Radio Spice
India News

ਪੰਜਾਬ ਸਰਕਾਰ ਵੱਲੋਂ ਕੋਚਾਂ ਨੂੰ ਵੱਡਾ ਤੋਹਫ਼ਾ, ਤਨਖਾਹਾਂ 'ਚ ਦੋ ਤੋਂ ਢਾਈ ਗੁਣਾ ਕੀਤਾ ਵਾਧਾ; ਜਾਣੋ ਕਦੋਂ ਤੋਂ ਹੋਵੇਗਾ ਲਾਗੂ

By 111459pwpadmin•

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਸੂਬੇ ਵਿੱਚ ਕੰਮ ਕਰ ਰਹੇ ਆਊਟ ਸੋਰਸਿੰਗ ਕੋਚਾਂ ਦੀ ਤਨਖਾਹਾਂ 'ਚ ਦੋ ਤੋਂ ਢਾਈ ਗੁਣਾ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਅੱਜ ਇਥੇ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਖੇਡ ਵਿਭਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਸੂਬੇ ਵਿੱਚ ਕੰਮ ਕਰ ਰਹੇ ਆਊਟ ਸੋਰਸਿੰਗ ਕੋਚਾਂ ਦੀ ਤਨਖਾਹਾਂ 'ਚ ਦੋ ਤੋਂ ਢਾਈ ਗੁਣਾ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਅੱਜ ਇਥੇ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਖੇਡ ਵਿਭਾਗ ਅਤੇ ਪੰਜਾਬ ਸਟੇਟ ਸਪੋਰਟਸ ਕੌਂਸਲ ਅਧੀਨ ਸੂਬੇ ਦੇ ਸਮੂਹ ਜ਼ਿਲ੍ਹਿਆਂ ਵਿੱਚ ਤਾਇਨਾਤ ਐਗਜ਼ੀਕਿਊਟਵ ਕੋਚ-2 ਦੀ ਮਹੀਨਾਵਾਰ ਤਨਖਾਹ 17,733 ਰੁਪਏ ਤੋਂ ਵਧਾ ਕੇ 35000 ਰੁਪਏ, ਐਗਜ਼ੀਕਿਊਟਵ ਕੋਚ-1 ਦੀ ਤਨਖਾਹ 16,893 ਰੁਪਏ ਤੋਂ ਵਧਾ ਕੇ 30,000 ਰੁਪਏ ਪ੍ਰਤੀ ਮਹੀਨਾ ਅਤੇ ਐਗਜ਼ੀਕਿਊਟਵ ਕੋਚ ਦੀ ਤਨਖਾਹ 11,917 ਰੁਪਏ ਤੋਂ ਵਧਾ ਕੇ 25,000 ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਾਰੇ ਕੋਚਾਂ ਦੀ ਤਨਖਾਹ ਵਿੱਚ ਸਾਲਾਨਾ 3 ਫੀਸਦੀ ਵਾਧਾ ਵੀ ਕੀਤਾ ਜਾਵੇਗਾ।

ਖੇਡ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਆਊਟ ਸੋਰਸਿੰਗ ਉਤੇ ਤਾਇਨਾਤ ਕੋਚਾਂ ਵੱਲੋਂ ਲੰਬੇ ਸਮੇਂ ਤੋਂ ਆਪਣੀ ਤਨਖਾਹ ਵਧਾਉਣ ਦੀ ਮੰਗ ਕੀਤੀ ਜਾ ਰਹੀ ਸੀ। ਮੁੱਖ ਮੰਤਰੀ ਜੀ ਦੇ ਧਿਆਨ ਵਿੱਚ ਇਹ ਮਾਮਲਾ ਆਉਣ ਤੋਂ ਬਾਅਦ ਉਨ੍ਹਾਂ ਤੁਰੰਤ ਮੰਗ ਮਨਜ਼ੂਰ ਕਰਨ ਦਾ ਫੈਸਲਾ ਕੀਤਾ। ਇਸ ਫੈਸਲੇ ਤਹਿਤ ਆਊਟ ਸੋਰਸਿੰਗ ਉਤੇ ਕੰਮ ਕਰ ਰਹੇ ਕੋਚਾਂ ਦੀ ਤਨਖਾਹ ਪ੍ਰਤੀ ਮਹੀਨਾ ਦੋ ਤੋਂ ਢਾਈ ਗੁਣਾਂ ਵਧਾ ਦਿੱਤੀ ਗਈ ਹੈ। ਇਹ ਫੈਸਲਾ 18 ਸਤੰਬਰ 2023 ਤੋਂ ਲਾਗੂ ਹੋਵੇਗਾ।

ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਖੇਡਾਂ ਤੇ ਖਿਡਾਰੀਆਂ ਲਈ ਆਪਣੇ ਖਜ਼ਾਨੇ ਖੋਲ੍ਹੇ ਗਏ ਹਨ। ਹਾਂਗਜ਼ੂ ਏਸ਼ੀਅਨ ਗੇਮਜ਼ ਵਿੱਚ ਪੰਜਾਬ ਦੇ ਖਿਡਾਰੀ ਨਿਰੰਤਰ ਵਧੀਆ ਪ੍ਰਦਰਸ਼ਨ ਕਰ ਰਹੇ ਹਨ ਅਤੇ 1962 ਦੀਆਂ ਜਕਾਰਤਾ ਏਸ਼ੀਅਨ ਗੇਮਜ਼ ਤੋਂ ਬਾਅਦ ਪੰਜ ਸੋਨ ਤਮਗ਼ੇ ਜਿੱਤੇ ਹਨ। ਖਿਡਾਰੀਆਂ ਦੀ ਇਨਾਮ ਰਾਸ਼ੀ ਵਧਾਉਣ, ਤਿਆਰੀ ਲਈ ਨਗਦ ਰਾਸ਼ੀ, ਵਜ਼ੀਫਾ ਸਕੀਮ ਤੋਂ ਇਲਾਵਾ ਕੋਚਾਂ ਤੇ ਖੇਡ ਪ੍ਰਮੋਟਰਾਂ ਲਈ ਐਵਾਰਡ ਸ਼ੁਰੂ ਕੀਤੇ ਗਏ ਹਨ। ਹੁਣ ਕੋਚਾਂ ਦੀ ਵੀ ਚਿਰੋਕਣੀ ਮੰਗ ਪੂਰੀ ਕਰਦਿਆਂ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਚੋਖਾ ਵਾਧਾ ਕੀਤਾ ਗਿਆ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live