Radio Spice
India News

ਕੀ ਹੈ ਪੰਜਾਬ ਦੀ ਨਵੀਂ ਖੇਡ ਨੀਤੀ ? ਦੇਖੋ ਕਿੰਨਾ ਰੱਖਿਆ ਇਨਾਮ ਤੇ ਕੋਚ ਦੀ ਕਿੰਨੀ ਤਨਖਾਹ, ਖੇਡ ਮੰਤਰੀ ਨੇ ਦਿੱਤੀ ਜਾਣਕਾਰੀ

By 111459pwpadmin•

ਬੀਤੀ ਕੈਬਨਿਟ ਦੀ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਲਈ ਨਵੀਂ ਖੇਡ ਨੀਤੀ ਲਾਗੂ ਕੀਤੀ ਗਈ ਸੀ। ਜਿਸ ਸਬੰਧੀ ਜਾਣਕਾਰੀ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਦਿੱਤੀ ਗਈ। ਖੇਡ ਵਿਭਾਗ ਵੱਲੋਂ ਨਵੀਂ ਨੀਤੀ ਬਣਾਉਣ ਲਈ ਮਾਹਿਰਾਂ ਦੀ ਕਮੇਟੀ ਬਣਾਈ ਗਈ ਜਿਸ ਵਿੱਚ ਹਾਕੀ ਓਲੰਪੀਅਨ ਤੇ ਅਰਜੁਨਾ ਐਵਾਰਡੀ ਸੁਰਿੰਦਰ ਸਿੰਘ ਸੋਢੀ, ਦਰੋਣਾਚਾਰੀਆ ਐਵਾਰਡੀ ਤੇ ਸਾਬਕਾ ਚੀਫ ਕੋ

ਬੀਤੀ ਕੈਬਨਿਟ ਦੀ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਲਈ ਨਵੀਂ ਖੇਡ ਨੀਤੀ ਲਾਗੂ ਕੀਤੀ ਗਈ ਸੀ। ਜਿਸ ਸਬੰਧੀ ਜਾਣਕਾਰੀ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਦਿੱਤੀ ਗਈ। ਖੇਡ ਵਿਭਾਗ ਵੱਲੋਂ ਨਵੀਂ ਨੀਤੀ ਬਣਾਉਣ ਲਈ ਮਾਹਿਰਾਂ ਦੀ ਕਮੇਟੀ ਬਣਾਈ ਗਈ ਜਿਸ ਵਿੱਚ ਹਾਕੀ ਓਲੰਪੀਅਨ ਤੇ ਅਰਜੁਨਾ ਐਵਾਰਡੀ ਸੁਰਿੰਦਰ ਸਿੰਘ ਸੋਢੀ, ਦਰੋਣਾਚਾਰੀਆ ਐਵਾਰਡੀ ਤੇ ਸਾਬਕਾ ਚੀਫ ਕੋਚ ਬਾਕਸਿੰਗ ਗੁਰਬਖ਼ਸ਼ ਸਿੰਘ ਸੰਧੂ, ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਡੀ.ਜੀ.ਪੀ. ਰਾਜਦੀਪ ਸਿੰਘ ਗਿੱਲ, ਕਈ ਯੂਨੀਵਰਸਿਟੀਆਂ ਵਿੱਚ ਖੇਡ ਡਾਇਰੈਕਟਰ ਰਹਿ ਚੁੱਕੇ ਡਾ. ਰਾਜ ਕੁਮਾਰ ਸ਼ਰਮਾ ਅਤੇ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਲੈਫਟੀਨੈਂਟ ਜਨਰਲ ਜੇ.ਐਸ.ਚੀਮਾ ਤੋਂ ਇਲਾਵਾ, ਐਨ.ਆਈ.ਐਸ., ਸਾਈ. ਉਚੇਰੀ ਸਿੱਖਿਆ ਤੇ ਸਕੂਲ ਸਿੱਖਿਆ ਦੇ ਖੇਡਾਂ ਨਾਲ ਸਬੰਧਤ ਨੁਮਾਇੰਦੇ ਸ਼ਾਮਲ ਕੀਤੇ ਗਏ। ਪੰਜਾਬ ਪੈਰਾ ਸਪੋਰਟਸ ਐਸੋਸੀਏਸ਼ਨ ਦੇ ਨੁਮਾਇੰਦੇ ਅਤੇ ਜ਼ਿਲਾ ਖੇਡ ਅਫਸਰ ਦੀ ਸ਼ਮੂਲੀਅਤ ਤੋਂ ਬਿਨਾਂ ਆਮ ਲੋਕਾਂ ਤੋਂ ਸੁਝਾਅ ਲਏ ਗਏ।

