Radio Spice
India News

ਸੀਐਮ ਭਗਵੰਤ ਮਾਨ ਦਾ ਦਾਅਵਾ, ਹੜ੍ਹਾਂ ਨਾਲ ਪੈਸੇ-ਪੈਸੇ ਦੇ ਨੁਕਸਾਨ ਦੀ ਭਰਪਾਈ ਕਰੇਗੀ ਸਰਕਾਰ, 15 ਅਗਸਤ ਤੱਕ ਗਿਰਦਾਵਰੀ 'ਤੇ ਉੱਠਣ ਲੱਗੇ ਸਵਾਲ

By 111459pwpadmin•

ਪੰਜਾਬ ਵਿੱਚ ਹੜ੍ਹਾਂ 'ਤੇ ਸਿਆਸਤ ਭਖੀ ਹੋਈ ਹੈ। ਵਿਰੋਧੀ ਧਿਰਾਂ ਵੱਲੋਂ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਅਜਿਹੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਹੜ੍ਹ ਪੀੜਤਾਂ ਦੇ ਪੈਸੇ-ਪੈਸੇ ਦੇ ਨੁਕਸਾਨ ਦੀ ਭਰਪਾਈ ਕਰੇਗੀ। ਇਸ ਨੁਕਸਾਨ ਦੀ ਭਰਪਾਈ ਲਈ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਗਿਰਦਾਵਰੀ ਕਰਵਾਈ ਜਾਵੇਗੀ। ਪੰਜਾਬ ਮੰਤਰੀ ਮੰਡਲ ਨੇ

ਪੰਜਾਬ ਵਿੱਚ ਹੜ੍ਹਾਂ 'ਤੇ ਸਿਆਸਤ ਭਖੀ ਹੋਈ ਹੈ। ਵਿਰੋਧੀ ਧਿਰਾਂ ਵੱਲੋਂ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਅਜਿਹੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਹੜ੍ਹ ਪੀੜਤਾਂ ਦੇ ਪੈਸੇ-ਪੈਸੇ ਦੇ ਨੁਕਸਾਨ ਦੀ ਭਰਪਾਈ ਕਰੇਗੀ। ਇਸ ਨੁਕਸਾਨ ਦੀ ਭਰਪਾਈ ਲਈ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਗਿਰਦਾਵਰੀ ਕਰਵਾਈ ਜਾਵੇਗੀ। ਪੰਜਾਬ ਮੰਤਰੀ ਮੰਡਲ ਨੇ 15 ਅਗਸਤ ਤੱਕ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਗਿਰਦਾਵਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਸਰਕਾਰੀ ਸੂਤਰਾਂ ਮੁਤਾਬਕ ਇਹ ਫੈਸਲਾ ਪੰਜਾਬ ਮੰਤਰੀ ਮੰਡਲ ਨੇ ਸੂਬੇ ਦੇ ਹੜ੍ਹ ਪੀੜਤਾਂ ਨੂੰ ਰਾਹਤ ਦੇਣ ਦੇ ਯਤਨਾਂ ਵਜੋਂ ਲਿਆ ਹੈ। ਮੰਤਰੀ ਮੰਡਲ ਅਨੁਸਾਰ ਪੰਜਾਬ ਦੇ 19 ਜ਼ਿਲ੍ਹਿਆਂ ਦੇ 1495 ਪਿੰਡ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਹੜ੍ਹਾਂ ਕਾਰਨ 44 ਲੋਕਾਂ ਦੀ ਜਾਨ ਚਲੀ ਗਈ, 22 ਜ਼ਖਮੀ ਹੋਏ ਤੇ 391 ਘਰ ਪੂਰੀ ਤਰ੍ਹਾਂ ਨੁਕਸਾਨੇ ਗਏ। 878 ਲੋਕਾਂ ਦਾ ਅੰਸ਼ਕ ਨੁਕਸਾਨ ਦੱਸਿਆ ਗਿਆ ਹੈ। ਇਨ੍ਹਾਂ ਵਿੱਚੋਂ 1277 ਲੋਕ ਇਸ ਸਮੇਂ 159 ਰਾਹਤ ਕੈਂਪਾਂ ਵਿੱਚ ਸ਼ਰਨ ਲੈ ਰਹੇ ਹਨ।

