Radio Spice
India News

ਹੁਣ ਦੁਨੀਆ ’ਚ ਕਿਤੇ ਵੀ ਡਾਕਟਰੀ ਕਰ ਸਕਣਗੇ ਭਾਰਤੀ ਵਿਦਿਆਰਥੀ, ਰਾਸ਼ਟਰੀ ਮੈਡੀਕਲ ਪ੍ਰੀਸ਼ਦ ਨੂੰ ਵਿਸ਼ਵ ਮੈਡੀਕਲ ਸੰਘ ਨੇ ਦਿੱਤੀ ਮਾਨਤਾ

By 111459pwpadmin•

ਭਾਰਤ ’ਚ ਮੈਡੀਕਲ ’ਚ ਗ੍ਰੈਜੂਏਸ਼ਨ ਕਰਨ ਵਾਲੇ ਵਿਦਿਆਰਥੀ ਹੁਣ ਅਮਰੀਕਾ, ਕੈਨੇਡਾ, ਆਸਟ੍ਰੇਲੀਆ ਤੇ ਨਿਊਜ਼ੀਲੈਂਡ ਸਮੇਤ ਦੁਨੀਆ ’ਚ ਕਿਤੇ ਵੀ ਡਾਕਟਰੀ ਕਰ ਸਕਣਗੇ। ਇਹੀ ਨਹੀਂ, ਹੁਣ ਉਨ੍ਹਾਂ ਨੂੰ ਕਿਸੇ ਵੀ ਦੇਸ਼ ਤੋਂ ਮੈਡੀਕਲ ’ਚ ਪੋਸਟ ਗ੍ਰੈਜੂਏਸ਼ਨ ਕਰਨ ’ਚ ਵੀ ਸੌਖ ਹੋਵੇਗੀ। ਇਸਦਾ ਕਾਰਨ ਇਹ ਹੈ ਕਿ ਭਾਰਤ ਦੀ ਰਾਸ਼ਟਰੀ ਮੈਡੀਕਲ ਪ੍ਰੀਸ਼ਦ (ਐੱਨਐੱਮਸੀ) ਨੂੰ ਵਿਸ਼ਵ ਮੈਡੀਕਲ ਸ

 ਭਾਰਤ ’ਚ ਮੈਡੀਕਲ ’ਚ ਗ੍ਰੈਜੂਏਸ਼ਨ ਕਰਨ ਵਾਲੇ ਵਿਦਿਆਰਥੀ ਹੁਣ ਅਮਰੀਕਾ, ਕੈਨੇਡਾ, ਆਸਟ੍ਰੇਲੀਆ ਤੇ ਨਿਊਜ਼ੀਲੈਂਡ ਸਮੇਤ ਦੁਨੀਆ ’ਚ ਕਿਤੇ ਵੀ ਡਾਕਟਰੀ ਕਰ ਸਕਣਗੇ। ਇਹੀ ਨਹੀਂ, ਹੁਣ ਉਨ੍ਹਾਂ ਨੂੰ ਕਿਸੇ ਵੀ ਦੇਸ਼ ਤੋਂ ਮੈਡੀਕਲ ’ਚ ਪੋਸਟ ਗ੍ਰੈਜੂਏਸ਼ਨ ਕਰਨ ’ਚ ਵੀ ਸੌਖ ਹੋਵੇਗੀ। ਇਸਦਾ ਕਾਰਨ ਇਹ ਹੈ ਕਿ ਭਾਰਤ ਦੀ ਰਾਸ਼ਟਰੀ ਮੈਡੀਕਲ ਪ੍ਰੀਸ਼ਦ (ਐੱਨਐੱਮਸੀ) ਨੂੰ ਵਿਸ਼ਵ ਮੈਡੀਕਲ ਸਿੱਖਿਆ ਸੰਘ (ਡਬਲਯੂਐੱਫਐੱਮਈ) ਨੇ ਆਪਣੀ ਮਾਨਤਾ ਦੇ ਦਿੱਤੀ ਹੈ।

ਸਿਹਤ ਮੰਤਰਾਲੇ ਨੇ ਦੱਸਿਆ ਕਿ ਮੌਜੂਦਾ ਸਮੇਂ ’ਚ ਐੱਨਐੱਮਸੀ ਵੱਲੋਂ ਰੈਗੂਲੇਟ) 706 ਮੈਡੀਕਲ ਕਾਲਜ ਤੇ ਹੁਣ ਡਬਲਯੂਐੱਫਐੱਮਈ ਮਾਨਤਾ ਪ੍ਰਾਪਤ ਹੋਣਗੇ। ਅਗਲੇ 10 ਸਾਲਾਂ ’ਚ ਸਥਾਪਿਤ ਕੀਤੇ ਜਾਣ ਵਾਲੇ ਨਵੇਂ ਮੈਡੀਕਲ ਕਾਲਜਾਂ ਨੂੰ ਵੀ ਆਪਣੇ ਆਪ ਡਬਲਯੂਐੱਫਐੱਮਈ ਦੀ ਮਾਨਤਾ ਮਿਲ ਜਾਵੇਗੀ।

