Radio Spice
India News

ਆਪ'-ਕਾਂਗਰਸ ਗਠਜੋੜ 'ਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਵੱਡਾ ਬਿਆਨ

By 111459pwpadmin•

"ਪਹਿਲਾ ਪੰਜਾਬ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ 2023" ਸੂਬੇ ਦੇ ਸੈਰ ਸਪਾਟੇ ਲਈ ਨਵੇਂ ਰਾਹ ਖੋਲ੍ਹ ਦੇਵੇਗਾਂ ਉਕਤ ਪ੍ਰਗਟਾਵਾ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਕੀਤਾ। ਉਹ ਅੱਜ ਇੱਥੇ 11 ਤੋਂ 13 ਸਤੰਬਰ, 2023 ਤੱਕ ਹੋਣ ਵਾਲੇ "ਪਹਿਲੇ ਪੰਜਾਬ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ 2023" ਸਬੰਧੀ ਪ੍ਰੈਸ ਕਾਨਫਰੰਸ ਨੂੰ ਸਬੋਧ

"ਪਹਿਲਾ ਪੰਜਾਬ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ 2023" ਸੂਬੇ ਦੇ ਸੈਰ ਸਪਾਟੇ ਲਈ ਨਵੇਂ ਰਾਹ ਖੋਲ੍ਹ ਦੇਵੇਗਾਂ ਉਕਤ ਪ੍ਰਗਟਾਵਾ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਕੀਤਾ। ਉਹ ਅੱਜ ਇੱਥੇ 11 ਤੋਂ 13 ਸਤੰਬਰ, 2023 ਤੱਕ ਹੋਣ ਵਾਲੇ "ਪਹਿਲੇ ਪੰਜਾਬ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ 2023" ਸਬੰਧੀ ਪ੍ਰੈਸ ਕਾਨਫਰੰਸ ਨੂੰ ਸਬੋਧਨ ਕਰ ਰਹੇ ਸਨ।

ਅੱਜ ਇੱਥੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਅਨਮੋਲ ਗਗਨ ਮਾਨ ਨੇ ਕਿਹਾ ਕਿ ਸੂਬੇ ਵਿੱਚ ਸੈਰ ਸਪਾਟੇ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਫਰਵਰੀ ਮਹੀਨੇ ਵਿੱਚ ਆਈ.ਐਸ.ਬੀ. ਮੋਹਾਲੀ ਵਿਖੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੌਰਾਨ ਇਸ ਸਮਾਗਮ ਬਾਰੇ ਐਲਾਨ ਕੀਤਾ ਗਿਆ ਸੀ ਅਤੇ ਹੁਣ ਉਹਨਾਂ ਦੀ ਵਚਨਬੱਧਤਾ ਮੁਤਾਬਕ ਇਸ ਸੰਮੇਲਨ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਵਿੱਚ ਪੰਜਾਬ ਟੂਰਿਜ਼ਮ ਸਮਿਟ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਟੂਰਿਜ਼ਮ ਸਮਿਟ ਸੂਬੇ ਦੀਆਂ ਆਰਥਿਕ ਸੰਭਾਵਨਾਵਾਂ ਨੂੰ ਉਜਾਗਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਹਨਾਂ ਕਿਹਾ ਕਿ ਵੱਡੇ ਪੱਧਰ ਤੇ ਸੈਰ ਸਪਾਟੇ ਨਾਲ ਸਬੰਧਤ ਕਾਰੋਬਾਰੀ ਪੰਜਾਬ ਰਾਜ ਵਿੱਚ ਨਿਵੇਸ਼ ਕਰਨ ਦੀ ਇੱਛਾ ਜਾਹਰ ਕਰਨ ਦੇ ਨਾਲ ਨਾਲ ਵਾਅਦਾ ਵੀ ਕਰ ਚੁੱਕੇ ਹਨ।

