Radio Spice
India News

ਜੇਲ੍ਹ ’ਚ ਬੰਦ ਗੈਂਗਸਟਰ ਨੇ ਮੱਧ ਪ੍ਰਦੇਸ਼ ਤੋਂ ਮੰਗਵਾਏ 21 ਪਿਸਤੌਲ, ਪਿਸਤੌਲ ਲੈ ਕੇ ਆਏ ਦੋ ਵਿਅਕਤੀਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਖੁੱਲ੍ਹਾ ਰਾਜ਼

By 111459pwpadmin•

ਮੰਗਲਵਾਰ ਨੂੰ ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਪਟਿਆਲਾ ਰੇਂਜ ਨੇ ਪੁਲਿਸ ਲਾਇਨ, ਸੰਗਰੂਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਦੱਸਿਆ ਕਿ ਸੰਗਰੂਰ ਪੁਲਿਸ ਨੇ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਫਿਰੌਤੀ ਮੰਗਣ ਤੇ ਹੱਤਿਆ ਸਮੇਤ ਹੋਰਨਾਂ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਦੇ ਚੱਕਰ ਵਿਚ ਬੈਠੇ ਗੈਂਗਸਟਰ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਫਿਰੋਜ਼ਪੁਰ ਜੇਲ੍ਹ ਵ

ਮੰਗਲਵਾਰ ਨੂੰ ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਪਟਿਆਲਾ ਰੇਂਜ ਨੇ ਪੁਲਿਸ ਲਾਇਨ, ਸੰਗਰੂਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਦੱਸਿਆ ਕਿ ਸੰਗਰੂਰ ਪੁਲਿਸ ਨੇ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਫਿਰੌਤੀ ਮੰਗਣ ਤੇ ਹੱਤਿਆ ਸਮੇਤ ਹੋਰਨਾਂ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਦੇ ਚੱਕਰ ਵਿਚ ਬੈਠੇ ਗੈਂਗਸਟਰ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।

ਫਿਰੋਜ਼ਪੁਰ ਜੇਲ੍ਹ ਵਿਚ ਬੰਦ ਬੀ ਸ਼ੇ੍ਰਣੀ ਦੇ ਗੈਂਗਸਟਰ ਰਾਜੀਵ ਕੌਸ਼ਲ ਉਰਫ ਗੁੱਗੂ ਦੇ ਕਹਿਣ ’ਤੇ ਮੱਧ ਪ੍ਰਦੇਸ਼ ਤੋਂ 21 ਪਿਸਤੌਲ ਲੈ ਕੇ ਪੰਜ ਸਤੰਬਰ ਨੂੰ ਮਹਿਲਾ ਚੌਕ ਸੰਗਰੂਰ ’ਚ ਬੱਸ ’ਚੋਂ ਉੱਤਰੇ ਦੋ ਵਿਅਕਤੀਆਂ ਦੀ ਥਾਣਾ ਛਾਜਲੀ ਪੁਲਿਸ ਵੱਲੋਂ ਗਿ੍ਰਫ਼ਤਾਰੀ ਤੋਂ ਬਾਅਦ ਇਹ ਰਾਜ਼ ਖੁੱਲ੍ਹਿਆ ਹੈ। ਦੋਵਾਂ ਮੁਲਜ਼ਮਾਂ ਨੇ ਪੁੱਛਗਿੱਛ ਵਿਚ ਦੱਸਿਆ ਕਿ ਪਿਸਤੌਲ ਉਕਤ ਗੈਂਗਸਟਰ ਨੇ ਜੇਲ੍ਹ ਵਿਚੋਂ ਹੀ ਫੋਨ ’ਤੇ ਮੱਧ ਪ੍ਰਦੇਸ਼ ਤੋਂ ਮੰਗਵਾਏ ਸਨ।

ਇਸ ਤੋਂ ਬਾਅਦ ਸਰਗਰਮ ਹੋਈ ਪੁਲਿਸ ਨੇ ਦਸ ਸਤੰਬਰ ਨੂੰ ਮੱਧ ਪ੍ਰਦੇਸ਼ ’ਚ ਪਿਸਤੌਲ ਸਪਲਾਈ ਕਰਨ ਵਾਲੇ ਸਪਲਾਇਰ ਖਮਾਲਾ, ਥਾਣਾ ਨਿਬੋਲਾ, ਜ਼ਿਲ੍ਹਾ ਬੁਰਹਾਨਪੁਰ, ਮੱਧ ਪ੍ਰਦੇਸ਼ ਦੇ ਰਹਿਣ ਵਾਲੇ ਗੁੱਡੂ ਬਰੇਲਾ ਨੂੰ ਗਿ੍ਰਫ਼ਤਾਰ ਕਰ ਲਿਆ। ਉਸ ਨੂੰ ਟਰਾਂਜ਼ਿਟ ਰਿਮਾਂਡ ’ਤੇ ਲਿਆ ਗਿਆ ਹੈ। ਇਸ ਤੋਂ ਇਲਾਵਾ ਜੇਲ੍ਹ ਵਿਚ ਬੰਦ ਗੈਂਗਸਟਰ ਤੋਂ ਵੀ ਮੋਬਾਈਲ ਫੋਨ ਬਰਾਮਦ ਕਰ ਕੇ ਉਸ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆਈ ਹੈ।

ਮੁਲਜ਼ਮਾਂ ਦਾ ਸੱਤ ਦਿਨ ਦਾ ਪੁਲਿਸ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਰਾਜੀਵ ਗੈਂਗਸਟਰ ਰਵੀ ਬਲਾਚੌਰੀਆ ਗੈਂਗ ਦਾ ਮੈਂਬਰ ਹੈ। ਇਨ੍ਹਾਂ ਦਾ ਸਬੰਧ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਵੀ ਹੈ।

ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਛਾਜਲੀ ਥਾਣੇ ਦੇ ਐੱਸਐੱਚਓ ਪ੍ਰਤੀਕ ਜਿੰਦਲ ਨੇ ਪੰਜ ਸਤੰਬਰ ਨੂੰ ਦਿੜ੍ਹਬਾ ਦੇ ਨੇੜੇ ਮਹਿਲਾ ਚੌਕ ’ਚ ਬੰਸ ’ਚੋਂ ਉੱਤਰ ਕੇ ਆਏ ਦੋ ਵਿਅਕਤੀਆਂ ਆਨੰਦਪੁਰੀ, ਕਾਲੀ ਸੜਕ, ਲੁਧਿਆਣਾ ਦੇ ਰਹਿਣ ਵਾਲੇ ਬਲਜਿੰਦਰ ਸਿੰਘ ਉਰਫ ਰੋਕ ਉਰਫ ਰੋਹਿਤ ਅਤੇ ਸਿਵਲ ਲਾਈਨ ਲੁਧਿਆਣਾ ਦੇ ਕਰਣ ਸ਼ਰਮਾ ਦੇ ਬੈਂਗ ਦੀ ਜਾਂਚ ਕੀਤੀ ਤਾਂ 21 ਪਿਸਤੌਲ ਬਰਾਮਦ ਹੋਏ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ ਛਾਜਲੀ ਥਾਣੇ ਵਿਚ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕੀਤੀ। ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਇਹ ਪਿਸਤੌਲ ਫਿਰੋਜ਼ਪੁਰ ਜੇਲ੍ਹ ਵਿਚ ਬੰਦ ਗੈਂਗਸਟਰ ਦੇਹਲਾਂ, ਜ਼ਿਲ੍ਹਾ ਊਨਾ, ਹਿਮਾਚਲ ਪ੍ਰਦੇਸ਼ ਦੇ ਰਹਿਣ ਵਾਲੇ ਰਾਜੀਵ ਕੌਸ਼ਲ ਨੇ ਮੰਗਵਾਏ ਸਨ। ਦੋਵੇਂ ਮੁਲਜ਼ਮ ਲੁਧਿਆਣਾ ਤੋਂ ਮੱਧ ਪ੍ਰਦੇਸ਼ ਗਏ। ਉਥੋਂ ਗੁੱਡੂ ਤੋਂ ਅਸਲਾ ਲੈ ਕੇ ਸੰਗਰੂੁਰ ਆ ਗਏ, ਜਿਥੇ ਪੁਲਿਸ ਨੇ ਉਨ੍ਹਾਂ ਨੂੰ ਗਿ੍ਰਫ਼ਤਾਰ ਕਰ ਲਿਆ।

ਹੇਮੰਤ ਨੇ ਟਰਾਂਸਫਰ ਕੀਤੀ ਰਕਮ, ਸੰਭਾਲਦਾ ਹੈ ਗੈਂਗਸਟਰ ਦੇ ਲੈਣ-ਦੇਣ ਦਾ ਕੰਮ

ਪੁਲਿਸ ਨੇ ਗੈਂਗਸਟਰ ਰਾਜੀਵ ਦੇ ਕਹਿਣ ’ਤੇ ਪੈਸੇ ਟਰਾਂਸਫਰ ਕਰਨ ਵਾਲੇ ਥਾਣਾ ਬਸਤੀ, ਜੋਧੇਵਾਲ ਦੇ ਰਹਿਣ ਵਾਲੇ ਹੇਮੰਤ ਮਨਹੋਤਾ ਨੂੰ ਵੀ ਪੰਜ ਸਤੰਬਰ ਨੂੰ ਹੀ ਗਿ੍ਰਫਤਾਰ ਕਰ ਲਿਆ ਸੀ। ਪਿਸਤੌਲ ਲੈ ਕੇ ਆਉਣ ਵਾਲੇ ਬਲਜਿੰਦਰ ਸਿੰਘ ਤੇ ਕਰਣ ਸ਼ਰਮਾ ਨੂੰ ਆਨਲਾਈਨ ਪੈਸੇ ਟਰਾਂਸਫਰ ਕੀਤੇ ਗਏ ਸਨ। ਮਾਸਟਰਮਾਈਂਡ ਗੈਂਗਸਟਰ ਰਾਜੀਵ ਕੌਸ਼ਲ ਦੇ ਹਰ ਤਰ੍ਹਾਂ ਦੇ ਲੈਣ-ਦੇਣ ਦਾ ਕੰਮ ਵੀ ਹੇਮੰਤ ਵੀ ਦੇਖਦਾ ਹੈ। ਮੁਲਜ਼ਮ ਨੂੰ ਸੀਆਈਏ ਟੀਮ ਦੀ ਮਦਦ ਨਾਲ ਪੁਲਿਸ ਨੇ ਗਿ੍ਰਫਤਾਰ ਕੀਤਾ। ਬਲਵਿੰਦਰ ਸਿੰਘ ਖਿਲਾਫ 17 ਤੇ ਰਾਜੀਵ ਕੌਸ਼ਲ ਖਿਲਾਫ 19 ਕੇਸ ਦਰਜ ਹਨ। ਗੁੱਡੂ ਨੇ ਇਹ ਅਸਲਾ ਕਿਥੋਂ ਖਰੀਦਿਆ ਤੇ ਕਿਥੇ ਇਹ ਅਸਲਾ ਬਣ ਰਿਹਾ ਹੈ, ਇਸ ਦੀ ਜਾਂਚ ਪੁਲਿਸ ਕਰ ਰਹੀ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live