ਪਿੰਡ ਸੈਂਟਰ
ਸਾਰੇ ਉਮਰ ਵਰਗਾਂ ਤੇ ਫਿਜ਼ੀਕਲ ਫਿਟਨੈਸ ਨੂੰ ਧਿਆਨ ਵਿੱਚ ਰੱਖਦਿਆਂ ਪਿੰਡ ਪੱਧਰ ਉਤੇ ਸਥਾਨਕ ਲੋੜਾਂ ਨੂੰ ਦੇਖਦਿਆਂ ਖੇਡ ਮੈਦਾਨ ਸਥਾਪਤ ਕੀਤੇ ਜਾਣਗੇ। ਕੁੱਲ ਬਜਟ ਦੀ 25 ਫੀਸਦੀ ਵਨ ਟਾਈਮ ਮੈਚਿੰਗ ਗਰਾਂਟ (ਵੱਧ ਤੋਂ ਵੱਧ 10 ਲੱਖ ਰੁਪਏ ਪ੍ਰਤੀ ਪਿੰਡ) ਦੇਣ ਦੀ ਵਿਵਸਥਾ ਹੋਵੇਗੀ। ਢਾਈ ਕਿਲੋਮੀਟਰ ਲੰਬੇ ਦੋ ਮੀਟਰ ਜੌਗਿੰਗ/ਵਾਕਿੰਗ ਟਰੈਕ ਲਈ ਵਨ ਟਾਈਮ ਮੈਚਿੰਗ ਗਰਾਂਟ 40,000 ਰੁਪਏ ਪ੍ਰਤੀ ਕਿਲੋਮੀਟਰ ਦੀ ਵਿਵਸਥਾ ਕੀਤੀ ਗਈ ਹੈ। ਖਿਡਾਰੀ ਦੀ ਸਮਰੱਥਾ ਪਰਖਣ ਲਈ ਬੈਟਰੀ ਟੈਸਟ ਹੋਵੇਗਾ।


ਕਲੱਸਟਰ ਸੈਂਟਰ
ਬਿਹਤਰ ਕੋਚਿੰਗ, ਖੇਡ ਸਮਾਨ ਅਤੇ ਰਿਫਰੈਸ਼ਮੈਂਟ ਵਾਲੀਆਂ ਕਲੱਸਟਰ ਪੱਧਰ ਦੀਆਂ 1000 ਖੇਡ ਨਰਸਰੀਆਂ ਸਥਾਪਤ ਕੀਤੀਆਂ ਜਾਣਗੀਆਂ ਜਿਨਾਂ ਵਿੱਚ 6-17 ਉਮਰ ਵਰਗ ਦੇ 60,000 ਬੱਚੇ ਆਉਣ ਦੀ ਸੰਭਾਵਨਾ ਹੈ। ਹਰ ਬੱਚੇ ਨੂੰ 4-5 ਕਿਲੋਮੀਟਰ ਦੇ ਦਾਇਰੇ ਵਿੱਚ ਖੇਡ ਮੈਦਾਨ ਮੁਹੱਈਆ ਕਰਨ ਦਾ ਟੀਚਾ ਹੈ। 25 ਲੱਖ ਰੁਪਏ ਪ੍ਰਤੀ ਨਰਸਰੀ ਦੇ ਹਿਸਾਬ ਨਾਲ ਇਸ ਦਾ ਕੁੱਲ 250 ਕਰੋੜ ਰੁਪਏ ਬਜਟ ਹੋਵੇਗਾ।


