Radio Spice
India News

ਬਰਨਾਲਾ ‘ਚ ਮੂੰਹ ਢੱਕ ਕੇ ਬਾਹਰ ਨਿਕਲਣ ‘ਤੇ ਲੱਗੀ ਪਾਬੰਦੀ! DC ਨੇ ਜਾਰੀ ਕੀਤੇ ਹੁਕਮ

By 111459pwpadmin•

ਪੰਜਾਬ ਦੇ ਬਰਨਾਲਾ ‘ਚ ਕੱਪੜੇ ਨਾਲ ਮੂੰਹ ਢੱਕ ਕੇ ਸੜਕਾਂ ‘ਤੇ ਨਿਕਲਣਾ ਹੁਣ ਮੁਸੀਬਤ ਹੋ ਸਕਦਾ ਹੈ। ਜੇਕਰ ਕੋਈ ਵਿਅਕਤੀ ਅਜਿਹਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਕੇਸ ਦਰਜ ਕੀਤਾ ਜਾ ਸਕਦਾ ਹੈ। ਇਹ ਹੁਕਮ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਪੂਨਮ ਦੀਪ ਕੌਰ ਵੱਲੋਂ ਜਾਰੀ ਕੀਤੇ ਗਏ ਹਨ। ਉਨ੍ਹਾਂ ਪੁਲਿਸ ਨੂੰ ਇਨ੍ਹਾਂ ਹੁਕਮਾਂ ਨੂੰ ਤੁਰੰਤ ਲਾਗੂ ਕਰਨ ਦੇ ਹੁਕਮ ਦਿੱਤੇ। ਡਿਪਟੀ

ਬਰਨਾਲਾ ‘ਚ ਮੂੰਹ ਢੱਕ ਕੇ ਬਾਹਰ ਨਿਕਲਣ ‘ਤੇ ਲੱਗੀ ਪਾਬੰਦੀ! DC ਨੇ ਜਾਰੀ ਕੀਤੇ ਹੁਕਮ

ਪੰਜਾਬ ਦੇ ਬਰਨਾਲਾ ‘ਚ ਕੱਪੜੇ ਨਾਲ ਮੂੰਹ ਢੱਕ ਕੇ ਸੜਕਾਂ ‘ਤੇ ਨਿਕਲਣਾ ਹੁਣ ਮੁਸੀਬਤ ਹੋ ਸਕਦਾ ਹੈ। ਜੇਕਰ ਕੋਈ ਵਿਅਕਤੀ ਅਜਿਹਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਕੇਸ ਦਰਜ ਕੀਤਾ ਜਾ ਸਕਦਾ ਹੈ।

ਇਹ ਹੁਕਮ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਪੂਨਮ ਦੀਪ ਕੌਰ ਵੱਲੋਂ ਜਾਰੀ ਕੀਤੇ ਗਏ ਹਨ। ਉਨ੍ਹਾਂ ਪੁਲਿਸ ਨੂੰ ਇਨ੍ਹਾਂ ਹੁਕਮਾਂ ਨੂੰ ਤੁਰੰਤ ਲਾਗੂ ਕਰਨ ਦੇ ਹੁਕਮ ਦਿੱਤੇ।

ਡਿਪਟੀ ਕਮਿਸ਼ਨਰ ਨੇ ਆਪਣੇ ਹੁਕਮਾਂ ਵਿੱਚ ਕਿਹਾ ਕਿ ਜ਼ਿਲ੍ਹੇ ਵਿੱਚ ਲੋਕ ਆਮ ਤੌਰ ’ਤੇ ਮੂੰਹ ਢੱਕ ਕੇ ਸੜਕਾਂ ’ਤੇ ਤੁਰਦੇ ਹਨ। ਅਜਿਹੇ ‘ਚ ਕਈ ਲੋਕ ਮੂੰਹ ਢੱਕ ਕੇ ਅਪਰਾਧ ਕਰਦੇ ਹਨ। ਜਿਸ ਕਾਰਨ ਉਨ੍ਹਾਂ ਦੀ ਪਛਾਣ ਕਰਨੀ ਮੁਸ਼ਕਿਲ ਹੋ ਜਾਂਦੀ ਹੈ।

ਇਸ ਨੂੰ ਧਿਆਨ ਵਿੱਚ ਰੱਖਦਿਆਂ ਇਹ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ।

DC ਦੇ ਹੁਕਮ ਅਨੁਸਾਰ ਜੇਕਰ ਕੋਈ ਵੀ ਵਿਅਕਤੀ ਮੂੰਹ ਢੱਕ ਕੇ ਪੈਦਲ ਜਾਂ ਵਾਹਨ ਚਲਾਵੇਗਾ ਉਸ ਵਿਰੁੱਧ ਧਾਰਾ 144 ਦੀ ਉਲੰਘਣਾ ਕਰਨ ‘ਤੇ ਧਾਰਾ 188 ਤਹਿਤ ਕੇਸ ਦਰਜ ਕੀਤਾ ਜਾ ਸਕਦਾ ਹੈ। ਦੱਸ ਦੇਈਏ ਕਿ ਇਹ ਹੁਕਮ ਉਨ੍ਹਾਂ ਲੋਕਾਂ ‘ਤੇ ਲਾਗੂ ਨਹੀਂ ਹੋਣਗੇ ਜੋ ਕਿਸੇ ਬਿਮਾਰੀ ਕਾਰਨ ਮੂੰਹ ਢੱਕ ਕੇ ਚੱਲਦੇ ਹਨ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live