Radio Spice
India News

ਸਰਕਾਰ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਕੀਤਾ ਬਲੂ ਪ੍ਰਿੰਟ ਤਿਆਰ, ਡਾ. ਬਲਬੀਰ ਸਿੰਘ ਨੇ ਦੱਸੀ ਪੂਰੀ ਪਲਾਨਿੰਗ

By 111459pwpadmin•

ਪੰਜਾਬ ਅੰਦਰ ਨਸ਼ਿਆਂ ਦਾ ਮੁੱਦਾ ਮੁੜ ਭਖ ਗਿਆ ਹੈ। ਰਾਜਪਾਲ ਬਨਵਾਰੀ ਲਾਲ ਪਰੋਹਿਤ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਚੁੱਕੇ ਕਦਮਾਂ ਦੀ ਰਿਪੋਰਟ ਤਲਬ ਕਰਨ ਮਗਰੋਂ ਵਿਰੋਧੀ ਧਿਰਾਂ ਵੀ ਸਰਕਾਰ ਉੱਪਰ ਸਵਾਲ ਉਠਾਉਣ ਲੱਗੀਆਂ ਹਨ। ਵਿਰੋਧੀ ਧਿਰਾਂ ਇਲਜ਼ਾਮ ਲਾ ਰਹੀਆਂ ਹਨ ਕਿ ਭਗਵੰਤ ਮਾਨ ਸਰਕਾਰ ਆਉਣ ਮਗਰੋਂ ਪਿਛਲੇ 15 ਮਹੀਨਿਆਂ ਅੰਦਰ ਨਸ਼ਿਆਂ ਦਾ ਰੁਝਾਨ ਘਟਣ ਦੀ ਬਜਾਏ ਵਧਿਆ ਹੈ। ਦੂ

ਪੰਜਾਬ ਅੰਦਰ ਨਸ਼ਿਆਂ ਦਾ ਮੁੱਦਾ ਮੁੜ ਭਖ ਗਿਆ ਹੈ। ਰਾਜਪਾਲ ਬਨਵਾਰੀ ਲਾਲ ਪਰੋਹਿਤ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਚੁੱਕੇ ਕਦਮਾਂ ਦੀ ਰਿਪੋਰਟ ਤਲਬ ਕਰਨ ਮਗਰੋਂ ਵਿਰੋਧੀ ਧਿਰਾਂ ਵੀ ਸਰਕਾਰ ਉੱਪਰ ਸਵਾਲ ਉਠਾਉਣ ਲੱਗੀਆਂ ਹਨ। ਵਿਰੋਧੀ ਧਿਰਾਂ ਇਲਜ਼ਾਮ ਲਾ ਰਹੀਆਂ ਹਨ ਕਿ ਭਗਵੰਤ ਮਾਨ ਸਰਕਾਰ ਆਉਣ ਮਗਰੋਂ ਪਿਛਲੇ 15 ਮਹੀਨਿਆਂ ਅੰਦਰ ਨਸ਼ਿਆਂ ਦਾ ਰੁਝਾਨ ਘਟਣ ਦੀ ਬਜਾਏ ਵਧਿਆ ਹੈ।  

ਦੂਜੇ ਪਾਸੇ ਅਗਲੇ ਸਮੇਂ ਹੋਣ ਜਾ ਰਹੀਆਂ ਲੋਕ ਸਭਾ ਤੇ ਪੰਚਾਇਤੀ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਵੀ ਅਲਰਟ ਹੋ ਗਈ ਹੈ। ਸੀਐਮ ਭਗਵੰਤ ਮਾਨ ਨੇ 15 ਅਗਸਤ ਤੋਂ ਨਸ਼ਿਆਂ ਖਿਲਾਫ ਵੱਡੇ ਐਕਸ਼ਨ ਦਾ ਐਲਾਨ ਕੀਤਾ ਸੀ। ਉਧਰ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਦਾਅਵਾ ਕੀਤਾ ਹੈ ਕਿ ‘ਆਪ’ ਸਰਕਾਰ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਬਲੂ ਪ੍ਰਿੰਟ ਤਿਆਰ ਕਰ ਲਿਆ ਹੈ।

