Radio Spice
India News

ਕੇਂਦਰੀ ਟੀਮ ਕਰੇਗੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਪੰਜਾਬ ਸਰਕਾਰ ਨੇ ਭੇਜੀ ਸੀ 1285 ਕਰੋੜ ਰੁਪਏ ਦੇ ਨੁਕਸਾਨ ਦੀ ਰਿਪੋਰਟ

By 111459pwpadmin•

ਰਾਜ ਦੇ 19 ਜ਼ਿਲ੍ਹਿਆਂ ਵਿਚ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਅੰਦਾਜ਼ਾ ਲਾਉਣ ਲਈ ਕੇਂਦਰੀ ਟੀਮ ਪੰਜਾਬ ਆਵੇਗੀ। ਕੇਂਦਰੀ ਟੀਮ ਦੇ ਮੰਗਲਵਾਰ ਤੱਕ ਪੰਜਾਬ ਪੁੱਜਣ ਦੀ ਉਮੀਦ ਹੈ। ਕੇਂਦਰੀ ਟੀਮ ਪਟਿਆਲਾ, ਸੰਗਰੂਰ, ਮਾਨਸਾ, ਜਲੰਧਰ ਆਦਿ ਜ਼ਿਲ੍ਹਿਆਂ ਦਾ ਮੁਆਇਨਾ ਕਰੇਗੀ। ਮੁੱਖ ਸਕੱਤਰ ਨੇ ਸਬੰਧਤ ਜ਼ਿਲ੍ਹਿਆਂ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਅਹਿਮ

ਰਾਜ ਦੇ 19 ਜ਼ਿਲ੍ਹਿਆਂ ਵਿਚ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਅੰਦਾਜ਼ਾ ਲਾਉਣ ਲਈ ਕੇਂਦਰੀ ਟੀਮ ਪੰਜਾਬ ਆਵੇਗੀ। ਕੇਂਦਰੀ ਟੀਮ ਦੇ ਮੰਗਲਵਾਰ ਤੱਕ ਪੰਜਾਬ ਪੁੱਜਣ ਦੀ ਉਮੀਦ ਹੈ। ਕੇਂਦਰੀ ਟੀਮ ਪਟਿਆਲਾ, ਸੰਗਰੂਰ, ਮਾਨਸਾ, ਜਲੰਧਰ ਆਦਿ ਜ਼ਿਲ੍ਹਿਆਂ ਦਾ ਮੁਆਇਨਾ ਕਰੇਗੀ। ਮੁੱਖ ਸਕੱਤਰ ਨੇ ਸਬੰਧਤ ਜ਼ਿਲ੍ਹਿਆਂ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਅਹਿਮ ਗੱਲ ਇਹ ਹੈ ਕਿ ਹੜ੍ਹਾਂ ਨਾਲ ਹੋਏ ਨੁਕਸਾਨ ਨੂੰ ਲੈ ਕੇ ਪੰਜਾਬ ਵਿਚ ਸਿਆਸਤ ਲੰਮੇ ਸਮੇਂ ਤੋਂ ਸਰਗਰਮ ਰਹੀ ਹੈ। ਇਕ ਪਾਸੇ ਵਿਰੋਧੀ ਧਿਰ ਹੜ੍ਹਾਂ ਲਈ ਪੰਜਾਬ ਸਰਕਾਰ ਨੂੰ ਦੋਸ਼ੀ ਠਹਿਰਾਉਂਦੀ ਰਹੀ ਹੈ। ਉਧਰ ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਇਹ ਕਹਿੰਦੇ ਹਨ ਕਿ ਉਹ ਹੜ੍ਹਾਂ ਨਾਲ ਹੋਏ ਨੁਕਸਾਨ ਲਈ ਕੇਂਦਰ ਸਰਕਾਰ ਤੋਂ ਭੀਖ ਨਹੀਂ ਮੰਗਣਗੇ। ਮੁੱਖ ਮੰਤਰੀ ਦੇ ਇਸ ਬਿਆਨ ਦੀ ਵਿਰੋਧੀ ਧਿਰ ਨੇ ਨਿਖੇਧੀ ਕੀਤੀ ਸੀ। ਭਾਰਤੀ ਜਨਤਾ ਪਾਰਟੀ, ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਤਿੰਨੇ ਪਾਰਟੀਆਂ ਨੇ ਇਸ ਸਬੰਧੀ ਰਾਜਪਾਲ ਨੂੰ ਮੰਗ ਪੱਤਰ ਸੌਂਪੇ ਹਨ। ਉਧਰ ਪੰਜਾਬ ਸਰਕਾਰ ਨੇ ਹੜ੍ਹਾਂ ਤੋਂ ਹੋਏ ਨੁਕਸਾਨ ਦਾ ਅੰਦਾਜ਼ਾ ਲਾ ਕੇ ਇਕ ਮੁੱਢਲੀ ਰਿਪੋਰਟ ਕੇਂਦਰ ਸਰਕਾਰ ਨੂੰ ਭੇਜੀ ਸੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਮੁਤਾਬਿਕ ਰਾਜ ਵਿਚ ਤਕਰੀਬਨ 1285 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।

ਜਾਣਕਾਰੀ ਅਨੁਸਾਰ ਕੇਂਦਰ ਨੇ ਆਪਣੀ ਟੀਮ ਪੰਜਾਬ ਵਿਚ ਭੇਜਣ ਦਾ ਫੈਸਲਾ ਕੀਤਾ ਹੈ। ਕੇਂਦਰੀ ਟੀਮ ਮੰਗਲਵਾਰ ਤੱਕ ਪੰਜਾਬ ਆ ਸਕਦੀ ਹੈ। ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਦੌਰਾ ਕਰ ਕੇ ਨੁਕਸਾਨ ਦਾ ਅੰਦਾਜ਼ਾ ਲਾਵੇਗੀ। ਦੱਸਣਯੋਗ ਹੈ ਕਿ ਕੇਂਦਰ ਸਰਕਾਰ 218.40 ਕਰੋੜ ਰੁਪਏ ਪਹਿਲਾਂ ਹੀ ਜਾਰੀ ਕਰ ਚੁੱਕੀ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live