Radio Spice
India News

ਕਾਰਗਿਲ ਫ਼ਤਿਹ ਦਿਹਾੜਾ : ਆਖਰ ਕਾਰਗਿਲ ਜੰਗ 'ਚ ਕੀ ਹੋਇਆ? ਜਾਣੋ ਭਾਰਤ-ਪਾਕਿ ਫੌਜ ਵਿਚਾਲੇ ਟਾਕਰੇ ਦੀ ਪੂਰੀ ਹਕੀਕਤ

By 111459pwpadmin•

ਭਾਰਤ ਨੇ ਕਈ ਜੰਗਾਂ ਲੜੀਆਂ ਹਨ, ਜਿਨ੍ਹਾਂ ਵਿੱਚ ਭਾਰਤੀ ਫੌਜ ਦੀ ਬਹਾਦਰੀ ਦੀਆਂ ਕਹਾਣੀਆਂ ਅੱਜ ਵੀ ਮਸ਼ਹੂਰ ਹਨ। ਅਜਿਹੀ ਹੀ ਇੱਕ ਜੰਗ 1999 ਵਿੱਚ ਲੜੀ ਗਈ ਸੀ, ਜਿਸ ਨੂੰ ਕਾਰਗਿਲ ਯੁੱਧ ਕਿਹਾ ਜਾਂਦਾ ਹੈ। ਜਦੋਂ ਦੁਸ਼ਮਣ ਭਾਰਤ ਦੀ ਸਰਹੱਦ ਵਿੱਚ ਦਾਖਲ ਹੋ ਗਿਆ ਤੇ ਕਈ ਚੋਟੀਆਂ 'ਤੇ ਕਬਜ਼ਾ ਕਰ ਰਿਹਾ ਸੀ, ਤਾਂ ਭਾਰਤੀ ਸੈਨਿਕਾਂ ਦੀ ਹਿੰਮਤ ਤੇ ਬਹਾਦਰੀ ਨੇ ਉਨ੍ਹਾਂ ਨੂੰ ਬਾਹਰ ਕੱ

ਭਾਰਤ ਨੇ ਕਈ ਜੰਗਾਂ ਲੜੀਆਂ ਹਨ, ਜਿਨ੍ਹਾਂ ਵਿੱਚ ਭਾਰਤੀ ਫੌਜ ਦੀ ਬਹਾਦਰੀ ਦੀਆਂ ਕਹਾਣੀਆਂ ਅੱਜ ਵੀ ਮਸ਼ਹੂਰ ਹਨ। ਅਜਿਹੀ ਹੀ ਇੱਕ ਜੰਗ 1999 ਵਿੱਚ ਲੜੀ ਗਈ ਸੀ, ਜਿਸ ਨੂੰ ਕਾਰਗਿਲ ਯੁੱਧ ਕਿਹਾ ਜਾਂਦਾ ਹੈ। ਜਦੋਂ ਦੁਸ਼ਮਣ ਭਾਰਤ ਦੀ ਸਰਹੱਦ ਵਿੱਚ ਦਾਖਲ ਹੋ ਗਿਆ ਤੇ ਕਈ ਚੋਟੀਆਂ 'ਤੇ ਕਬਜ਼ਾ ਕਰ ਰਿਹਾ ਸੀ, ਤਾਂ ਭਾਰਤੀ ਸੈਨਿਕਾਂ ਦੀ ਹਿੰਮਤ ਤੇ ਬਹਾਦਰੀ ਨੇ ਉਨ੍ਹਾਂ ਨੂੰ ਬਾਹਰ ਕੱਢ ਸੁੱਟਿਆ। ਇਸ ਜੰਗ ਵਿੱਚ ਭਾਰਤੀ ਫੌਜ ਦੀ ਜਿੱਤ ਨੂੰ ਹਰ ਸਾਲ 26 ਜੁਲਾਈ ਨੂੰ ਵਿਜੈ ਦਿਵਸ ਵਜੋਂ ਮਨਾਇਆ ਜਾਂਦਾ ਹੈ। ਆਓ ਜਾਣਦੇ ਹਾਂ ਇਸ ਜੰਗ ਨਾਲ ਜੁੜੀਆਂ 10 ਅਹਿਮ ਗੱਲਾਂ...

