Radio Spice
India News

ਮਾਲਵੇ ਤੇ ਦੁਆਬੇ ਤੋਂ ਬਾਅਦ ਹੁਣ ਮਾਝੇ 'ਚ ਹੜ੍ਹਾਂ ਦਾ ਕਹਿਰ, ਕਈ ਸਰਹੱਦੀ ਪਿੰਡਾਂ ਦਾ ਸੰਪਰਕ ਟੁੱਟਾ, ਕਰਤਾਰਪੁਰ ਸਾਹਿਬ ਦੀ ਯਾਤਰਾ ਰੱਦ

By 111459pwpadmin•

ਪੰਜਾਬ ਵਿੱਚ ਹੜ੍ਹਾਂ ਦਾ ਕਹਿਰ ਜਾਰੀ ਹੈ। ਮਾਲਵੇ ਤੇ ਦੁਆਬੇ ਤੋਂ ਬਾਅਦ ਹੁਣ ਮਾਝਾ ਵੀ ਹੜ੍ਹਾਂ ਦੀ ਲਪੇਟ ਵਿੱਚ ਹੈ। ਪਠਾਨਕੋਟ ਨੂੰ ਹਿਮਾਚਲ ਪ੍ਰਦੇਸ਼ ਨਾਲ ਜੋੜਨ ਵਾਲਾ ਚੱਕੀ ਪੁਲ ਕੁਝ ਸਮੇਂ ਲਈ ਬੰਦ ਕਰ ਦਿੱਤਾ ਗਿਆ ਹੈ। ਇਸ ਪੁਲ ਦੀ ਨੀਂਹ ਪਾਣੀ ਦੇ ਵਹਾਅ ਕਾਰਨ ਨੁਕਸਾਨੀ ਗਈ ਹੈ। ਇਸ ਦੇ ਨਾਲ ਹੀ ਕਰਤਾਰਪੁਰ ਲਾਂਘਾ ਵੀ ਅਗਲੇ 3 ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ। ਹੁਣ ਸ਼

ਪੰਜਾਬ ਵਿੱਚ ਹੜ੍ਹਾਂ ਦਾ ਕਹਿਰ ਜਾਰੀ ਹੈ। ਮਾਲਵੇ ਤੇ ਦੁਆਬੇ ਤੋਂ ਬਾਅਦ ਹੁਣ ਮਾਝਾ ਵੀ ਹੜ੍ਹਾਂ ਦੀ ਲਪੇਟ ਵਿੱਚ ਹੈ। ਪਠਾਨਕੋਟ ਨੂੰ ਹਿਮਾਚਲ ਪ੍ਰਦੇਸ਼ ਨਾਲ ਜੋੜਨ ਵਾਲਾ ਚੱਕੀ ਪੁਲ ਕੁਝ ਸਮੇਂ ਲਈ ਬੰਦ ਕਰ ਦਿੱਤਾ ਗਿਆ ਹੈ। ਇਸ ਪੁਲ ਦੀ ਨੀਂਹ ਪਾਣੀ ਦੇ ਵਹਾਅ ਕਾਰਨ ਨੁਕਸਾਨੀ ਗਈ ਹੈ। ਇਸ ਦੇ ਨਾਲ ਹੀ ਕਰਤਾਰਪੁਰ ਲਾਂਘਾ ਵੀ ਅਗਲੇ 3 ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ। ਹੁਣ ਸ਼ਰਧਾਲੂ ਅਗਲੇ 3 ਦਿਨਾਂ ਤੱਕ ਪਾਕਿਸਤਾਨ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਨਹੀਂ ਜਾ ਸਕਣਗੇ।

ਉਂਝ ਰਾਵੀ ਦਰਿਆ ਦਾ ਪਾਣੀ ਹਾਲੇ ਕੰਟਰੋਲ  ਹੇਠ ਹੈ ਤੇ ਵਹਾਅ ਵੀ ਆਮ ਵਾਂਗ ਹੈ ਪਰ ਇਸ ਦੇ ਬਾਵਜੂਦ ਪਿੰਡ ਮਕੋੜਾ ਪੱਤਣ ਤੇ ਨੇੜਲੇ 7 ਪਿੰਡਾਂ ਦਾ ਗੁਰਦਾਸਪੁਰ ਨਾਲੋਂ ਸੰਪਰਕ ਟੁੱਟ ਗਿਆ ਹੈ। ਹੁਣ ਸੜਕ ਜਾਂ ਪਾਣੀ ਰਾਹੀਂ ਕੋਈ ਸੰਪਰਕ ਨਹੀਂ ਰਿਹਾ। ਬਜ਼ੁਰਗਾਂ, ਬੱਚਿਆਂ ਤੇ ਬਿਮਾਰਾਂ ਨੂੰ ਕੱਢਣ ਲਈ ਫੌਜ ਦੀਆਂ ਕਿਸ਼ਤੀਆਂ ਪਿੰਡਾਂ ਵਿੱਚ ਜਾ ਰਹੀਆਂ ਹਨ।


