Radio Spice
India News

ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਜ਼ਰੂਰੀ ਖ਼ਬਰ, SDM ਦਫ਼ਤਰ 'ਚ ਫੋਟੋ ਤੇ ਵੀਡੀਓ ਰਾਹੀਂ ਵੀ ਦੇ ਸਕਦੇ ਹੋ ਨੁਕਸਾਨ ਦੀ ਰਿਪੋਰਟ

By 111459pwpadmin•

ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਅਹਿਮ ਖ਼ਬਰ ਹੈ। ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਖੇਤਰ ਦੇ ਸਬੰਧਤ ਐਸਡੀਐਮ ਦਫ਼ਤਰ ਜਾਂ ਡੀਸੀ ਦਫ਼ਤਰ ਵਿੱਚ ਮੁਆਵਜ਼ੇ ਲਈ ਅਰਜ਼ੀਆਂ ਦੇਣ। ਡਿਪਟੀ ਕਮਿਸ਼ਨਰ ਸਾਹਨੀ ਨੇ ਹੜ੍ਹਾਂ ਸਬੰਧੀ ਜਾਇਜ਼ਾ ਮੀਟਿੰਗ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰ

ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਅਹਿਮ ਖ਼ਬਰ ਹੈ। ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਖੇਤਰ ਦੇ ਸਬੰਧਤ ਐਸਡੀਐਮ ਦਫ਼ਤਰ ਜਾਂ ਡੀਸੀ ਦਫ਼ਤਰ ਵਿੱਚ ਮੁਆਵਜ਼ੇ ਲਈ ਅਰਜ਼ੀਆਂ ਦੇਣ।

ਡਿਪਟੀ ਕਮਿਸ਼ਨਰ ਸਾਹਨੀ ਨੇ ਹੜ੍ਹਾਂ ਸਬੰਧੀ ਜਾਇਜ਼ਾ ਮੀਟਿੰਗ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਲਈ ਸਿਰਤੋੜ ਯਤਨ ਕਰ ਰਿਹਾ ਹੈ। ਮੁੱਖ ਮੰਤਰੀ ਦੇ ਹੁਕਮਾਂ ਅਨੁਸਾਰ ਡਰੇਨੇਜ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਡਰੋਨ ਸਰਵੇ ਕੀਤਾ ਗਿਆ।

ਪਟਵਾਰੀਆਂ ਵੱਲੋਂ ਖੇਤਾਂ ਵਿੱਚ ਫ਼ਸਲਾਂ ਦੇ ਨੁਕਸਾਨ ਦਾ ਵੀ ਜਾਇਜ਼ਾ ਲਿਆ ਜਾ ਰਿਹਾ ਹੈ। ਜੇਕਰ ਕਿਸੇ ਕਿਸਾਨ ਨੂੰ ਆਪਣੇ ਖੇਤ ਵਿੱਚ ਦੁਬਾਰਾ ਫ਼ਸਲ ਬੀਜਣੀ ਪਵੇ, ਪਰ ਕਿਸੇ ਕਾਰਨ ਉਸ ਦੇ ਖੇਤਾਂ ਦਾ ਸਰਕਾਰੀ ਪੱਧਰ 'ਤੇ ਮੁਆਇਨਾ ਨਹੀਂ ਕੀਤਾ ਗਿਆ, ਤਾਂ ਕਿਸਾਨ ਖ਼ੁਦ ਫੋਟੋ ਖਿੱਚ ਸਕਦਾ ਹੈ ਅਤੇ ਨਿਸ਼ਾਨ ਦੇ ਨਾਲ ਆਪਣੇ ਖੇਤਾਂ ਦੀ ਵੀਡੀਓ ਬਣਾ ਸਕਦਾ ਹੈ।

ਜ਼ਿਕਰ ਕਰ ਦਈਏ ਕਿ ਮੌਸਮ ਵਿਭਾਗ ਨੇ ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਪੰਜਾਬ ਵਿੱਚ ਅੱਜ ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਜਲੰਧਰ, ਤਰਨ ਤਾਰਨ, ਕਪੂਰਥਲਾ ਤੇ ਅੰਮ੍ਰਿਤਸਰ ਵਿੱਚ ਮੀਂਹ ਪੈ ਸਕਦਾ ਹੈ। ਕੁਝ ਇਲਾਕਿਆਂ 'ਚ ਸਵੇਰੇ ਹੋਈ ਬਾਰਸ਼ ਨੇ ਘੱਟੋ-ਘੱਟ ਤਾਪਮਾਨ ਨੂੰ ਹੇਠਾਂ ਲਿਆਂਦਾ ਪਰ ਹਿਮਾਚਲ 'ਚ ਮੀਂਹ ਨੇ ਭਾਖੜਾ ਡੈਮ ਨੂੰ ਲੈ ਕੇ ਚਿੰਤਾ ਵਧਾ ਦਿੱਤੀ ਹੈ।

ਮੌਸਮ ਵਿਭਾਗ ਨੇ ਅੱਜ ਤੋਂ ਲਗਾਤਾਰ ਤਿੰਨ-ਚਾਰ ਦਿਨ ਤੱਕ ਭਾਰੀ ਮੀਂਹ ਦੀ ਪੇਸ਼ੀਨਗੋਈ ਕੀਤੀ ਹੈ। ਸੋਮਵਾਰ ਨੂੰ ਵੀ ਸੂਬੇ ਦੇ ਕਈ ਸ਼ਹਿਰਾਂ ਜਿਵੇਂ ਚੰਡੀਗੜ੍ਹ, ਅੰਮ੍ਰਿਤਸਰ, ਗੁਰਦਾਸਪੁਰ, ਜਲੰਧਰ, ਮੋਗਾ ਤੇ ਫਰੀਦਕੋਟ ਦੇ ਕੁੱਝ ਇਲਾਕਿਆਂ ਵਿੱਚ ਮੀਂਹ ਪਿਆ। ਮੌਸਮ ਵਿਭਾਗ ਨੇ 25 ਜੁਲਾਈ ਤੋਂ 28 ਜੁਲਾਈ ਤੱਕ ਕਈ ਥਾਈ ਗਰਜ ਤੇ ਚਮਕ ਨਾਲ ਛਿੱਟੇ ਪੈਣ ਤੇ ਕਈ ਥਾਈਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live