ਹਰ ਸਾਲ ਜੰਮੂ-ਕਸ਼ਮੀਰ ਦੇ ਉੱਚਾਈ ਵਾਲੇ ਇਲਾਕਿਆਂ ਵਿੱਚ ਭਾਰੀ ਬਰਫ਼ਬਾਰੀ ਕਾਰਨ ਭਾਰਤ ਤੇ ਪਾਕਿਸਤਾਨ ਦੀਆਂ ਫ਼ੌਜਾਂ ਚੋਟੀਆਂ ਤੋਂ ਹੇਠਾਂ ਆ ਜਾਂਦੀਆਂ ਸਨ। ਸਾਲ 1999 ਵਿੱਚ ਵੀ ਅਜਿਹਾ ਹੀ ਹੋਇਆ। ਜਦੋਂ ਭਾਰਤੀ ਫੌਜ ਬਰਫੀਲੀਆਂ ਚੋਟੀਆਂ ਤੋਂ ਹੇਠਾਂ ਆਈ ਤਾਂ ਉਸ ਸਮੇਂ ਇਸ ਦਾ ਫਾਇਦਾ ਉਠਾਉਂਦੇ ਹੋਏ ਪਾਕਿਸਤਾਨੀ ਫੌਜ ਨੇ ਭਾਰਤੀ ਚੋਟੀਆਂ ਵੱਲ ਵਧਣਾ ਸ਼ੁਰੂ ਕਰ ਦਿੱਤਾ।


ਮਈ 1999 ਤੱਕ ਪਾਕਿਸਤਾਨ ਦੀ ਫੌਜ ਨੇ ਕਾਰਗਿਲ ਖੇਤਰ ਦੀਆਂ ਕਈ ਚੋਟੀਆਂ 'ਤੇ ਪੂਰੀ ਤਰ੍ਹਾਂ ਕਬਜ਼ਾ ਕਰ ਲਿਆ। ਜਦੋਂ ਕੁਝ ਚਰਵਾਹਿਆਂ ਨੇ ਇਸ ਬਾਰੇ ਭਾਰਤੀ ਫੌਜ ਨੂੰ ਸੂਚਿਤ ਕੀਤਾ ਤਾਂ ਭਾਰਤੀ ਸੈਨਿਕਾਂ ਨੂੰ ਇਸ ਗੱਲ ਦਾ ਕੋਈ ਅੰਦਾਜ਼ਾ ਨਹੀਂ ਸੀ ਕਿ ਪਾਕਿਸਤਾਨੀ ਫੌਜੀ ਅਸਲ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਕਾਰਗਿਲ ਪਹੁੰਚ ਗਏ ਸਨ।

ਭਾਰਤੀ ਫੌਜ ਨੇ ਮਹਿਸੂਸ ਕੀਤਾ ਕਿ ਕੁਝ ਅੱਤਵਾਦੀਆਂ ਵੱਲੋਂ ਇਸ ਖੇਤਰ 'ਚ ਘੁਸਪੈਠ ਕੀਤੀ ਹੋ ਸਕਦੀ ਹੈ। ਇਸ ਦੀ ਪੁਸ਼ਟੀ ਕਰਨ ਲਈ ਫੌਜ ਵੱਲੋਂ ਲੈਫਟੀਨੈਂਟ ਸੌਰਭ ਕਾਲੀਆ ਦੀ ਅਗਵਾਈ 'ਚ ਇੱਕ ਟੀਮ ਨੂੰ ਕਾਰਗਿਲ ਦੀ ਚੋਟੀ 'ਤੇ ਭੇਜਿਆ ਗਿਆ। ਸੌਰਭ ਕਾਲੀਆ ਨੇ ਸਭ ਤੋਂ ਪਹਿਲਾਂ ਭਾਰਤੀ ਫੌਜ ਨੂੰ ਪਾਕਿਸਤਾਨੀ ਫੌਜ ਦੀ ਘੁਸਪੈਠ ਬਾਰੇ ਠੋਸ ਜਾਣਕਾਰੀ ਦਿੱਤੀ ਸੀ।

