Radio Spice
India News

ਪੰਜਾਬ ਦੀਆਂ ਆਂਗਨਵਾੜੀ ਵਰਕਰਾਂ ਲਈ ਵੱਡੀ ਖ਼ਬਰ, ਮੁੱਖ ਮੰਤਰੀ ਨੇ ਤਨਖਾਹਾਂ ਸਬੰਧੀ ਜਾਰੀ ਕੀਤੇ ਇਹ ਹੁਕਮ

By 111459pwpadmin•

ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਕਰਮਚਾਰੀਆਂ ਦੀ ਬਕਾਇਆ ਤਨਖਾਹ ਦੀ ਅਦਾਇਗੀ ਤੁਰੰਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਸਮਾਜਿਕ ਸੁਰੱਖਿਆ ਮਹਿਲਾ ਤੇ ਬਾਲ ਵਿਕਾਸ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਆਂਗਨਵਾੜੀ ਵਰਕਰਾਂ ਤੇ

ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਕਰਮਚਾਰੀਆਂ ਦੀ ਬਕਾਇਆ ਤਨਖਾਹ ਦੀ ਅਦਾਇਗੀ ਤੁਰੰਤ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਸਮਾਜਿਕ ਸੁਰੱਖਿਆ ਮਹਿਲਾ ਤੇ ਬਾਲ ਵਿਕਾਸ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀ ਬਕਾਇਆ ਤਨਖਾਹ ਦੀ ਅਦਾਇਗੀ ਲਈ 3.09 ਕਰੋੜ ਰੁਪਏ ਜਾਰੀ ਕੀਤੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਵਰਕਰਾਂ ਤੇ ਹੈਲਪਰਾਂ ਨੂੰ ਦਰਪੇਸ਼ ਮੁਸ਼ਕਲਾਂ ਦੂਰ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਬਾਲ ਕੌਂਸਲ ਵੱਲੋਂ ਚਲਾਏ ਜਾ ਰਹੇ ਤਿੰਨ ਬਲਾਕਾਂ ਬਠਿੰਡਾ, ਤਰਸਿੱਕਾ (ਅੰਮ੍ਰਿਤਸਰ) ਅਤੇ ਸਿੱਧਵਾਂ ਬੇਟ (ਲੁਧਿਆਣਾ) ਵਿਚ ਕੰਮ ਕਰਦੇ ਕਰਮਚਾਰੀਆਂ ਅਤੇ ਵਰਕਰਾਂ ਤੇ ਹੈਲਪਰਾਂ ਦੀਆਂ ਪਿਛਲੇ ਸਾਲ ਅਕਤਬੂਰ ਮਹੀਨੇ ਤੋਂ ਬਕਾਇਆ ਤਨਖਾਹ ਦੀ ਅਦਾਇਗੀ ਤੁਰੰਤ ਕਰਨ ਦੇ ਆਦੇਸ਼ ਦਿੱਤੇ ਗਏ ਹਨ ਅਤੇ ਇਸ ਲਈ ਰਾਸ਼ੀ ਵੀ ਜਾਰੀ ਕਰ ਦਿੱਤੀ ਗਈ ਹੈ।

ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਸੂਬੇ ਵਿਚ ਆਂਗਨਵਾੜੀ ਵਰਕਰਾਂ ਦੇ ਮਸਲਿਆਂ ਉਤੇ ਵਿਚਾਰ-ਵਟਾਂਦਰਾ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਂਗਨਵਾੜੀ ਵਰਕਰਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੁੰਦੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਸੂਬਾ ਸਰਕਾਰ ਇਨ੍ਹਾਂ ਦੀ ਭਲਾਈ ਲਈ ਵੱਡੇ ਫੈਸਲੇ ਲਵੇਗੀ ਤਾਂ ਕਿ ਇਨ੍ਹਾਂ ਨੂੰ ਆਪਣੀਆਂ ਸੇਵਾਵਾਂ ਨਿਭਾਉਣ ਵਿਚ ਕੋਈ ਸਮੱਸਿਆ ਨਾ ਆਵੇ।

ਮੁੱਖ ਮੰਤਰੀ ਨੇ ਵਿਭਾਗ ਪਾਸੋਂ ਭਲਾਈ ਸਕੀਮਾਂ ਤੇ ਵੱਖ-ਵੱਖ ਪ੍ਰੋਗਰਾਮਾਂ ਬਾਰੇ ਵੀ ਵਿਸਥਾਰ ਵਿਚ ਜਾਣਕਾਰੀ ਹਾਸਲ ਕੀਤੀ।

ਮੀਟਿੰਗ ਵਿਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਤੇ ਹੋਰ ਅਧਿਕਾਰੀ ਹਾਜ਼ਰ ਸਨ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live