Radio Spice
India News

ਮਾਰਸ਼ਲ ਆਰਟ ਗੱਤਕਾ ਅੰਤਰਰਾਸ਼ਟਰੀ ਖੇਡ ਬਣਨ ਲਈ ਤਿਆਰ : ਮਨਜਿੰਦਰ ਸਿੰਘ ਸਿਰਸਾ

By 111459pwpadmin•

ਚੰਡੀਗੜ੍ਹ - ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਐਨ.ਜੀ.ਏ.ਆਈ.) ਵੱਲੋਂ ਆਯੋਜਿਤ ਦੋ ਰੋਜ਼ਾ 11ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਬੁੱਧਵਾਰ ਨੂੰ ਇੱਥੇ ਤਾਲਕਟੋਰਾ ਸਟੇਡੀਅਮ ਵਿਖੇ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਸ਼ੁਰੂ ਹੋਈ। ਇਸ ਚੈਂਪੀਅਨਸ਼ਿਪ ਵਿੱਚ 14 ਵੱਖ-ਵੱਖ ਰਾਜਾਂ ਦੇ 900 ਤੋਂ ਵੱਧ ਹੁਨਰਮੰਦ ਗੱਤਕਾ ਖਿਡਾਰੀ, (ਲੜਕੇ ਅਤੇ ਲੜਕੀਆਂ) ਭਾਗ ਲੈ ਰਹੇ ਹਨ ਜੋ ਵੱਖ

ਚੰਡੀਗੜ੍ਹ - ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਐਨ.ਜੀ.ਏ.ਆਈ.) ਵੱਲੋਂ ਆਯੋਜਿਤ ਦੋ ਰੋਜ਼ਾ 11ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਬੁੱਧਵਾਰ ਨੂੰ ਇੱਥੇ ਤਾਲਕਟੋਰਾ ਸਟੇਡੀਅਮ ਵਿਖੇ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਸ਼ੁਰੂ ਹੋਈ। ਇਸ ਚੈਂਪੀਅਨਸ਼ਿਪ ਵਿੱਚ 14 ਵੱਖ-ਵੱਖ ਰਾਜਾਂ ਦੇ 900 ਤੋਂ ਵੱਧ ਹੁਨਰਮੰਦ ਗੱਤਕਾ ਖਿਡਾਰੀ, (ਲੜਕੇ ਅਤੇ ਲੜਕੀਆਂ) ਭਾਗ ਲੈ ਰਹੇ ਹਨ ਜੋ ਵੱਖ-ਵੱਖ ਉਮਰ ਵਰਗਾਂ ਵਿੱਚ ਜੇਤੂ ਪੁਜ਼ੀਸ਼ਨਾਂ ਅਤੇ ਤਗਮੇ ਜਿੱਤਣ ਲਈ ਮੁਕਾਬਲੇ ਕਰਨਗੇ। ਇਸ ਸ਼ਾਨਦਾਰ ਖੇਡ ਮੇਲੇ ਦੀ ਮੇਜ਼ਬਾਨੀ ਗੱਤਕਾ ਐਸੋਸੀਏਸ਼ਨ ਆਫ ਦਿੱਲੀ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐਸ.ਜੀ.ਐਮ.ਸੀ.) ਦੇ ਸਹਿਯੋਗ ਨਾਲ ਕੀਤੀ ਜਾ ਰਹੀ ਹੈ।

