Radio Spice
India News

ਡੋਪ ਟੈਸਟ 'ਚ ਫੇਲ੍ਹ ਹੋਈ ਭਾਰਤੀ ਐਥਲੀਟ ਦੁਤੀ ਚੰਦ, ਚਾਰ ਸਾਲ ਲਈ ਸਸਪੈਂਡ

By 111459pwpadmin•

ਭਾਰਤ ਦੀ ਦੌੜਾਕ ਦੁਤੀ ਚੰਦ ਨੂੰ ਵੱਡਾ ਝਟਕਾ ਲੱਗਾ ਹੈ। ਦੁਤੀ ਚੰਦ ਡੋਪ ਟੈਸਟ 'ਚ ਫੇਲ੍ਹ ਹੋ ਗਈ ਹੈ। ਨਤੀਜੇ ਵਜੋਂ ਉਸ 'ਤੇ ਚਾਰ ਸਾਲ ਦੀ ਪਾਬੰਦੀ ਲਗਾਈ ਗਈ ਹੈ। ਪਾਬੰਦੀ ਦੀ ਮਿਆਦ 3 ਜਨਵਰੀ ਤੋਂ ਲਾਗੂ ਹੋਵੇਗੀ। ਦੁਤੀ ਨੂੰ ਆਪਣਾ ਪੱਖ ਪੇਸ਼ ਕਰਨ ਲਈ 21 ਦਿਨਾਂ ਦਾ ਸਮਾਂ ਮਿਲਿਆ ਹੈ ਡੋਪਿੰਗ ਰੋਕੂ ਅਨੁਸ਼ਾਸਨੀ ਪੈਨਲ ਨੇ ਕਿਹਾ ਕਿ ਦੁਤੀ ਦੇ ਇਸ ਤਰੀਕ ਤੋਂ ਹੁਣ ਤਕ ਦੇ ਸਾਰੇ

ਭਾਰਤ ਦੀ ਦੌੜਾਕ ਦੁਤੀ ਚੰਦ ਨੂੰ ਵੱਡਾ ਝਟਕਾ ਲੱਗਾ ਹੈ। ਦੁਤੀ ਚੰਦ ਡੋਪ ਟੈਸਟ 'ਚ ਫੇਲ੍ਹ ਹੋ ਗਈ ਹੈ। ਨਤੀਜੇ ਵਜੋਂ ਉਸ 'ਤੇ ਚਾਰ ਸਾਲ ਦੀ ਪਾਬੰਦੀ ਲਗਾਈ ਗਈ ਹੈ। ਪਾਬੰਦੀ ਦੀ ਮਿਆਦ 3 ਜਨਵਰੀ ਤੋਂ ਲਾਗੂ ਹੋਵੇਗੀ। ਦੁਤੀ ਨੂੰ ਆਪਣਾ ਪੱਖ ਪੇਸ਼ ਕਰਨ ਲਈ 21 ਦਿਨਾਂ ਦਾ ਸਮਾਂ ਮਿਲਿਆ ਹੈ

ਡੋਪਿੰਗ ਰੋਕੂ ਅਨੁਸ਼ਾਸਨੀ ਪੈਨਲ ਨੇ ਕਿਹਾ ਕਿ ਦੁਤੀ ਦੇ ਇਸ ਤਰੀਕ ਤੋਂ ਹੁਣ ਤਕ ਦੇ ਸਾਰੇ ਮੁਕਾਬਲਿਆਂ 'ਚ ਪ੍ਰਦਰਸ਼ਨ ਨੂੰ ਅਯੋਗ ਕਰਾਰ ਦਿੱਤਾ ਜਾਵੇਗਾ। ਦੁਤੀ ਨੂੰ ਸਜ਼ਾ ਦੇ ਖਿਲਾਫ ਡੋਪਿੰਗ ਰੋਕੂ ਅਪੀਲ ਪੈਨਲ ਸਾਹਮਣੇ ਆਪਣਾ ਪੱਖ ਪੇਸ਼ ਕਰਨ ਲਈ 21 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ। ਏਡੀਡੀਪੀ ਸਾਹਮਣੇ ਸੁਣਵਾਈ ਦੌਰਾਨ ਭਾਵੇਂ ਦੁਤੀ ਨੇ ਪਾਬੰਦੀਸ਼ੁਦਾ ਦਵਾਈ ਲੈਣ ਤੋਂ ਇਨਕਾਰ ਕੀਤਾ ਪਰ ਉਹ ਆਪਣੀ ਬੇਗੁਨਾਹੀ ਸਾਬਤ ਨਹੀਂ ਕਰ ਸਕੀ। ਰਾਸ਼ਟਰੀ ਡੋਪਿੰਗ ਰੋਕੂ ਏਜੰਸੀ ਨੇ ਧਾਰਾ 2.1, 2.2 ਦਾ ਉਲੰਘਣ ਕਰਨ ਲਈ ਦੁਤੀ 'ਤੇ ਚਾਰ ਸਾਲ ਲਈ ਪਾਬੰਦੀ ਲਗਾਈ ਹੈ।

