Radio Spice
India News

ਕਪੂਰਥਲਾ 'ਚ ਸਕੇ ਭਰਾਵਾਂ ਨੇ ਬਿਆਸ ਦਰਿਆ 'ਚ ਮਾਰੀ ਛਾਲ, ਜਲੰਧਰ ਦੇ SHO 'ਤੇ ਲੱਗੇ ਅਪਮਾਨਿਤ ਕਰਨ ਦੇ ਦੋਸ਼

By 111459pwpadmin•

ਕਪੂਰਥਲਾ ਦੇ ਸੁਲਤਾਨਪੁਰ ਲੋਧੀ ਇਲਾਕੇ 'ਚ ਥਾਣਾ ਤਲਵੰਡੀ ਚੌਧਰੀਆਂ ਅਧੀਨ ਪੈਂਦੇ ਗੋਇੰਦਵਾਲ ਸਾਹਿਬ ਪੁਲ ਨੇੜੇ ਦੋ ਸਕੇ ਭਰਾਵਾਂ ਵੱਲੋਂ ਦਰਿਆ ਬਿਆਸ 'ਚ ਛਾਲ ਮਾਰਨ ਤੋਂ ਬਾਅਦ ਦੋਹਾਂ ਦੇ ਪਰਿਵਾਰਕ ਮੈਂਬਰ ਤੇ ਪੁਲਿਸ ਭਾਲ 'ਚ ਲੱਗੀ ਹੋਈ ਹੈ। ਪਰਿਵਾਰਕ ਮੈਂਬਰਾਂਨੇ ਜਲੰਧਰ ਦੇ ਥਾਣਾ ਨੰ. ਇੱਕ ਦੇ ਐਸਐਚਓ ’ਤੇ ਅਪਮਾਨਿਤ ਕਰਨ ਦਾ ਦੋਸ਼ ਲਾਇਆ ਹੈ। ਸ਼ਿਕਾਇਤਕਰਤਾ ਮਾਨਵਦੀਪ ਸਿੰਘ

ਕਪੂਰਥਲਾ ਦੇ ਸੁਲਤਾਨਪੁਰ ਲੋਧੀ ਇਲਾਕੇ 'ਚ ਥਾਣਾ ਤਲਵੰਡੀ ਚੌਧਰੀਆਂ ਅਧੀਨ ਪੈਂਦੇ ਗੋਇੰਦਵਾਲ ਸਾਹਿਬ ਪੁਲ ਨੇੜੇ ਦੋ ਸਕੇ ਭਰਾਵਾਂ ਵੱਲੋਂ ਦਰਿਆ ਬਿਆਸ 'ਚ ਛਾਲ ਮਾਰਨ ਤੋਂ ਬਾਅਦ ਦੋਹਾਂ ਦੇ ਪਰਿਵਾਰਕ ਮੈਂਬਰ ਤੇ ਪੁਲਿਸ ਭਾਲ 'ਚ ਲੱਗੀ ਹੋਈ ਹੈ। ਪਰਿਵਾਰਕ ਮੈਂਬਰਾਂਨੇ ਜਲੰਧਰ ਦੇ ਥਾਣਾ ਨੰ. ਇੱਕ ਦੇ ਐਸਐਚਓ ’ਤੇ ਅਪਮਾਨਿਤ ਕਰਨ ਦਾ ਦੋਸ਼ ਲਾਇਆ ਹੈ।

ਸ਼ਿਕਾਇਤਕਰਤਾ ਮਾਨਵਦੀਪ ਸਿੰਘ ਪੁੱਤਰ ਸੁਰਿੰਦਰਪਾਲ ਸਿੰਘ ਵਾਸੀ ਜ਼ਿਲ੍ਹਾ ਮੋਗਾ ਹਾਲ ਵਾਸੀ ਜਲੰਧਰ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ 14 ਅਗਸਤ ਨੂੰ ਆਪਣੇ ਦੋਸਤ ਦੀ ਭੈਣ ਪਰਮਿੰਦਰ ਕੌਰ ਦੇ ਪਤੀ ਅਤੇ ਸਹੁਰੇ ਖ਼ਿਲਾਫ਼ ਪੰਚਾਇਤ ਵਿੱਚ ਥਾਣਾ ਡਵੀਜ਼ਨ ਨੰਬਰ 1 ਜਲੰਧਰ ਗਿਆ ਸੀ। ਉਸ ਦੇ ਨਾਲ ਮਾਨਵਜੀਤ ਸਿੰਘ ਢਿੱਲੋਂ ਅਤੇ ਉਸਦੇ ਦੋ ਦੋਸਤ ਵੀ ਉਸਦੇ ਨਾਲ ਗਏ।

