Radio Spice
India News

ਹਰਿਆਣਾ ਤੱਕ ਪਹੁੰਚਿਆ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ, 200 ਤੋਂ ਵੱਧ ਰੇਲ ਗੱਡੀਆਂ ਹੋਈਆਂ ਪ੍ਰਭਾਵਿਤ

By 111459pwpadmin•

ਪੰਜਾਬ ਦੀਆਂ 19 ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਰੇਲ ਰੋਕੋ ਅੰਦੋਲਨ ਦਾ ਅਸਰ ਹਰਿਆਣਾ ਤੱਕ ਵੀ ਪਹੁੰਚਿਆ ਹੈ। ਹਰਿਆਣਾ ਦੇ ਅੰਬਾਲਾ 'ਚ ਭਾਰਤੀ ਕਿਸਾਨ ਯੂਨੀਅਨ ਸ਼ਹੀਦ ਭਗਤ ਸਿੰਘ ਦੇ ਸੱਦੇ 'ਤੇ ਕਿਸਾਨ ਨੈਸ਼ਨਲ ਹਾਈਵੇ-152 ਡੀ ਪੁਲ ਦੇ ਹੇਠਾਂ ਰੇਲਵੇ ਟਰੈਕ 'ਤੇ ਬੈਠ ਗਏ ਹਨ। ਪਿੰਡ ਘੇਲ (ਅੰਬਾਲਾ) ਵਿਖੇ ਸ਼ੰਭੂ ਟੋਲ ਪਲਾਜ਼ਾ ਨੇੜੇ ਕਿਸਾਨ ਟਰੈਕ ਜਾਮ ਕਰ ਕੇ ਸਰਕਾਰ

 ਪੰਜਾਬ ਦੀਆਂ 19 ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਰੇਲ ਰੋਕੋ ਅੰਦੋਲਨ ਦਾ ਅਸਰ ਹਰਿਆਣਾ ਤੱਕ ਵੀ ਪਹੁੰਚਿਆ ਹੈ। ਹਰਿਆਣਾ ਦੇ ਅੰਬਾਲਾ 'ਚ ਭਾਰਤੀ ਕਿਸਾਨ ਯੂਨੀਅਨ ਸ਼ਹੀਦ ਭਗਤ ਸਿੰਘ ਦੇ ਸੱਦੇ 'ਤੇ ਕਿਸਾਨ ਨੈਸ਼ਨਲ ਹਾਈਵੇ-152 ਡੀ ਪੁਲ ਦੇ ਹੇਠਾਂ ਰੇਲਵੇ ਟਰੈਕ 'ਤੇ ਬੈਠ ਗਏ ਹਨ। ਪਿੰਡ ਘੇਲ (ਅੰਬਾਲਾ) ਵਿਖੇ ਸ਼ੰਭੂ ਟੋਲ ਪਲਾਜ਼ਾ ਨੇੜੇ ਕਿਸਾਨ ਟਰੈਕ ਜਾਮ ਕਰ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਜੇ  ਹਰਿਆਣਾ ਸਰਕਾਰ ਨੇ ਗੜਬੜ ਕੀਤੀ ਤਾਂ

ਪੰਜਾਬ ਦੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਚੇਤਾਵਨੀ ਦਿੱਤੀ ਕਿ ਸਾਡਾ ਅੰਦੋਲਨ ਅੱਜ ਸ਼ਾਮ 4 ਵਜੇ ਸਮਾਪਤ ਹੋਵੇਗਾ। ਪਰ ਜੇਕਰ ਹਰਿਆਣਾ ਦੇ ਸੀਐਮ ਮਨੋਹਰ ਲਾਲ ਖੱਟਰ ਦੀ ਅਗਵਾਈ ਵਾਲੀ ਸਰਕਾਰ ਅੰਬਾਲਾ ਵਿੱਚ ਚੱਲ ਰਹੇ ਰੇਲ ਰੋਕੋ ਅੰਦੋਲਨ ਵਿੱਚ ਕੋਈ ਗੜਬੜ ਕਰਦੀ ਹੈ ਤਾਂ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਅੰਬਾਲਾ 'ਚ ਧਰਨੇੇ ਕਾਰਨ ਰੇਲ ਆਵਾਜਾਈ ਠੱਪ