ਜ਼ਿਲਾ ਪੱਧਰ
ਕੌਮੀ ਪੱਧਰ ਦੇ ਮੁਕਾਬਲਿਆਂ ਲਈ ਖਿਡਾਰੀਆਂ ਨੂੰ ਤਿਆਰ ਕਰਨ ਲਈ ਹਰ ਜ਼ਿਲੇ ਵਿੱਚ 200 ਖਿਡਾਰੀਆਂ ਦੇ ਸਪੋਰਟਸ ਹੋਸਟਲਾਂ ਵਾਲਾ ਜ਼ਿਲਾ ਖੇਡ ਢਾਂਚਾ ਉਸਾਰਿਆ ਜਾਣਾ ਹੈ। ਸੂਬੇ ਭਰ ਵਿੱਚ ਕੁੱਲ 5000 ਖਿਡਾਰੀਆਂ ਦੀ ਸਮਰੱਥਾ ਹੋਵੇਗਾ ਜਿਸ ਦਾ 250 ਕਰੋੜ ਰੁਪਏ ਬਜਟ ਬਣਦਾ ਹੈ।


ਸੂਬਾ ਪੱਧਰੀ
ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਸਟੇਟ ਲੈਵਲ ਦੇ ਸੈਂਟਰ ਸਥਾਪਤ ਕਰਨੇ ਹਨ। ਜਲੰਧਰ, ਮਾਹਿਲਪੁਰ ਤੋਂ ਇਲਾਵਾ ਮੁਹਾਲੀ, ਪਟਿਆਲਾ, ਲੁਧਿਾਣਾ, ਬਠਿੰਡਾ ਤੇ ਅੰਮਿ੍ਰਤਸਰ ਦੇ ਜ਼ਿਲਾ ਪੱਧਰੀ ਢਾਂਚੇ ਨੂੰ ਸਟੇਟ ਪੱਧਰ ਤੱਕ ਅੱਪਗ੍ਰੇਡ ਕਰਨਾ ਹੈ। ਹਰਿਆਣਾ ਵਿੱਚ 2017 ਕੋਚਾਂ ਦੇ ਮੁਕਾਬਲੇ ਪੰਜਾਬ ਵਿੱਚ ਸਿਰਫ 309 ਕੋਚ ਹਨ ਅਤੇ ਨਵੀਂ ਖੇਡ ਨੀਤੀ ਅਨੁਸਾਰ 2360 ਕੋਚਾਂ ਦੀ ਪ੍ਰਸਤਾਵਨਾ ਹੈ। ਨਵੀਂ ਖੇਡ ਨੀਤੀ ਅਨੁਸਾਰ 35 ਗਰੇਡਸ਼ਨ ਵਾਲੀਆਂ ਖੇਡਾਂ ਦੀ ਗਰੇਡਸ਼ਨ ਤੋਂ ਇਲਾਵਾ ਓਲੰਪਿਕ, ਏਸ਼ਿਆਈ ਤੇ ਕਾਮਨਵੈਲਥ ਖੇਡਾਂ ਵਿੱਚ ਸ਼ਾਮਲ ਖੇਡਾਂ ਦੀ ਵੀ ਗਰੇਡਸ਼ਨ ਹੋਵੇਗੀ। ਗਰੇਡਸ਼ਨ ਸਰਟੀਫਿਕੇਟ ਆਨਲਾਈਨ ਦੇਣ ਦੀ ਵਿਵਸਥਾ ਕੀਤੀ ਜਾਵੇਗੀ।

