Radio Spice
India News

ਪੰਜਾਬ 'ਚ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ, ISYF ਦੇ ਨਵੇਂ ਮਾਡਿਊਲ ਦਾ ਪਰਦਾਫਾਸ਼; ਲੰਡਾ ਤੇ ਰੋਡੇ ਸਮੇਤ 11 ਖ਼ਿਲਾਫ਼ FIR ਦਰਜ

By 111459pwpadmin•

15 ਅਗਸਤ ਨੂੰ ਪੁਲਿਸ ਨੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦੇ ਪ੍ਰਧਾਨ ਲਖਬੀਰ ਸਿੰਘ ਰੋਡੇ, ਹਰਵਿੰਦਰ ਸਿੰਘ ਰਿੰਦਾ ਅਤੇ ਕੈਨੇਡਾ ਵਿੱਚ ਰਹਿ ਰਹੇ ਅੱਤਵਾਦੀ ਲਖਬੀਰ ਸਿੰਘ ਲੰਡਾ ਨੂੰ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੇ ਨਵੇਂ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਮੋਡਿਊਲ ਨਾਲ ਸਬੰਧਤ ਮੁਲਜ਼ਮਾਂ ਖ਼ਿਲਾਫ਼ ਐਤਵਾਰ ਥਾਣਾ ਸਰਹਾਲੀ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ। ਉਹ ਕਾਰੋਬ

15 ਅਗਸਤ ਨੂੰ ਪੁਲਿਸ ਨੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦੇ ਪ੍ਰਧਾਨ ਲਖਬੀਰ ਸਿੰਘ ਰੋਡੇ, ਹਰਵਿੰਦਰ ਸਿੰਘ ਰਿੰਦਾ ਅਤੇ ਕੈਨੇਡਾ ਵਿੱਚ ਰਹਿ ਰਹੇ ਅੱਤਵਾਦੀ ਲਖਬੀਰ ਸਿੰਘ ਲੰਡਾ ਨੂੰ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੇ ਨਵੇਂ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।

ਇਸ ਮੋਡਿਊਲ ਨਾਲ ਸਬੰਧਤ ਮੁਲਜ਼ਮਾਂ ਖ਼ਿਲਾਫ਼ ਐਤਵਾਰ ਥਾਣਾ ਸਰਹਾਲੀ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ। ਉਹ ਕਾਰੋਬਾਰੀਆਂ, ਡਾਕਟਰਾਂ ਅਤੇ ਅਮੀਰ ਘਰਾਣਿਆਂ ਨਾਲ ਸਬੰਧਤ ਲੋਕਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਜਬਰੀ ਵਸੂਲੀ ਵੀ ਕਰਦੇ ਹਨ। ਟਾਰਗੇਟ ਕਿਲਿੰਗ 'ਚ ਸ਼ਾਮਲ ਇਨ੍ਹਾਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।

ISI ਦੇ ਇਸ਼ਾਰੇ 'ਤੇ ਤਿਆਰ ਕੀਤਾ ਨਵਾਂ ਮੋਡਿਊਲ

ਕੈਨੇਡਾ 'ਚ ਬੈਠ ਕੇ ਪੰਜਾਬ ਅਤੇ ਹੋਰ ਸੂਬਿਆਂ 'ਚ ਅੱਤਵਾਦੀ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਲਖਬੀਰ ਸਿੰਘ ਲੰਡਾ ਨੇ ਪਾਕਿਸਤਾਨ 'ਚ ਰਹਿੰਦੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦੇ ਮੁਖੀ ਲਖਬੀਰ ਸਿੰਘ ਰੋਡੇ ਅਤੇ ਹਰਵਿੰਦਰ ਸਿੰਘ ਰਿੰਦਾ ਨਾਲ ਮਿਲ ਕੇ ਆਈ.ਐੱਸ.ਆਈ. ਦੇ ਕਹਿਣ 'ਤੇ ਨਵਾਂ ਮੋਡਿਊਲ ਤਿਆਰ ਕੀਤਾ ਸੀ।

ਪੰਜਾਬ ਵਿੱਚ ਅੱਤਵਾਦੀ ਸਾਜ਼ਿਸ਼

ਇਸ ਮਾਡਿਊਲ ਰਾਹੀਂ ਪੰਜਾਬ 'ਚ ਅੱਤਵਾਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਕੀਤੀ ਗਈ ਹੈ। ਡਾਕ ਸੇਵਕਾਂ, ਵਪਾਰੀਆਂ ਅਤੇ ਹੋਰਾਂ ਤੋਂ ਜਬਰੀ ਵਸੂਲੀ ਕੀਤੀ ਗਈ ਹੈ। ਡਰੋਨਾਂ ਰਾਹੀਂ ਪਾਕਿਸਤਾਨ ਤੋਂ ਹਥਿਆਰ ਤੇ ਗੋਲਾ-ਬਾਰੂਦ ਮੰਗਵਾ ਕੇ ਸੂਬੇ ਵਿੱਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਹੇ ਇਨ੍ਹਾਂ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।

ਅੱਠ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ

ਐਸਪੀ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ ਦੇ ਬਿਆਨਾਂ ’ਤੇ ਉਕਤ ਮਾਡਿਊਲ ਖ਼ਿਲਾਫ਼ ਥਾਣਾ ਸਰਹਾਲੀ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਉਹਨਾਂ ਦੱਸਿਆ ਕਿ ਲਖਬੀਰ ਸਿੰਘ ਲੰਡਾ (ਕੈਨੇਡਾ), ਹਰਵਿੰਦਰ ਸਿੰਘ ਰਿੰਦਾ, ਲਖਬੀਰ ਸਿੰਘ ਰੋਡੇ (ਪਾਕਿਸਤਾਨ), ਗੁਰਦੇਵ ਸਿੰਘ ਜੈਸਲ, ਸਤਬੀਰ ਸਿੰਘ ਸੱਤਾ (ਯੂਰਪ), ਯਾਦਵਿੰਦਰ ਸਿੰਘ ਯਾਦਾ ਚੰਬਾ ਕਲਾ, ਗੁਰਚਰਨ ਸਿੰਘ ਗੁਰੀ ਸ਼ੇਰੋਂ, ਗੁਰਵਿੰਦਰ ਸਿੰਘ ਗਿੰਦਾ ਚੰਬਾ ਕਲਾਂ, ਅਰਸ਼ਪ੍ਰੀਤ ਸਿੰਘ ਨੂਰਦੀ, ਜੋਬਨਜੀਤ ਸਿੰਘ ਮਾਲੀਆ, ਸੁਖਮਨਪ੍ਰੀਤ ਸਿੰਘ ਸ਼ੇਰੋਂ, ਪ੍ਰਦੀਪ ਸਿੰਘ ਸ਼ੇਰੋਂ ਨੂੰ ਫਿਲਹਾਲ ਨਾਮਜ਼ਦ ਕੀਤਾ ਗਿਆ ਹੈ। ਚੱਲ ਰਹੀ ਜਾਂਚ ਦੌਰਾਨ ਉਕਤ ਮਾਡਿਊਲ ਨਾਲ ਸਬੰਧਤ ਹੋਰ ਨਾਂ ਵੀ ਸਾਹਮਣੇ ਆ ਸਕਦੇ ਹਨ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live