Radio Spice
India News

ਦੇਸ਼ ਦੀ ਪਹਿਲੀ ‘ਹਵਾ-ਪਾਣੀ’ ਨਾਲ ਚੱਲਣ ਵਾਲੀ ਬੱਸ ਦੀ ਹੋਈ ਸ਼ੁਰੂਆਤ

By 111459pwpadmin•

ਕੇਂਦਰ ਸਰਕਾਰ ਦੇ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਦੇਸ਼ ਦੀ ਪਹਿਲੀ ਹਾਈਡ੍ਰੋਜਨ ਫਿਊਲ ਸੈਲ ਬੱਸ ਨੂੰ ਹਰੀ ਝੰਡੀ ਦਿਖਾ ਕੇ ਸਵੱਛ ਵਾਤਾਵਰਣ ਵੱਲ ਕਦਮ ਪੁੱਟਿਆ। ਜਿਸ ਦਾ ਅਸਰ ਆਉਣ ਵਾਲੇ ਦਿਨਾਂ ਵਿੱਚ ਦੇਖਣ ਨੂੰ ਮਿਲ ਸਕਦਾ ਹੈ। ਭਾਰਤ ਅਗਲੇ ਦੋ ਦਹਾਕਿਆਂ ਵਿੱਚ ਦੁਨੀਆ ਦੀ 25% ਊਰਜਾ ਮੰਗ ਵਾਲਾ ਦੇਸ਼ ਹੋਵੇਗਾ। ਭਾ

ਕੇਂਦਰ ਸਰਕਾਰ ਦੇ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਦੇਸ਼ ਦੀ ਪਹਿਲੀ ਹਾਈਡ੍ਰੋਜਨ ਫਿਊਲ ਸੈਲ ਬੱਸ ਨੂੰ ਹਰੀ ਝੰਡੀ ਦਿਖਾ ਕੇ ਸਵੱਛ ਵਾਤਾਵਰਣ ਵੱਲ ਕਦਮ ਪੁੱਟਿਆ। ਜਿਸ ਦਾ ਅਸਰ ਆਉਣ ਵਾਲੇ ਦਿਨਾਂ ਵਿੱਚ ਦੇਖਣ ਨੂੰ ਮਿਲ ਸਕਦਾ ਹੈ।

ਭਾਰਤ ਅਗਲੇ ਦੋ ਦਹਾਕਿਆਂ ਵਿੱਚ ਦੁਨੀਆ ਦੀ 25% ਊਰਜਾ ਮੰਗ ਵਾਲਾ ਦੇਸ਼ ਹੋਵੇਗਾ। ਭਾਰਤ ਭਵਿੱਖ ਵਿੱਚ ਗ੍ਰੀਨ ਹਾਈਡ੍ਰੋਜਨ ਨਿਰਯਾਤ ਵਿੱਚ ਚੈਂਪੀਅਨ ਬਣੇਗਾ, 2050 ਤੱਕ ਗਲੋਬਲ ਹਾਈਡ੍ਰੋਜਨ ਦੀ ਮੰਗ 4-7 ਗੁਣਾ ਯਾਨੀ 500-800 ਮੀਟ੍ਰਿਕ ਟਨ ਵਧਣ ਦੀ ਉਮੀਦ ਹੈ। ਇਸ ਦੇ ਨਾਲ ਹੀ, ਘਰੇਲੂ ਹਰੀ ਹਾਈਡ੍ਰੋਜਨ ਦੀ ਮੰਗ 2050 ਤੱਕ 4 ਗੁਣਾ ਵਧਣ ਦੀ ਉਮੀਦ ਹੈ, ਯਾਨੀ 25-28 ਮੀਟ੍ਰਿਕ ਟਨ।

ਇੱਕ ਪਾਸੇ ਜਿੱਥੇ ਨਿੱਤ ਨਵੀਆਂ ਤਕਨੀਕਾਂ ਦੇਖਣ ਨੂੰ ਮਿਲ ਰਹੀਆਂ ਹਨ, ਉੱਥੇ ਹੀ ਦੂਜੇ ਪਾਸੇ ਲਗਭਗ ਪੂਰੀ ਦੁਨੀਆ ਭਿਆਨਕ ਪ੍ਰਦੂਸ਼ਣ ਦੀ ਮਾਰ ਝੱਲ ਰਹੀ ਹੈ। ਜਿਸ ਕਾਰਨ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਇਸ ਲਈ ਉਪਰਾਲੇ ਕਰ ਰਹੀਆਂ ਹਨ। ਇਸ ਤੋਂ ਛੁਟਕਾਰਾ ਪਾਉਣ ਲਈ ਭਾਰਤ ਵੀ ਗਾਹਕਾਂ ਨੂੰ ਤੇਜ਼ੀ ਨਾਲ ਇਲੈਕਟ੍ਰਿਕ ਵਾਹਨ ਅਪਣਾਉਣ ਲਈ ਪ੍ਰੇਰਿਤ ਕਰ ਰਿਹਾ ਹੈ। ਇਸ ਕਾਰਨ ਅੱਜ ਭਾਰਤ ਵਿੱਚ ਪਹਿਲੀ ਹਾਈਡ੍ਰੋਜਨ ਬੱਸ ਲਾਂਚ ਕੀਤੀ ਗਈ ਅਤੇ ਇੱਕ ਨਵਾਂ ਰਿਕਾਰਡ ਜੋੜਿਆ ਗਿਆ। ਜਿਸ ਦਾ ਸਕਾਰਾਤਮਕ ਪ੍ਰਭਾਵ ਆਉਣ ਵਾਲੇ ਸਮੇਂ ਵਿੱਚ ਦੇਖਿਆ ਜਾ ਸਕਦਾ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live