Radio Spice
India News

ਫਰਵਰੀ ਤੇ ਅਗਸਤ 'ਚ ਸੇਵਾਮੁਕਤ ਹੋਣ ਵਾਲੇ ਪ੍ਰਿੰਸੀਪਲਾਂ ਦੇ ਸੇਵਾ ਕਾਲ 'ਚ ਵਾਧਾ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਜਾਰੀ ਕੀਤੇ ਹੁਕਮ

By 111459pwpadmin•

ਸਿੱਖਿਆ ਵਿਭਾਗ 'ਚ ਪ੍ਰਿੰਸੀਪਲਾਂ ਦੀ ਘਾਟ ਤੇ ਬੱਚਿਆਂ ਦੀ ਪੜ੍ਹਾਈ ਨੂੰ ਦੇਖਦੇ ਹੋਏ ਪੰਜਾਬ ਸਕੂਲ ਅਧਿਆਪਕ ਸੇਵਾ ਵਾਧਾ ਕਾਨੂੰਨ 2015 ਤਹਿਤ ਵਾਧਾ ਦੇਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਕਾਨੂੰਨ ਤਹਿਤ ਪ੍ਰਿੰਸੀਪਲ ਜੋ 31 ਅਗਸਤ ਤੋਂ 28 ਫਰਵਰੀ ਤਕ ਰਿਟਾਇਰ ਹੋਣਗੇ, ਨੂੰ ਉਨ੍ਹਾਂ ਵੱਲੋਂ ਆਪਸ਼ਨ ਦਿੱਤੇ ਜਾਣ 'ਤੇ 31 ਮਾਰਚ ਤਕ ਸੇਵਾ 'ਚ ਵਾਧਾ ਕਰ ਦਿੱਤਾ ਗਿਆ ਹੈ। ਹੁਕਮਾਂ ਅਨੁਸ

ਸਿੱਖਿਆ ਵਿਭਾਗ 'ਚ ਪ੍ਰਿੰਸੀਪਲਾਂ ਦੀ ਘਾਟ ਤੇ ਬੱਚਿਆਂ ਦੀ ਪੜ੍ਹਾਈ ਨੂੰ ਦੇਖਦੇ ਹੋਏ ਪੰਜਾਬ ਸਕੂਲ ਅਧਿਆਪਕ ਸੇਵਾ ਵਾਧਾ ਕਾਨੂੰਨ 2015 ਤਹਿਤ ਵਾਧਾ ਦੇਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਕਾਨੂੰਨ ਤਹਿਤ ਪ੍ਰਿੰਸੀਪਲ ਜੋ 31 ਅਗਸਤ ਤੋਂ 28 ਫਰਵਰੀ ਤਕ ਰਿਟਾਇਰ ਹੋਣਗੇ, ਨੂੰ ਉਨ੍ਹਾਂ ਵੱਲੋਂ ਆਪਸ਼ਨ ਦਿੱਤੇ ਜਾਣ 'ਤੇ 31 ਮਾਰਚ ਤਕ ਸੇਵਾ 'ਚ ਵਾਧਾ ਕਰ ਦਿੱਤਾ ਗਿਆ ਹੈ।

ਹੁਕਮਾਂ ਅਨੁਸਾਰ ਭਾਵੇਂ ਉਨ੍ਹਾਂ ਵੱਲੋਂ ਸਕੂਲ 'ਚ ਕਲਾਸਾਂ ਦੇ ਪੀਰੀਅਡ ਲਗਾਏ ਜਾਂਦੇ ਹਨ ਜਾਂ ਨਹੀਂ, ਵਾਧੇ ਦੇ ਨਿਯਮ ਲਾਗੂ ਹੋਣਗੇ। ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਪ੍ਰਵਾਨਗੀ ਨਾਲ ਜਾਰੀ ਹੁਕਮਾਂ 'ਚ ਕਿਹਾ ਗਿਆ ਹੈ ਕਿ ਵਿਸ਼ਾ ਅੰਕਿਤ ਮਾਮਲੇ ਨੂੰ ਵਿਚਾਰਨ ਉਪਰੰਤ ਇਹ ਸਾਹਮਣੇ ਆਇਆ ਹੈ ਕਿ 'The Punjab School Teachers' Extension in Service Act, 2015" ਇਸ ਲਈ ਲਾਗੂ ਕੀਤਾ ਗਿਆ ਸੀ ਤਾਂ ਜੋ ਸਕੂਲੀ ਬੱਚਿਆਂ ਦਾ ਅਕਾਦਮਿਕ ਸਾਲ ਖ਼ਰਾਬ ਨਾ ਹੋਵੇ।ਇਸ ਐਕਟ ਤਹਿਤ ਮਿਤੀ 31 ਅਗਸਤ ਤੋਂ ਬਾਅਦ ਰਿਟਾਇਰ ਹੋਣ ਵਾਲੇ ਟੀਚਰਾਂ ਨੂੰ 31 ਮਾਰਚ ਤਕ ਦਾ ਵਾਧਾ ਦਿੱਤਾ ਜਾਂਦਾ ਹੈ।

ਇਸ ਐਕਟ ਤਹਿਤ ਪਹਿਲਾਂ ਉਨ੍ਹਾਂ ਪ੍ਰਿੰਸੀਪਲਾਂ ਨੂੰ ਵੀ ਵਾਧਾ ਦਿੱਤਾ ਜਾਂਦਾ ਰਿਹਾ ਹੈ, ਜਿਨ੍ਹਾਂ ਵੱਲੋਂ ਪ੍ਰਸ਼ਾਸਕੀ ਕੰਮਾਂ ਤੋਂ ਇਲਾਵਾ ਅਕਾਦਮਿਕ ਕੰਮਾਂ ਨੂੰ ਵੀ ਦੇਖਿਆ ਜਾਂਦਾ ਹੈ। ਇਹ ਦੇਖਣ ਵਿੱਚ ਆਇਆ ਹੈ ਕਿ ਜਦੋਂ ਪ੍ਰਿੰਸੀਪਲ ਅਕਾਦਮਿਕ ਸੈਸ਼ਨ ਦੌਰਾਨ ਰਿਟਾਇਰ ਹੋ ਜਾਂਦਾ ਹੈ ਤਾਂ ਬੱਚਿਆਂ ਦੀ ਪੜ੍ਹਾਈ 'ਤੇ ਸਿੱਧੇ ਜਾਂ ਅਸਿੱਧੇ ਤੌਰ 'ਤੇ ਅਸਰ ਜ਼ਰੂਰ ਪੈਂਦਾ ਹੈ।

ਇਸ ਤੋਂ ਇਲਾਵਾ ਸਿੱਖਿਆ ਵਿਭਾਗ ਵਿੱਚ ਲਗਭਗ 500 ਆਸਾਮੀਆਂ ਪ੍ਰਿੰਸੀਪਲਾਂ ਦੀਆਂ ਖਾਲੀ ਹਨ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live