Radio Spice
India News

ਸਰਕਾਰੀ ਸਕੂਲਾਂ ਚੋਂ ਵਿਦਿਆਰਥੀਆਂ ਦੀ ਘਟੀ ਗਿਣਤੀ ਤਾਂ DEO ਹੋਵੇਗਾ ਜ਼ਿੰਮੇਵਾਰ, ਵਿਭਾਗ ਨੇ ਜਾਰੀ ਕੀਤੇ ਨਿਰਦੇਸ਼

By 111459pwpadmin•

ਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਸਿੱਖਿਆ ਵਿਭਾਗ ਲਗਾਤਾਰ ਕੰਮ ਕਰ ਰਿਹਾ ਹੈ। ਪਿਛਲੇ ਹਫਤੇ ਵਿਭਾਗ ਨੇ ਨਿਰਦੇਸ਼ ਜਾਰੀ ਕੀਤੇ ਹਨ ਕਿ ਜੇ ਕੋਈ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਸਕੂਲ ਛੱਡਣ ਦੀ ਗਿਣਤੀ ਵਧਦੀ ਹੈ ਤਾਂ ਇਸ ਲਈ ਜ਼ਿਲ੍ਹੇ ਦੇ ਸਿੱਖਿਆ ਅਫ਼ਸਰ (ਡੀਈਓ) ਜ਼ਿੰਮੇਵਾਰ ਹੋਣਗੇ। ਵਿਦਿਆਰਥੀਆਂ ਦੀ ਗਿਣਤੀ ਵਿੱਚ ਗਿਰਾਟਵ ਆਉਣ ਤੋਂ

ਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਸਿੱਖਿਆ ਵਿਭਾਗ ਲਗਾਤਾਰ ਕੰਮ ਕਰ ਰਿਹਾ ਹੈ। ਪਿਛਲੇ ਹਫਤੇ ਵਿਭਾਗ ਨੇ ਨਿਰਦੇਸ਼ ਜਾਰੀ ਕੀਤੇ ਹਨ ਕਿ ਜੇ ਕੋਈ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਸਕੂਲ ਛੱਡਣ ਦੀ ਗਿਣਤੀ ਵਧਦੀ ਹੈ ਤਾਂ ਇਸ ਲਈ ਜ਼ਿਲ੍ਹੇ ਦੇ ਸਿੱਖਿਆ ਅਫ਼ਸਰ (ਡੀਈਓ) ਜ਼ਿੰਮੇਵਾਰ ਹੋਣਗੇ। ਵਿਦਿਆਰਥੀਆਂ ਦੀ ਗਿਣਤੀ ਵਿੱਚ ਗਿਰਾਟਵ ਆਉਣ ਤੋਂ ਬਾਅਦ ਸਿੱਖਿਆ ਅਫਸਰ ਉੱਤੇ ਕਾਰਵਾਈ ਕੀਤੀ ਜਾਵੇਗੀ।

