ ਇਸ ਪ੍ਰਾਪਤੀ ਨੂੰ ਲੈ ਕੇ ਹਰਪ੍ਰੀਤ ਕੌਰ ਬਰਾੜ ਅਤੇ ਉਨ੍ਹਾਂ ਦੇ ਪਿਤਾ ਡਾਕਟਰ ਸਤਨਾਮ ਸਿੰਘ ਖਾਲਸਾ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਹੋਰ ਤਰੱਕੀ ਦੀ ਕਾਮਨਾ ਕੀਤੀ। ਇਸ ਨਿਯੁਕਤੀ ਨਾਲ ਪਿੰਡ ਬੁਰਜ ਹਰੀਕਾ ਸਮੇਤ ਪੂਰੇ ਫ਼ਰੀਦਕੋਟ ਜ਼ਿਲ੍ਹੇ ਅੰਦਰ ਖੁਸ਼ੀ ਪਾਈ ਜਾ ਰਹੀ ਹੈ। ਇਸ ਮੌਕੇ ਹਰਪ੍ਰੀਤ ਕੌਰ ਬਰਾੜ ਦੇ ਚਾਚਾ ਸੁਖਬੀਰ ਸਿੰਘ ਬਰਾੜ ਨੇ ਵੀ ਪੂਰੇ ਪਰਿਵਾਰ ਨੂੰ ਵਧਾਈ ਦਿੱਤੀ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live