Radio Spice
India News

ਰਾਜ ਸਭਾ ‘ਚ ਮੁਅੱਤਲ ਹੋਣ ਮਗਰੋਂ ਰਾਘਵ ਚੱਢਾ ਨੇ ਬਦਲਿਆ ਟਵਿੱਟਰ ਬਾਇਓ, ਲਿਖਿਆ-‘ਸਸਪੈਂਡਡ MP’

By 111459pwpadmin•

ਆਮ ਆਦਮੀ ਪਾਰਟੀ ਦੇ ਸਾਂਸਦ ਰਾਘਵ ਚੱਢਾ ਰਾਜ ਸਭਾ ਤੋਂ ਮੁਅੱਤਲ ਹੋਣ ਦੇ ਬਾਅਦ ਕਾਫੀ ਗੁੱਸੇ ਵਿਚ ਹਨ। ਉਨ੍ਹਾਂ ਨੇ ਆਪਣਾ ਗੁੱਸਾ ਆਪਣੇ ਸੋਸ਼ਲ ਮੀਡੀਆ ਅਕਾਊਂਟ ਜ਼ਰੀਏ ਜ਼ਾਹਿਰ ਕੀਤਾ ਹੈ। ਚੱਡਾ ਨੇ ਟਵਿੱਟਰ ‘ਤੇ ਆਪਣਾ ਸਟੇਟਸ ਮੈਂਬਰ ਆਫ ਪਾਰਲੀਮੈਂਟ ਤੋਂ ਬਦਲ ਕੇ ਸਸਪੈਂਡੇਡ ਮੈਂਬਰ ਆਫ ਪਾਰਲੀਮੈਂਟ ਕਰ ਦਿੱਤਾ ਹੈ। ਫਰਜ਼ੀ ਹਸਤਾਖਰ ਮਾਮਲਾ ਸਾਹਮਣੇ ਆਉਣ ਦੇ ਬਾਅਦ ਤੋਂ ਹੀ ਰਾਘਵ

ਆਮ ਆਦਮੀ ਪਾਰਟੀ ਦੇ ਸਾਂਸਦ ਰਾਘਵ ਚੱਢਾ ਰਾਜ ਸਭਾ ਤੋਂ ਮੁਅੱਤਲ ਹੋਣ ਦੇ ਬਾਅਦ ਕਾਫੀ ਗੁੱਸੇ ਵਿਚ ਹਨ। ਉਨ੍ਹਾਂ ਨੇ ਆਪਣਾ ਗੁੱਸਾ ਆਪਣੇ ਸੋਸ਼ਲ ਮੀਡੀਆ ਅਕਾਊਂਟ ਜ਼ਰੀਏ ਜ਼ਾਹਿਰ ਕੀਤਾ ਹੈ। ਚੱਡਾ ਨੇ ਟਵਿੱਟਰ ‘ਤੇ ਆਪਣਾ ਸਟੇਟਸ ਮੈਂਬਰ ਆਫ ਪਾਰਲੀਮੈਂਟ ਤੋਂ ਬਦਲ ਕੇ ਸਸਪੈਂਡੇਡ ਮੈਂਬਰ ਆਫ ਪਾਰਲੀਮੈਂਟ ਕਰ ਦਿੱਤਾ ਹੈ।

ਫਰਜ਼ੀ ਹਸਤਾਖਰ ਮਾਮਲਾ ਸਾਹਮਣੇ ਆਉਣ ਦੇ ਬਾਅਦ ਤੋਂ ਹੀ ਰਾਘਵ ਚੱਢਾ ਲਗਾਤਾਰ ਆਪਣਾ ਪੱਖ ਰੱਖ ਰਹੇ ਹਨ। ਦੋ ਦਿਨ ਪਹਿਲਾਂ ਹੀ ਉਨ੍ਹਾਂ ਨੇ ਇਸ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕੀਤੀ ਜਿਸ ਨੂੰ ਆਧਾਰ ਬਣਾ ਕੇ ਹੀ ਉਨ੍ਹਾਂ ਨੂੰ ਰਾਜ ਸਭਾ ਤੋਂ ਸਸਪੈਂਡ ਕੀਤਾ ਗਿਆ ਹੈ।

ਬੀਤੇ ਦਿਨੀਂ ਵੀਡੀਓ ਰਿਲੀਜ਼ ਕਰਦੇ ਹੋਏ ਰਾਘਵ ਚੱਢਾ ਨੇ ਕਿਹਾ ਕਿ ਨਮਸਕਾਰ… ਮੈਂ ਸਸਪੈਂਡੇਡ ਰਾਜ ਸਭਾ ਸਾਂਸਦ ਰਾਘਵ ਚੱਢਾ। ਜੀ ਹਾਂ ਮੈਨੂੰ ਰਾਜ ਸਭਾ ਤੋਂ ਅੱਜ ਸਸਪੈਂਡ ਕਰ ਦਿੱਤਾ ਗਿਆ ਹੈ। ਮੈਨੂੰ ਕਿਉਂ ਮੁਅੱਤਲ ਕੀਤਾ ਗਿਆ। ਮੇਰਾ ਕੀ ਅਪਰਾਧ ਹੈ? ਕੀ ਮੇਰਾ ਇਹ ਅਪਰਾਧ ਹੈ ਕਿ ਮੈਂ ਸੰਸਦ ਵਿਚ ਖੜ੍ਹੇ ਹੋ ਕੇ ਦੁਨੀਆ ਦੀ ਸਭ ਤੋਂ ਵੱਡੀ ਪਾਰਟੀ ਭਾਜਪਾ ਦੇ ਵੱਡੇ ਨੇਤਾਵਾਂ ਤੋਂ ਸਵਾਲ ਪੁੱਛ ਲਏ?

