Radio Spice
India News

ਮਾਨ ਸਰਕਾਰ ਦਾ ਇੱਕ ਹੋਰ ਯੂ ਟਰਨ, ਪੰਚਾਇਤਾਂ ਭੰਗ ਕਰਨ ਦੇ ਫੈਸਲੇ ਤੋਂ ਬਾਅਦ ਆਹ ਹੁਕਮ ਵੀ ਲਿਆ ਵਾਪਸ

By 111459pwpadmin•

ਪੰਜਾਬ ਵਿੱਚ ਮਾਨ ਸਰਕਾਰ ਵੱਲੋਂ ਪਹਿਲਾਂ ਪੰਚਾਇਤਾਂ ਭੰਗ ਕੀਤੀਆਂ ਗਈਆਂ ਅਤੇ ਜਦੋਂ ਹਾਈ ਕੋਰਟ ਤੋਂ ਫਟਕਾਰ ਲੱਗੀ ਤਾਂ ਇਹ ਫੈਸਲਾ ਵਾਪਸ ਲੈ ਲਿਆ ਸੀ। ਅਜਿਹਾ ਹੀ ਪੰਜਾਬ ਸਰਕਾਰ ਨਾਲ ਮੁੜ ਵਾਪਰਿਆ ਹੈ। ਹੁਣ ਮਾਨ ਸਰਕਾਰ ਨੇ ਹਾਈ ਕੋਰਟ 'ਚ ਸੁਣਵਾਈ ਤੋਂ ਪਹਿਲਾਂ ਹੀ ਅਜਿਹਾ ਫੈਸਲਾ ਲੈ ਲਿਆ ਹੈ। ਦਰਅਸਲ ਹੁਣ ਪੰਜਾਬ ਸਰਕਾਰ ਜਿਲ੍ਹਾ ਪਰਿਸ਼ਦ ਦੀਆਂ ਚੋਣਾਂ ਸਮੇਂ ਤੋਂ ਪਹਿਲਾਂ ਕਰ

ਪੰਜਾਬ ਵਿੱਚ ਮਾਨ ਸਰਕਾਰ ਵੱਲੋਂ ਪਹਿਲਾਂ ਪੰਚਾਇਤਾਂ ਭੰਗ ਕੀਤੀਆਂ ਗਈਆਂ ਅਤੇ ਜਦੋਂ ਹਾਈ ਕੋਰਟ ਤੋਂ ਫਟਕਾਰ ਲੱਗੀ ਤਾਂ ਇਹ ਫੈਸਲਾ ਵਾਪਸ ਲੈ ਲਿਆ ਸੀ। ਅਜਿਹਾ ਹੀ ਪੰਜਾਬ ਸਰਕਾਰ ਨਾਲ ਮੁੜ ਵਾਪਰਿਆ ਹੈ। ਹੁਣ ਮਾਨ ਸਰਕਾਰ ਨੇ ਹਾਈ ਕੋਰਟ 'ਚ ਸੁਣਵਾਈ ਤੋਂ ਪਹਿਲਾਂ ਹੀ ਅਜਿਹਾ ਫੈਸਲਾ ਲੈ ਲਿਆ ਹੈ। 

ਦਰਅਸਲ ਹੁਣ ਪੰਜਾਬ ਸਰਕਾਰ ਜਿਲ੍ਹਾ ਪਰਿਸ਼ਦ ਦੀਆਂ ਚੋਣਾਂ ਸਮੇਂ ਤੋਂ ਪਹਿਲਾਂ ਕਰਵਾਉਣ ਵਾਲੇ ਫੈਸਲੇ 'ਤੇ ਵੀ ਯੂ ਟਰਨ ਲੈ ਲਿਆ ਹੈ। ਪੰਜਾਬ ਸਰਕਾਰ ਇਸ ਸਬੰਧੀ ਜਾਰੀ ਕੀਤਾ ਨੋਟੀਫਿਕੇਸ਼ਨ ਵੀ ਵਾਪਸ ਲੈ ਲਿਆ ਹੈ। 

ਪੰਚਾਇਤਾਂ ਭੰਗ ਕਰਨ ਦੇ ਨਾਲ ਨਾਲ ਪੰਜਾਬ ਸਰਕਾਰ ਨੇ ਜਿਲ੍ਹਾ ਪਰਿਸ਼ਦ ਦੀਆਂ ਚੋਣਾਂ ਵੀ ਸਮੇਂ ਤੋਂ ਪਹਿਲਾਂ ਕਰਵਾਉਣ ਦਾ ਐਲਾਨ ਕੀਤਾ ਸੀ। ਹਲਾਂਕਿ ਮਾਨ ਸਰਕਾਰ ਨੇ ਪੰਚਾਇਤਾਂ ਵਾਲਾ ਫੈਸਲਾ ਵਾਪਸ ਲੈ ਲਿਆ ਸੀ ਪਰ ਜਿਲ੍ਹਾ ਪਰਿਸ਼ਦ ਦੀਆਂ ਚੋਣਾਂ ਵਾਲਾ ਫੈਸਲਾ ਵਾਪਸ ਨਹੀਂ ਲਿਆ। ਇਸ ਦੇ ਖਿਲਾਫ਼ ਹੁਣ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ।