ਜ਼ਿਕਰਯੋਗ ਹੈ ਕਿ 2018 ਜਕਾਰਤਾ ਏਸ਼ਿਆਈ ਖੇਡਾਂ 'ਚ 100 ਮੀਟਰ ਅਤੇ 200 ਮੀਟਰ ਦੌੜ 'ਚ ਦੋ ਚਾਂਦੀ ਦੇ ਤਗਮੇ ਜਿੱਤਣ ਵਾਲੀ ਦੁਤੀ ਦਾ 5 ਅਤੇ 26 ਦਸੰਬਰ, 2022 ਨੂੰ ਭੁਵਨੇਸ਼ਵਰ 'ਚ ਨੈਸ਼ਨਲ ਐਂਟੀ ਡੋਪਿੰਗ ਏਜੰਸੀ ਦੇ ਡੋਪ ਕੰਟਰੋਲ ਅਧਿਕਾਰੀਆਂ ਵੱਲੋਂ ਦੋ ਵਾਰ ਟੈਸਟ ਕੀਤਾ ਗਿਆ ਸੀ। ਜਦੋਂਕਿ ਉਸਦੇ ਪਹਿਲੇ ਨਮੂਨੇ 'ਚ ਐਨਾਬੋਲਿਕ ਏਜੰਟ ਐਂਡਾਰਿਨ, ਓਸਟਰਿਨ ਤੇ ਲਿਗੈਂਡਰੋਲ ਦੀ ਮੌਜੂਦਗੀ ਦਾ ਖੁਲਾਸਾ ਹੋਇਆ, ਦੂਜੇ ਨਮੂਨੇ 'ਚ ਐਂਡਾਰਿਨ ਤੇ ਓਸਟਾਰਾਈਨ ਪਾਏ ਗਏ ਸਨ।

ਦੁਤੀ ਕੋਲ ਉਦੋਂ ਐਡਵਰਸ ਐਨਾਲਿਟੀਕਲ ਫਾਈਂਡਿੰਗ (AAF) ਨੋਟਿਸ ਦੀ ਪ੍ਰਾਪਤੀ ਦੀ ਮਿਤੀ ਤੋਂ ਸੱਤ ਦਿਨਾਂ ਦੀ ਮਿਆਦ ਦੇ ਅੰਦਰ ਆਪਣੇ 'ਬੀ' ਨਮੂਨੇ ਦੀ ਜਾਂਚ ਲਈ ਜਾਣ ਦਾ ਵਿਕਲਪ ਸੀ। ਹਾਲਾਂਕਿ, ਉਨ੍ਹਾਂ ਇਸਦਾ ਵਿਕਲਪ ਨਹੀਂ ਚੁਣਿਆ ਤੇ ਇਸਦੇ ਨਤੀਜੇ ਵਜੋਂ ਰਾਸ਼ਟਰੀ ਡੋਪਿੰਗ ਰੋਕੂ ਏਜੰਸੀ ਦੁਆਰਾ ਇੱਕ ਅਸਥਾਈ ਮੁਅੱਤਲ ਕੀਤਾ ਗਿਆ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live