ਕੀ ਇਨ੍ਹਾਂ ਨੂੰ ਇਹ ਦਰਦ ਸਤਾਉਂਦਾ ਹੈ ਕਿ ਕਿਵੇਂ 34 ਸਾਲ ਦਾ ਨੌਜਵਾਨ ਸੰਸਦ ਵਿਚ ਖੜ੍ਹਾ ਹੋ ਕੇ ਸਾਨੂੰ ਲਲਕਾਰਦਾ ਹੈ। ਇਹ ਬਹੁਤ ਸ਼ਕਤੀਸ਼ਾਲੀ ਲੋਕ ਹਨ।ਇਹ ਕਿਸੇ ਵੀ ਹੱਦ ਤੱਕ ਜਾ ਸਕਦੇ ਹਨ। ਇਸ ਮਾਨਸੂਨ ਸੈਸ਼ਨ ਵਿਚ ‘ਆਪ’ ਦੇ 3 ਸਾਂਸਦਾਂ ਨੂੰ ਸਸਪੈਂਡ ਕੀਤਾ ਗਿਆ। ਮੈਂ ਪੂਰੀ ਮਜ਼ਬੂਤੀ ਨਾਲ ਆਪਣਾ ਪੱਖ ਰੱਖਾਂਗਾ।

ਭਾਜਪਾ ਦੇ ਲੋਕ ਜਿਸ ਤਰ੍ਹਾਂ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਲੈ ਸਕਦੇ ਹਨ ਕੱਲ੍ਹ ਨੂੰ ਇਹ ‘ਆਪ’ ਦੇ ਕਿਸੇ ਵੀ ਸਾਂਸਦ ਦੀ ਮੈਂਬਰਸ਼ਿਪ ਰੱਦ ਕਰ ਸਕਦੇ ਹਨ। ਇਹ ਜੋ ਚਾਹੇ ਕਰ ਸਕਦੇ ਹਨ। ਜਿਸ ਅਪਰਾਧ ਲਈ ਮੈਨੂੰ ਦੋਸ਼ੀ ਠਹਿਰਾਇਆ ਗਿਆ ਹੈ ਉਹ ਤਾਂ ਕਿਸੇ ਰੂਲ ਬੁੱਕ ਵਿਚ ਨਹੀਂ ਲਿਖਿਆ। ਭਾਜਪਾ ਦੇ ਲੋਕ ਕਹਿ ਰਹੇ ਹਨ ਕਿ ਮੈਂ ਸਿਗਨੇਚਰ ਕਰਕੇ ਕਿਸੇ ਸਾਂਸਦ ਦੇ ਸਦਨ ਵਿਚ ਜਮ੍ਹਾ ਕਰਾ ਦਿੱਤੇ।

ਸੱਚ ਇਹ ਹੈ ਕਿ ਕਿਸੇ ਵੀ ਸਾਂਸਦ ਨੂੰ ਇਕ ਕਮੇਟੀ ਵਿਚ ਨਾਂ ਪ੍ਰਸਤਾਵਿਤ ਕਰਨ ਦੀ ਛੋਟ ਹੁੰਦੀ ਹੈ। ਇਸ ਵਿਚ ਕਿਸੇ ਲਿਖਤ ਸਹਿਮਤੀ ਜਾਂ ਸਿਗਨੇਚਰ ਦੀ ਲੋੜ ਨਹੀਂ ਹੁੰਦੀ। ਤੁਹਾਨੂੰ ਬੱਸ ਨਾਂ ਦੇਣੇ ਹੁੰਦੇ ਹਨ ਤੇ ਕਿਸੇ ਨੂੰ ਜੇਕਰ ਇਤਰਾਜ਼ ਹੈ ਤਾਂ ਉਹ ਆਪਣਾ ਨਾਂ ਵਾਪਸ ਲੈ ਸਕਦੇ ਹਨ। ਇਸ ਦੇ ਬਾਅਦ ਰਾਘਵ ਚੱਢਾ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਪਰ ਇਨ੍ਹਾਂ ਲੋਕਾਂ ਨੂੰ ਮੌਕਾ ਮਿਲ ਗਿਆ ਹੈ ਮੇਰੇ ‘ਤੇ ਚਿੱਕੜ ਉਛਾਲਣ ਦਾ। ਮੈਂ ਤੁਹਾਡੀ ਇਨ੍ਹਾਂ ਚੁਣੌਤੀਆਂ ਤੋਂ ਡਰਦਾ ਨਹੀਂ ਹਾਂ। ਅੰਤ ਤਕ ਲੜਾਈ ਲੜਾਂਗਾ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live