ਕੋਚਾਂ ਤੇ ਪੀ.ਟੀ.ਆਈਜ਼ ਦੀ ਭਰਤੀ ਲਈ ਖੇਡਾਂ ਦੀਆਂ ਪ੍ਰਾਪਤੀਆਂ ਨੂੰ 30 ਫੀਸਦੀ ਪ੍ਰਮੁੱਖਤਾ ਦਿੱਤੀ ਜਾਵੇਗੀ।  ਖਿਡਾਰੀਆਂ ਦੀ ਚੋਣ ਲਈ ਪਾਰਦਰਸ਼ਤਾ ਤੇ ਨਿਰਪੱਖਤਾ ਲਿਆਉਣ ਲਈ ਨਵੇਂ ਨਿਯਮ ਲਿਆਂਦੇ ਜਾਣਗੇ ਜਿਸ ਤਹਿਤ ਮਾਹਿਰ ਕੋਚ ਨਿਗਰਾਨ ਨਿਯੁਕਤ ਹੋਣਗੇ ਤਾਂ ਜੋ ਕਿਸੇ ਖਿਡਾਰੀ ਨਾਲ ਧੱਕਾ ਨਾ ਹੋਵੇ।


ਨਾਮੀਂ ਖਿਡਾਰੀਆਂ ਲਈ ਨੌਕਰੀਆਂ (ਪਹਿਲੀ ਵਾਰ)

ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਨੌਕਰੀਆਂ ਦੇਣ ਲਈ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਖਿਡਾਰੀਆਂ ਦੀ ਭਰਤੀ ਲਈ ਕਾਡਰ ਸਥਾਪਤ ਕਰਨ ਦੀ ਪ੍ਰਵਾਨਗੀ। ਕੁੱਲ 500 ਪੋਸਟਾਂ ਦੀ ਵਿਵਸਥਾ ਜਿਨਾਂ ਵਿੱਚ 40 ਡਿਪਟੀ ਡਾਇਰੈਕਟਰ, 92 ਸੀਨੀਅਰ ਕੋਚ, 138 ਕੋਚ ਤੇ 230 ਜੂਨੀਅਰ ਕੋਚ ਸ਼ਾਮਲ ਹਨ। ਜਿਵੇਂ ਕਿ ਕਿਸੇ ਵੀ ਓਲੰਪਿਕ ਮੈਡਲ ਜਾਂ ਏਸ਼ੀਅਨ ਗੋਲਡ ਲਈ ਸਿੱਧੀ ਗਰੁੱਪ ਏ ਡਿਪਟੀ ਡਾਇਰੈਕਟਰ ਦੀ ਨੌਕਰੀ ਦੇਣੀ।

ਖੇਡਾਂ ਦੀ ਤਿਆਰੀ ਲਈ ਨਗਦ ਇਨਾਮ ਰਾਸ਼ੀ (ਪਹਿਲੀ ਵਾਰ)
ਖਿਡਾਰੀਆਂ ਨੂੰ ਮੈਡਲ ਲਈ ਤਿਆਰ ਕਰਨ ਵਾਸਤੇ ਕੌਮਾਂਤਰੀ ਮੁਕਾਬਲਿਆਂ ਲਈ ਕੁਆਲੀਫਾਈ ਹੋਣ ਉਤੇ ਪਹਿਲੀ ਵਾਰ ਨਗਦ ਇਨਾਮ ਰਾਸ਼ੀ ਦੇਣ ਦੀ ਵਿਵਸਥਾ ਕੀਤੀ ਗਈ ਹੈ।


ਓਲੰਪਿਕ ਖੇਡਾਂ ਤੇ ਪੈਰਾਲੰਪਿਕਸ ਲਈ 15 ਲੱਖ ਰੁਪਏ
ਡੈਫਲੰਪਿਕਸ, ਸਪੈਸ਼ਲ ਓਲੰਪਿਕਸ, ਵਿਸ਼ਵ ਚੈਂਪੀਅਨਸ਼ਿਪ ਤੇ ਵਿਸ਼ਵ ਕੱਪ (ਚਾਰ ਸਾਲਾਂ), ਏਸ਼ੀਅਨ ਗੇਮਜ਼, ਪੈਰਾ ਏਸ਼ੀਅਨ ਤੇ ਡੈਫ ਏਸੀਅਨ ਗੇਮਜ਼, ਕਾਮਨਵੈਲਥ, ਪੈਰਾ ਤੇ ਡੈਫ ਕਾਮਨਵੈਲਥ ਗੇਮਜ਼, ਚਾਰ ਸਾਲਾਂ ਬਾਅਦ ਹੋਣ ਵਾਲੀਆਂ ਵਿਸ਼ਵ ਗੇਮਜ਼ ਲਈ 8-8 ਲੱਖ ਰੁਪਏ


