Radio Spice
India News

ਕੈਨੇਡਾ 'ਚ ਰਹਿੰਦੇ ਭਾਰਤੀ ਵਿਦਿਆਰਥੀਆਂ ਤੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ

By 111459pwpadmin•

ਭਾਰਤ ਨੇ ਕੈਨੇਡਾ ਵਿੱਚ ਭਾਰਤੀ ਨਾਗਰਿਕਾਂ ਤੇ ਵਿਦਿਆਰਥੀਆਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਭਾਰਤੀ ਨਾਗਰਿਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਕੈਨੇਡਾ ਵਿੱਚ ਉਨ੍ਹਾਂ ਇਲਾਕਿਆਂ ਤੇ ਸੰਭਾਵੀ ਥਾਵਾਂ ਦੀ ਯਾਤਰਾ ਕਰਨ ਤੋਂ ਬਚਣ ਜਿੱਥੇ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਦਰਅਸਲ ਮੰਗਲਵਾਰ ਨੂੰ ਕੈਨੇਡਾ ਵੱਲੋਂ ਜਾਰੀ ਐਡਵਾਈਜ਼ਰੀ ਤੋਂ ਬਾਅਦ

ਕੈਨੇਡਾ 'ਚ ਰਹਿੰਦੇ ਭਾਰਤੀ ਵਿਦਿਆਰਥੀਆਂ ਤੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ

ਭਾਰਤ ਨੇ ਕੈਨੇਡਾ ਵਿੱਚ ਭਾਰਤੀ ਨਾਗਰਿਕਾਂ ਤੇ ਵਿਦਿਆਰਥੀਆਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਭਾਰਤੀ ਨਾਗਰਿਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਕੈਨੇਡਾ ਵਿੱਚ ਉਨ੍ਹਾਂ ਇਲਾਕਿਆਂ ਤੇ ਸੰਭਾਵੀ ਥਾਵਾਂ ਦੀ ਯਾਤਰਾ ਕਰਨ ਤੋਂ ਬਚਣ ਜਿੱਥੇ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਹਨ।

ਦਰਅਸਲ ਮੰਗਲਵਾਰ ਨੂੰ ਕੈਨੇਡਾ ਵੱਲੋਂ ਜਾਰੀ ਐਡਵਾਈਜ਼ਰੀ ਤੋਂ ਬਾਅਦ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਵੀ ਕੈਨੇਡਾ 'ਚ ਰਹਿ ਰਹੇ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ ਕਿ ਕੈਨੇਡਾ 'ਚ ਚੱਲ ਰਹੀਆਂ ਭਾਰਤ ਵਿਰੋਧੀ ਗਤੀਵਿਧੀਆਂ ਦੇ ਮੱਦੇਨਜ਼ਰ ਉੱਥੇ ਰਹਿਣ ਵਾਲੇ ਜਾਂ ਉੱਥੇ ਗਏ ਨਾਗਰਿਕਾਂ ਨੂੰ ਬਹੁਤ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ। 

ਅੱਗੇ ਕਿਹਾ ਗਿਆ ਹੈ ਕਿ ਹਾਲ ਹੀ ਦੇ ਸਮੇਂ ਵਿੱਚ ਇਹ ਦੇਖਿਆ ਗਿਆ ਹੈ ਕਿ ਕੈਨੇਡਾ ਵਿੱਚ ਮੌਜੂਦ ਭਾਰਤੀ ਡਿਪਲੋਮੈਟਾਂ ਤੇ ਭਾਰਤੀ ਭਾਈਚਾਰੇ ਦੇ ਇੱਕ ਖਾਸ ਵਰਗ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਹ ਉਹ ਲੋਕ ਹਨ ਜੋ ਭਾਰਤ ਵਿਰੋਧੀ ਏਜੰਡੇ ਦਾ ਵਿਰੋਧ ਕਰਦੇ ਹਨ।