ਅਨਮੋਲ ਗਗਨ ਮਾਨ ਨੇ ਕਿਹਾ ਕਿ ਸੈਰ-ਸਪਾਟਾ ਸਿਰਫ਼ ਇੱਕ ਉਦਯੋਗ ਨਹੀਂ ਹੈ; ਇਹ ਸਾਡੀ ਵਿਰਾਸਤ ਦਾ ਇੱਕ ਝਰੋਖਾ ਵੀ ਹੈ ਅਤੇ ਸਾਡੀ ਪ੍ਰਾਹੁਣਚਾਰੀ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਸੈਰ ਸਪਾਟਾ ਦੇ ਮਾਨਚਿੱਤਰ ਉਤੇ ਪੰਜਾਬ ਰਾਜ ਦੁਨੀਆਂ ਭਰ ਵਿਚ ਪਹਿਲਾਂ ਹੀ ਇਕ ਖਾਸ ਸਥਾਨ ਰੱਖਦਾ ਹੈ ਪਰ ਪੰਜਾਬ ਰਾਜ ਨੂੰ ਕੁਦਰਤ ਵਲੋਂ ਬਖਸ਼ੀ ਖੂਬਸੂਰਤੀ ਤੋਂ ਦੇਸ਼ ਦੁਨੀਆਂ ਦੇ ਲੋਕ ਬੇਖ਼ਬਰ ਹਨ ਹਨ। ਹੁਣ ਇਸ ਪੰਜਾਬ ਟੂਰਿਜ਼ਮ ਸਮਿਟ ਜ਼ਰੀਏ, ਅਸੀਂ ਵਿਸ਼ਵ ਅੱਗੇ ਪੰਜਾਬ ਦੀਆਂ ਹੁਣ ਤੱਕ ਅਣਛੋਹੀਆਂ ਰਹੀਆਂ ਸੰਭਾਵਨਾਵਾਂ ਨੂੰ ਉਜਾਗਰ ਕਰਾਂਗੇ ਜੋ ਕਿ ਸਾਡੇ ਅਮੀਰ ਵਿਰਸੇ ਅਤੇ ਪ੍ਰਾਹੁਣਚਾਰੀ ਦੀ ਭਾਵਨਾ ਨੂੰ ਵੀ ਦਰਸਾਉਂਦਿਆਂ ਹਨ।

ਸੈਰ-ਸਪਾਟਾ ਅਭਿਆਸਾਂ ਪ੍ਰਤੀ ਸਰਕਾਰ ਦੇ ਸਮਰਪਿਤ ਭਾਵਨਾ ਬਾਰੇ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਈਕੋ-ਟੂਰਿਜ਼ਮ ਪਹਿਲਕਦਮੀਆਂ ਨੂੰ ਵਿਕਸਤ ਕਰਨ ਲਈ ਵੱਖ-ਵੱਖ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਉਹਨਾਂ ਅੱਗੇ ਕਿਹਾ ਕਿ ਆਪਣੀ ਵਚਨਬੱਧਤਾ ਤਹਿਤ ਅਸੀਂ ਕੁਦਰਤੀ ਸੁੰਦਰਤਾ ਦੀ ਸੰਭਾਲ ਕਰਦਿਆਂ ਸੂਬੇ ਦੇ ਦਰਿਆਵਾਂ, ਡੈਮਾਂ, ਜੰਗਲਾਂ ਅਤੇ ਪਹਾੜਾਂ ਨੂੰ ਸੈਲਾਨੀਆਂ ਲਈ ਖੋਲ੍ਹ ਰਹੇ ਹਾਂ।

ਇਸ ਯਤਨ ਲਈ ਚੁੱਕੇ ਗਏ ਠੋਸ ਕਦਮਾਂ ਬਾਰੇ ਜਾਣਕਾਰੀ ਦਿੰਦਿਆਂ ਅਨਮੋਲ ਗਗਨ ਮਾਨ ਨੇ ਕਿਹਾ ਕਿ ਸੈਰ-ਸਪਾਟੇ ਦੀ ਸੰਭਾਵਨਾ ਵਾਲੀਆਂ ਵੱਖ-ਵੱਖ ਥਾਵਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਇਹਨਾਂ ਨੂੰ ਸੈਲਾਨੀਆਂ ਲਈ ਤਿਆਰ ਕੀਤੀਆਂ ਜਾ ਰਹੀਆਂ ਹਨ। ਉਹਨਾਂ ਅੱਗੇ ਕਿਹਾ ਕਿ ਅਸੀਂ ਇਹਨਾਂ ਥਾਵਾਂ 'ਤੇ ਢੁਕਵਾਂ ਬੁਨਿਆਦੀ ਢਾਂਚਾ ਅਤੇ ਹੋਰਨਾਂ ਸੇਵਾਵਾਂ ਮੁਹੱਈਆ ਕਰਵਾ ਕੇ ਸੈਲਾਨੀਆਂ ਦੇ ਅਨੁਭਵ ਨੂੰ ਹੋਰ ਬਿਹਤਰ ਬਣਾਉਣ ਲਈ ਵਚਨਬੱਧ ਹਾਂ।