ਲੈਫਟੀਨੈਂਟ ਸੌਰਭ ਕਾਲੀਆ ਨੇ ਆਪਣੀ ਟੁਕੜੀ ਨਾਲ ਦੁਸ਼ਮਣ ਦਾ ਟਾਕਰਾ ਕਰਨ ਦਾ ਫੈਸਲਾ ਕੀਤਾ, ਪਰ ਉਨ੍ਹਾਂ ਨੂੰ ਵੀ ਪਤਾ ਨਹੀਂ ਸੀ ਕਿ ਦੁਸ਼ਮਣ ਇੰਨੀ ਤਿਆਰੀ ਨਾਲ ਆਇਆ ਹੈ। ਨਤੀਜਾ ਇਹ ਹੋਇਆ ਕਿ ਪਾਕਿਸਤਾਨੀ ਫੌਜ ਦੀ ਗੋਲੀਬਾਰੀ ਵਿੱਚ ਯੂਨਿਟ ਵਿੱਚ ਸ਼ਾਮਲ ਜਵਾਨ ਸ਼ਹੀਦ ਹੋ ਗਏ ਤੇ ਸੌਰਭ ਕਾਲੀਆ ਨੂੰ ਫੜ ਲਿਆ ਗਿਆ।

ਲੈਫਟੀਨੈਂਟ ਸੌਰਭ ਕਾਲੀਆ ਨੂੰ ਪਾਕਿਸਤਾਨੀ ਫੌਜ ਨੇ ਕਈ ਦਿਨਾਂ ਤੱਕ ਤਸੀਹੇ ਦਿੱਤੇ। ਪਾਕਿਸਤਾਨੀ ਫੌਜ ਉਨ੍ਹਾਂ ਤੋਂ ਜਾਣਕਾਰੀ ਚਾਹੁੰਦੀ ਸੀ ਪਰ ਸੌਰਭ ਕਾਲੀਆ ਨੇ ਮੂੰਹ ਆਪਣਾ ਨਹੀਂ ਖੋਲ੍ਹਿਆ। ਇੱਥੋਂ ਤੱਕ ਕਿ ਉਨ੍ਹਾਂ ਦੀਆਂ ਅੱਖਾਂ ਵੀ ਕੱਢ ਦਿੱਤੀਆਂ ਗਈਆਂ। ਕਈ ਦਿਨ ਤਸੀਹੇ ਝੱਲਣ ਤੋਂ ਬਾਅਦ ਲੈਫਟੀਨੈਂਟ ਕਾਲੀਆ ਆਖਰ ਦੇਸ਼ ਲਈ ਸ਼ਹੀਦ ਹੋ ਗਏ।

ਸੌਰਭ ਕਾਲੀਆ ਤੇ ਉਨ੍ਹਾਂ ਦੇ ਸਾਥੀਆਂ ਨਾਲ ਇਸ ਤਰ੍ਹਾਂ ਦੇ ਸਲੂਕ ਤੋਂ ਬਾਅਦ ਭਾਰਤੀ ਫੌਜੀਆਂ ਦਾ ਖੂਨ ਉਬਾਲੇ ਮਾਰਨ ਲੱਗਾ ਤੇ ਜੰਗ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ। ਵੱਖ-ਵੱਖ ਚੋਟੀਆਂ ਨੂੰ ਫਤਹਿ ਕਰਨ ਲਈ ਟੀਮਾਂ ਬਣਾਈਆਂ ਗਈਆਂ।

ਆਖਰਕਾਰ 3 ਮਈ 1999 ਨੂੰ ਆਪਰੇਸ਼ਨ ਵਿਜੇ ਸ਼ੁਰੂ ਹੋਇਆ। ਭਾਰਤੀ ਫੌਜ ਨੇ ਵੱਖ-ਵੱਖ ਥਾਵਾਂ ਤੋਂ ਕਾਰਗਿਲ 'ਤੇ ਚੜ੍ਹਾਈ ਕਰਨੀ ਸ਼ੁਰੂ ਕਰ ਦਿੱਤੀ। ਪਹਿਲੇ ਤੇ ਦੂਜੇ ਦਿਨ ਹੀ ਉਪਰੋਂ ਗੋਲੀਬਾਰੀ ਵਿੱਚ ਭਾਰਤੀ ਫੌਜ ਦੇ ਕਈ ਜਵਾਨ ਸ਼ਹੀਦ ਹੋ ਗਏ।

