Radio Spice
India News

ਹੁਣ ਆਨਲਾਈਨ ਮੌਕੇ 'ਤੇ ਹੀ ਭਰ ਸਕੋਗੇ ਟ੍ਰੈਫਿਕ ਚਲਾਨ ਦਾ ਜੁਰਮਾਨਾ, ਟ੍ਰੈਫਿਕ ਪੁਲਿਸ ਨੂੰ ਮਿਲੀਆਂ 25 ਕੈਸ਼ ਸਵੈਪ ਮਸ਼ੀਨਾਂ

By 111459pwpadmin•

ਹੁਣ ਟ੍ਰੈਫਿਕ ਪੁਲਿਸ ਵੱਲੋਂ ਕੱਟੇ ਚਲਾਨ ਦਾ ਜੁਰਮਾਨਾ ਮੌਕੇ ’ਤੇ ਏਟੀਐਮ ਡੈਬਿਟ, ਕ੍ਰੈਡਿਟ ਕਾਰਡ ਤੇ ਗੁਗਲ ਪੇਅ ਰਾਹੀਂ ਵੀ ਜਮ੍ਹਾਂ ਕਰਵਾਇਆ ਜਾ ਸਕਦਾ ਹੈ। ਇਸ ਕੰਮ ਲਈ ਬਠਿੰਡਾ ਜ਼ਿਲ੍ਹਾ ਪੁਲਿਸ ਟ੍ਰੈਫਿਕ ਪੁਲਿਸ ਨੂੰ 25 ਕਾਰਡ ਸਵੈਪ ਮਸ਼ੀਨਾਂ ਮੁਹੱਈਆ ਕਰਵਾਈਆਂ ਹਨ। ਪੰਜਾਬ ਪੁਲਿਸ ਦੇ ਇਸ ਕਦਮ ਨਾਲ ਜਿੱਥੇ ਟ੍ਰੈਫਿਕ ਨਿਯਮਾਂ ਹਾਈਟੈੱਕ ਹੋਣਗੇ ਉੱਥੇ ਹੀ ਲੋਕਾਂ ਨੂੰ ਸਹੂਲਤ

ਹੁਣ ਟ੍ਰੈਫਿਕ ਪੁਲਿਸ ਵੱਲੋਂ ਕੱਟੇ ਚਲਾਨ ਦਾ ਜੁਰਮਾਨਾ ਮੌਕੇ ’ਤੇ ਏਟੀਐਮ ਡੈਬਿਟ, ਕ੍ਰੈਡਿਟ ਕਾਰਡ ਤੇ ਗੁਗਲ ਪੇਅ ਰਾਹੀਂ ਵੀ ਜਮ੍ਹਾਂ ਕਰਵਾਇਆ ਜਾ ਸਕਦਾ ਹੈ। ਇਸ ਕੰਮ ਲਈ ਬਠਿੰਡਾ ਜ਼ਿਲ੍ਹਾ ਪੁਲਿਸ ਟ੍ਰੈਫਿਕ ਪੁਲਿਸ ਨੂੰ 25 ਕਾਰਡ ਸਵੈਪ ਮਸ਼ੀਨਾਂ ਮੁਹੱਈਆ ਕਰਵਾਈਆਂ ਹਨ। ਪੰਜਾਬ ਪੁਲਿਸ ਦੇ ਇਸ ਕਦਮ ਨਾਲ ਜਿੱਥੇ ਟ੍ਰੈਫਿਕ ਨਿਯਮਾਂ ਹਾਈਟੈੱਕ ਹੋਣਗੇ ਉੱਥੇ ਹੀ ਲੋਕਾਂ ਨੂੰ ਸਹੂਲਤ ਮਿਲੇਗੀ। 

ਰੋਜ਼ਾਨਾ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਾਰਨ ਸੈਂਕੜੇ ਚਲਾਨ ਕੱਟੇ ਜਾਂਦੇ ਹਨ। ਜ਼ਿਆਦਾਤਰ ਚਲਾਨ ਦਾ ਜੁਰਮਾਨਾ ਆਰਟੀਓ ਦਫ਼ਤਰ ਤੇ ਕਚਹਿਰੀ ’ਚ ਭਰਿਆ ਜਾਂਦਾ ਹੈ। ਇਸ ਨਾਲ ਸਰਕਾਰੀ ਅਮਲੇ ’ਤੇ ਕੰਮ ਦਾ ਬੋਝ ਵਧ ਜਾਂਦਾ ਹੈ। ਲੋਕ ਆਰਟੀਓ ਤੇ ਅਦਾਲਤਾਂ ਦੇ ਚੱਕਰ ਲਗਾਉਣ ਤੋਂ ਬਚ ਜਾਣਗੇ।