- ਓਲੰਪਿਕ ਖੇਡਾਂ ਦੇ ਸੋਨੇ, ਚਾਂਦੀ ਤੇ ਕਾਂਸੀ ਦੇ ਮੈਡਲ ਜੇਤੂਆਂ ਨੂੰ ਪਹਿਲਾਂ 2.25 ਕਰੋੜ, ਡੇਢ ਕਰੋੜ ਰੁਪਏ ਤੇ ਇਕ ਕਰੋੜ ਰੁਪਏ ਦੇਣ ਦੀ ਪਾਲਿਸੀ ਸੀ ਜੋ ਕਿ ਹੁਣ ਵਧਾ ਕੇ ਕ੍ਰਮਵਾਰ 3 ਕਰੋੜ, 2 ਕਰੋੜ ਤੇ ਇਕ ਕਰੋੜ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਹੁਣ ਹੋਰ ਨਵੇਂ ਖੇਡ ਮੁਕਾਬਲੇ ਵੀ ਨਗਦ ਇਨਾਮ ਲਈ ਸ਼ਾਮਲ ਕੀਤੇ ਹਨ।


- ਜਿਵੇਂ ਕਿ ਪਹਿਲਾਂ ਪੈਰਾਲੰਪਿਕ ਮੈਡਲ ਜੇਤੂ ਨੂੰ ਨਗਦ ਇਨਾਮ ਰਾਸ਼ੀ ਦਿੱਤੀ ਜਾਂਦੀ ਸੀ। ਹੁਣ ਸਪੈਸ਼ਲ ਓਲੰਪਿਕਸ, ਡੈਫ ਓਲੰਪਿਕਸ, ਪੈਰਾ ਵਰਲਡ ਗੇਮਜ਼ (75, 50 ਤੇ 30 ਲੱਖ ਰੁਪਏ) 

- ਬੈਡਮਿੰਟਨ ਦੇ ਥੌਮਸ ਕੱਪ, ਓਬੇਰ ਕੱਪ, ਬੀ.ਡਬਲਿਊ ਐਫ ਵਰਲਡ ਟੂਰ ਫਾਈਨਲ (75, 50 ਤੇ 40 ਲੱਖ ਰੁਪਏ)
ਟੈਨਿਸ ਦੇ ਸਾਰੇ ਗਰੈਂਡ ਸਲੈਮ (75, 50 ਤੇ 40 ਲੱਖ ਰੁਪਏ)
- ਹਾਕੀ ਦਾ ਅਜ਼ਲਾਨ ਸ਼ਾਹ ਹਾਕੀ ਕੱਪ (75, 50 ਤੇ 40 ਲੱਖ ਰੁਪਏ)
- ਡਾਇਮੰਡ ਲੀਗ ਅਤੇ ਮਾਨਤਾ ਪ੍ਰਾਪਤ ਇੰਟਰਨੈਸ਼ਨਲ ਸੰਸਥਾਵਾਂ ਦੇ ਮਾਨਤਾ ਪ੍ਰਾਪਤ ਟੂਰਨਾਮੈਂਟ (75, 50 ਤੇ 40 ਲੱਖ ਰੁਪਏ)
ਡੈਫ ਵਰਲਡ ਕੱਪ, ਬਲਾਈਂਡ ਵਰਲਡ ਕੱਪ (60, 40 ਤੇ 20 ਲੱਖ ਰੁਪਏ)