ਸਭ ਤੋਂ ਵੱਡੀ ਚੁਣੌਤੀ ਇਹ ਸੀ ਕਿ ਦੁਸ਼ਮਣ ਹਜ਼ਾਰਾਂ ਫੁੱਟ ਦੀ ਉਚਾਈ 'ਤੇ ਮੌਜੂਦ ਸੀ ਤੇ ਉਸ ਲਈ ਹੇਠਾਂ ਤੋਂ ਆਉਂਦੀ ਭਾਰਤੀ ਫੌਜ ਨੂੰ ਨਿਸ਼ਾਨਾ ਬਣਾਉਣਾ ਬਹੁਤ ਆਸਾਨ ਸੀ। ਇਹੀ ਕਾਰਨ ਹੈ ਕਿ ਜੰਗ ਦੀ ਸ਼ੁਰੂਆਤ ਵਿੱਚ ਭਾਰਤੀ ਫੌਜ ਨੂੰ ਬਹੁਤ ਨੁਕਸਾਨ ਝੱਲਣਾ ਪਿਆ।

ਇਸ ਤੋਂ ਬਾਅਦ ਭਾਰਤੀ ਫੌਜ ਨੇ ਰਣਨੀਤੀ ਬਦਲ ਦਿੱਤੀ ਤੇ ਪਿੱਛੇ ਤੋਂ ਸੈਨਿਕ ਭੇਜੇ ਗਏ। ਕੈਪਟਨ ਵਿਕਰਮ ਬੱਤਰਾ, ਲੈਫਟੀਨੈਂਟ ਮਨੋਜ ਪਾਂਡੇ, ਸੂਬੇਦਾਰ ਯੋਗੇਂਦਰ ਸਿੰਘ ਯਾਦਵ ਤੇ ਕਈ ਬਹਾਦਰ ਸੈਨਿਕਾਂ ਦੀ ਬਦੌਲਤ ਭਾਰਤ ਨੇ ਕਾਰਗਿਲ ਦੀਆਂ ਸਾਰੀਆਂ ਪ੍ਰਮੁੱਖ ਚੋਟੀਆਂ 'ਤੇ ਕਬਜ਼ਾ ਕਰ ਲਿਆ। ਕਈ ਗੋਲੀਆਂ ਲੱਗਣ ਦੇ ਬਾਵਜੂਦ ਭਾਰਤੀ ਜਵਾਨ ਲਗਾਤਾਰ ਲੜਦੇ ਰਹੇ। ਇਸ ਜੰਗ ਵਿੱਚ ਭਾਰਤੀ ਹਵਾਈ ਸੈਨਾ ਨੇ ਵੀ ਬਹੁਤ ਅਹਿਮ ਭੂਮਿਕਾ ਨਿਭਾਈ।

ਕਰੀਬ 60 ਦਿਨਾਂ ਤੱਕ ਚੱਲੀ ਇਸ ਜੰਗ ਵਿੱਚ 500 ਦੇ ਕਰੀਬ ਭਾਰਤੀ ਜਵਾਨ ਸ਼ਹੀਦ ਹੋਏ ਸਨ, ਜਦਕਿ ਪਾਕਿਸਤਾਨ ਦੇ 700 ਤੋਂ ਵੱਧ ਸੈਨਿਕ ਮਾਰੇ ਗਏ ਸਨ। ਇਸ ਤੋਂ ਇਲਾਵਾ ਸੈਂਕੜੇ ਅੱਤਵਾਦੀ ਵੀ ਮਾਰੇ ਗਏ। 26 ਜੁਲਾਈ ਨੂੰ ਭਾਰਤ ਦੀ ਜਿੱਤ ਦਾ ਐਲਾਨ ਹੋਇਆ ਤੇ ਕਾਰਗਿਲ ਦੀਆਂ ਚੋਟੀਆਂ 'ਤੇ ਤਿਰੰਗੇ ਲਹਿਰਾਉਣੇ ਸ਼ੁਰੂ ਹੋ ਗਏ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live