Radio Spice
India News

ਪੰਜਾਬ ‘ਚ ਚੱਲ ਰਹੇ ਗ਼ੈਰ-ਕਾਨੂੰਨੀ ਟਰੈਵਲ ਏਜੰਟਾਂ, ਸੰਸਥਾਵਾਂ ਤੇ ਏਜੰਸੀਆਂ ‘ਤੇ ਹੋਵੇਗੀ ਸਖ਼ਤ ਕਾਰਵਾਈ : ਕੁਲਦੀਪ ਸਿੰਘ ਧਾਲੀਵਾਲ

By 111459pwpadmin•

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ‘ਚ ਗ਼ੈਰ ਕਾਨੂੰਨੀ ਢੰਗ ਨਾਲ ਕੰਮ ਕਰ ਰਹੇ ਟਰੈਵਲ ਏਜੰਟਾਂ, ਸੰਸਥਾਵਾਂ ਤੇ ਏਜੰਸੀਆਂ ‘ਤੇ ਸਖ਼ਤ ਕਾਰਵਾਈ ਅਮਲ ‘ਚ ਲਿਆਵੇਗੀ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲੇ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਸਮੂਹ ਜ਼ਿਲ੍ਹਿਆਂ ‘ਚ ਲਾਇਸੰਸਾਂ ਤੇ ਹੋਰ ਲੋੜੀਂਦੀਆਂ ਪ੍ਰਵਾਨਗੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ‘ਚ ਗ਼ੈਰ ਕਾਨੂੰਨੀ ਢੰਗ ਨਾਲ ਕੰਮ ਕਰ ਰਹੇ ਟਰੈਵਲ ਏਜੰਟਾਂ, ਸੰਸਥਾਵਾਂ ਤੇ ਏਜੰਸੀਆਂ ‘ਤੇ ਸਖ਼ਤ ਕਾਰਵਾਈ ਅਮਲ ‘ਚ ਲਿਆਵੇਗੀ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲੇ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਸਮੂਹ ਜ਼ਿਲ੍ਹਿਆਂ ‘ਚ ਲਾਇਸੰਸਾਂ ਤੇ ਹੋਰ ਲੋੜੀਂਦੀਆਂ ਪ੍ਰਵਾਨਗੀਆਂ ਆਦਿ ਦੀ ਚੈਕਿੰਗ ਜਾਰੀ ਹੈ।

ਧਾਲੀਵਾਲ ਨੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਐਨ.ਆਰ.ਆਈਜ਼ ਨਾਲ ਸਬੰਧਤ ਮਾਮਲਿਆਂ ਨਾਲ ਸਬੰਧਤ ਕੀਤੀ ਰੀਵਿਊ ਮੀਟਿੰਗ ਮਗਰੋਂ ਦੱਸਿਆ ਕਿ ਹੁਣ ਤੱਕ 7179 ਟਰੈਵਲ ਏਜੰਟਾਂ, ਏਜੰਸੀਆਂ, ਦਫ਼ਤਰਾਂ ਦੀ ਜਾਣਕਾਰੀ ਇਕੱਤਰ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ 3547 ਦੀ ਚੈਕਿੰਗ ਜ਼ਿਲ੍ਹਿਆਂ ਦੀਆਂ ਟੀਮਾਂ ਵੱਲੋਂ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਚੈਕਿੰਗ ਦੌਰਾਨ 271 ਸੰਸਥਾਵਾਂ ਗ਼ੈਰ ਕਾਨੂੰਨੀ ਪਾਈਆਂ ਗਈਆਂ ਹਨ ਤੇ 25 ‘ਤੇ ਐਫ਼.ਆਰ.ਆਈ. ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਐਨ.ਆਰ.ਆਈ ਮਿਲਣੀ ਸਮਾਗਮਾਂ ਦੌਰਾਨ ਪ੍ਰਾਪਤ ਕੁੱਲ 609 ਸ਼ਿਕਾਇਤਾਂ ਵਿੱਚੋਂ 588 ਦਾ ਨਿਪਟਾਰਾ ਹੋ ਚੁੱਕਾ ਹੈ ਤੇ ਬਕਾਇਆ 21 ਮਾਮਲੇ ਕਾਰਵਾਈ ਅਧੀਨ ਹਨ।

ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਤੇ ਹੋਰ ਵੱਖ-ਵੱਖ ਮਾਮਲਿਆਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਸਮੂਹ ਜ਼ਿਲ੍ਹਿਆਂ ਵਿੱਚ ਤਾਇਨਾਤ ਐਸ.ਡੀ.ਐਮ. ਕਮ ਐਨ.ਆਰ.ਆਈ. ਨੋਡਲ ਅਫ਼ਸਰਾਂ ਨੂੰ ਸਬੰਧਤ ਜ਼ਿਲ੍ਹਿਆਂ ‘ਚ ਕਾਰਜਸ਼ੀਲ ਟਰੈਵਲ ਏਜੰਟਾਂ, ਏਜੰਸੀਆਂ, ਦਫ਼ਤਰਾਂ ਆਦਿ ਦੀ ਚੈਕਿੰਗ 10 ਸਤੰਬਰ ਤੱਕ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜੋ ਸੰਸਥਾਵਾਂ, ਏਜੰਸੀਆਂ ਸਹੀ ਤਰੀਕੇ ਨਾਲ ਭਾਵ ਕਾਨੂੰਨ ਅਤੇ ਨਿਰਧਾਰਿਤ ਸ਼ਰਤਾਂ ਤਹਿਤ ਕੰਮ ਕਰਨ ਦੀਆਂ ਇਛੁੱਕ ਹਨ, ਉਨ੍ਹਾਂ ਨੂੰ ਨਿਰਧਾਰਤ ਸ਼ਰਤਾਂ ਪੂਰੀਆਂ ਕਰਨ ਦਾ ਮੌਕਾ ਦਿੱਤਾ ਜਾਵੇਗਾ।

ਐਨ.ਆਰ.ਆਈ. ਮੰਤਰੀ ਨੇ ਜ਼ਿਲ੍ਹਿਆਂ ‘ਚ ਤਾਇਨਾਤ ਨੋਡਲ ਅਫ਼ਸਰਾਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਵਿਭਾਗ ਵੱਲੋਂ ਐਨ.ਆਰ.ਆਈਜ਼ ਨਾਲ ਸਬੰਧਤ ਜਿਹੜੇ ਵੀ ਮਾਮਲੇ ਉਨ੍ਹਾਂ ਨੂੰ ਭੇਜੇ ਜਾਂਦੇ ਹਨ, ਨੂੰ ਹੱਲ ਕਰਵਾਉਣ ਲਈ ਪਹਿਲ ਦੇ ਆਧਾਰ ‘ਤੇ ਨਜਿੱਠਣਾ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਪ੍ਰਮੁੱਖ ਸਕੱਤਰ ਐਨ.ਆਰ.ਆਈ. ਮਾਮਲੇ ਵਿਭਾਗ ਸ੍ਰੀ ਦਿਲੀਪ ਕੁਮਾਰ, ਏ.ਡੀ.ਜੀ.ਪੀ. ਐਨ.ਆਰ.ਆਈ. ਸ੍ਰੀ ਪ੍ਰਵੀਨ ਕੁਮਾਰ ਸਿਨਹਾ, ਏ.ਆਈ.ਜੀ. ਮੁੱਖ ਦਫ਼ਤਰ ਐਨ.ਆਰ.ਆਈ. ਸ੍ਰੀ ਅਜਿੰਦਰ ਸਿੰਘ, ਸਕੱਤਰ ਐਨ.ਆਰ.ਆਈ. ਸ੍ਰੀਮਤੀ ਕਮਲਜੀਤ ਕੌਰ ਬਰਾੜ, ਵਧੀਕ ਸਕੱਤਰ ਐਨ.ਆਰ.ਆਈ. ਸ੍ਰੀ ਪਰਮਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਾਇਨਾਤ ਐਨ.ਆਰ.ਆਈ. ਨੋਡਲ ਅਫ਼ਸਰ ਹਾਜ਼ਰ ਸਨ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live