Radio Spice
India News

ਤਖ਼ਤ ਸ੍ਰੀ ਹਜ਼ੂਰ ਸਾਹਿਬ ਲਈ ਗੈਰ-ਸਿੱਖ ਪ੍ਰਸ਼ਾਸਕ ਲਾਉਣਾ ਵੱਖਰੀ ਸਿੱਖ ਪਛਾਣ ਨੂੰ ਖ਼ੋਰਾ ਲਾਉਣ ਦੀ ਵੱਡੀ ਸਾਜ਼ਿਸ਼ : ਸੁਖਬੀਰ ਬਾਦਲ

By 111459pwpadmin•

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਵਿੱਤਰ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਸਾਹਿਬ ਦਾ ਗੈਰ ਸਿੱਖ ਪ੍ਰਸ਼ਾਸਕ ਲਾਉਣ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਇਸਨੂੰ ਵੱਖਰੀ ਸਿੱਖ ਪਛਾਣ ’ਤੇ ਖਤਰਨਾਕ ਸਿਧਾਂਤਕ ਹਮਲਾ ਕਰਾਰ ਦਿੱਤਾ। ਇਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਹਮਲੇ ਤੇ ਇਸਦੇ ਅੰਦਰੂਨੀ ਧਾਰਮਿਕ ਮਾਮਲਿਆਂ ਵਿਚ ਸਿੱਧਾ ਦਖਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਵਿੱਤਰ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਸਾਹਿਬ ਦਾ ਗੈਰ ਸਿੱਖ ਪ੍ਰਸ਼ਾਸਕ ਲਾਉਣ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਇਸਨੂੰ ਵੱਖਰੀ ਸਿੱਖ ਪਛਾਣ ’ਤੇ ਖਤਰਨਾਕ ਸਿਧਾਂਤਕ ਹਮਲਾ ਕਰਾਰ ਦਿੱਤਾ। ਇਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਹਮਲੇ ਤੇ ਇਸਦੇ ਅੰਦਰੂਨੀ ਧਾਰਮਿਕ ਮਾਮਲਿਆਂ ਵਿਚ ਸਿੱਧਾ ਦਖਲ ਦੇਣ ਦੀ ਨਿਰੰਤਰਤਾ ਹੀ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਲਿਖੇ ਵੱਖੋ-ਵੱਖ ਪੱਤਰਾਂ ਵਿਚ ਬਾਦਲ ਨੇ ਇਹ ਫੈਸਲਾ ਤੁਰੰਤ ਬਦਲੇ ਜਾਣ ਅਤੇ ਪੂਰਨ ਗੁਰਸਿੱਖ ਅਫਸਰਸ਼ਾਹਾਂ ਵਿਚੋਂ ਕਿਸੇ ਇਕ ਨੂੰ ਖਾਲਸਾ ਪੰਥ ਦੇ ਸੰਸਥਾਪਕ ਸਾਹਿਬ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨਾਲ ਜੁੜੇ ਤਖਤ ਦਾ ਪ੍ਰਬੰਧਕ ਲਗਾਇਆ ਜਾਵੇ। ਉਹਨਾਂ ਨੇ ਭਾਰਤ ਸਰਕਾਰ ਤੇ ਮਹਾਰਾਸ਼ਟਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸਿੱਖ ਭਾਵਨਾਵਾਂ ਪ੍ਰਤੀ ਵਧੇਰੇ ਸੰਵੇਦਨਸ਼ੀਲਤਾ ਵਿਖਾਉਣ।

ਬਾਦਲ ਨੇ ਸਿੱਖ ਵਿਰੋਧੀ ਤਾਕਤਾਂ ਦੀਆਂ ਬੀਨਾਂ ਵਜਾਉਣ ਵਾਲੇ ਜੋ ਸੱਤਾਧਾਰੀਆਂ ਦੀਆਂ ਕਠਪੁਤਲੀਆਂ ਹਨ ’ਤੇ ਵੀ ਤਿੱਖਾ ਹਮਲਾ ਕੀਤਾ। ਉਹਨਾਂ ਕਿਹਾ ਕਿ ਇਹ ਕਠਪੁਤਲੀਆਂ ਗੈਰ ਸਿੱਖਾਂ ਤੇ ਸਿੱਖ ਵਿਰੋਧੀ ਤਾਕਤਾਂ ਖਿਲਾਫ ਸਿਰਫ ਰਸਮੀ ਬਿਆਨਬਾਜ਼ੀ ਕਰਨਗੇ ਪਰ ਇਹ ਆਪਣਾ ਜ਼ਹਿਰ ਤੇ ਸੱਤਾ ਦੀ ਲਾਲਸਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਖਿਲਾਫ ਬਚਾ ਕੇ ਰੱਖਣਗੇ। ਇਹ ਕਠਪੁਤਲੀਆਂ ਇਹਨਾਂ ਦੇ ਆਕਾਵਾਂ ਵੱਲੋਂ ਦਿੱਤੀ ਸਿੱਖ ਸੰਗਤਾਂ ਵਿਚ ਭੰਬਲਭੂਸਾ ਪੈਦਾ ਕਰਨ ਦੀ ਜ਼ਿੰਮੇਵਾਰੀ ਨਿਭਾਉਣ ਤੇ ਪੰਥਕ ਸੰਸਥਾਵਾਂ ਖਾਸ ਤੌਰ ’ਤੇ ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰਨ ਲਈ ਕੰਮ ਕਰਦੀਆਂ ਹਨ।

