Radio Spice
India News

ਕਿਸਾਨ ਜਥੇਬੰਦੀਆਂ ਨੇ ਲਿਆ ਵੱਡਾ ਫੈਸਲਾ, 23 ਤੇ 24 ਅਕਤੂਬਰ ਨੂੰ ਦੇਸ਼ ਭਰ 'ਚ 'ਕਿਸਾਨੀ ਦੁਸਹਿਰਾ' ਮਨਾਉਣ ਦਾ ਕੀਤਾ ਐਲਾਨ

By 111459pwpadmin•

ਕਿਸਾਨਾਂ ਦੀਆਂ ਮੰਗਾਂ ਮੰਨਵਾਉਣ ਲਈ 19 ਕਿਸਾਨ ਜਥੇਬੰਦੀਆਂ ਵੱਲੋਂ ਸ਼ੁਰੂ ਕੀਤੇ ਗਏ ਰੇਲ ਰੋਕੋ ਅੰਦੋਲਨ ਦੇ ਅਗਲੇ ਪੜਾਅ ਤਹਿਤ ਕਿਸਾਨਾਂ ਨੇ ਸ਼ਨਿਚਰਵਾਰ ਨੂੰ ਅੰਬਾਲੇ ’ਚ ਰੇਲ ਰੋਕੋ ਮੋਰਚਾ ਲਾਉਣ ਦਾ ਐਲਾਨ ਕੀਤਾ ਹੈ। ਇਸੇ ਤਰ੍ਹਾਂ ਦੁਸਹਿਰੇ ਮੌਕੇ ਪ੍ਰਧਾਨ ਮੰਤਰੀ ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕੇ ਜਾਣਗੇ। ਸੂਬੇ ਅੰਦਰ 17 ਥਾਵਾਂ ’ਤੇ ਜਾਰੀ ਰੇਲ ਰੋਕੋ ਅੰਦੋਲਨ ਦੀ

ਕਿਸਾਨਾਂ ਦੀਆਂ ਮੰਗਾਂ ਮੰਨਵਾਉਣ ਲਈ 19 ਕਿਸਾਨ ਜਥੇਬੰਦੀਆਂ ਵੱਲੋਂ ਸ਼ੁਰੂ ਕੀਤੇ ਗਏ ਰੇਲ ਰੋਕੋ ਅੰਦੋਲਨ ਦੇ ਅਗਲੇ ਪੜਾਅ ਤਹਿਤ ਕਿਸਾਨਾਂ ਨੇ ਸ਼ਨਿਚਰਵਾਰ ਨੂੰ ਅੰਬਾਲੇ ’ਚ ਰੇਲ ਰੋਕੋ ਮੋਰਚਾ ਲਾਉਣ ਦਾ ਐਲਾਨ ਕੀਤਾ ਹੈ। ਇਸੇ ਤਰ੍ਹਾਂ ਦੁਸਹਿਰੇ ਮੌਕੇ ਪ੍ਰਧਾਨ ਮੰਤਰੀ ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕੇ ਜਾਣਗੇ। ਸੂਬੇ ਅੰਦਰ 17 ਥਾਵਾਂ ’ਤੇ ਜਾਰੀ ਰੇਲ ਰੋਕੋ ਅੰਦੋਲਨ ਦੀ ਅਗਲੀ ਰਣਨੀਤੀ ਬਣਾਉਣ ਲਈ ਉੱਤਰ ਭਾਰਤ ਦੀਆਂ 18 ਜਥੇਬੰਦੀਆਂ ਦੀ ਤਾਲਮੇਲ ਕਮੇਟੀ ਦੀ ਮੀਟਿੰਗ ਕਿਸਾਨ ਭਵਨ ਵਿਖੇ ਪ੍ਰਧਾਨ ਗੁਰਧਿਆਨ ਸਿੰਘ ਸਿਓਨਾ ਬੀਕੇਯੂ ਭਟੇੜੀ ਕਲਾਂ ਦੀ ਪ੍ਰਧਾਨਗੀ ਹੇਠ ਚੰਡੀਗ੍ਹੜ ਵਿਖੇ ਹੋਈ।

