Radio Spice
India News

ਅਮਰੀਕਾ ਤੋਂ ਬੁਰੀ ਖਬਰ! ਦੋ ਭੈਣਾਂ ਦੇ ਇਕਲੌਤੇ ਭਰਾ ਦੀ ਝੀਲ 'ਚ ਡੁੱਬਣ ਨਾਲ ਮੌਤ

By 111459pwpadmin•

ਅਮਰੀਕਾ ਤੋਂ ਬੁਰੀ ਖਬਰ ਆਈ ਹੈ। ਬਨੂੜ ਨੇੜਲੇ ਪਿੰਡ ਮੁਠਿਆੜਾਂ ਦੇ ਹਸ਼ਨਪ੍ਰੀਤ ਸਿੰਘ (22) ਦੀ ਅਮਰੀਕਾ ਦੇ ਕੈਲੀਫੋਰਨੀਆ ਸ਼ਹਿਰ ਵਿੱਚ ਸਥਿਤ ਮਿਲਟਨ ਝੀਲ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ। ਹਸ਼ਨਪ੍ਰੀਤ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਤੇ ਡੇਢ ਸਾਲ ਪਹਿਲਾਂ ਦਸੰਬਰ 2021 ਵਿੱਚ ਹੋਟਲ ਮੈਨੇਜਮੈਂਟ ਦੀ ਪੜ੍ਹਾਈ ਕਰਨ ਲਈ ਅਮਰੀਕਾ ਗਿਆ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ

ਅਮਰੀਕਾ ਤੋਂ ਬੁਰੀ ਖਬਰ ਆਈ ਹੈ। ਬਨੂੜ ਨੇੜਲੇ ਪਿੰਡ ਮੁਠਿਆੜਾਂ ਦੇ ਹਸ਼ਨਪ੍ਰੀਤ ਸਿੰਘ (22) ਦੀ ਅਮਰੀਕਾ ਦੇ ਕੈਲੀਫੋਰਨੀਆ ਸ਼ਹਿਰ ਵਿੱਚ ਸਥਿਤ ਮਿਲਟਨ ਝੀਲ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ। ਹਸ਼ਨਪ੍ਰੀਤ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਤੇ ਡੇਢ ਸਾਲ ਪਹਿਲਾਂ ਦਸੰਬਰ 2021 ਵਿੱਚ ਹੋਟਲ ਮੈਨੇਜਮੈਂਟ ਦੀ ਪੜ੍ਹਾਈ ਕਰਨ ਲਈ ਅਮਰੀਕਾ ਗਿਆ ਸੀ। 

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਹਸ਼ਨਪ੍ਰੀਤ ਸਿੰਘ ਬੀਤੇ ਦਿਨ ਆਪਣੇ ਦੋਸਤਾਂ ਨਾਲ ਮਿਲਟਨ ਝੀਲ ’ਤੇ ਘੁੰਮਣ ਗਿਆ ਸੀ, ਜਿੱਥੇ ਉਸ ਦਾ ਪੈਰ ਤਿਲਕ ਗਿਆ ਤੇ ਉਹ ਝੀਲ ਵਿੱਚ ਡਿੱਗ ਗਿਆ। ਗੋਤਾਖੋਰਾਂ ਨੇ ਉਸ ਨੂੰ ਤੁਰੰਤ ਬਾਹਰ ਕੱਢ ਕੇ ਹੈਲੀਕਾਪਟਰ ਰਾਹੀਂ ਹਸਪਤਾਲ ਪਹੁੰਚਾਇਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। 

ਦੱਸ ਦਈਏ ਕਿ ਡੇਢ ਕੁ ਮਹੀਨਾ ਪਹਿਲਾਂ ਹੀ ਹਸ਼ਨਪ੍ਰੀਤ ਦੇ ਪਿਤਾ ਕਸ਼ਮੀਰ ਸਿੰਘ ਦੀ ਭਾਖੜਾ ਨਹਿਰ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਸੀ, ਜਿਸ ਪਿੱਛੋਂ ਹਸ਼ਨਪ੍ਰੀਤ ਹੀ ਆਪਣੀ ਮਾਂ ਦਾ ਸਹਾਰਾ ਸੀ। ਰਿਸ਼ਤੇਦਾਰਾਂ ਤੇ ਪਿੰਡ ਵਾਸੀਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਹਸ਼ਨਪ੍ਰੀਤ ਦੀ ਲਾਸ਼ ਪੰਜਾਬ ਲਿਆਉਣ ਵਿੱਚ ਪੀੜਤ ਪਰਿਵਾਰ ਦੀ ਮਦਦ ਕੀਤੀ ਜਾਵੇ। ਇਸ ਦੇ ਨਾਲ ਹੀ ਪਿੰਡ ਵਾਸੀਆਂ ਨੇ ਸੰਸਦ ਮੈਂਬਰ ਪ੍ਰਨੀਤ ਕੌਰ ਤੇ ਮੁੱਖ ਮੰਤਰੀ Bhagwant Mann ਕੋਲੋਂ ਵੀ ਮਦਦ ਦੀ ਅਪੀਲ ਕੀਤੀ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live