ਐੱਨਐੱਮਸੀ ’ਚ ਨੀਤੀ ਤੇ ਮੈਡੀਕਲ ਰਜਿਸਟ੍ਰੇਸ਼ਨ ਬੋਰਡ ਦੇ ਮੈਂਬਰ ਡਾ. ਯੋਗੇਂਦਰ ਮਲਿਕ ਨੇ ਦੱਸਿਆ ਕਿ ਇਹ ਮਾਨਤਾ ਮਿਲਣ ਨਾਲ ਸਾਡੇ ਵਿਦਿਆਰਥੀਆਂ ਨੂੰ ਦੁਨੀਆ ’ਚ ਕਿਤੇ ਵੀ ਕਰੀਅਰ ਬਣਾਉਣ ਦਾ ਮੌਕਾ ਮਿਲੇਗਾ। ਨਾਲ ਹੀ ਵਿਸ਼ਵ ਪੱਧਰ ਦੀ ਮਾਨਤਾ ਮਿਲਣ ਨਾਲ ਭਾਰਤ ਕੌਮਾਂਤਰੀ ਵਿਦਿਆਰਥੀਆਂ ਲਈ ਵੀ ਆਕਰਸ਼ਕ ਸਥਾਨ ਬਣੇਗਾ। ਮਾਨਤਾ ਤਹਿਤ ਐੱਨਐੱਮਸੀ ਨੂੰ ਅਧਿਕਾਰਤ ਤੌਰ ’ਤੇ ਮਾਨਤਾ ਪੱਤਰ ਤੇ ਸਰਟੀਫਿਕੇਟ ਦਿੱਤਾ ਜਾਵੇਗਾ।

ਮੰਤਰਾਲੇ ਨੇ ਕਿਹਾ ਕਿ ਡਬਲਯੂਐੱਫਐੱਮਈ ਮਾਨਤਾ ਨਾਲ ਭਾਰਤ ’ਚ ਮੈਡੀਕਲ ਸਿੱਖਿਆ ਦੀ ਗੁਣਵੱਤਾ ਤੇ ਮਾਨਕਾਂ ’ਚ ਹੋਰ ਸੁਧਾਰ ਹੋਵੇਗਾ। ਇਸ ਮਾਨਤਾ ਨਾਲ ਭਾਰਤ ’ਚ ਗ੍ਰੈਜੂਏਸ਼ਨ ਮੈਡੀਕਲ ਕੋਰਸਾਂ ’ਚ ਰਜਿਸਟਰਡ ਵਿਦਿਆਰਥੀਆਂ ਨੂੰ ਅਮਰੀਕਾ, ਕੈਨੇਡਾ, ਨਿਊਜ਼ੀਲੈਂਡ ਤੇ ਆਸਟ੍ਰੇਲੀਆ ਵਰਗੇ ਦੇਸ਼ਾਂ ’ਚ ਪੋਸਟ ਗ੍ਰੈਜੂਏਸ਼ਨ ਦੀ ਪੜ੍ਹਾਈ ਜਾਂ ਇਲਾਜ ਕਰਨ ਦਾ ਮੌਕਾ ਹਾਸਲ ਹੋਵੇਗਾ, ਜਿੱਥੇ ਡਬਲਯੂਐੱਫਐੱਮਈ ਮਾਨਤਾ ਦੀ ਜ਼ਰੂਰਤ ਪੈਂਦੀ ਹੈ। ਅਧਿਕਾਰੀਆਂ ਮੁਤਾਬਕ ਇਸ ਮਾਨਤਾ ਨਾਲ ਭਾਰਤੀ ਮੈਡੀਕਲ ਯੂਨੀਵਰਸਿਟੀਆਂ, ਪੇਸ਼ੇਵਰਾਂ ਦੀ ਕੌਮਾਂਤਰੀ ਪੱਧਰ ’ਤੇ ਮਾਨਤਾ ਤੇ ਮਸ਼ਹੂਰੀ ਵਧੇਗੀ। ਨਾਲ ਹੀ ਵਿੱਦਿਅਕ ਲੈਣ-ਦੇਣ ਤੇ ਤਾਲਮੇਲ ਦੀ ਸਹੂਲਤ ਵੀ ਮਿਲੇਗੀ। ਡਬਲਯੂਐੱਫਐੱਮਈ ਆਲਮੀ ਸੰਗਠਨ ਹੈ ਜਿਹੜਾ ਦੁਨੀਆ ਭਰ ’ਚ ਮੈਡੀਕਲ ਸਿੱਖਿਆ ਦੀ ਗੁਣਵੱਤਾ ਨੂੰ ਵਧਾਉਣ ਲਈ ਸਮਰਪਿਤ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live