Radio Spice
India News

ਮੋਦੀ ਕੈਬਨਿਟ ਨੇ ਵਿਸ਼ਵਕਰਮਾ ਸਕੀਮ ਨੂੰ ਦਿੱਤੀ ਮਨਜ਼ੂਰੀ, ਵੱਧ ਤੋਂ ਵੱਧ 5 ਫੀਸਦੀ ਵਿਆਜ 'ਤੇ ਮਿਲੇਗਾ 1 ਲੱਖ ਦਾ ਕਰਜ਼ਾ

By 111459pwpadmin•

ਪੀਐੱਮ ਮੋਦੀ ਦੀ ਅਗਵਾਈ ਵਿਚ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਹੋਈ ਜਿਸ ਵਿਚ ਕਈ ਵੱਡੇ ਫੈਸਲੇ ਲਏ ਗਏ। ਮੀਟਿੰਗ ਦੇ ਬਾਅਦ ਕੇਂਦਰੀ ਮੰਤਰੀ ਮੰਡਲ ਦੇ ਫੈਸਲਿਆਂ ਬਾਰੇ ਜਾਣਕਾਰੀ ਦਿੰਦੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਪੀਐੱਮ ਈ-ਬੱਸ ਸੇਵਾ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ‘ਤੇ 57613 ਕਰੋੜ ਰੁਪਏ ਖਰਚ ਕੀਤੇ ਜਾਣਗੇ। ਦੇਸ਼ ਭਰ ਵਿਚ ਲਗਭਗ 1

ਪੀਐੱਮ ਮੋਦੀ ਦੀ ਅਗਵਾਈ ਵਿਚ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਹੋਈ ਜਿਸ ਵਿਚ ਕਈ ਵੱਡੇ ਫੈਸਲੇ ਲਏ ਗਏ। ਮੀਟਿੰਗ ਦੇ ਬਾਅਦ ਕੇਂਦਰੀ ਮੰਤਰੀ ਮੰਡਲ ਦੇ ਫੈਸਲਿਆਂ ਬਾਰੇ ਜਾਣਕਾਰੀ ਦਿੰਦੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਪੀਐੱਮ ਈ-ਬੱਸ ਸੇਵਾ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਇਸ ‘ਤੇ 57613 ਕਰੋੜ ਰੁਪਏ ਖਰਚ ਕੀਤੇ ਜਾਣਗੇ। ਦੇਸ਼ ਭਰ ਵਿਚ ਲਗਭਗ 1000 ਨਵੀਆਂ ਇਲੈਕਟ੍ਰੋਨਿਕ ਬੱਸਾਂ ਉਪਲਬਧ ਕਰਾਈਆਂ ਜਾਣਗੀਆਂ। 57,616 ਕਰੋੜ ਰੁਪਏ ਵਿਚੋਂ 20000 ਕਰੋੜ ਰੁਪਏ ਕੇਂਦਰ ਦੇਵੇਗੀ।

ਅਨੁਰਾਗ ਠਾਕੁਰ ਨੇ ਕਿਹਾ ਕਿ ਇਹ ਯੋਜਨਾ 3 ਲੱਖ ਤੇ ਇਸ ਤੋਂ ਵੱਧ ਆਬਾਦੀ ਵਾਲੇ ਸ਼ਹਿਰਾਂ ਨੂੰ ਕਵਰ ਕਰੇਗੀ। ਇਸ ਯੋਜਨਾ ਤਹਿਤ ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ ਮਾਡਲ ‘ਤੇ 10,000 ਈ-ਬੱਸਾਂ ਨਾਲ ਸਿਟੀ ਬੱਸ ਸੰਚਾਲਨ ਕੀਤਾ ਜਾਵੇਗਾ।ਇਹ ਯੋਜਨਾ 10 ਸਾਲਾਂ ਤੱਕ ਬੱਸ ਸੰਚਾਲਨ ਦਾ ਸਮਰਥਨ ਕਰੇਗੀ।

ਕੇਂਦਰੀ ਆਈਟੀ ਮੰਤਰੀ ਅਸ਼ਵਨੀ ਵੈਸ਼ਣਵ ਨੇ ਦੱਸਿਆ ਕਿ ਪੀਐੱਮ ਮੋਦੀ ਨੇ ਆਜ਼ਾਦੀ ਦਿਹਾੜੇ ਦੇ ਭਾਸ਼ਣ ਵਿਚ ਕਾਰੀਗਾਰਾਂ ਲਈ ਵਿਸ਼ਵਕਰਮਾ ਯੋਜਨਾ ਦਾ ਐਲਾਨ ਕੀਤਾ ਸੀ। ਕੈਬਨਿਟ ਨੇ 13,000 ਕਰੋੜ ਰੁਪਏ ਦੀ ਵਿਸ਼ਵਕਰਮਾ ਯੋਜਨਾ ਨੂੰ ਮਨਜ਼ੂਰੀ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਇਸ ਨਾਲ ਸ਼ਿਲਪਕਾਰਾਂ ਨੂੰ 1 ਲੱਖ ਰੁਪਏ ਤੱਕ ਦਾ ਕਰਜ਼ਾ 5 ਫੀਸਦੀ ‘ਤੇ ਦਿੱਤਾ ਜਾਵੇਗਾ। ਵਿਸ਼ਵਕਰਮਾ ਯੋਜਨਾ ਤੋਂ 30 ਲੱਖ ਸ਼ਿਲਪਕਾਰ ਪਰਿਵਾਰਾਂ ਨੂੰ ਫਾਇਦਾ ਹੋਵੇਗਾ। ਛੋਟੇ-ਛੋਟੇ ਕਸਬਿਆਂ ਵਿਚ ਕਈ ਵਰਗ ਅਜਿਹੇ ਹਨ ਜੋ ਗੁਰੂ-ਸ਼ਿਸ਼ ਪ੍ਰੰਪਰਾ ਤਹਿਤ ਕੁਸ਼ਲਤਾ ਨਾਲ ਜੁੜੇ ਕੰਮਾਂ ਵਿਚ ਲੱਗੇ ਹਨ।

ਇਸ ਤੋਂ ਇਲਾਵਾ ਕੈਬਨਿਟ ਨੇ 14,903 ਕਰੋੜ ਰੁਪਏ ਦੇ ਖਰਚ ਨਾਲ ਡਿਜੀਟਲ ਇੰਡੀਆ ਪ੍ਰੋਗਰਾਮ ਦੇ ਵਿਸਤਾਰ ਨੂੰ ਮਨਜ਼ੂਰੀ ਦਿੱਤੀ। ਡਿਜੀਲਾਕਰ ਮੌਜੂਦਾ ਵਿਚ ਸਿਰਫ ਨਾਗਿਰਕਾਂ ਲਈ ਉਪਲਬਧ ਹੈ ਤੇ ਹੁਣ ਇਸ ਲਈ 40 ਕਰੋੜ ਤੋਂ ਵਧ ਗਾਹਕ ਹਨ। ਜਲਦ ਹੀ MSME ਲਈ ਡਿਜੀਲਾਕਰ ਦਾ ਨਵਾਂ ਐਕਸਟੈਂਸ਼ਨ ਲਾਂਚ ਕੀਤਾ ਜਾਵੇਗਾ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live