ਮਾਨਵਦੀਪ ਸਿੰਘ ਨੇ ਦੋਸ਼ ਲਾਇਆ ਕਿ ਥਾਣੇ ਜਾ ਕੇ ਮਾਨਵਜੀਤ ਸਿੰਘ ਢਿੱਲੋਂ ਨੇ ਐਸਐਚਓ ਨਵਦੀਪ ਸਿੰਘ ਨਾਲ ਫੋਨ ’ਤੇ ਗੱਲ ਕੀਤੀ ਤਾਂ ਉਸ ਨੇ ਬਹੁਤ ਹੀ ਭੱਦੀ ਗੱਲ ਕੀਤੀ ਅਤੇ 16 ਅਗਸਤ ਨੂੰ ਥਾਣੇ ਆਉਣ ਲਈ ਕਿਹਾ। 16 ਅਗਸਤ ਨੂੰ ਉਹ ਕਿਸੇ ਹੋਰ ਕੰਮ ਲਈ ਬਾਹਰ ਗਿਆ ਹੋਇਆ ਸੀ ਤਾਂ ਭਗਵੰਤ ਸਿੰਘ, ਮਾਨਵਜੀਤ ਸਿੰਘ ਢਿੱਲੋਂ, ਉਸ ਦੇ ਦੋਸਤ ਦੀ ਮਾਤਾ ਦਵਿੰਦਰ ਕੌਰ, ਬਲਵਿੰਦਰ ਸਿੰਘ ਦੀ ਪਤਨੀ ਅਤੇ ਹੋਰ ਜਾਣ- ਪਛਾਣ ਵਾਲੇ ਅਤੇ ਰਿਸ਼ਤੇਦਾਰ ਥਾਣੇ ਆ ਗਏ। ਉਥੇ ਦੂਸਰਾ ਪੱਖ ਵੀ ਮੌਜੂਦ ਸੀ, ਪੰਚਾਇਤ ਵਿਚ ਤੂ- ਤੂੰ, ਮੈਂ- ਮੈਂ ਦਾ ਰੌਲਾ ਪਿਆ। ਇਸ ਦੌਰਾਨ ਲੜਕੇ ਵਾਲੇ ਪੱਖ ਨੇ ਉਸ ਦੀ ਲੜਕੀ ਪਰਮਿੰਦਰ ਕੌਰ ਅਤੇ ਮਾਨਵਜੀਤ ਸਿੰਘ ਢਿੱਲੋਂ ਨਾਲ ਬਦਸਲੂਕੀ ਕੀਤੀ ਪਰ ਵਿਰੋਧੀ ਧਿਰ ਨੂੰ ਬਾਹਰ ਭੇਜਣ ਦੀ ਬਜਾਏ ਮੌਕੇ ’ਤੇ ਮੌਜੂਦ ਪੁਲਿਸ ਮੁਲਾਜ਼ਮ ਉਨ੍ਹਾਂ ਦੇ ਪਰਿਵਾਰ ਨੂੰ ਥਾਣੇ ਤੋਂ ਬਾਹਰ ਲੈ ਗਏ। ਕੁਝ ਸਮੇਂ ਬਾਅਦ ਪੁਲਿਸ ਮੁਲਾਜ਼ਮ ਮਾਨਵਜੀਤ ਸਿੰਘ ਢਿੱਲੋਂ ਨੂੰ ਐਸਐਚਓ ਨਵਦੀਪ ਸਿੰਘ ਕੋਲ ਲੈ ਗਏ। ਕੁਝ ਮਿੰਟਾਂ ਬਾਅਦ ਜਦੋਂ ਥਾਣੇ ਦੇ ਅੰਦਰੋਂ ਚੀਕਾਂ ਦੀ ਆਵਾਜ਼ ਸੁਣਾਈ ਦਿੱਤੀ ਤਾਂ ਪਰਿਵਾਰਕ ਮੈਂਬਰਾਂ ਨੇ ਦੇਖਿਆ ਕਿ ਪੁਲਿਸ ਮੁਲਾਜ਼ਮਾਂ ਨੇ ਮਾਨਵਜੀਤ ਸਿੰਘ ਢਿੱਲੋਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਉਨ੍ਹਾਂ ਦੇ ਸਾਹਮਣੇ ਹੀ ਮਾਨਵਜੀਤ ਸਿੰਘ ਢਿੱਲੋਂ ਦੇ ਥੱਪੜ ਮਾਰੇ, ਜਿਸ ਕਾਰਨ ਉਸ ਦੀ ਪੱਗ ਉਤਰ ਗਈ ਅਤੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ।