ਜ਼ਿਕਰ ਕਰ  ਦਈਏਏ ਕਿ ਕਿਸਾਨਾਂ ਦੇ ਧਰਨੇ ਕਾਰਨ ਪੰਜਾਬ-ਹਰਿਆਣਾ ਵਿੱਚ 200 ਤੋਂ ਵੱਧ ਰੇਲ ਗੱਡੀਆਂ ਪ੍ਰਭਾਵਿਤ ਹੋਈਆਂ ਹਨ। ਇਹ ਪੂਰੇ ਉੱਤਰੀ ਭਾਰਤ ਨੂੰ ਜੋੜਦਾ ਹੈ। ਅੰਬਾਲਾ ਵਿੱਚ ਰੇਲਵੇ ਟ੍ਰੈਕ ਜਾਮ ਕਾਰਨ ਇਨ੍ਹਾਂ ਦੀ ਗਿਣਤੀ ਹੋਰ ਵਧਣ ਦੀ ਸੰਭਾਵਨਾ ਹੈ। ਫਿਲਹਾਲ ਰੇਲਵੇ ਨੇ ਸ਼ਨੀਵਾਰ ਨੂੰ 136 ਟਰੇਨਾਂ ਨੂੰ ਰੱਦ ਕਰ ਦਿੱਤਾ ਹੈ। ਜਦੋਂ ਕਿ 25 ਟਰੇਨਾਂ ਨੂੰ ਥੋੜ੍ਹੇ ਸਮੇਂ ਲਈ ਬੰਦ ਕਰ ਦਿੱਤਾ ਗਿਆ ਹੈ, 26 ਟਰੇਨਾਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ 16 ਟਰੇਨਾਂ ਦੇ ਰੂਟ ਮੋੜ ਦਿੱਤੇ ਗਏ ਹਨ।

23 ਤੇ 24 ਅਕਤੂਬਰ  ਨੂੂੰ ਮਨਾਇਆ ਜਾਵੇਗਾ ਕਿਸਾਨੀ ਦੁਸਹਿਰਾ

ਇਸ ਧਰਨੇੇ ਮੌੌਕੇ  ਕਿਸਾਨ ਆਗੂਆਂ ਦਿਲਬਾਗ ਸਿੰਘ ਹਰੀਗੜ੍ਹ, ਸੁਰੇਸ਼ ਕੌਠ, ਹਰਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਕਿਸਾਨੀ ਦੁਸਹਿਰਾ 23 ਅਤੇ 24 ਅਕਤੂਬਰ ਨੂੰ ਮਨਾਇਆ ਜਾਵੇਗਾ ਅਤੇ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਦਾ ਵਿਰੋਧ ਕੀਤਾ ਜਾਵੇਗਾ।

ਕੀ ਹੈ ਕਿਸਾਨਾਂ ਦੀ ਮੰਗ

ਕਿਸਾਨ ਮਜ਼ਦੂਰ ਸੰਘਰਸ਼ ਸਮਿਤੀ ਦੀ ਅਗਵਾਈ ਹੇਠ ਰੇਲ ਪਟੜੀਆਂ ’ਤੇ ਬੈਠੇ ਕਿਸਾਨਾਂ ਦੀ ਮੰਗ ਹੈ। ਘੱਟੋ-ਘੱਟ ਸਮਰਥਨ ਮੁੱਲ ਲਈ ਇੱਕ ਕਮੇਟੀ ਬਣਾਈ ਜਾਵੇ, ਦਿੱਲੀ ਦੇ ਕਿਸਾਨ ਅੰਦੋਲਨ ਦੇ ਕਿਸਾਨਾਂ 'ਤੇ ਦਰਜ ਕੀਤੇ ਕੇਸ ਵਾਪਸ ਲਏ ਜਾਣ, ਕਿਸਾਨ ਅੰਦੋਲਨ ਦੌਰਾਨ ਮਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ। ਇਨ੍ਹਾਂ ਸਾਰੀਆਂ ਮੰਗਾਂ ਨੂੰ ਲੈ ਕੇ ਕਿਸਾਨ 'ਰੇਲ ਰੋਕੋ ਅੰਦੋਲਨ' ਕਰ ਰਹੇ ਹਨ।ਨ

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live