Radio Spice
India News

ਅੱਜ ਤੋਂ ਮਹਿੰਗਾ ਹੋ ਜਾਵੇਗਾ ਆਨਲਾਈਨ ਗੇਮ ਖੇਡਣਾ, ਵਿੱਤ ਮੰਤਰਾਲੇ ਨੇ ਜਾਰੀ ਕੀਤਾ ਨੋਟੀਫਿਕੇਸ਼ਨ

By 111459pwpadmin•

ਅੱਜ ਤੋਂ ਆਨਲਾਈਨ ਗੇਮਿੰਗ, ਕੈਸੀਨੋ ਤੇ ਘੋੜ ਦੌੜ ’ਤੇ GST ਦੀਆਂ ਨਵੀਆਂ ਦਰਾਂ ਲਾਗੂ ਹੋਣਗੀਆ। ਇਸ ਤੋਂ ਬਾਅਦ ਲੋਕਾਂ ਨੂੰ ਪਹਿਲਾਂ ਨਾਲੋਂ ਜ਼ਿਆਦਾ ਟੈਕਸ ਦੇਣਾ ਪਵੇਗਾ। ਵਿੱਤ ਮੰਤਰਾਲੇ ਵੱਲੋਂ ਇਸ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਆਨਲਾਈਨ ਗੇਮਿੰਗ 'ਤੇ 28 ਫ਼ੀਸਦੀ GST ਆਨਲਾਈਨ ਗੇਮਿੰਗ, ਕੈਸੀਨੋ ਅਤੇ ਘੋੜ ਦੌੜ 'ਤੇ GST ਦਰ ਨੂੰ ਲੈ ਕੇ ਰਾਜ ਸਰਕਾਰਾਂ ਤੇ

ਅੱਜ ਤੋਂ ਆਨਲਾਈਨ ਗੇਮਿੰਗ, ਕੈਸੀਨੋ ਤੇ ਘੋੜ ਦੌੜ ’ਤੇ GST ਦੀਆਂ ਨਵੀਆਂ ਦਰਾਂ ਲਾਗੂ ਹੋਣਗੀਆ। ਇਸ ਤੋਂ ਬਾਅਦ ਲੋਕਾਂ ਨੂੰ ਪਹਿਲਾਂ ਨਾਲੋਂ ਜ਼ਿਆਦਾ ਟੈਕਸ ਦੇਣਾ ਪਵੇਗਾ। ਵਿੱਤ ਮੰਤਰਾਲੇ ਵੱਲੋਂ ਇਸ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

ਆਨਲਾਈਨ ਗੇਮਿੰਗ 'ਤੇ 28 ਫ਼ੀਸਦੀ GST

ਆਨਲਾਈਨ ਗੇਮਿੰਗ, ਕੈਸੀਨੋ ਅਤੇ ਘੋੜ ਦੌੜ 'ਤੇ GST ਦਰ ਨੂੰ ਲੈ ਕੇ ਰਾਜ ਸਰਕਾਰਾਂ ਤੇ ਸਾਰੀਆਂ ਪਾਰਟੀਆਂ ਨਾਲ ਗੱਲਬਾਤ ਤੋਂ ਬਾਅਦ ਸਰਕਾਰ ਨੇ 28 ਫ਼ੀਸਦੀ GST ਲਗਾਉਣ ਦਾ ਫ਼ੈਸਲਾ ਕੀਤਾ ਸੀ। ਇਸ ਲਈ ਕੇਂਦਰੀ GST ਐਕਟ ’ਚ ਵੀ ਬਦਲਾਅ ਕੀਤੇ ਗਏ ਹਨ। ਇਸ ਤੋਂ ਬਾਅਦ ਸਪਲਾਈ ਨੂੰ ਲਾਟਰੀ ਵਾਂਗ Actionable Claim ਮੰਨਿਆ ਜਾਵੇਗਾ।