ਹਾਈ ਕੋਰਟ ਵਿੱਚ ਇਸ ਸਬੰਧੀ ਪਟੀਸ਼ਨਟਰ ਦੇ ਵਕੀਲ ਨਿਖਿਲ ਘਈ ਨੇ ਦੱਸਿਆ ਕਿ ਪੰਜ ਸਾਲ ਦਾ ਕਾਰਜਕਾਲ ਪੂਰਾ ਹੋਣ ਤੋਂ 11 ਮਹੀਨੇ ਪਹਿਲਾਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ।   ਐਡਵੋਕੇਟ ਨਿਖਿਲ ਘਈ ਨੇ ਕਿਹਾ ਕਿ ਸੰਵਿਧਾਨ ਦੀ ਅਣਦੇਖੀ ਕਰਕੇ 25 ਨਵੰਬਰ ਨੂੰ ਚੋਣਾਂ ਕਰਵਾਈਆਂ ਜਾ ਰਹੀਆਂ ਹਨ। 

ਹਾਈ ਕੋਰਟ ਵਿੱਚ ਵਕੀਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗਰਾਮ ਪੰਚਾਇਤਾਂ ਨੂੰ ਭੰਗ ਕਰਨ ਦਾ ਫੈਸਲਾ ਵਾਪਸ ਲੈ ਲਿਆ ਗਿਆ ਹੈ। ਪਰ ਗ੍ਰਾਮ ਪੰਚਾਇਤ, ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਨਿਰਧਾਰਿਤ ਸ਼ਡਿਊਲ ਦੇ ਆਧਾਰ 'ਤੇ ਕਰਵਾਈਆਂ ਜਾ ਰਹੀਆਂ ਹਨ, ਜੋ ਕਿ ਨਿਯਮਾਂ ਅਨੁਸਾਰ ਬੇਇਨਸਾਫ਼ੀ ਹੈ | ਸਰਕਾਰ ਨੂੰ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵੀ ਸਮੇਂ ਸਿਰ ਕਰਵਾਉਣੀਆਂ ਚਾਹੀਦੀਆਂ ਹਨ।


ਜਿਸ ਤੋਂ ਬਾਅਦ ਪੇਂਡੂ ਵਿਕਾਸ ਤੇ ਪੰਚਾਇਤ ਰਾਜ ਵਿਭਾਗ ਦੇ ਵਿੱਤ ਕਮਿਸ਼ਨਰ ਤੇਜਵੀਰ ਸਿੰਘ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪੰਚਾਇਤਾਂ ਭੰਗ ਕਰਨ ਵਾਲੇ ਦਸ ਅਗਸਤ ਨੂੰ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਨੂੰ ਵਾਪਸ ਲੈਣ ਸਬੰਧੀ ਸੋਮਵਾਰ ਨੂੰ ਨਵਾਂ ਨੋਟੀਫਿਕੇਸ਼ਨ ਜਾਰੀ ਕਰ ਕੇ ਹਾਈ ਕੋਰਟ ਦੇ ਆਦੇਸ਼ਾਂ ਦੀ ਪਾਲਣਾ ਕਰ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦਾਂ ਦੀਆਂ ਚੋਣਾਂ ਵੀ ਸਮੇਂ ਤੋਂ ਪਹਿਲਾਂ ਕਰਵਾਉਣ ਵਾਲਾ ਨੋਟੀਫਿਕੇਸ਼ਨ ਵੀ ਅੱਜ ਵਾਪਸ ਲੈ ਲਿਆ ਹੈ।

ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰੀਸ਼ਦਾਂ ਦਾ ਕਾਰਜਕਾਲ ਅਗਲੇ ਸਾਲ ਅਕਤੂਬਰ ਤੱਕ ਦਾ ਹੈ ਪਰ ਸਰਕਾਰ ਚੋਣਾਂ ਇਸੇ ਸਾਲ ਦਸੰਬਰ ਵਿਚ ਕਰਵਾਉਣ ਜਾ ਰਹੀ ਹੈ। 

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live