Radio Spice
India News

ਮਾਣਹਾਨੀ ਕੇਸ 'ਚ ਅਦਾਲਤ 'ਚ ਪੇਸ਼ ਹੋਏ ਸਾਬਕਾ ਮੰਤਰੀ ਬਿਕਰਮ ਮਜੀਠੀਆ, ਸੰਜੇ ਸਿੰਘ ਰਹੇ ਗੈਰ-ਹਾਜ਼ਰ

By 111459pwpadmin•

ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ‘ਆਪ’ ਆਗੂਆਂ ਖ਼ਿਲਾਫ਼ ਦਾਇਰ ਮਾਣਹਾਨੀ ਕੇਸ ਵਿੱਚ ਅਦਾਲਤ ਵਿੱਚ ਪੇਸ਼ ਹੋਏ। ਰਾਜ ਸਭਾ ਮੈਂਬਰ ਸੰਜੇ ਸਿੰਘ ਅੱਜ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਹੁਣ ਮਾਮਲੇ ਦੀ ਅਗਲੀ ਤਰੀਕ ਰੱਖੀ ਗਈ ਹੈ। ਪੇਸ਼ੀ ਤੋਂ ਬਾਅਦ ਸਾਬਕਾ ਮੰਤਰੀ ਮਜੀਠੀਆ ਨੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ ਕਿ ‘ਆਪ’ ਨੇ ਦਲਿਤ ਪੱਖੀ

ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ‘ਆਪ’ ਆਗੂਆਂ ਖ਼ਿਲਾਫ਼ ਦਾਇਰ ਮਾਣਹਾਨੀ ਕੇਸ ਵਿੱਚ ਅਦਾਲਤ ਵਿੱਚ ਪੇਸ਼ ਹੋਏ। ਰਾਜ ਸਭਾ ਮੈਂਬਰ ਸੰਜੇ ਸਿੰਘ ਅੱਜ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਹੁਣ ਮਾਮਲੇ ਦੀ ਅਗਲੀ ਤਰੀਕ ਰੱਖੀ ਗਈ ਹੈ।

ਪੇਸ਼ੀ ਤੋਂ ਬਾਅਦ ਸਾਬਕਾ ਮੰਤਰੀ ਮਜੀਠੀਆ ਨੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ ਕਿ ‘ਆਪ’ ਨੇ ਦਲਿਤ ਪੱਖੀ ਪਾਰਟੀ ਹੋਣ ਦਾ ਦਾਅਵਾ ਕੀਤਾ ਸੀ ਅਤੇ ਕਿਹਾ ਸੀ ਕਿ ਉਹ ਕਿਸੇ ਦਲਿਤ ਨੂੰ ਉਪ ਮੁੱਖ ਮੰਤਰੀ ਨਿਯੁਕਤ ਕਰੇਗੀ, ਪਰ ਅਜਿਹਾ ਨਹੀਂ ਕੀਤਾ ਗਿਆ।

ਨਾਭਾ ਦੇ ਵਿਧਾਇਕ ਦੇਵਮਾਨ ਨੇ ਇਹ ਕਹਿ ਦਿੱਤਾ ਕਿ ਉਹ ਉਪ ਮੁੱਖ ਮੰਤਰੀ ਦੇ ਅਹੁਦੇ ਲਈ ਸਭ ਤੋਂ ਵਧੀਆ ਦਾਅਵੇਦਾਰ ਹੈ। ਇਹ ਦਾਅਵਾ ਕਰਨ ਤੋਂ ਬਾਅਦ ਉਸ ਨੂੰ ਪਾਸੇ ਕਰ ਦਿੱਤਾ ਗਿਆ। ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਮੀਟਿੰਗਾਂ ਲਈ ਸੱਦਾ ਦੇਣਾ ਬੰਦ ਕਰ ਦਿੱਤਾ ਹੈ।

ਵਿਧਾਇਕ ਦੇਵ ਮਾਨ ਨੂੰ ਸਾਰੀਆਂ ਮੀਟਿੰਗਾਂ ਲਈ ਸੱਦਾ ਦੇਣਾ ਬੰਦ ਕਰ ਦਿੱਤਾ ਗਿਆ ਹੈ। ਇਹ ਸਭ 'ਆਪ' ਦੀ ਮਾਨਸਿਕਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਨਾ ਤਾਂ ਦਿੱਲੀ 'ਚ ਅਤੇ ਨਾ ਹੀ ਪੰਜਾਬ 'ਚ ਐੱਸਸੀ ਭਾਈਚਾਰੇ 'ਚੋਂ ਤੁਸੀਂ ਉਪ ਮੁੱਖ ਮੰਤਰੀ ਬਣਾਇਆ। ਉਨ੍ਹਾਂ ਇਸ ਦੀ ਸਖ਼ਤ ਨਿਖੇਧੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ 'ਆਪ' ਨੇ ਦਾਅਵਾ ਕੀਤਾ ਸੀ ਕਿ ਪੰਜਾਬ 'ਚ ਵੀਆਈਪੀ ਕਲਚਰ ਖ਼ਤਮ ਕਰ ਦਿੱਤਾ ਜਾਵੇਗਾ ਪਰ ਇਨ੍ਹਾਂ ਲੋਕਾਂ ਨੇ ਇਸ ਨੂੰ ਹੋਰ ਹੁਲਾਰਾ ਦਿੱਤਾ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਨੂੰ ਜਿੰਨੀ ਸੁਰੱਖਿਆ ਦਿੱਤੀ ਗਈ, ਉਹ ਕਿਸੇ ਹੋਰ ਸੂਬੇ ਦੇ ਮੁੱਖ ਮੰਤਰੀ ਦੀ ਨਹੀਂ ਹੁੰਦੀ। ਉਨ੍ਹਾਂ ਪੰਜਾਬ 'ਚ ਐਨਆਈਏ ਵੱਲੋਂ ਕੀਤੇ ਜਾ ਰਹੇ ਛਾਪਿਆਂ ’ਤੇ ਵੀ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਇਸ ਕਾਰਨ ਪੰਜਾਬ ਵਾਸੀ ਮਹਿਸੂਸ ਕਰ ਰਹੇ ਹਨ ਕਿ ਕਿਤੇ ਨਾ ਕਿਤੇ ਸਿੱਖ ਕੌਮ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਛਾਪੇਮਾਰੀ ਰਾਹੀਂ ਖਾਲਸਾ ਏਡ ਸੰਸਥਾ 'ਤੇ ਕਾਰਵਾਈ ਕਰਨਾ ਠੀਕ ਨਹੀਂ। ਇਸ ਸੰਸਥਾ ਨੇ ਕੋਰੋਨਾ ਕਾਲ ਦੌਰਾਨ ਦੇਸ਼ ਭਰ ਦੇ ਲੋਕਾਂ ਦੀ ਸੇਵਾ ਕੀਤੀ। ਹੁਣ ਹੜ੍ਹ ਪ੍ਰਭਾਵਿਤ ਲੋਕਾਂ ਦੀ ਵੀ ਮਦਦ ਕਰ ਰਹੀ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live