ਮਾਲਵਾ ਵਿੱਚ ਘੱਗਰ ਦਾ ਕਹਿਰ
ਮਾਨਸਾ ਜ਼ਿਲ੍ਹੇ ਵਿੱਚ ਘੱਗਰ ਦੇ ਚਾਂਦਪੁਰਾ ਬੰਨ੍ਹ ਸਮੇਤ ਕਈ ਹੋਰ ਬੰਨ੍ਹਾਂ ਦੇ ਟੁੱਟਣ ਤੋਂ ਬਾਅਦ ਪੰਜਾਬ ਤੇ ਹਰਿਆਣਾ ਨੂੰ ਮਿਲਾਉਣ ਵਾਲੇ ਦੋ ਕੌਮੀ ਮਾਰਗ ਪਿਛਲੇ ਚਾਰ ਦਿਨਾਂ ਤੋਂ ਬੰਦ ਪਏ ਹਨ। ਇਨ੍ਹਾਂ ਵਿੱਚ ਲੁਧਿਆਣਾ-ਸਿਰਸਾ ਵਾਇਆ ਮਾਨਸਾ ਤੇ ਬੁਢਲਾਡਾ ਤੋਂ ਰਤੀਆ ਫ਼ਤਿਆਬਾਦ ਮਾਰਗ ਸ਼ਾਮਲ ਹਨ ਜਿਸ ਕਾਰਨ ਹਰਿਆਣਾ, ਰਾਜਸਥਾਨ ਤੇ ਦਿੱਲੀ ’ਚੋਂ ਵਪਾਰਕ ਸਾਮਾਨ ਨੂੰ ਲਿਆਉਣ ਤੇ ਭੇਜਣ ਲਈ ਵੱਡੀ ਦਿੱਕਤ ਖੜ੍ਹੀ ਹੋ ਗਈ ਹੈ। 

ਇਨ੍ਹਾਂ ਵੱਡੀਆਂ ਸੜਕਾਂ ਉਤੇ ਪਾਣੀ ਆਉਣ ਕਾਰਨ ਮੁੱਖ ਮਾਰਗਾਂ ਨੂੰ ਬੰਦ ਕੀਤਾ ਗਿਆ ਹੈ। ਇਨ੍ਹਾਂ ਮਾਰਗਾਂ ’ਤੇ ਹੁਣ ਦੋਨੋਂ ਸੂਬਿਆਂ ਦੀ ਬੱਸ ਸੇਵਾ ਵੀ ਪ੍ਰਭਾਵਤ ਹੋ ਗਈ ਹੈ। ਵੀਰਵਾਰ ਨੂੰ ਕੁਝ ਕੁ ਬੱਸਾਂ ਲਿੰਕ ਰੋਡ ਰਾਹੀਂ ਸਿਰਸਾ ਤੇ ਫ਼ਤਿਆਬਾਦ ਨੂੰ ਆਈਆਂ ਤੇ ਗਈਆਂ। ਉਧਰ ਪੂਰੇ ਜ਼ਿਲ੍ਹੇ ਦੇ 17 ਪਿੰਡਾਂ ਵਿੱਚ ਹੁਣ ਤੱਕ ਹੜ੍ਹ ਦਾ ਪਾਣੀ ਦਾਖ਼ਲ ਹੋ ਚੁੱਕਿਆ ਹੈ, ਜਿਨ੍ਹਾਂ ਵਿੱਚੋਂ ਛੇ ਪਿੰਡ ਪਾਣੀ ਵਿੱਚ ਘਿਰ ਗਏ ਹਨ। 

ਪਾਣੀ ਵਿੱਚ ਘਿਰੇ ਇਨ੍ਹਾਂ ਪਿੰਡਾਂ ਦੇ ਲੋਕਾਂ ਵੱਲੋਂ ਆਪਣੀਆਂ ਗਲੀਆਂ ਤੇ ਘਰਾਂ ਮੂਹਰੇ ਉਚੇ ਬੰਨ੍ਹ ਮਾਰ ਕੇ ਘਰਾਂ ਨੂੰ ਬਚਾਇਆ ਹੋਇਆ ਹੈ। ਇਸ ਵੇਲੇ ਜ਼ਿਲ੍ਹੇ ਵਿਚਲੇ ਪਿੰਡ ਬੀਰੇਵਾਲਾ ਡੋਗਰਾ, ਗੋਰਖਨਾਥ, ਰਿਉਂਦ ਕਲਾਂ, ਰਿਉਂਦ ਖੁਰਦ, ਭਾਵਾ, ਕਾਹਨਗੜ੍ਹ, ਹਾਕਮਵਾਲਾ, ਕੁਲਰੀਆਂ, ਜੁਗਲਾਨ, ਗੰਢੂ ਕਲਾਂ, ਗੰਢੂ ਖੁਰਦ ਪਾਣੀ ਵਿੱਚ ਪੂਰੀ ਤਰ੍ਹਾਂ ਘਿਰੇ ਹੋਏ ਹਨ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live