ਉਨ੍ਹਾਂ ਕਿਹਾ ਕਿ ਵੱਡੇ ਨਿਵੇਸ਼ਕ ਸੈਰ ਸਪਾਟਾ ਸੰਮੇਲਨ ਵਿੱਚ ਸਰਗਰਮੀ ਨਾਲ ਹਿੱਸਾ ਲੈਣਗੇ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਸਾਂਝੇਦਾਰੀਆਂ ਪੰਜਾਬ ਦੇ ਸੈਰ ਸਪਾਟਾ ਖੇਤਰ ਦੇ ਵਿਕਾਸ ਅਤੇ ਸੰਭਾਵਨਾਵਾਂ ਨੂੰ ਅੱਗੇ ਤੋਰਨਗੀਆਂ।

ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ, ਜੋ ਕਿ 11 ਤੋਂ 13 ਸਤੰਬਰ, 2023 ਤੱਕ ਐਸ.ਏ.ਐਸ.ਨਗਰ ਮੁਹਾਲੀ ਦੇ ਐਮਿਟੀ ਕੈਂਪਸ ਵਿੱਚ ਹੋਣ ਜਾ ਰਿਹਾ ਹੈ, ਵਿੱਚ ਦੇਸ਼ ਭਰ ਦੇ ਸੈਰ ਸਪਾਟਾ ਭਾਈਵਾਲਾਂ ਅਤੇ ਨਿਵੇਸ਼ਕਾਂ ਦਾ ਇੱਕ ਮਹੱਤਵਪੂਰਨ ਇਕੱਠ ਹੋਣ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਤੌਰ ’ਤੇ ਕਿਹਾ ਕਿ ਇਹ ਸਮਾਗਮ ਸੈਰ-ਸਪਾਟੇ ਖੇਤਰ ਵਿੱਚ ਪੰਜਾਬ ਦੀਆਂ ਭਰਪੂਰ ਸੰਭਾਵਨਾ ਨੂੰ ਦਰਸਾਉਣ ਲਈ ਇੱਕ ਵਿਲੱਖਣ ਮੰਚ ਪ੍ਰਦਾਨ ਕਰੇਗਾ।

ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਅਸੀਂ ਇਸ ਸੰਮੇਲਨ ਵਿੱਚ ਹਿੱਸਾ ਲੈਣ ਲਈ ਭਾਰਤ ਦੇ ਕੋਨੇ-ਕੋਨੇ ਤੋਂ ਸੈਰ ਸਪਾਟਾ ਭਾਈਵਾਲਾਂ ਅਤੇ ਨਿਵੇਸ਼ਕਾਂ ਨੂੰ ਸੱਦਾ ਦਿੱਤਾ ਗਿਆ ਹੈ। ਇਹ ਪੰਜਾਬ ਵਿੱਚ ਸੈਰ-ਸਪਾਟੇ ਦੇ ਮੌਕਿਆਂ ਦਾ ਇੱਕ ਗਤੀਸ਼ੀਲ ਪ੍ਰਦਰਸ਼ਨ ਹੋਵੇਗਾ।

ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨਿਵੇਸ਼ਕਾਂ ਅਤੇ ਟੂਰ ਆਪਰੇਟਰਾਂ ਵਿਚਕਾਰ ਨਿਰਵਿਘਨ ਸੰਚਾਰ ਦੀ ਸਹੂਲਤ ਦੇ ਉਦੇਸ਼ ਨਾਲ ਇੱਕ ਸਮਰਪਿਤ ਮੋਬਾਈਲ ਐਪਲੀਕੇਸ਼ਨ ਲਾਂਚ ਕਰਨ ਦੀ ਪ੍ਰਕਿਰਿਆ ਵਿੱਚ ਹੈ। ਉਹਨਾਂ ਕਿਹਾ ਕਿ ਇਹ ‘ਐਪ’ ਸਾਡੇ ਰਾਜ ਦੀ ਸੈਰ-ਸਪਾਟਾ ਸੰਭਾਵਨਾ ਵਿੱਚ ਨਿਵੇਸ਼ ਕਰਨ ਦੇ ਇੱਛੁਕ ਲੋਕਾਂ ਅਤੇ ਯਾਤਰੀਆਂ ਨੂੰ ਵਿਲੱਖਣ ਅਨੁਭਵ ਦੇਣ ਦੀ ਕੋਸ਼ਿਸ਼ ਕਰਨ ਵਾਲੇ ਟੂਰ ਆਪਰੇਟਰਾਂ ਲਈ ਇੱਕ ਵਨ-ਸਟਾਪ ਪਲੇਟਫਾਰਮ ਵਜੋਂ ਕੰਮ ਕਰੇਗੀ। ਇਹ ਸੰਮੇਲਨ 11 ਸਤੰਬਰ ਨੂੰ ਸ਼ੁਰੂ ਹੋਵੇਗਾ, ਇਸ ਤੋਂ ਬਾਅਦ 11 ਤੋਂ 13 ਸਤੰਬਰ 2023 ਤੱਕ ਪੰਜਾਬ ਟਰੈਵਲ ਮਾਰਟ

ਦਾ ਆਗਾਜ਼ ਹੋਵੇਗਾ। ਇਸ ਤੋਂ ਇਲਾਵਾ, 13 ਸਤੰਬਰ 2023 ਤੋਂ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਕਪੂਰਥਲਾ ਅਤੇ ਪਠਾਨਕੋਟਕ ਦੀ ਜਾਣ-ਪਛਾਣ ਕਰਾਉਣ ਲਈ ਫੈਮੀਲੀਅਰਾਈਜੇਸ਼ਨ ਟਰਿੱਪ(ਐਫ.ਏ.ਐਮ.) ਸ਼ੁਰੂ ਹੋਣਗੇ।

ਮੰਤਰੀ ਅਨਮੋਲ ਗਗਨ ਮਾਨ ਨੇ ‘ਸਵਦੇਸ਼ ਦਰਸ਼ਨ ਸਕੀਮ’ ਦੇ ਵਿਰਾਸਤੀ ਸਰਕਟ ਥੀਮ ਤਹਿਤ 91.55 ਕਰੋੜ ਰੁਪਏ ਦੇ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇਣ ਤੋਂ ਇਲਾਵਾ ਪੰਜਾਬ ਵਿੱਚ ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ ਸਰਕਾਰ ਵੱਲੋਂ ਕੀਤੀਆਂ ਸ਼ਾਨਦਾਰ ਪਹਿਲਕਦਮੀਆਂ ਦਾ ਵੀ ਜ਼ਿਕਰ ਕੀਤਾ। ਇਨ੍ਹਾਂ ਪ੍ਰੋਜੈਕਟਾਂ, ਜਿਹਨਾਂ ਦੇ ਦਸੰਬਰ 2023 ਤੱਕ ਮੁਕੰਮਲ ਹੋਣ ਦੀ ਆਸ ਹੈ, ਲਈ 67.00 ਕਰੋੜ ਰੁਪਏ ਦੀ ਪ੍ਰਭਾਵਸ਼ਾਲੀ ਰਾਸ਼ੀ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੀ ਹੈ।