ਚੰਡੀਗੜ੍ਹ - ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਐਨ.ਜੀ.ਏ.ਆਈ.) ਵੱਲੋਂ ਆਯੋਜਿਤ ਦੋ ਰੋਜ਼ਾ 11ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਬੁੱਧਵਾਰ ਨੂੰ ਇੱਥੇ ਤਾਲਕਟੋਰਾ ਸਟੇਡੀਅਮ ਵਿਖੇ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਸ਼ੁਰੂ ਹੋਈ। ਇਸ ਚੈਂਪੀਅਨਸ਼ਿਪ ਵਿੱਚ 14 ਵੱਖ-ਵੱਖ ਰਾਜਾਂ ਦੇ 900 ਤੋਂ ਵੱਧ ਹੁਨਰਮੰਦ ਗੱਤਕਾ ਖਿਡਾਰੀ, (ਲੜਕੇ ਅਤੇ ਲੜਕੀਆਂ) ਭਾਗ ਲੈ ਰਹੇ ਹਨ ਜੋ ਵੱਖ-ਵੱਖ ਉਮਰ ਵਰਗਾਂ ਵਿੱਚ ਜੇਤੂ ਪੁਜ਼ੀਸ਼ਨਾਂ ਅਤੇ ਤਗਮੇ ਜਿੱਤਣ ਲਈ ਮੁਕਾਬਲੇ ਕਰਨਗੇ। ਇਸ ਸ਼ਾਨਦਾਰ ਖੇਡ ਮੇਲੇ ਦੀ ਮੇਜ਼ਬਾਨੀ ਗੱਤਕਾ ਐਸੋਸੀਏਸ਼ਨ ਆਫ ਦਿੱਲੀ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐਸ.ਜੀ.ਐਮ.ਸੀ.) ਦੇ ਸਹਿਯੋਗ ਨਾਲ ਕੀਤੀ ਜਾ ਰਹੀ ਹੈ।

ਸਿਰਸਾ ਨੇ ਕੇਂਦਰ ਸਰਕਾਰ ਅਤੇ ਭਾਰਤੀ ਓਲੰਪਿਕ ਐਸੋਗੀਏਸ਼ਨ ਦੁਆਰਾ ਗੱਤਕਾ ਸੋਟੀ ਦੀ ਖੇਡ ਨੂੰ 36ਵੀਆਂ ਰਾਸ਼ਟਰੀ ਖੇਡਾਂ ਵਿੱਚ ਸ਼ਾਮਲ ਕੀਤੇ ਜਾਣ ਤੋਂ ਬਾਅਦ ਗੱਤਕੇ ਨੂੰ ਰਾਸ਼ਟਰੀ ਖੇਡ ਵਜੋਂ ਮਾਨਤਾ ਮਿਲ ਗਈ ਹੈ। ਉਨਾਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਦਾ ਇਸ ਉਪਲਬਧੀ ਵਿੱਚ ਅਹਿਮ ਭੂਮਿਕਾਵਾਂ ਨਿਭਾਉਣ ਲਈ ਧੰਨਵਾਦ ਪ੍ਰਗਟ ਕੀਤਾ ਅਤੇ ਇਸ ਰਵਾਇਤੀ ਖੇਡ ਨੂੰ ਵਿਸ਼ਵ ਪੱਧਰ 'ਤੇ ਪ੍ਰਫੁੱਲਤ ਕਰਨ ਪ੍ਰਤੀ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨ.ਜੀ.ਏ.ਆਈ.) ਨੂੰ ਆਪਣਾ ਪੂਰਾ ਸਮਰਥਨ ਦੇਣ ਦਾ ਵਾਅਦਾ ਕੀਤਾ।

ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਆਪਣੇ ਸੰਬੋਧਨ ਦੌਰਾਨ ਗੱਤਕੇ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਖਿਡਾਰੀਆਂ ਨੂੰ ਗੱਤਕੇ ਨੂੰ ਨਾ ਸਿਰਫ ਇੱਕ ਮਾਰਸ਼ਲ ਆਰਟ ਵਜੋਂ ਸਮਝਣ ਬਲਕਿ ਇੱਕ ਸਮਰੱਥ ਖੇਡ ਅਤੇ ਸਵੈ-ਰੱਖਿਆ ਦੇ ਰੂਪ ਵਜੋਂ ਵੀ ਅਪਣਾਉਣ ਲਈ ਪ੍ਰੇਰਿਤ ਕੀਤਾ। ਕਾਹਲੋਂ ਨੇ ਰਾਜਧਾਨੀ ਵਿੱਚ ਇਸ ਪੁਰਾਤਨ ਸਿੱਖ ਮਾਰਸ਼ਲ ਆਰਟ ਨੂੰ ਪ੍ਰਫੁੱਲਤ ਕਰਨ ਲਈ ਡੀ.ਐਸ.ਜੀ.ਐਮ.ਸੀ. ਦੀ ਵਚਨਬੱਧਤਾ ’ਤੇ ਵੀ ਜ਼ੋਰ ਦਿੱਤਾ ਅਤੇ ਐਨ.ਜੀ.ਏ.ਆਈ. ਸਮੇਤ ਗੱਤਕਾ ਐਸੋਸੀਏਸ਼ਨ ਆਫ ਦਿੱਲੀ ਨੂੰ ਲਗਾਤਾਰ ਸਮਰਥਨ ਦੇਣ ਦਾ ਵਾਅਦਾ ਕੀਤਾ।

