Radio Spice
India News

ਦੱਖਣੀ ਕਸ਼ਮੀਰ ਦੇ ਅਨੰਤਨਾਗ ਦੇ ਲਾਰਕੀਪੋਰਾ 'ਚ ਗੱਡੀ ਅੰਦਰ ਰੱਖੀ ਮਸ਼ੀਨ 'ਚ ਹੋਇਆ ਜ਼ਬਰਦਸਤ ਧਮਾਕਾ, ਅੱਠ ਮਜ਼ਦੂਰ ਜ਼ਖਮੀ; ਹਾਲਤ ਨਾਜ਼ੁਕ

By 111459pwpadmin•

ਦੱਖਣੀ ਕਸ਼ਮੀਰ ਦੇ ਅਨੰਤਨਾਗ ਦੇ ਲਾਰਕੀਪੋਰਾ 'ਚ ਬੁੱਧਵਾਰ ਨੂੰ ਇਕ ਵਾਹਨ 'ਚ ਅਚਾਨਕ ਧਮਾਕਾ ਹੋ ਗਿਆ। ਇਸ ਨਾਲ ਅੱਠ ਲੋਕ ਜ਼ਖ਼ਮੀ ਹੋਏ ਹਨ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਧਮਾਕੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕਾਰ ਅੰਦਰ ਹੋਇਆ ਧਮਾਕਾ ਅਨੰਤਨਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱ

ਦੱਖਣੀ ਕਸ਼ਮੀਰ ਦੇ ਅਨੰਤਨਾਗ ਦੇ ਲਾਰਕੀਪੋਰਾ 'ਚ ਬੁੱਧਵਾਰ ਨੂੰ ਇਕ ਵਾਹਨ 'ਚ ਅਚਾਨਕ ਧਮਾਕਾ ਹੋ ਗਿਆ। ਇਸ ਨਾਲ ਅੱਠ ਲੋਕ ਜ਼ਖ਼ਮੀ ਹੋਏ ਹਨ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਧਮਾਕੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਕਾਰ ਅੰਦਰ ਹੋਇਆ ਧਮਾਕਾ

ਅਨੰਤਨਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਮਜ਼ਦੂਰਾਂ ਦਾ ਇਕ ਗਰੁੱਪ ਟਾਟਾ ਮੋਬਾਈਲ ਗੱਡੀ (ਜੇ.ਕੇ.18-4476) ਵਿਚ ਸਵਾਰ ਹੋ ਕੇ ਲਾਰਕੀਪੋਰਾ ਦੁਰੂ ਤੋਂ ਅੱਗੇ ਜਾ ਰਿਹਾ ਸੀ। ਲਾਰਕੀਪੋਰਾ 'ਚ ਅਚਾਨਕ ਗੱਡੀ ਅੰਦਰ ਧਮਾਕਾ ਹੋ ਗਿਆ ਅਤੇ ਉਸ 'ਚ ਸਵਾਰ ਅੱਠ ਕਰਮਚਾਰੀ ਜ਼ਖਮੀ ਹੋ ਗਏ।

ਮਜ਼ਦੂਰਾਂ ਦੀ ਹਾਲਤ ਨਾਜ਼ੁਕ

ਧਮਾਕੇ ਦੀ ਸੂਚਨਾ ਮਿਲਦਿਆਂ ਹੀ ਆਸ-ਪਾਸ ਦੇ ਇਲਾਕੇ 'ਚ ਗਸ਼ਤ ਕਰ ਰਹੇ ਸੁਰੱਖਿਆ ਬਲ ਅਤੇ ਪੁਲਿਸ ਕਰਮਚਾਰੀ ਵੀ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਲਈ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀ ਮਜ਼ਦੂਰਾਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ ਪਹੁੰਚਾਇਆ। ਜ਼ਖ਼ਮੀ ਮਜ਼ਦੂਰਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਸੀਮਿੰਟ ਮਿਕਸ ਸੈਂਟਰਿੰਗ ਵਾਈਬ੍ਰੇਸ਼ਨ ਮਸ਼ੀਨ 'ਚ ਹੋਇਆ ਧਮਾਕਾ

ਸੰਬੰਧਤ ਪੁਲਿਸ ਅਧਿਕਾਰੀਆਂ ਅਨੁਸਾਰ ਸਾਰੇ ਜ਼ਖ਼ਮੀ ਮਜ਼ਦੂਰ ਗ਼ੈਰ-ਕਸ਼ਮੀਰੀ ਹਨ ਅਤੇ ਦੇਸ਼ ਦੇ ਹੋਰਨਾਂ ਸੂਬਿਆਂ ਨਾਲ ਸੰਬੰਧਤ ਹਨ। ਧਮਾਕੇ 'ਚ ਗੱਡੀ ਨੂੰ ਵੀ ਨੁਕਸਾਨ ਪਹੁੰਚਿਆ। ਉਨ੍ਹਾਂ ਦੱਸਿਆ ਕਿ ਧਮਾਕਾ ਸੀਮਿੰਟ ਮਿਕਸ ਸੈਂਟਰਿੰਗ ਵਾਈਬ੍ਰੇਸ਼ਨ ਮਸ਼ੀਨ ਵਿਚ ਹੋਇਆ ਜੋ ਕਿ ਮਜ਼ਦੂਰਾਂ ਦੀ ਗੱਡੀ ਨਾਲ ਸੀ। ਇਕ ਪੋਰਟੇਬਲ ਜਨਰੇਟਰ ਅਤੇ ਤੇਲ ਦਾ ਕੈਨ ਵੀ ਸੀ। ਇਹ ਵੀ ਧਮਾਕੇ ਦੀ ਲਪੇਟ ਵਿੱਚ ਆ ਗਏ। ਫੋਰੈਂਸਿਕ ਜਾਂਚ ਟੀਮ ਨੂੰ ਵੀ ਮੌਕੇ 'ਤੇ ਬੁਲਾਇਆ ਗਿਆ ਹੈ। ਉਸ ਨੇ ਉਥੋਂ ਕੁਝ ਸੈਂਪਲ ਵੀ ਜਾਂਚ ਲਈ ਲਏ ਹਨ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live