ਪ੍ਰਕਿਰਿਆਵਾਂ ਨੂੰ ਹੋਰ ਸੁਚਾਰੂ ਬਣਾਉਣ ਦੇ ਮੱਦੇਨਜ਼ਰ ਅਨਮੋਲ ਗਗਨ ਮਾਨ ਨੇ ਕਿਹਾ ਕਿ ਰਾਜ ਸਰਕਾਰ ਨੇ ਲੋਕਾਂ ਅਤੇ ਕਾਰੋਬਾਰਾਂ ’ਤੇ ਪ੍ਰਕਿਰਿਆਵਾਂ ਦਾ ਵਾਧੂ ਬੋਝ ਘਟਾਉਣ ਲਈ ਤਿੰਨ ਸਕੀਮਾਂ ਜਿਵੇਂ ਕਿ ਫਾਰਮ ਸਟੇਅ, ਬੈੱਡ ਐਂਡ ਬ੍ਰੇਕਫਾਸਟ ਹੋਮਸਟੇਅ ਅਤੇ ਟੈਂਟਡ ਅਕੰਮੂਡੇਸ਼ਨ ਅਤੇ ਕੈਂਪਿੰਗ ਸਾਈਟਾਂ ਲਈ ਆਨਲਾਈਨ ਰਜਿਸਟਰੇਸ਼ਨ ਸ਼ੁਰੂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਵਿਭਾਗ ਕੋਲ 56 ਫਾਰਮ ਹਾਊਸ ਪ੍ਰਾਪਰਟੀਜ਼, 84 ਬੈੱਡ ਐਂਡ ਬ੍ਰੇਕਫਾਸਟ ਯੂਨਿਟ ਅਤੇ 7 ਟੈਂਟਡ ਰਿਹਾਇਸ਼ ਯੂਨਿਟ ਰਜਿਸਟਰਡ ਹਨ।

ਉਨ੍ਹਾਂ ਦੱਸਿਆ ਕਿ ਸਰਕਾਰ ਨੇ ਵੱਖ-ਵੱਖ ਤਿਉਹਾਰਾਂ ਅਤੇ ਸਮਾਗਮਾਂ ਦੀ ਮੇਜ਼ਬਾਨੀ ਲਈ ਪਹਿਲਾਂ ਹੀ ਸਰੋਤ ਅਲਾਟ ਕੀਤੇ ਹਨ, ਜਿਵੇਂ ਕਿ 6ਵਾਂ ਮਿਲਟਰੀ ਲਿਟਰੇਚਰ ਫੈਸਟੀਵਲ, ਜ਼ਿਲ੍ਹਾ ਫਰੀਦਕੋਟ ਦੀ 50ਵੀਂ ਵਰ੍ਹੇਗੰਢ ਮਨਾਉਣ ਅਤੇ ਸੂਬੇ ਦੀ ਕਲਾ ਅਤੇ ਸੱਭਿਆਚਾਰ ਨੂੰ ਪ੍ਰਫੱਲਿਤ ਕਰਨ ਲਈ ਇੰਡੀਅਨ ਕੌਂਸਲ ਫਾਰ ਕਲਚਰਲ ਰਿਲੇਸ਼ਨਜ਼ ਨਾਲ ਐਮਓਯੂ (ਸਮਝੌਤਾ)ਸਹੀਬੱਧ ਕੀਤਾ ਗਿਆ ਹੈ।

ਮੰਤਰੀ ਅਨਮੋਲ ਗਗਨ ਮਾਨ ਨੇ 2023-24 ਲਈ ਆਗਾਮੀ ਪਹਿਲਕਦਮੀਆਂ, ਜਿਸ ਵਿੱਚ ਬਾਰਡਰ ਟੂਰਿਜ਼ਮ, ਐਂਗਲੋ-ਸਿੱਖ ਵਾਰ ਮਿਊਜ਼ੀਅਮ ਨੂੰ ਅਪਗ੍ਰੇਡ ਕਰਨਾ, ਸ਼ਹੀਦ ਭਗਤ ਸਿੰਘ ਸਟਰੀਟ ਦਾ ਸੁਧਾਰ ਅਤੇ ਵੈਲਨੈਸ ਟੂਰਿਜ਼ਮ ਅਤੇ ਸਭਿਆਚਾਰਕ ਨੀਤੀਆਂ ਦੀ ਸ਼ੁਰੂਆਤ ਸ਼ਾਮਲ ਹੈ, ਬਾਰੇ ਵੀ ਜਾਣਕਾਰੀ ਦਿੱਤੀ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live