ਕੋਚਾਂ ਤੇ ਪ੍ਰਮੋਟਰਾਂ ਲਈ ਖੇਡ ਐਵਾਰਡ ਦੀ ਸ਼ੁਰੂਆਤ (ਪਹਿਲੀ ਵਾਰ)

ਬਲਬੀਰ ਸਿੰਘ ਸੀਨੀਅਰ ਕੋਚ ਐਵਾਰਡ
ਕੋਚਾਂ ਨੂੰ ਕੌਮੀ ਪੱਧਰ ਦੇ ਦਰੋਣਾਚਾਰੀਆ ਐਵਾਰਡ ਦੀ ਤਰਜ਼ ਉਤੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਕੋਚ ਐਵਾਰਡ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਜਿਸ ਵਿੱਚ 5 ਲੱਖ ਰੁਪਏ ਇਨਾਮ ਰਾਸ਼ੀ, ਟਰਾਫੀ ਤੇ ਬਲੇਜ਼ਰ ਸ਼ਾਮਲ ਹੋਵੇਗਾ।


ਮਿਲਖਾ ਸਿੰਘ ਸਪੋਰਟਸ ਪ੍ਰਮੋਸ਼ਨ ਐਵਾਰਡ
ਖੇਡਾਂ ਨੂੰ ਪ੍ਰਮੋਟ ਕਰਨ ਵਾਲੀ ਕੋਈ ਵੀ ਨਿੱਜੀ ਸੰਸਥਾ ਜਾਂ ਵਿਅਕਤੀ ਲਈ ਮਿਲਖਾ ਸਿੰਘ ਐਵਾਰਡ ਫਾਰ ਸਪੋਰਟਸ ਪ੍ਰਮੋਟਰਜ਼/ਆਰਗੇਨਾਈਜੇਸ਼ਨ ਸ਼ੁਰੂ ਕੀਤਾ ਜਾ ਰਿਹਾ ਹੈ। ਸਾਲ ਵਿੱਚ ਦੋ ਜਣਿਆਂ ਨੂੰ ਐਵਾਰਡ ਦਿੱਤਾ ਜਾਵੇਗਾ। ਇਨਾਮ ਰਾਸ਼ੀ ਵਿੱਚ 5 ਲੱਖ ਰੁਪਏ, ਮਮੈਂਟੋ, ਬਲੇਜ਼ਰ ਤੇ ਸਨਮਾਨ ਪੱਤਰ ਸ਼ਾਮਲ ਹੋਵੇਗਾ।


ਬਲਬੀਰ ਸਿੰਘ ਸੀਨੀਅਰ ਵਜ਼ੀਫਾ ਸਕੀਮ (ਪਹਿਲੀ ਵਾਰ)
ਕੌਮੀ ਪੱਧਰ ਉਤੇ ਮੈਡਲ ਜੇਤੂਆਂ ਨੂੰ ਮਹੀਨਾਵਾਰ ਵਜ਼ੀਫਾ ਦੇਣ ਲਈ ਪਹਿਲੀ ਵਾਰ ਬਲਬੀਰ ਸਿੰਘ ਸੀਨੀਅਰ ਵਜ਼ੀਫਾ ਸਕੀਮ ਦੇਣ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਕੀਮ ਤਹਿਤ ਸੀਨੀਅਰ ਪੱਧਰ ਉਤੇ ਨੈਸ਼ਨਲ ਮੈਡਲ ਜੇਤੂ ਨੂੰ ਇਕ ਸਾਲ ਲਈ 16 ਹਜ਼ਾਰ ਰੁਪਏ ਵਜ਼ੀਫਾ ਅਤੇ ਜੂਨੀਅਰ ਪੱਧਰ ਉਤੇ ਨੈਸ਼ਨਲ ਮੈਡਲ ਜੇਤੂ ਨੂੰ ਇਕ ਸਾਲ ਲਈ 12 ਹਜ਼ਾਰ ਰੁਪਏ ਵਜ਼ੀਫਾ ਦਿੱਤਾ ਜਾਵੇਗਾ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live