ਜਿਸ ਨਾਲ ਉਹ ਜ਼ਖਮੀ ਹੋ ਗਿਆ। ਮਾਨਵਦੀਪ ਸਿੰਘ ਅਨੁਸਾਰ ਰਾਤ ਅੱਠ ਵਜੇ ਦੇ ਕਰੀਬ ਮਾਨਵਜੀਤ ਸਿੰਘ ਢਿੱਲੋਂ ਖ਼ਿਲਾਫ਼ ਡੀਡੀਆਰ ਦਰਜ ਕਰਕੇ ਉਸ ਨੂੰ ਹਵਾਲਾਤ ਵਿਚ ਬੰਦ ਕਰ ਦਿੱਤਾ ਗਿਆ। ਜਦੋਂ ਮਾਨਵਜੀਤ ਸਿੰਘ ਦੇ ਛੋਟੇ ਭਰਾ ਜਸ਼ਨਬੀਰ ਸਿੰਘ ਨੂੰ ਵੱਡੇ ਭਰਾ 'ਤੇ ਹੋ ਰਹੇ ਨਜਾਇਜ਼ ਅੱਤਿਆਚਾਰਾਂ ਬਾਰੇ ਪਤਾ ਲੱਗਾ ਤਾਂ ਉਸ ਨੇ ਇਸ ਗੱਲ ਨੂੰ ਦਿਲ ਤੇ ਲਾ ਲਿਆ। ਅਗਲੇ ਦਿਨ ਸ਼ਾਮ ਨੂੰ ਮਾਨਵਜੀਤ ਸਿੰਘ ਢਿੱਲੋਂ ਦੀ ਜ਼ਮਾਨਤ ਹੋ ਗਈ ਅਤੇ ਉਹ ਘਰ ਆ ਗਿਆ। ਉਸ ਦਿਨ ਜਸ਼ਨਬੀਰ ਸਿੰਘ ਬਿਨਾਂ ਦੱਸੇ ਘਰੋਂ ਚਲਾ ਗਿਆ। ਮਾਨਵਜੀਤ ਸਿੰਘ ਢਿੱਲੋਂ ਨੇ ਆਪਣੇ ਨੰਬਰ ਤੋਂ ਜਸ਼ਨਬੀਰ ਸਿੰਘ ਨੂੰ ਫੋਨ ਕੀਤਾ ਤਾਂ ਉਸ ਨੇ ਫੋਨ ਚੁੱਕਿਆ। ਜਸ਼ਨਬੀਰ ਸਿੰਘ ਨੇ ਕਿਹਾ ਕਿ ਐਸਐਚਓ ਨੇ ਆਪਣੇ ਅਹੁਦੇ ਦਾ ਨਾਜਾਇਜ਼ ਫਾਇਦਾ ਉਠਾਇਆ ਹੈ। ਮੈਂ ਨਦੀ ਵਿੱਚ ਛਾਲ ਮਾਰ ਕੇ ਮਰ ਜਾਣਾ ਹੈ । ਫ਼ੋਨ 'ਤੇ ਗੱਲਬਾਤ ਕਰਦਿਆਂ ਮਾਨਵਜੀਤ ਸਿੰਘ ਵੀ ਬਿਆਸ ਦਰਿਆ 'ਤੇ ਬਣੇ ਗੋਇੰਦਵਾਲ ਸਾਹਿਬ ਪੁਲ 'ਤੇ ਮੌਕੇ 'ਤੇ ਪਹੁੰਚ ਗਏ | ਇਸ ਦੌਰਾਨ ਜਸ਼ਨਬੀਰ ਸਿੰਘ ਨੇ ਗੋਇੰਦਵਾਲ ਨੇੜੇ ਬਿਆਸ ਦਰਿਆ ’ਤੇ ਬਣੇ ਪੁਲ ਤੋਂ ਛਾਲ ਮਾਰ ਦਿੱਤੀ। ਜਿਸ ਤੋਂ ਬਾਅਦ ਮਾਨਵਜੀਤ ਸਿੰਘ ਢਿੱਲੋਂ ਨੇ ਵੀ ਛਾਲ ਮਾਰ ਦਿੱਤੀ।