ਇਸ ਤੋਂ ਇਲਾਵਾ ਆਈਜੀਐੱਸਟੀ ਐਕਟ ’ਚ ਵੀ ਸੋਧਾਂ ਕੀਤੀਆਂ ਗਈਆਂ ਹਨ। ਇਸ ਲਈ ਭਾਰਤ ’ਚ ਆਨਲਾਈਨ ਗੇਮਿੰਗ ਆਦਿ ਦਾ ਕਾਰੋਬਾਰ ਕਰਨ ਲਈ ਕਿਸੇ ਵੀ ਬਾਹਰੀ ਕੰਪਨੀ ਨੂੰ ਰਜਿਸਟਰ ਕਰਨਾ ਜ਼ਰੂਰੀ

ਸੰਸਦ ਤੋਂ ਮਿਲੀ ਮਨਜ਼ੂਰੀ

GST ਕੌਂਸਲ ਦੀ ਜੁਲਾਈ ਤੇ ਅਗਸਤ ’ਚ ਹੋਈ ਮੀਟਿੰਗ ’ਚ ਕੇਂਦਰ ਤੇ ਰਾਜ ਸਰਕਾਰਾਂ ਨੇ ਸਾਂਝੇ ਤੌਰ 'ਤੇ ਆਨਲਾਈਨ ਗੇਮਿੰਗ, ਕੈਸੀਨੋ ਅਤੇ ਘੋੜ ਦੌੜ 'ਤੇ 28 ਪ੍ਰਤੀਸ਼ਤ ਜੀਐੱਸਟੀ ਲਗਾਉਣ ਦਾ ਫ਼ੈਸਲਾ ਕੀਤਾ ਸੀ। ਇਸ ਸਬੰਧੀ ਕੀਤੀਆਂ ਸੋਧਾਂ ਨੂੰ ਵੀ ਪਿਛਲੇ ਮਹੀਨੇ ਹੀ ਸੰਸਦ ਵੱਲੋਂ ਪਾਸ ਕੀਤਾ ਜਾ ਚੁੱਕਾ ਹੈ। ਇਸ ਤੋਂ ਬਾਅਦ ਹੀ ਵਿੱਤ ਮੰਤਰਾਲੇ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। 1 ਅਕਤੂਬਰ ਤੋਂ ਆਨਲਾਈਨ ਗੇਮਿੰਗ, ਕੈਸੀਨੋ ਅਤੇ ਘੋੜ ਦੌੜ 'ਤੇ 28 ਫ਼ੀਸਦੀ GST ਲਗਾਇਆ ਜਾਵੇਗਾ।

ਛੇ ਮਹੀਨਿਆਂ ਬਾਅਦ ਹੋਵੇਗਾ ਰਿਵਿਊ

ਆਨਲਾਈਨ ਗੇਮਿੰਗ, ਕੈਸੀਨੋ ਅਤੇ ਘੋੜ ਦੌੜ 'ਤੇ GST ਦਰਾਂ ਦੀਆਂ ਨੂੰ ਲੈ ਕੇ ਰਿਵਿਊ ਛੇ ਮਹੀਨਿਆਂ ਬਾਅਦ ਭਾਵ ਅਪ੍ਰੈਲ 2024 ’ਚ ਹੋਵੇਗਾ। ਇਸ ਰਿਵਿਊ ਮੀਟਿੰਗ ’ਚ GST ਕਾਨੂੰਨ ਦੀਆਂ ਨਵੀਆਂ ਦਰਾਂ ਦਾ ਅਸਰ ਦੇਖਣ ਨੂੰ ਮਿਲੇਗਾ। ਗੇਮਿੰਗ ਕੰਪਨੀਆਂ ਦਾ ਕਹਿਣਾ ਹੈ ਕਿ GST ਦੀਆਂ ਨਵੀਆਂ ਦਰਾਂ ਦਾ ਉਨ੍ਹਾਂ ਦੇ ਕਾਰੋਬਾਰ 'ਤੇ ਮਾੜਾ ਅਸਰ ਪਵੇਗਾ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live