ਕਿਸਾਨ ਆਗੂ ਸੁਖਵਿੰਦਰ ਸਿੰਘ ਸਭਰਾ, ਰਾਣਾ ਰਣਬੀਰ ਸਿੰਘ, ਸਰਵਣ ਸਿੰਘ ਪੰਧੇਰ, ਜਗਤਾਰ ਸਿੰਘ, ਤੇਜਬੀਰ ਸਿੰਘ ਅਤੇ ਦੇਸਰਾਜ ਮੋਦਗਿਲ ਨੇ ਦੱਸਿਆ ਕਿ ਛੇ ਰਾਜਾਂ ’ਚ ਸ਼ੁਰੂ ਹੋਏ ਰੇਲ ਰੋਕੋ ਅੰਦੋਲਨ ਨੂੰ ਭਾਰੀ ਸਮਰਥਨ ਮਿਲ ਰਿਹਾ ਹੈ। ਕਿਸਾਨਾਂ ਵੱਲੋਂ ਮਲੋਟ, ਸਮਰਾਲਾ ਤੇ ਫ਼ਰੀਦਕੋਟ ’ਚ ਮੋਰਚੇ ਸ਼ੁਰੂ ਹੋਣ ਨਾਲ ਧਰਨਿਆਂ ਦੀ ਗਿਣਤੀ 20 ਹੋ ਗਈ ਹੈ।

ਕਿਸਾਨ ਆਗੂਆਂ ਨੇ ਦੱਸਿਆ ਕਿ ਸ਼ਨਿਚਰਵਾਰ ਤੋ ਅੰਬਾਲਾ ਵਿਖੇ ਰੇਲ ਰੋਕੋ ਮੋਰਚਾ ਸ਼ੁਰੂ ਕੀਤਾ ਜਾਵੇਗਾ। ਇਸੇ ਤਰ੍ਹਾਂ 23 ਅਤੇ 24 ਅਕਤੂਬਰ ਨੂੰ ਕਿਸਾਨੀ ਦੁਸਹਿਰਾ ਮਨਾਇਆ ਜਾਵੇਗਾ, ਜਿਸ ਤਹਿਤ ਦੇਸ਼ ਭਰ ’ਚ ਮੋਦੀ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕੇ ਜਾਣਗੇ। ਕਿਸਾਨ ਆਗੂਆਂ ਨੇ ਉੱਤਰ ਭਾਰਤ ਦੇ ਹੜ੍ਹ ਪੀੜਤ ਰਾਜਾਂ ਲਈ 50 ਹਜ਼ਾਰ ਕਰੋੜ ਦਾ ਰਾਹਤ ਪੈਕੇਜ, ਸਾਰੀਆਂ ਫ਼ਸਲਾਂ ’ਤੇ ਐੱਮਐੱਸਪੀ ਗਾਰੰਟੀ ਕਾਨੂੰਨ ਅਤੇ ਫ਼ਸਲਾਂ ਦਾ ਭਾਅ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਦੇਣ, ਕਿਸਾਨਾਂ -ਮਜ਼ਦੂਰਾਂ ਦੀ ਪੂਰਨ ਕਰਜ਼ ਮੁਕਤੀ, ਮਨਰੇਗਾ ’ਚ ਹਰ ਸਾਲ ਦੇ 200 ਦਿਨ ਰੁਜਗਾਰ, ਦਿੱਲੀ ਅੰਦੋਲਨ ਦੌਰਾਨ ਬਣੇ ਪੁਲਿਸ ਕੇਸ ਰੱਦ ਕਰਨ ਅਤੇ ਲਖੀਮਪੁਰ ਕਤਲ ਕਾਂਡ ਦੇ ਦੋਸ਼ੀਆਂ ’ਤੇ ਕਾਰਵਾਈ ਕਰਨ ਦੀ ਮੰਗ ਕੀਤੀ। ਕਿਸਾਨ ਆਗੂਆਂ ਅਨੁਸਾਰ ਵਾਢੀ ਦਾ ਜ਼ੋਰ ਹੋਣ ਦੇ ਬਾਵਜੂਦ ਲੋਕ ਹੁੰਮ-ਹੁਮਾ ਕੇ ਅੰਦੋਲਨ ’ਚ ਪੁੱਜ ਰਹੇ ਹਨ। ਦਿੱਲੀ ਮੋਰਚੇ ਦੇ 750 ਸ਼ਹੀਦਾਂ ਦੀ ਕੁਰਬਾਨੀ ਅਜਾਈਂ ਨਹੀਂ ਜਾਵੇਗੀ ਅਤੇ ਕਿਸਾਨਾਂ- ਮਜ਼ਦੂਰਾਂ ਦੇ ਹੱਕਾਂ ਤੇ ਮੰਗਾਂ ਮਸਲਿਆਂ ਦੀ ਲੜਾਈ ਲਗਾਤਾਰ ਜਾਰੀ ਰੱਖੀ ਜਾਵੇਗੀ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live