ਉਕਤ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਤਲਵੰਡੀ ਚੌਧਰੀਆਂ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਨਵਜੀਤ ਸਿੰਘ ਅਤੇ ਜਸ਼ਨਬੀਰ ਸਿੰਘ ਦੀ ਭਾਲ ਸ਼ੁਰੂ ਕਰ ਦਿੱਤੀ। ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ 'ਤੇ ਤਸ਼ੱਦਦ ਕਰਨ ਵਾਲੇ ਐੱਸਐੱਚਓ ਅਤੇ ਪੁਲਿਸ ਮੁਲਾਜ਼ਮਾਂ ਅਤੇ ਦੋਸ਼ੀ ਲੜਕੇ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ।

ਐਸਐਚਓ ਨਵਦੀਪ ਸਿੰਘ ਨੇ ਕਿਹਾ ਕਿ ਪੁਲਿਸ ’ਤੇ ਲਾਏ ਜਾ ਰਹੇ ਦੋਸ਼ ਬੇਬੁਨਿਆਦ ਹਨ। ਮਾਨਵਜੀਤ ਸਿੰਘ ਨੇ ਪੰਚਾਇਤ ਦੌਰਾਨ ਲੇਡੀ ਕਾਂਸਟੇਬਲ ਜਗਜੀਤ ਕੌਰ ਨਾਲ ਦੁਰਵਿਵਹਾਰ ਕੀਤਾ ਸੀ, ਜਿਸ ਦੀ ਗਵਾਹੀ ਲੜਕੀ ਪੱਖ ਨੇ ਲਿਖਤੀ ਰੂਪ ਵਿੱਚ ਦਿੱਤੀ ਹੈ। ਜਿਸ ਤੋਂ ਬਾਅਦ ਮਹਿਲਾ ਕਾਂਸਟੇਬਲ ਦੀ ਸ਼ਿਕਾਇਤ 'ਤੇ ਕਾਰਵਾਈ ਕੀਤੀ ਗਈ। ਉਸ ਨੇ ਖਦਸ਼ਾ ਜ਼ਾਹਰ ਕੀਤਾ ਕਿ ਮਾਨਵਜੀਤ ਸਿੰਘ ਦੇ ਨਾਲ ਆਏ ਲੋਕਾਂ ਨੇ ਉਸ ਨੂੰ ਉਕਸਾਇਆ ਹੋਵੇਗਾ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ ਹੈ। ਉਹ ਜਿਨ੍ਹਾਂ ਦੇ ਨਾਲ ਸੀ, ਉਨ੍ਹਾਂ ਤੋਂ ਪੁੱਛਗਿੱਛ ਹੋਣੀ ਚਾਹੀਦੀ ਹੈ।

ਦੂਜੇ ਪਾਸੇ ਸੁਲਤਾਨਪੁਰ ਲੋਧੀ ਥਾਣੇ ਦੇ ਡੀਐਸਪੀ ਬਬਨਦੀਪ ਸਿੰਘ ਨੇ ਦੱਸਿਆ ਕਿ ਲਿਖਤੀ ਸ਼ਿਕਾਇਤ ਮਿਲੀ ਹੈ, ਜਿਸ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦੋਵਾਂ ਨੌਜਵਾਨਾਂ ਦੀ ਦਰਿਆ ਬਿਆਸ 'ਚ ਭਾਲ ਜਾਰੀ ਹੈ। ਜਾਂਚ ਤੋਂ ਬਾਅਦ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live