Radio Spice
India News

ਆਸਟ੍ਰੇਲੀਆ ’ਚ ਕੁਈਨਜ਼ਲੈਂਡ ਅਦਾਲਤ ਵੱਲੋਂ ਸਿੱਖਾਂ ਦੇ ਹੱਕ ’ਚ ਫ਼ੈਸਲਾ ਸ਼ਲਾਘਾਯੋਗ: ਐਡਵੋਕੇਟ ਧਾਮੀ

By 111459pwpadmin•

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਸਟੇ੍ਰਲੀਆ ਦੀ ਕੁਈਨਜ਼ਲੈਂਡ ਉੱਚ ਅਦਾਲਤ ਵੱਲੋਂ ਸਿੱਖ ਕਕਾਰ ਕਿਰਪਾਨ ਸਬੰਧੀ ਚੱਲ ਰਹੇ ਇਕ ਕੇਸ ਵਿਚ ਸਿੱਖਾਂ ਦੇ ਹੱਕ ’ਚ ਫੈਸਲਾ ਦੇਣ ਦਾ ਸਵਾਗਤ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕਿਰਪਾਨ ਸਿੱਖਾਂ ਦੇ ਪੰਜ ਕਕਾਰਾਂ ਦਾ ਇਕ ਅਹਿਮ ਹਿੱਸਾ ਹੈ, ਜਿਸ ਨੂੰ ਅੰਮ੍ਰਿਤਧਾਰੀ ਸਿੱਖ ਹਮੇਸ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਸਟੇ੍ਰਲੀਆ ਦੀ ਕੁਈਨਜ਼ਲੈਂਡ ਉੱਚ ਅਦਾਲਤ ਵੱਲੋਂ ਸਿੱਖ ਕਕਾਰ ਕਿਰਪਾਨ ਸਬੰਧੀ ਚੱਲ ਰਹੇ ਇਕ ਕੇਸ ਵਿਚ ਸਿੱਖਾਂ ਦੇ ਹੱਕ ’ਚ ਫੈਸਲਾ ਦੇਣ ਦਾ ਸਵਾਗਤ ਕੀਤਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਕਿਰਪਾਨ ਸਿੱਖਾਂ ਦੇ ਪੰਜ ਕਕਾਰਾਂ ਦਾ ਇਕ ਅਹਿਮ ਹਿੱਸਾ ਹੈ, ਜਿਸ ਨੂੰ ਅੰਮ੍ਰਿਤਧਾਰੀ ਸਿੱਖ ਹਮੇਸ਼ਾ ਆਪਣੇ ਅੰਗ-ਸੰਗ ਰੱਖਣ ਲਈ ਪਾਬੰਦ ਹਨ। ਇਹ ਚੰਗੀ ਗੱਲ ਹੈ ਕਿ ਆਸਟੇ੍ਰਲੀਆ ’ਚ ਸਿੱਖਾਂ ਦੀ ਧਾਰਮਿਕ ਆਜ਼ਾਦੀ ਨਾਲ ਜੁੜੇ ਇਸ ਮਸਲੇ ਦਾ ਹੱਲ ਸਿੱਖ ਭਾਵਨਾਵਾਂ ਅਨੁਸਾਰ ਕਰ ਕੇ ਅਦਾਲਤ ਨੇ ਇਕ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਇਸ ਮਸਲੇ ’ਤੇ ਜ਼ੋਰਦਾਰ ਪੈਰਵਾਈ ਕਰਨ ਲਈ ਸਿੱਖ ਪਰਿਵਾਰ ਅਤੇ ਆਸਟੇ੍ਰਲੀਆ ਦੀ ਸਿੱਖ ਸੰਗਤ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਆਸ ਪ੍ਰਗਟਾਈ ਕਿ ਵਿਸ਼ਵ ਭਰ ਵਿਚ ਸਿੱਖਾਂ ਨਾਲ ਸਬੰਧਤ ਮਸਲਿਆਂ ਦੀ ਪੈਰਵਾਈ ਹਰ ਦੇਸ਼ ਦੀਆਂ ਸੰਗਤਾਂ ਜ਼ੋਰਦਾਰ ਢੰਗ ਨਾਲ ਕਰਨਗੀਆਂ।

ਦੱਸਣਯੋਗ ਹੈ ਕਿ ਬੀਤੇ ਸਮੇਂ ਇਕ ਵਿਤਕਰੇ ਭਰੇ ਕਾਨੂੰਨ ਤਹਿਤ ਆਸਟੇ੍ਰਲੀਆ ਦੇ ਕੁਈਨਜ਼ਲੈਂਡ ਸੂਬੇ ਦੀ ਸਰਕਾਰ ਵੱਲੋਂ ਸਿੱਖ ਵਿਦਿਆਰਥੀਆਂ ਨੂੰ ਸਕੂਲ ਅੰਦਰ ਕਿਰਪਾਨ ਪਹਿਨਣ ’ਤੇ ਰੋਕ ਲਗਾ ਦਿੱਤੀ ਗਈ ਸੀ, ਜਿਸ ਨੂੰ ਆਸਟੇ੍ਰਲੀਆ ਦੀ ਸਿੱਖ ਸੰਗਤ ਨੇ ਅਦਾਲਤ ਵਿਚ ਚੁਣੌਤੀ ਦਿੱਤੀ ਸੀ। ਇਸ ਮਾਮਲੇ ਵਿਚ ਅਦਾਲਤ ਨੇ ਸਕੂਲ ਅੰਦਰ ਸਿੱਖ ਕਿਰਪਾਨ ’ਤੇ ਬੰਦਸ਼ ਨੂੰ ‘ਰੇਸ਼ੀਅਲ ਡਿਸਕ੍ਰਿਮੀਨੇਸ਼ਨ ਐਕਟ’ ਤਹਿਤ ਗੈਰ ਸੰਵਿਧਾਨਕ ਮੰਨਦਿਆਂ ਰੋਕ ਨੂੰ ਰੱਦ ਕਰ ਦਿੱਤਾ ਹੈ, ਜਿਸ ਨਾਲ ਹੁਣ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਆਪਣੇ ਧਰਮ ਦੇ ਨਿਯਮਾਂ ਅਨੁਸਾਰ ਕਿਰਪਾਨ ਪਹਿਨ ਸਕਣਗੇ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live