ਡਾ. ਬਲਬੀਰ ਸਿੰਘ ਨੇ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਮਨੋਰੋਗ ਵਿਭਾਗ ਦੇ ਮਾਡਲ ਨਸ਼ਾ ਮੁਕਤੀ ਕੇਂਦਰ ਦਾ ਦੌਰਾ ਕਰਨ ਮੌਕੇ ਕਿਹਾ ਕਿ ਨਵੀਂ ਪਹੁੰਚ ਤਹਿਤ ਸੂਬੇ ਵਿੱਚ ਨਸ਼ਿਆਂ ਦੀ ਕਿਸਮ ਅਤੇ ਵਰਤੋਂ ਬਾਰੇ, ਸਕੂਲਾਂ ਦੇ ਵਿਦਿਆਰਥੀਆਂ ਤੇ ਨੌਜਵਾਨਾਂ ਦਾ ਸੈਂਪਲ ਸਰਵੇਖਣ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਦੀ ਸ਼ੁਰੂਆਤ ਪਟਿਆਲਾ ਤੋਂ ਕੀਤੀ ਜਾਵੇਗੀ।

ਸਰਵੇਖਣ ਦੌਰਾਨ ਸ਼ਾਮਲ ਕੀਤੇ ਜਾਣ ਵਾਲੇ ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਪਛਾਣ ਗੁਪਤ ਰੱਖੀ ਜਾਵੇਗੀ। ਇਸ ਦਾ ਮੰਤਵ ਨਸ਼ੇ ਦੇ ਆਦੀ ਵਿਅਕਤੀਆਂ ਤੇ ਟੀਕੇ ਲਾਉਣ ਵਾਲਿਆਂ ਨੂੰ ਯੋਜਨਾਬੱਧ ਢੰਗ ਨਾਲ ਨਸ਼ਾ ਮੁਕਤੀ ਦੀਆਂ ਗੋਲ਼ੀਆਂ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਹਰ ਤਰ੍ਹਾਂ ਦੇ ਨਸ਼ਿਆਂ ਤੋਂ ਮੁਕਤੀ ਦਿਵਾਉਂਦਿਆਂ ਤੰਦਰੁਸਤ ਬਣਾਉਣਾ ਹੈ।

ਮੰਤਰੀ ਨੇ ਦੱਸਿਆ ਕਿ ਰਾਜਿੰਦਰਾ ਹਸਪਤਾਲ ਦੇ ਮਨੋਰੋਗ ਵਿਭਾਗ ਦੇ ਮਾਡਲ ਨਸ਼ਾ ਮੁਕਤੀ ਕੇਂਦਰ ਨੂੰ ਸੈਂਟਰ ਆਫ਼ ਐਕਸੀਲੈਂਸ ਬਣਾ ਕੇ ਇਸ ਨੂੰ ਸਾਰੇ ਪੰਜਾਬ ਲਈ ਇੱਕ ਟ੍ਰੇਨਿੰਗ ਸੈਂਟਰ ਵਜੋਂ ਵੀ ਵਿਕਸਤ ਕੀਤਾ ਜਾਵੇਗਾ। ਇੱਥੇ ਔਰਤਾਂ ਤੇ ਬੱਚਿਆਂ ਲਈ ਵੀ ਨਸ਼ਾ ਮੁਕਤੀ ਦੇ ਵੱਖਰੇ ਵਾਰਡ ਹਨ। ਜਿਨ੍ਹਾਂ ਦੀ ਪੂਰੀ ਵਰਤੋਂ ਕਰ ਕੇ ਇਸ ਕੇਂਦਰ ਨੂੰ ਨਸ਼ਾ ਮੁਕਤੀ ਗਤੀਵਿਧੀਆਂ ਦੀ ਹੱਬ ਬਣਾਇਆ ਜਾਵੇਗਾ।

ਸਰਕਾਰ ਨੇ

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live