Radio Spice
India News

ਜਲੰਧਰ ਤੋਂ ਨੇਪਾਲ ਜਾ ਰਹੀ ਬੱਸ ਡਿਵਾਈਡਰ ਨਾਲ ਟਕਰਾ ਕੇ ਪਲਟੀ, 15 ਲੋਕ ਹੋਏ ਜ਼ਖ਼ਮੀ

By 111459pwpadmin•

ਸ਼ਾਹਜਹਾਂਪੁਰ-ਪੀਲੀਭੀਤ ਰਾਸ਼ਟਰੀ ਰਾਜਮਾਰਗ 'ਤੇ ਬੁੱਧਵਾਰ ਸਵੇਰੇ ਜਲੰਧਰ ਤੋਂ ਨੇਪਾਲ ਜਾ ਰਹੀ ਇਕ ਟੂਰਿਸਟ ਬੱਸ ਤੂੜੀ ਨਾਲ ਭਰੇ ਟਰੱਕ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ। ਬੱਸ 'ਚ ਸਵਾਰ 15 ਲੋਕ ਜ਼ਖਮੀ ਹੋ ਗਏ। ਗੰਭੀਰ ਜ਼ਖਮੀਆਂ ਦਾ ਇਲਾਜ ਸਰਕਾਰੀ ਮੈਡੀਕਲ ਕਾਲਜ 'ਚ ਚੱਲ ਰਿਹਾ ਹੈ ਜਦਕਿ ਬਾਕੀਆਂ ਨੂੰ ਕਮਿਊਨਿਟੀ ਹੈਲਥ ਸੈਂਟਰ 'ਚ ਦਾਖਲ ਕਰਵਾ

ਸ਼ਾਹਜਹਾਂਪੁਰ-ਪੀਲੀਭੀਤ ਰਾਸ਼ਟਰੀ ਰਾਜਮਾਰਗ 'ਤੇ ਬੁੱਧਵਾਰ ਸਵੇਰੇ ਜਲੰਧਰ ਤੋਂ ਨੇਪਾਲ ਜਾ ਰਹੀ ਇਕ ਟੂਰਿਸਟ ਬੱਸ ਤੂੜੀ ਨਾਲ ਭਰੇ ਟਰੱਕ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ।

ਬੱਸ 'ਚ ਸਵਾਰ 15 ਲੋਕ ਜ਼ਖਮੀ ਹੋ ਗਏ। ਗੰਭੀਰ ਜ਼ਖਮੀਆਂ ਦਾ ਇਲਾਜ ਸਰਕਾਰੀ ਮੈਡੀਕਲ ਕਾਲਜ 'ਚ ਚੱਲ ਰਿਹਾ ਹੈ ਜਦਕਿ ਬਾਕੀਆਂ ਨੂੰ ਕਮਿਊਨਿਟੀ ਹੈਲਥ ਸੈਂਟਰ 'ਚ ਦਾਖਲ ਕਰਵਾਇਆ ਗਿਆ ਹੈ।

52 ਲੋਕ ਪੰਜਾਬ ਦੇ ਜਲੰਧਰ ਤੋਂ ਨੇਪਾਲ ਦੇ ਵੱਖ-ਵੱਖ ਇਲਾਕਿਆਂ 'ਚ ਜਾਣ ਲਈ ਟੂਰਿਸਟ ਬੱਸ 'ਚ ਸਵਾਰ ਹੋਏ ਸਨ। ਬੁੱਧਵਾਰ ਸਵੇਰੇ ਕਰੀਬ 3.30 ਵਜੇ ਨਿਗੋਹੀ ਬਲਾਕ ਦਫਤਰ ਨੇੜੇ ਸਾਹਮਣਿਓਂ ਆ ਰਹੇ ਤੂੜੀ ਨਾਲ ਭਰੇ ਟਰੱਕ ਨੂੰ ਬਚਾਉਣ ਲਈ ਬੱਸ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ।

ਬੱਸ ਵਿਚ ਸਵਾਰ ਚੰਡੀਗੜ੍ਹ ਵਾਸੀ ਲਕਸ਼ਮੀ ਥਾਪਾ, ਅਰਵਨ, ਰੰਤੂ, ਰਵੀ ਸ਼ਾਹ, ਸੀਤਾ ਪੰਡਿਆਲ, ਪੰਜਾਬ ਨਿਵਾਸੀ ਸਪਨਾ ਗੌਤਮ, ਬਸੰਤ, ਲੀ ਨਾਵਾ, ਨੇਪਾਲ ਦੇ ਲੁੰਬਿਨੀ ਨਿਵਾਸੀ ਰੰਤੂ, ਬਾਗਮਤੀ ਨੇਪਾਲ ਨਿਵਾਸੀ ਕ੍ਰਿਸ਼ਨਾ, ਸਮਰਾਟ, ਨੇਪਾਲ ਦੇ ਕ੍ਰਿਸ਼ਨਾਗਰ ਨਿਵਾਸੀ ਸੋਨੂੰ, ਹਰਿਦੇਵ ਸ਼ਰਮਾ, ਪਵਿੱਤਰ, ਸ਼ਿਖਾ, ਰਾਮਬਹਾਦੁਰ ਆਦਿ ਜ਼ਖ਼ਮੀ ਹੋ ਗਏ।

ਭਾਜਪਾ ਵਿਧਾਇਕ ਸਲੋਨਾ ਕੁਸ਼ਵਾਹਾ ਵੀ ਵਰ੍ਹਦੇ ਮੀਂਹ 'ਚ ਮੌਕੇ 'ਤੇ ਪਹੁੰਚ ਗਈ। ਉਨ੍ਹਾਂ ਨੇ ਗੰਭੀਰ ਜ਼ਖ਼ਮੀਆਂ ਨੂੰ ਸਰਕਾਰੀ ਮੈਡੀਕਲ ਕਾਲਜ ਭੇਜ ਦਿੱਤਾ ਜਦਕਿ ਬਾਕੀਆਂ ਨੇ ਕਮਿਊਨਿਟੀ ਹੈਲਥ ਸੈਂਟਰ ਵਿਖੇ ਹੀ ਇਲਾਜ ਸ਼ੁਰੂ ਕਰ ਦਿੱਤਾ।

ਹਾਦਸੇ ਤੋਂ ਬਾਅਦ ਸ਼ਾਹਜਹਾਂਪੁਰ-ਪੀਲੀਭੀਤ ਸੜਕ ਕਾਫੀ ਦੇਰ ਤੱਕ ਜਾਮ ਰਹੀ। ਇੰਚਾਰਜ ਇੰਸਪੈਕਟਰ ਰਾਜੇਸ਼ ਸਿੰਘ ਨੇ ਦੱਸਿਆ ਕਿ ਸਾਰੇ ਜ਼ਖਮੀਆਂ ਦੀ ਹਾਲਤ ਠੀਕ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live