Radio Spice
India News

ਨਿਊਯਾਰਕ 'ਚ ਹੁਣ ਦੀਵਾਲੀ 'ਤੇ ਸਕੂਲਾਂ 'ਚ ਹੋਵੇਗੀ ਛੁੱਟੀ, ਭਾਰਤੀਆਂ 'ਚ ਖ਼ੁਸ਼ੀ ਦੀ ਲਹਿਰ

By 111459pwpadmin•

ਨਿਊਯਾਰਕ/ਅਮਰੀਕਾ (ਭਾਸ਼ਾ)- ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਮੌਕੇ ਨਿਊਯਾਰਕ ਸ਼ਹਿਰ ਦੇ ਸਕੂਲਾਂ ਵਿੱਚ ਛੁੱਟੀ ਰਹੇਗੀ। ਇਹ ਐਲਾਨ ਕਰਦਿਆਂ ਅਧਿਕਾਰੀਆਂ ਨੇ ਇਸ ਨੂੰ ਭਾਰਤੀ ਭਾਈਚਾਰੇ ਸਮੇਤ ਸ਼ਹਿਰ ਵਾਸੀਆਂ ਦੀ 'ਜਿੱਤ' ਦੱਸਿਆ। ਨਿਊਯਾਰਕ ਸਿਟੀ ਦੇ ਮੇਅਰ ਐਰਿਕ ਐਡਮਜ਼ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਸਟੇਟ ਹਾਊਸ ਅਤੇ ਸਟੇਟ ਸੈਨੇਟ ਨੇ ਨਿਊਯਾਰਕ ਸਿਟੀ ਦੇ ਪਬਲਿਕ ਸਕੂਲਾ

ਨਿਊਯਾਰਕ/ਅਮਰੀਕਾ (ਭਾਸ਼ਾ)- ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਮੌਕੇ ਨਿਊਯਾਰਕ ਸ਼ਹਿਰ ਦੇ ਸਕੂਲਾਂ ਵਿੱਚ ਛੁੱਟੀ ਰਹੇਗੀ। ਇਹ ਐਲਾਨ ਕਰਦਿਆਂ ਅਧਿਕਾਰੀਆਂ ਨੇ ਇਸ ਨੂੰ ਭਾਰਤੀ ਭਾਈਚਾਰੇ ਸਮੇਤ ਸ਼ਹਿਰ ਵਾਸੀਆਂ ਦੀ 'ਜਿੱਤ' ਦੱਸਿਆ। ਨਿਊਯਾਰਕ ਸਿਟੀ ਦੇ ਮੇਅਰ ਐਰਿਕ ਐਡਮਜ਼ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਸਟੇਟ ਹਾਊਸ ਅਤੇ ਸਟੇਟ ਸੈਨੇਟ ਨੇ ਨਿਊਯਾਰਕ ਸਿਟੀ ਦੇ ਪਬਲਿਕ ਸਕੂਲਾਂ ਵਿਚ ਦੀਵਾਲੀ 'ਤੇ ਛੁੱਟੀ ਦੇਣ ਸਬੰਧੀ ਬਿੱਲ ਨੂੰ ਪਾਸ ਕਰ ਦਿੱਤਾ ਹੈ। ਸੋਮਵਾਰ ਨੂੰ ਸਿਟੀ ਹਾਲ ਤੋਂ ਇੱਕ ਵਿਸ਼ੇਸ਼ ਘੋਸ਼ਣਾ ਵਿੱਚ ਉਨ੍ਹਾਂ ਕਿਹਾ, 'ਸਾਨੂੰ ਭਰੋਸਾ ਹੈ ਕਿ ਰਾਜਪਾਲ ਇਸ ਬਿੱਲ 'ਤੇ ਦਸਤਖ਼ਤ ਕਰਕੇ ਇਸ ਨੂੰ ਕਾਨੂੰਨ ਦਾ ਰੂਪ ਦੇਣਗੇ।

