Radio Spice
India News

ਕੇਐੱਲ ਰਾਹੁਲ ਨੂੰ ਟੀਮ ਇੰਡੀਆ 'ਚ ਜਗ੍ਹਾ ਦੇਣ 'ਤੇ ਭੜਕੇ ਸ਼੍ਰੀਕਾਂਤ, ਚੋਣਕਾਰਾਂ ਨੂੰ ਫਟਕਾਰ ਲਗਾਈ

By 111459pwpadmin•

ਭਾਰਤ ਨੇ ਏਸ਼ੀਆ ਕੱਪ 2023 ਲਈ ਟੀਮ ਦਾ ਐਲਾਨ ਕਰ ਦਿੱਤੀ ਹੈ। ਭਾਰਤੀ ਚੋਣਕਾਰਾਂ ਨੇ ਕੇਐਲ ਰਾਹੁਲ ਨੂੰ ਵੀ ਟੀਮ ਇੰਡੀਆ ਵਿੱਚ ਜਗ੍ਹਾ ਦਿੱਤੀ ਹੈ। ਰਾਹੁਲ ਸੱਟ ਕਾਰਨ ਲੰਬੇ ਸਮੇਂ ਤੱਕ ਕ੍ਰਿਕਟ ਤੋਂ ਦੂਰ ਰਹੇ। ਪਰ ਹੁਣ ਉਹ ਨੈੱਟਸ 'ਤੇ ਅਭਿਆਸ ਕਰ ਰਿਹਾ ਹੈ। ਰਾਹੁਲ ਨੇ ਨੈਸ਼ਨਲ ਕ੍ਰਿਕਟ ਅਕੈਡਮੀ 'ਚ ਕਾਫੀ ਮਿਹਨਤ ਕੀਤੀ ਹੈ। ਪਰ ਸਾਬਕਾ ਭਾਰਤੀ ਕ੍ਰਿਕਟਰ ਸ਼੍ਰੀਕਾਂਤ ਬੀਸੀਸੀਆਈ

ਭਾਰਤ ਨੇ ਏਸ਼ੀਆ ਕੱਪ 2023 ਲਈ ਟੀਮ ਦਾ ਐਲਾਨ ਕਰ ਦਿੱਤੀ ਹੈ। ਭਾਰਤੀ ਚੋਣਕਾਰਾਂ ਨੇ ਕੇਐਲ ਰਾਹੁਲ ਨੂੰ ਵੀ ਟੀਮ ਇੰਡੀਆ ਵਿੱਚ ਜਗ੍ਹਾ ਦਿੱਤੀ ਹੈ। ਰਾਹੁਲ ਸੱਟ ਕਾਰਨ ਲੰਬੇ ਸਮੇਂ ਤੱਕ ਕ੍ਰਿਕਟ ਤੋਂ ਦੂਰ ਰਹੇ। ਪਰ ਹੁਣ ਉਹ ਨੈੱਟਸ 'ਤੇ ਅਭਿਆਸ ਕਰ ਰਿਹਾ ਹੈ। ਰਾਹੁਲ ਨੇ ਨੈਸ਼ਨਲ ਕ੍ਰਿਕਟ ਅਕੈਡਮੀ 'ਚ ਕਾਫੀ ਮਿਹਨਤ ਕੀਤੀ ਹੈ। ਪਰ ਸਾਬਕਾ ਭਾਰਤੀ ਕ੍ਰਿਕਟਰ ਸ਼੍ਰੀਕਾਂਤ ਬੀਸੀਸੀਆਈ ਦੇ ਇਸ ਫੈਸਲੇ ਤੋਂ ਖੁਸ਼ ਨਹੀਂ ਹਨ। ਸ਼੍ਰੀਕਾਂਤ ਦਾ ਕਹਿਣਾ ਹੈ ਕਿ ਜੇਕਰ ਕੋਈ ਖਿਡਾਰੀ ਚੋਣ ਵਾਲੇ ਦਿਨ ਪੂਰੀ ਤਰ੍ਹਾਂ ਫਿੱਟ ਨਹੀਂ ਹੈ ਤਾਂ ਉਸ ਨੂੰ ਟੀਮ 'ਚ ਸ਼ਾਮਲ ਨਹੀਂ ਕਰਨਾ ਚਾਹੀਦਾ।

