Radio Spice
India News

ਪਿਛਲੇ ਡੇਢ ਸਾਲ 'ਚ ਅਸੀਂ ਸਭ ਕੁੱਝ ਬਦਲ ਦਿੱਤਾ...ਸੀਐਮ ਭਗਵੰਤ ਮਾਨ ਦਾ ਵੱਡਾ ਦਾਅਵਾ

By 111459pwpadmin•

ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਮਗਰੋਂ ਪਿਛਲੇ ਡੇਢ ਸਾਲ ਵਿੱਚ ਸਭ ਕੁਝ ਬਦਲ ਦਿੱਤਾ ਹੈ। ਅਸੀਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ, ਜ਼ੀਰੋ ਬਿਜਲੀ ਬਿੱਲ, ਆਧੁਨਿਕ ਸਹੂਲਤਾਂ ਨਾਲ ਲੈਸ ਬਿਹਤਰੀਨ ਸਕੂਲ ਤੇ ਹਸਪਤਾਲ ਬਣਾ ਰਹੇ ਹਾਂ। ਉਨ੍ਹਾਂ ਨੇ ਪਿਛਲੀਆਂ ਸਰਕਾਰਾਂ ਉੱਪਰ ਹਮਲਾ ਬੋਲਦਿਆਂ ਕਿਹਾ ਕਿ ਤੁਹਾਨੂੰ ਸਭ ਪਤਾ ਹੈ ਕਿ ਪਹ

ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਮਗਰੋਂ ਪਿਛਲੇ ਡੇਢ ਸਾਲ ਵਿੱਚ ਸਭ ਕੁਝ ਬਦਲ ਦਿੱਤਾ ਹੈ। ਅਸੀਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ, ਜ਼ੀਰੋ ਬਿਜਲੀ ਬਿੱਲ, ਆਧੁਨਿਕ ਸਹੂਲਤਾਂ ਨਾਲ ਲੈਸ ਬਿਹਤਰੀਨ ਸਕੂਲ ਤੇ ਹਸਪਤਾਲ ਬਣਾ ਰਹੇ ਹਾਂ। ਉਨ੍ਹਾਂ ਨੇ ਪਿਛਲੀਆਂ ਸਰਕਾਰਾਂ ਉੱਪਰ ਹਮਲਾ ਬੋਲਦਿਆਂ ਕਿਹਾ ਕਿ ਤੁਹਾਨੂੰ ਸਭ ਪਤਾ ਹੈ ਕਿ ਪਹਿਲਾਂ ਵਾਲਿਆਂ ਨੇ ਕੀ ਕੀਤਾ ਹੈ। 

ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ....ਤੁਹਾਨੂੰ ਸਭ ਪਤਾ ਹੈ ਕਿ ਪਹਿਲਾਂ ਵਾਲਿਆਂ ਨੇ ਕੀ ਕੀਤਾ ਹੈ…ਸਾਰਾ ਸਿਸਟਮ ਤੇ ਅਫ਼ਸਰ ਉਹੀ ਨੇ ਪਰ ਪਿਛਲੇ ਡੇਢ ਸਾਲ ‘ਚ ਅਸੀਂ ਸਭ ਕੁੱਝ ਬਦਲ ਦਿੱਤਾ ਹੈ ,ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ, ਜ਼ੀਰੋ ਬਿਜਲੀ ਬਿਲ, ਆਧੁਨਿਕ ਸਹੂਲਤਾਂ ਨਾਲ ਲੈਸ ਬਿਹਤਰੀਨ ਸਕੂਲ ਤੇ ਹਸਪਤਾਲ ਬਣਾ ਰਹੇ ਹਾਂ..

ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦਾ ਸੰਕਲਪ 
ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦਾ ਸੰਕਲਪ ਲੈਂਦਿਆਂ  ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾ ਕੇ ਸ਼ਹੀਦ ਭਗਤ ਸਿੰਘ ਦੇ ਸੁਫ਼ਨੇ ਸਾਕਾਰ ਕਰਨ ਦਾ ਤਹੱਈਆ ਕੀਤਾ। ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ ਦੇ ਸੁਫ਼ਨੇ ਸਾਕਾਰ ਕਰਨ ਲਈ ਯਤਨਸ਼ੀਲ ਹੈ। 

ਉਨ੍ਹਾਂ ਸਕੂਲ ਸਿਲੇਬਸ ਵਿੱਚ ਲੋੜੀਂਦਾ ਬਦਲਾਅ ਕਰਨ ਦਾ ਵੀ ਐਲਾਨ ਕੀਤਾ ਤਾਂ ਕਿ ਨੌਜਵਾਨ ਪੀੜ੍ਹੀ ਨੂੰ ਮਹਾਨ ਗੁਰੂ ਸਾਹਿਬਾਨ, ਸੰਤ-ਮਹਾਤਮਾ, ਪੀਰ-ਪੈਗੰਬਰਾਂ ਅਤੇ ਸ਼ਹੀਦਾਂ ਦੇ ਜੀਵਨ, ਵਿਚਾਰਧਾਰਾ ਤੇ ਸਿੱਖਿਆਵਾਂ ਬਾਰੇ ਜਾਣੂ ਕਰਵਾਇਆ ਜਾ ਸਕੇ। 

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਪੰਜਾਬ ਦੇ ਆਗੂਆਂ ਨੇ ਸੂਬੇ ਦੇ ਹਿੱਤਾਂ ਨਾਲੋਂ ਆਪਣੇ ਹਿੱਤਾਂ ਨੂੰ ਵੱਧ ਤਰਜੀਹ ਦੇ ਕੇ ਕਈ ਮੁੱਦਿਆਂ ਉਤੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਨਹਿਰ ਦੀ ਯੋਜਨਾ ਲਈ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਗੁੜਗਾਓਂ ਵਿੱਚ ਪਲਾਟ ਮਿਲਿਆ, ਜਿੱਥੇ ਅੱਜ ਉਨ੍ਹਾਂ ਦਾ ਹੋਟਲ ਹੈ। 

ਸੀਐਮ ਮਾਨ ਨੇ ਕਿਹਾ ਕਿ ਖ਼ੁਦ ਨੂੰ ਪੰਜਾਬ ਦੇ ਪਾਣੀਆਂ ਦਾ ਰਾਖਾ ਦੱਸਣ ਵਾਲੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਪੂਰੀ ਵਿੱਚ ਐਸਵਾਈਐਲ ਨਹਿਰ ਲਈ ਟੱਕ ਲਾਉਣ ਵਾਸਤੇ ਤਤਕਾਲੀ ਪ੍ਰਧਾਨ ਮੰਤਰੀ ਨੂੰ ਚਾਂਦੀ ਦੀ ਕਹੀ ਭੇਟ ਕੀਤੀ ਸੀ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live