ਇਹ ਆਪਣੇ ਗੈਰ ਸਿੱਖ ਆਕਾਵਾਂ ਵੱਲੋਂ ਸਿੱਖ ਸੰਸਥਾਵਾਂ ਦੀ ਖੁਦਮੁਖ਼ਤਿਆਰੀ ਅਤੇ ਸਿੱਖਾਂ ਦੀ ਸਰਵਉਚ ਤੇ ਚੁਣੀ ਹੋਈ ਮਿੰਨੀ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਨੂੰ ਅਮਲੀ ਜਾਮਾ ਪਹਿਨਾਉਣ ਦੀ ਜ਼ਿੰਮੇਵਾਰੀ ਨਿਭਾਉਂਦੇ ਹਨ ਕਿਉਂਕਿ ਉਹੀ ਇਹਨਾਂ ਦਾ ਮੁੱਖ ਟੀਚਾ ਹੈ। ਉਹਨਾਂ ਕਿਹਾ ਕਿ ਇਸ ਤੋਂ ਵੱਧ ਕੇ ਇਹਨਾਂ ਨੂੰ ਲੁੱਟ ਦੇ ਮਾਲ ਵਿਚੋਂ ਹਿੱਸਾ ਦੇਣ ਦੇ ਇਕਰਾਰ ਕੀਤੇ ਗਏ ਹਨ ਕਿਉਂਕਿ ਇਹਨਾਂ ਦੇ ਆਕਾ ਸਾਡੇ ਗੁਰਧਾਮਾਂ ਨੂੰ ਇਸੇ ਨਜ਼ਰ ਨਾਲ ਵੇਖਦੇ ਹਨ ਜਦੋਂ ਕਿ ਸਿੱਖ ਸੰਗਤਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲੀ ਦਲ ਲਈ ਪੂਰਨ ਸਮਰਪਣ ਨਾਲ ਸੇਵਾ ਕਰਨਾ ਸਭ ਤੋਂ ਉਪਰ ਹੈ।

ਉਹਨਾਂ ਕਿਹਾ ਕਿ ਸਿੱਖ ਸੰਗਤਾਂ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਹੇਠ ਇਹਨਾਂ ਸਾਜ਼ਿਸ਼ਾਂ ਨੂੰ ਕਦੇ ਸਫਲ ਨਹੀਂ ਹੋਣ ਦੇਣਗੀਆਂ। ਉਹਨਾਂ ਕਿਹਾ ਕਿ ਇਹ ਫੈਸਲਾ ਪਹਿਲਾਂ ਹੀ ਡੂੰਘੇ ਜ਼ਖ਼ਮ ਝੱਲ ਰਹੇ ਖਾਲਸਾ ਪੰਥ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਲਈ ਹੈ। ਕੀ ਇਹਨਾਂ ਨੂੰ ਦੇਸ਼ ਪਰ ਵਿਚ ਇਕ ਵੀ ਸਿੱਖ ਨਹੀਂ ਮਿਲਿਆ ਜੋ ਸਰਦਾਰ ਪਰਵਿੰਦਰ ਸਿੰਘ ਪਸਰੀਚਾ ਦੀ ਥਾਂ ਲਾਇਆ ਜਾ ਸਕਦਾ? ਜੇਕਰ ਉਹਨਾਂ ਨੂੰ ਬਦਲਣਾ ਜ਼ਰੂਰੀ ਸੀ।