ਇੰਡੀਆ ਟੂਡੇ ਦੀ ਖਬਰ ਮੁਤਾਬਕ ਸ਼੍ਰੀਕਾਂਤ ਨੇ ਕਿਹਾ, ''ਤੁਸੀਂ ਏਸ਼ੀਆ ਕੱਪ ਖੇਡ ਰਹੇ ਹੋ, ਜੋ ਕਿ ਪ੍ਰੀਮੀਅਰ ਟੂਰਨਾਮੈਂਟ ਹੈ। ਅਸੀਂ ਪਿਛਲੇ ਦੋ ਐਡੀਸ਼ਨਾਂ ਦੇ ਫਾਈਨਲ ਤੱਕ ਨਹੀਂ ਪਹੁੰਚ ਸਕੇ। ਵਿਸ਼ਵ ਕੱਪ ਟੀਮ ਬਾਰੇ ਵੀ ਕੁਝ ਵੀ ਤੈਅ ਨਹੀਂ ਹੈ। ਉਹ (ਟੀਮ ਇੰਡੀਆ ਦੇ ਚੋਣਕਾਰ) ਉਲਝਣ ਵਿੱਚ ਪੈ ਗਏ ਹਨ। ਤੁਹਾਨੂੰ ਇੱਕ ਚੋਣ ਨੀਤੀ ਦੀ ਲੋੜ ਹੈ। ਮੈਂ ਕਿਸੇ ਕਿਸਮ ਦਾ ਕ੍ਰੈਡਿਟ ਨਹੀਂ ਲੈਣਾ ਚਾਹੁੰਦਾ, ਮੈਂ ਸਿਰਫ ਇਹ ਕਹਿ ਰਿਹਾ ਹਾਂ ਕਿ ਅਸੀਂ ਵੀ ਅਜਿਹਾ ਹੀ ਕੀਤਾ (ਚੋਣ ਨੀਤੀ)।

ਸ੍ਰੀਕਾਂਤ ਨੇ ਇੱਕ ਪੁਰਾਣੀ ਕਹਾਣੀ ਦਾ ਜ਼ਿਕਰ ਕੀਤਾ। ਉਸ ਨੇ ਕਿਹਾ, “ਟੈਸਟ ਮੈਚਾਂ ਦੌਰਾਨ ਵੀ ਸਾਡੇ ਨਾਲ ਸਮੱਸਿਆ ਸੀ। ਦੱਖਣੀ ਅਫਰੀਕਾ ਖਿਲਾਫ ਟੈਸਟ ਮੈਚ ਸੀ। ਵੀਵੀਐਸ ਲਕਸ਼ਮਣ ਨੇ ਕਿਹਾ ਕਿ ਉਹ ਫਿੱਟ ਹੋ ਕੇ ਖੇਡਣਗੇ। ਇਸ ਲਈ ਉਨ੍ਹਾਂ ਨੂੰ ਟੀਮ 'ਚ ਰੱਖਿਆ ਜਾਣਾ ਚਾਹੀਦਾ ਹੈ। ਪਰ ਮੈਚ ਵਾਲੇ ਦਿਨ ਉਹ ਫਿੱਟ ਨਹੀਂ ਸੀ। ਫਿਰ ਅਸੀਂ ਰੋਹਿਤ ਸ਼ਰਮਾ ਨੂੰ ਟੀਮ 'ਚ ਲੈਣ ਬਾਰੇ ਸੋਚਿਆ। ਇਸ ਤੋਂ ਬਾਅਦ ਅਸੀਂ ਰਿਧੀਮਾਨ ਸਾਹਾ ਨੂੰ ਡੈਬਿਊ ਕਰਨ ਦਾ ਮੌਕਾ ਦਿੱਤਾ। ਚੋਣ ਪੈਨਲ ਉਸ ਦਿਨ ਨਿਰਾਸ਼ ਨਹੀਂ ਸੀ। ਜੇਕਰ ਕੋਈ ਖਿਡਾਰੀ ਚੋਣ ਵਾਲੇ ਦਿਨ ਫਿੱਟ ਨਹੀਂ ਹੁੰਦਾ ਤਾਂ ਉਸ ਨੂੰ ਟੀਮ 'ਚ ਸ਼ਾਮਲ ਨਹੀਂ ਕੀਤਾ ਜਾਣਾ ਚਾਹੀਦਾ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live