ਦੂਜੇ ਪਾਸੇ ਹੜ੍ਹ ਪ੍ਰਭਾਵਿਤ ਖੇਤਰਾਂ ਤੋਂ ਮਿਲੀਆਂ ਰਿਪੋਰਟਾਂ ਮੁਤਾਬਕ ਕਈ ਦਿਨ ਬੀਤ ਜਾਣ ਦੇ ਬਾਵਜੂਦ ਵੀ ਅਧਿਕਾਰੀ ਕਿਸਾਨਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਖੇਤਾਂ ਤੱਕ ਨਹੀਂ ਪਹੁੰਚੇ। ਕਿਸਾਨਾਂ ਨੇ ਉਡੀਕ-ਉਡੀਕ ਕੇ ਖੇਤਾਂ ਵਿੱਚ ਮੁੜ ਬਿਜਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੂੰ ਖਦਸ਼ਾ ਹੈ ਕਿ ਕਿਤੇ ਨੁਕਸਾਨ ਦਾ ਮੁਆਵਜ਼ਾ ਮਿਲੇ ਹੀ ਨਾ। ਇਸ ਤੋਂ ਇਲਾਵਾ ਅਜੇ ਵੀ ਈ ਇਲਾਕਿਆਂ ਵਿੱਚ ਪਾਣੀ ਭਰਿਆ ਹੋਇਆ ਹੈ।

ਵਿਰੋਧੀ ਧਿਰਾਂ ਨੇ ਵੀ ਪੰਜਾਬ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਲੋਕਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਵਿਸ਼ੇਸ਼ ਗਿਰਦਾਵਰੀ 15 ਅਗਸਤ ਤੱਕ ਮੁਕੰਮਲ ਕਰਨ ਦਾ ਦਾਅਵਾ ਕੀਤਾ ਹੈ। ਜਦਕਿ ਕਈ ਇਲਾਕਿਆਂ ਵਿੱਚ ਅਜੇ ਵੀ ਕੋਈ ਅਧਿਕਾਰੀ ਨਹੀਂ ਪਹੁੰਚਿਆ। ਇਸ ਲਈ ਵਿਰੋਧੀ ਧਿਰ ਦੇ ਆਗੂਆਂ ਨੇ ਗਿਰਦਾਵਰੀ ਸਹੀ ਢੰਗ ਨਾਲ ਨਾ ਹੋਣ ਦੀ ਗੱਲ ਕਹੀ ਹੈ। ਉਨ੍ਹਾਂ ਮੁਤਾਬਕ ਇਸ ਸਮੇਂ ਮੀਂਹ ਪੈ ਰਿਹਾ ਹੈ। ਇਸ ਕਾਰਨ ਪਿੰਡਾਂ ਦੀ ਹਾਲਤ ਬਹੁਤ ਖਰਾਬ ਹੈ। ਖਾਸ ਕਰਕੇ ਸਤਲੁਜ ਤੇ ਹੋਰ ਦਰਿਆਵਾਂ ਨਾਲ ਲੱਗਦੇ ਪਿੰਡਾਂ ਵਿੱਚ ਪਾਣੀ ਭਰਨ ਦੀ ਸਥਿਤੀ ਬਣੀ ਹੋਈ ਹੈ। ਸਾਰੇ ਲੋਕਾਂ ਦੇ ਨੁਕਸਾਨ ਦੇ ਸਹੀ ਮੁਲਾਂਕਣ ਨਾਲ ਗਿਰਦਾਵਰੀ ਕਰਨ ਦੇ ਯੋਗ ਹੋਣ ਵਿੱਚ ਚੁਣੌਤੀ ਬਣੀ ਰਹੇਗੀ।

ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹੋਰ ਮੰਤਰੀਆਂ ਤੇ ਵਿਧਾਇਕਾਂ ਤੋਂ ਇਲਾਵਾ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਹੈ। ਕਾਂਗਰਸ ਤੇ ਅਕਾਲੀ-ਭਾਜਪਾ ਦੇ ਆਗੂਆਂ ਨੇ ਵੀ ਆਪੋ-ਆਪਣੇ ਹਲਕਿਆਂ ਵਿੱਚ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਹੈ। ਇਸ ਦੇ ਨਾਲ ਹੀ ਸਾਰੀਆਂ ਸਿਆਸੀ ਪਾਰਟੀਆਂ ਦੇ ਪ੍ਰਧਾਨਾਂ ਤੇ ਵਫ਼ਦਾਂ ਨੇ ਰਾਜਪਾਲ ਪੁਰੋਹਿਤ ਨਾਲ ਮੀਟਿੰਗ ਕਰਕੇ ਹੜ੍ਹਾਂ ਨਾਲ ਸੂਬੇ ਨੂੰ ਹੋਏ ਨੁਕਸਾਨ ਦੇ ਮੁਆਵਜ਼ੇ ਸਬੰਧੀ ਕੇਂਦਰ ਸਰਕਾਰ ਤੋਂ ਮਦਦ ਮੰਗੀ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live