ਉਹਨਾਂ ਕਿਹਾ ਕਿ ਕੀ ਸਰਕਾਰ ਇਹ ਸਾਬਤ ਕਰਨਾ ਚਾਹੁੰਦੀ ਹੈ ਕਿ ਸਿੱਖ ਆਪਣੇ ਧਾਰਮਿਕ ਮਾਮਲਿਆਂ ਨੂੰ ਨਹੀਂ ਚਲਾ ਸਕਦੇ ਤੇ ਸਰਕਾਰ ਹਮੇਸ਼ਾ ਸਾਡੇ ਪਵਿੱਤਰ ਧਾਰਮਿਕ ਮਾਮਲਿਆਂ ਵਿਚ ਇਸੇ ਤਰੀਕੇ ਧੱਕੇ ਨਾਲ ਤੇ ਅਸੰਵੇਦਨਸ਼ੀਲਤਾ ਨਾਲ ਦਖਲ ਦਿੰਦੀ ਰਹੇਗੀ? ਅਕਾਲੀ ਦਲ ਦੇ ਮੁਖੀ ਨੇ ਇਹ ਵੀ ਕਿਹਾ ਕਿ ਇਸ ਖਤਰਨਾਕ ਕਦਮ ਨਾਲ ਸ਼੍ਰੋਮਣੀ ਕਮੇਟੀ ਦੇ ਅਕਸ ਤੇ ਖੁਦਮੁਖ਼ਤਿਆਰੀ ’ਤੇ ਹਮਲੇ ਪਿੱਛਲੀ ਸਾਜ਼ਿਸ਼ ਬੇਨਕਾਬ ਹੋ ਗਈ ਹੈ। ਉਹਨਾਂ ਕਿਹਾ ਕਿ ਸਿੱਖ ਫਲਸਫੇ ਤੇ ਗੁਰਸਿੱਖੀ ਰਵਾਇਤਾਂ ’ਤੇ ਵੱਡੀ ਪੱਧਰ ’ਤੇ ਹਮਲਾ ਸਿੱਖ ਸੰਸਥਾਵਾਂ ਖਾਸ ਤੌਰ ’ਤੇ ਸ਼੍ਰੋਮਣੀ ਕਮੇਟੀ ’ਤੇ ਹਮਲਾ ਕਰ ਕੇ ਕੀਤਾ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਇਹ ਨਿਯੁਕਤੀ ਐਵੇਂ ਹੀ ਨਹੀਂ ਕੀਤੀ ਗਈ। ਇਸ ਨਿਯੁਕਤੀ ਨੂੰ ਸਿੱਖ ਕੌਮ ਸਿੱਖ ਸਿਧਾਂਤਾਂ, ਸਿੱਖ ਪਛਾਣ, ਸਿੱਖੀ ਜੀਵਨ, ਸਿੱਖੀ ਰਵਾਇਤਾਂ ਤੇ ਸਭ ਤੋਂ ਅਹਿਮ ਗੁਰਮਰਿਆਦਾ ਜੋ ਸਾਨੂੰ ਸਾਡੇ ਮਹਾਨ ਗੁਰੂ ਸਾਹਿਬਾਨ ਨੇ ਦਿੱਤੀ, ’ਤੇ ਹਮਲੇ ਵਜੋਂ ਵੇਖ ਰਹੀ ਹੈ। ਅਕਾਲੀ ਦਲ ਦੇ ਮੁਖੀ ਨੇ ਕਿਹਾ ਕਿ ਸਿੱਖ ਕੌਮ ਵਿਚ ਪਹਿਲਾਂ ਹੀ ਸਿੱਖ ਧਾਰਮਿਕ ਸੰਸਥਾਵਾਂ ’ਤੇ ਧੱਕੇ ਨਾਲ ਕਬਜ਼ਾ ਕਰ ਕੇ ਸਾਡੀ ਨਿਵੇਕਲੀ ਸਿੱਖ ਪਛਾਣ ਸਾਡੇ ਤੋਂ ਖੋਹਣ ਦੀ ਸਾਜ਼ਿਸ਼ ਕਾਰਨ ਬਹੁਤ ਰੋਸ ਹੈ। ਇਹ ਫੈਸਲਾ ਤੇ ਸ਼੍ਰੋਮਣੀ ਕਮੇਟੀ ’ਤੇ ਹੋਏ ਹਮਲੇ ਇਸ ਸਾਜ਼ਿਸ਼ ਦਾ ਹਿੱਸਾ ਹਨ।

ਅਕਾਲੀ ਦਲ ਦੇ ਮੁਖੀ ਨੇ ਕਿਹਾ ਕਿ ਇਹ ਬਹੁਤ ਖਤਰਨਾਕ ਸੰਕੇਤ ਹੈ ਕਿਉਂਕਿ ਇਹ ਸਿੱਖ ਕੌਮ ਨੂੰ ਇਸਦੇ ਧਾਰਮਿਕ ਮਾਮਲਿਆਂ ਵਿਚੋਂ ਬਾਹਰ ਕਰਨ ਦਾ ਯਤਨ ਹੈ। ਗੈਰ ਸਿੱਖ ਦੀ ਪ੍ਰਸ਼ਾਸਕ ਵਜੋਂ ਨਿਯੁਕਤੀ ਦਿਨ ਦਿਹਾੜੇ ਸਾਡੇ ਗੁਰਧਾਮਾਂ ’ਤੇ ਕਬਜ਼ੇ ਦੀ ਕੋਸ਼ਿਸ਼ ਹੈ। ਸਰਦਾਰ ਬਾਦਲ ਨੈ ਕਿਹਾ ਕਿ ਸਰਕਾਰ ਜੋ ਟੀਚਾ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ’ਤੇ ਟੈਂਕਾਂ ਤੇ ਤੋਪਾਂ ਨਾਲ ਹਮਲਾ ਕਰ ਕੇ ਨਹੀਂ ਹਾਸਲ ਕਰ ਸਕੀ, ਉਸਨੂੰ ਧੋਖੇ ਨਾਲ ਹਾਸਲ ਕਰਨ ਦਾ ਯਤਨ ਕਰਨਾ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live