ਲੋਕਾਂ ਨੂੰ ਚਲਾਨ ਭਰਨਾ ਹੋਵੇਗਾ ਆਸਾਨ 

ਮੌਕੇ ’ਤੇ ਕੈਸ਼ ਨਾ ਹੋਣ ਦੀ ਸਥਿਤੀ ’ਚ ਜੁਰਮਾਨਾ ਦੇਣ ’ਚ ਵੀ ਲੋਕਾਂ ਨੂੰ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸਮੱਸਿਆ ਦੇ ਹੱਲ ਲਈ ਪੁਲਿਸ ਵਿਭਾਗ ਨੇ ਆਨਲਾਈਨ ਚਲਾਨ ਭੁਗਤਾਨ ਦੀ ਵਿਵਸਥਾ ਸ਼ੁਰੂ ਕੀਤੀ ਗਈ ਹੈ। ਜਿਸ ਕਰਕੇ ਹੁਣ ਲੋਕਾਂ ਨੂੰ ਵੀ ਕਈ-ਕਈ ਘੰਟੇ ਕਤਾਰ ’ਚ ਖੜ੍ਹੇ ਹੋ ਕੇ ਉਡੀਕ ਨਹੀਂ ਕਰਨੀ ਪਏਗੀ।

ਪੂਰੇ ਜ਼ਿਲ੍ਹੇ ਲਈ 25 ਮਸ਼ੀਨਾਂ ਪ੍ਰਾਪਤ ਹੋਈਆਂ

ਜ਼ਿਲ੍ਹਾ ਟ੍ਰੈਫਿਕ ਇੰਚਾਰਜ ਇੰਸਪੈਕਟਰ ਗੁਰਮੀਤ ਸਿੰਘ ਤੇ ਐੱਸਆਈ ਅਮਰੀਕ ਸਿੰਘ ਨੇ ਦੱਸਿਆ ਕਿ ਪੂਰੇ ਜ਼ਿਲ੍ਹੇ ਲਈ 25 ਮਸ਼ੀਨਾਂ ਪ੍ਰਾਪਤ ਹੋਈਆਂ ਹਨ। ਫਿਲਹਾਲ ਇਕ ਮਸ਼ੀਨ ਟਰਾਇਲ ਦੇ ਆਧਾਰ ’ਤੇ ਚਾਲੂ ਕੀਤੀ ਗਈ ਹੈ। ਛੇਤੀ ਹੀ ਇਹ ਮਸ਼ੀਨਾਂ ਜ਼ਿਲ੍ਹੇ ਭਰ ’ਚ ਚਾਲੂ ਕਰ ਦਿੱਤੀਆਂ ਜਾਣਗੀਆਂ। ਇਸ ਮਸ਼ੀਨ ’ਚ ਗੂਗਲ ਪੇਅ, ਪੇਟੀਐਮ, ਫੋਨ ਪੇਅ ਸਮੇਤ ਸਾਰੇ ਡਿਜੀਟਲ ਐਪਸ ਰਾਹੀਂ ਰਕਮ ਦਾ ਭੁਗਤਾਨ ਕੀਤਾ ਜਾ ਸਕਦਾ ਹੈ।

ਟ੍ਰੈਫਿਕ ਪੁਲਿਸ ਨੂੰ ਦਿੱਤੇ ਗਏ ਨਵੇਂ ਯੰਤਰਾਂ ’ਚ ਆਟੋ ਰਿਕਾਰਡਿੰਗ ਦੀ ਸਹੂਲਤ ਵੀ ਹੈ। ਇਸ ’ਚ ਚਲਾਨ ਕੱਟਣ ਸਮੇਂ ਲੋਕਾਂ ਦੀ ਰਿਕਾਰਡਿੰਗ ਕੀਤੀ ਜਾਵੇਗੀ। ਇਸ ’ਚ ਚਲਾਨ ਕੱਟਣ ਕਾਰਨ ਸਮੇਤ ਉਨ੍ਹਾਂ ਵੱਲੋਂ ਤੋੜੇ ਨਿਯਮਾਂ ਦੀ ਪੂਰੀ ਜਾਣਕਾਰੀ ਹੋਵੇਗੀ, ਤਾਂ ਜੋ ਜੇ ਕੋਈ ਵਿਅਕਤੀ ਗਲਤ ਚਲਾਨ ਕੱਟੇ ਜਾਣ ਦੀ ਸ਼ਿਕਾਇਤ ਕਰਦਾ ਹੈ ਤਾਂ ਉਸ ਨੂੰ ਮੌਕੇ ’ਤੇ ਸਬੂਤ ਦਿੱਤੇ ਜਾ ਸਕਣ। ਦੂਜੇ ਪਾਸੇ ਚਲਾਨ ਕੱਟਣ ਦੀ ਪ੍ਰਕਿਰਿਆ ਦੌਰਾਨ ਜੇਕਰ ਕੋਈ ਵਿਅਕਤੀ ਮੁਲਾਜ਼ਮਾਂ ਨਾਲ ਦੁਰਵਿਹਾਰ ਕਰਦਾ ਹੈ ਤਾਂ ਉਸ ਦਾ ਰਿਕਾਰਡ ਵੀ ਪੁਲਿਸ ਕੋਲ ਰੱਖਿਆ ਜਾ ਸਕੇ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live