ਸਾਰੇ ਸਕੂਲਾਂ ਨੂੰ ਸਿੱਖਿਆ ਵਿਭਾਗ ਵੱਲੋਂ ਵੱਖੋ-ਵੱਖਰੇ ਲਿੰਕ ਭੇਜੇ ਗਏ ਹਨ ਜਿਸ ਵਿੱਚ ਉਹ ਗ਼ੈਰਹਾਜ਼ਰ ਰਹਿਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਸਾਂਝੀ ਕਰਨਗੇ। ਇਸ ਦਾ ਕਾਰਨ ਇਹ ਵੀ ਹੈ ਕਿ ਕੁਝ ਵਿਦਿਆਰਥੀ ਸਰਕਾਰੀ ਸਕੂਲ ਛੱਡ ਕੇ ਹੋਰ ਸਕੂਲਾਂ ਵਿੱਚ ਦਾਖ਼ਲਾ ਲੈ ਰਹੇ ਹਨ ਪਰ ਉਹ ਸਰਕਾਰੀ ਸਕੂਲਾਂ ਵਿੱਚੋਂ ਆਪਣਾ ਨਾਂਅ ਵੀ ਨਹੀਂ ਕਟਵਾ ਰਹੇ ਹਨ ਜਿਸ ਕਰਕੇ ਵਿਭਾਗ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਸਿੱਖਿਆ ਵਿਭਾਗ ਵੱਲੋਂ ਸਖ਼ਤ ਨਿਰਦੇਸ਼ ਜਾਰੀ ਕਰਕੇ ਕਿਹਾ ਗਿਆ ਹੈ ਕਿ ਰੋਜ਼ਾਨਾਂ ਵਿਦਿਆਰਥੀਆਂ ਦੀ ਹਾਜ਼ਰੀ ਈ-ਪੰਜਾਬ ਪੋਰਟਲ ਉੱਤੇ ਅੱਪਲੋਡ ਹੋਣੀ ਚਾਹੀਦੀ ਹੈ। ਵਿਭਾਗ ਨੂੰ ਇਸ ਗੱਲ ਦੀ ਜਾਣਕਾਰੀ ਹੋਣੀ ਚਾਹੀਦੀ ਹੈ ਕਿ ਕਿਹੜੇ ਪਿੰਡ ਜਾਂ ਸ਼ਹਿਰ ਦੇ ਕਿੰਨੇ ਵਿਦਿਆਰਥੀ ਹਰ ਰੋਜ਼ ਸਕੂਲ ਆਉਂਦੇ ਹਨ। ਇਸ ਦੇ ਨਾਲ ਹੀ ਜ਼ਿਲ੍ਹਾ ਸਿੱਖਿਆ ਅਧਿਕਾਰੀਆ ਨੂੰ ਇਨ੍ਹਾਂ ਦਾ ਨੋਡਲ ਅਧਿਕਾਰੀ ਵੀ ਲਾਇਆ ਗਿਆ ਹੈ। ਹੁਣ ਪ੍ਰੀ ਪ੍ਰਾਇਮਰੀ ਤੋਂ ਲੈ ਕੇ 12ਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਦੀ ਗਿਣਤੀ ਪੋਰਟਲ ਉੱਤੇ ਦਰਜ ਹੋਵੇਗੀ।

ਜਿਸ ਵੀ ਸਕੂਲ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਿੱਚ ਕਮੀ ਵਿੱਚ ਨਜ਼ਰ ਆਈ ਤਾਂ ਇਸ ਦੀ ਜਾਂਚ ਕਰਕੇ ਵਿਭਾਗ ਡੀਈਓ ਤੋਂ ਜਵਾਬ ਮੰਗੇਗਾ। ਵਿਦਿਆਰਥੀ ਕਿੰਨਾ ਕਾਰਨਾਂ ਕਰਕੇ ਸਕੂਲ ਨਹੀਂ ਆ ਰਿਹਾ ਹੈ ਇਸ ਦਾ ਵੀ ਕਾਰਨ ਦੱਸਣਾ ਹੋਵੇਗਾ।

ਸਿੱਖਿਆ ਵਿਭਾਗ ਦੇ ਜਨਰਲ ਡਾਇਰੈਕਟਰ ਵਿਨੇ ਬੁਬਲਾਨੀ ਨੇ ਇਸ ਸਬੰਧ ਵਿੱਚ ਸੁਪਰੀਮ ਕੋਰਟ ਦੇ ਆਦੇਸ਼ਾਂ ਦਾ ਹਵਾਲਾਂ ਦਿੱਤਾ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਵਿਦਿਆਰਥੀਆਂ ਦੇ ਸਕੂਲ ਛੱਡਣ ਤੇ ਲੰਬੇ ਸਮੇਂ ਤੱਕ ਗ਼ੈਰ ਹਾਜ਼ਰ ਰਹਿਣ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਆਪਣੇ ਪੱਧਰ ਉੱਤੇ ਕਾਰਵਾਈ ਕੀਤੀ ਸੀ ਤੇ ਇਸ ਦੇ ਸਬੰਧ ਵਿੱਚ ਵਿਭਾਗਾਂ ਤੋਂ ਜਵਾਬ ਮੰਗਿਆ ਸੀ। ਇਸ ਤੋਂ ਬਾਅਦ ਕੌਮੀ ਬਾਲ ਅਧਿਕਾਰੀ ਆਯੋਗ ਨੇ ਇੱਕ ਹਲਫਨਾਮਾ ਦਾਇਰ ਕਰਕੇ ਇਸ ਪ੍ਰਕੀਰਿਆ ਨੂੰ ਅਪਣਾਉਣ ਦੀ ਬੇਨਤੀ ਕੀਤੀ ਸੀ। 

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live