ਐਡਮਜ਼ ਨੇ ਕਿਹਾ, 'ਇਹ ਇਕ ਜਿੱਤ ਹੈ. ਸਿਰਫ਼ ਭਾਰਤੀ ਭਾਈਚਾਰੇ ਦੀਆਂ ਔਰਤਾਂ ਅਤੇ ਮਰਦਾਂ ਅਤੇ ਦੀਵਾਲੀ ਮਨਾਉਣ ਵਾਲੇ ਸਾਰੇ ਭਾਈਚਾਰਿਆਂ ਦੀ ਨਹੀਂ, ਸਗੋਂ ਇਹ ਨਿਊਯਾਰਕ ਦੀ ਜਿੱਤ ਹੈ। ਇਸ ਸਾਲ ਤੋਂ ਨਿਊਯਾਰਕ ਸ਼ਹਿਰ ਦੇ ਪਲਬਿਕ ਸਕੂਲਾਂ ਵਿਚ ਦੀਵਾਨੀ ਦੀ ਛੁੱਟੀ ਰਹੇਗੀ। ਨਿਊਯਾਰਕ ਹਾਊਸ ਆਫ ਰਿਜ਼ੈਂਟੇਟਿਵ ਦੀ ਮੈਂਬਰ ਜੈਨੀਫਰ ਰਾਜਕੁਮਾਰ ਨੇ ਕਿਹਾ ਕਿ ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ ਦੱਖਣੀ ਏਸ਼ੀਆਈ ਅਤੇ ਇੰਡੋ-ਕੈਰੇਬੀਅਨ ਭਾਈਚਾਰੇ ਨੇ ਇਸ ਪਲ ਲਈ ਸੰਘਰਸ਼ ਕੀਤਾ ਹੈ। ਜੈਨੀਫਰ ਨਿਊਯਾਰਕ ਸਟੇਟ ਹਾਊਸ ਆਫ ਰਿਪ੍ਰਜ਼ੈਂਟੇਟਿਵ ਲਈ ਚੁਣੀ ਗਈ ਪਹਿਲੀ ਭਾਰਤੀ-ਅਮਰੀਕੀ ਔਰਤ ਹੈ। ਉਨ੍ਹਾਂ ਕਿਹਾ, "ਅੱਜ, ਮੇਅਰ ਅਤੇ ਮੈਨੂੰ ਪੂਰੀ ਦੁਨੀਆ ਦੇ ਸਾਹਮਣੇ ਖੜੇ ਹੋ ਕੇ ਇਹ ਕਹਿੰਦੇ ਹੋਏ ਮਾਣ ਮਹਿਸੂਸ ਹੋ ਰਿਹਾ ਹੈ ਕਿ ਹੁਣ ਤੋਂ ਦੀਵਾਨੀ 'ਤੇ ਨਿਊਯਾਰਕ ਸ਼ਹਿਰ ਦੇ ਸਕੂਲਾਂ ਵਿੱਚ ਹਮੇਸ਼ਾ ਛੁੱਟੀ ਰਹੇਗੀ।

ਜੈਨੀਫਰ ਨੇ ਕਿਹਾ ਕਿ ਦੀਵਾਲੀ ਦੀ ਛੁੱਟੀ ਨੂੰ ਕਾਨੂੰਨ 'ਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। ਕਮਿਊਨਿਟੀ ਅਤੇ ਪ੍ਰਵਾਸੀ ਨੇਤਾਵਾਂ ਦੇ ਨਾਲ-ਨਾਲ ਸ਼ਹਿਰ ਦੇ ਅਧਿਕਾਰੀਆਂ ਅਤੇ ਸੰਸਦ ਮੈਂਬਰਾਂ ਵਿਚਕਾਰ ਐਡਮਜ਼ ਨੇ ਕਿਹਾ ਕਿ ਨਿਊਯਾਰਕ ਸ਼ਹਿਰ ਲਗਾਤਾਰ ਬਦਲ ਰਿਹਾ ਹੈ ਅਤੇ ਦੁਨੀਆ ਭਰ ਦੇ ਭਾਈਚਾਰਿਆਂ ਦਾ ਸੁਆਗਤ ਕਰ ਰਿਹਾ ਹੈ। ਨਿਊਯਾਰਕ ਸਿਟੀ ਸਕੂਲ ਦੇ ਚਾਂਸਲਰ ਡੇਵਿਡ ਬੈਂਕਸ ਨੇ ਕਿਹਾ ਕਿ ਸ਼ਹਿਰ ਦੇ ਸਕੂਲੀ ਬੱਚਿਆਂ ਲਈ ਦੀਵਾਲੀ ਦੀ ਛੁੱਟੀ ਦਾ ਐਲਾਨ ਕਰਨਾ, ਦੀਵਾਲੀ 'ਤੇ ਸਕੂਲਾਂ ਨੂੰ ਬੰਦ ਰੱਖਣ ਨਾਲੋਂ ਜ਼ਿਆਦਾ ਇਸ ਗੱਲ 'ਤੇ ਜ਼ੋਰ ਦਿੰਦਾ ਹੈ ਕਿ ਅਸੀਂ ਆਪਣੀ ਸੋਚ ਦਾ ਦਾਇਰਾ ਵਧਾ ਰਹੇ ਹਾਂ, ਕਿਉਂਕਿ ਅਸੀਂ ਉਨ੍ਹਾਂ ਨੂੰ ਦੀਵਾਲੀ ਅਤੇ ਉਸ ਦੇ ਇਤਿਹਾਸ ਬਾਰੇ ਦੱਸਣ ਜਾ ਰਹੇ ਹਾਂ।' ਬੈਂਕਸ ਨੇ ਕਿਹਾ, 'ਮੈਂ ਉਨ੍ਹਾਂ ਸਾਰੇ ਬੱਚਿਆਂ, ਪਰਿਵਾਰਾਂ ਅਤੇ ਨਿਊਯਾਰਕ ਸ਼ਹਿਰ ਦੇ ਆਲੇ-ਦੁਆਲੇ ਦੇ ਭਾਈਚਾਰਿਆਂ ਲਈ ਖ਼ੁਸ਼ ਹਾਂ, ਜੋ ਇਸ ਤਿਉਹਾਰ ਦੀ ਵਿਰਾਸਤ ਅਤੇ ਇਤਿਹਾਸ ਬਾਰੇ ਹੋਰ ਜਾਣ ਸਕਣਗੇ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live