ਐਡਵਾਈਜ਼ਰੀ ਮੁਤਾਬਕ ਇਸ ਸਥਿਤੀ ਦੇ ਮੱਦੇਨਜ਼ਰ ਅਸੀਂ ਆਪਣੇ ਨਾਗਰਿਕਾਂ ਨੂੰ ਉਨ੍ਹਾਂ ਇਲਾਕਿਆਂ 'ਚ ਜਾਣ ਤੋਂ ਬਚਣ ਦੀ ਸਲਾਹ ਦਿੰਦੇ ਹਾਂ ਜਿੱਥੇ ਭਾਰਤ ਵਿਰੋਧੀ ਗਤੀਵਿਧੀਆਂ ਹੋਈਆਂ ਹਨ। ਸਾਡਾ ਹਾਈ ਕਮਿਸ਼ਨ ਤੇ ਕੌਂਸਲੇਟ ਜਨਰਲ ਭਾਰਤੀ ਭਾਈਚਾਰੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੈਨੇਡੀਅਨ ਅਧਿਕਾਰੀਆਂ ਦੇ ਸੰਪਰਕ ਵਿੱਚ ਹਨ। 

ਇਸ ਦੇ ਨਾਲ ਹੀ ਕੈਨੇਡਾ 'ਚ ਸੁਰੱਖਿਆ ਦੇ ਵਿਗੜਦੇ ਹਾਲਾਤ ਦੇ ਮੱਦੇਨਜ਼ਰ ਉਥੇ ਮੌਜੂਦ ਭਾਰਤੀ ਵਿਦਿਆਰਥੀਆਂ ਨੂੰ ਸਭ ਤੋਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ। ਭਾਰਤੀ ਭਾਈਚਾਰਾ ਤੇ ਵਿਦਿਆਰਥੀ ਹਾਈ ਕਮਿਸ਼ਨ ਤੇ ਕੌਂਸਲੇਟ ਦੀਆਂ ਵੈੱਬਸਾਈਟਾਂ 'ਤੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

ਭਾਰਤੀ ਵਿਦਿਆਰਥੀਆਂ ਨੂੰ ਵਧੇਰੇ ਸਾਵਧਾਨ ਅਤੇ ਚੌਕਸ ਰਹਿਣ ਦੀ ਦਿੱਤੀ ਸਲਾਹ 

ਵਿਦੇਸ਼ ਮੰਤਰਾਲੇ ਨੇ ਕਿਹਾ, ਸਾਡਾ ਹਾਈ ਕਮਿਸ਼ਨ/ਕੌਂਸਲੇਟ ਕੈਨੇਡਾ ਵਿੱਚ ਭਾਰਤੀ ਭਾਈਚਾਰੇ ਦੀ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਕੈਨੇਡੀਅਨ ਅਧਿਕਾਰੀਆਂ ਨਾਲ ਸੰਪਰਕ ਵਿੱਚ ਰਹੇਗਾ। ਕੈਨੇਡਾ ਵਿੱਚ ਵਿਗੜਦੇ ਸੁਰੱਖਿਆ ਮਾਹੌਲ ਦੇ ਮੱਦੇਨਜ਼ਰ, ਖਾਸ ਤੌਰ 'ਤੇ ਭਾਰਤੀ ਵਿਦਿਆਰਥੀਆਂ ਨੂੰ ਵਧੇਰੇ ਸਾਵਧਾਨ ਅਤੇ ਚੌਕਸ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ।

ਇਸ ਵਿੱਚ ਕਿਹਾ ਗਿਆ ਹੈ ਕਿ ਕੈਨੇਡਾ ਵਿੱਚ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਨੂੰ ਓਟਾਵਾ ਵਿੱਚ ਭਾਰਤ ਦੇ ਹਾਈ ਕਮਿਸ਼ਨ ਜਾਂ ਟੋਰਾਂਟੋ ਅਤੇ ਵੈਨਕੂਵਰ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਕੋਲ ਆਪਣੀਆਂ ਸਬੰਧਤ ਵੈਬਸਾਈਟਾਂ, ਜਾਂ MADAD ਪੋਰਟਲ madad.gov.in ਰਾਹੀਂ ਰਜਿਸਟਰ ਕਰਨਾ ਹੋਵੇਗਾ। ਅਜਿਹੀ ਸਥਿਤੀ ਵਿੱਚ ਹਾਈ ਕਮਿਸ਼ਨ ਅਤੇ ਕੌਂਸਲੇਟ ਜਨਰਲ ਕਿਸੇ ਵੀ ਐਮਰਜੈਂਸੀ ਜਾਂ ਅਣਸੁਖਾਵੀਂ ਘਟਨਾ ਦੀ ਸਥਿਤੀ ਵਿੱਚ ਕੈਨੇਡਾ ਵਿੱਚ ਭਾਰਤੀ ਨਾਗਰਿਕਾਂ ਨਾਲ ਬਿਹਤਰ ਢੰਗ ਨਾਲ ਸੰਪਰਕ ਕਰ ਸਕਣਗੇ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live