ਇਨ੍ਹਾਂ ਤੋਂ ਇਲਾਵਾ ਐਨ.ਜੀ.ਏ.ਆਈ. ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਅਤੇ ਗੱਤਕਾ ਐਸੋਸੀਏਸ਼ਨ ਆਫ ਦਿੱਲੀ (ਜੀ.ਏ.ਡੀ.) ਦੇ ਚੇਅਰਮੈਨ ਸਰਵਜੀਤ ਸਿੰਘ ਵਿਰਕ ਮੈਂਬਰ ਕਾਰਜਕਾਰਨੀ ਡੀ.ਐਸ.ਜੀ.ਐਮ.ਸੀ. ਨੇ ਵੀ ਹਾਜ਼ਰੀਨ ਨੂੰ ਪ੍ਰੇਰਨਾਦਾਇਕ ਵਿਚਾਰਾਂ ਨਾਲ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਇਹ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਨਾ ਸਿਰਫ਼ ਦੇਸ਼ ਦੀ ਅਮੀਰ ਮਾਰਸ਼ਲ ਆਰਟ ਵਿਰਾਸਤ ਦਾ ਪ੍ਰਮਾਣ ਹੈ ਸਗੋਂ ਦੇਸ਼ ਦੇ ਨੌਜਵਾਨਾਂ ਦੀ ਗੱਤਕੇ ਦੇ ਖੇਤਰ ਵਿੱਚ ਸਮਰਪਣ ਅਤੇ ਪ੍ਰਤਿਭਾ ਦਾ ਪ੍ਰਮਾਣ ਵੀ ਹੈ। ਅਜਿਹੀਆਂ ਨੈਸ਼ਨਲ ਚੈਂਪੀਅਨਸ਼ਿਪ ਕਰਾਉਣਾ ਗੱਤਕੇ ਦੀ ਅੰਤਰਰਾਸ਼ਟਰੀ ਮਾਨਤਾ ਵੱਲ ਖੇਡ ਵਜੋਂ ਸਫ਼ਰ ਦਾ ਪ੍ਰਤੀਕ ਹਨ ਜੋ ਗੱਤਕੇ ਦਾ ਵਿਸ਼ਵ ਪੱਧਰ 'ਤੇ ਖੇਡ ਬਣਨ ਦੀ ਸੰਭਾਵਨਾ ਨੂੰ ਮਜ਼ਬੂਤ ​​ਕਰਦੀ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਚੈਨ ਸਿੰਘ ਕਲਸਾਣੀ ਤੇ ਸਿਮਰਨਜੀਤ ਸਿੰਘ ਕ੍ਰਮਵਾਰ ਮੀਤ ਪ੍ਰਧਾਨ ਅਤੇ ਸਕੱਤਰ ਐਨ.ਜੀ.ਏ.ਆਈ., ਜੀਏਡੀ ਦੇ ਪ੍ਰਧਾਨ ਗੁਰਮੀਤ ਸਿੰਘ ਰਾਣਾ, ਜਨਰਲ ਸਕੱਤਰ ਜੇਪੀ ਸਿੰਘ, ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਤੇਜਿੰਦਰਪਾਲ ਸਿੰਘ ਨਲਵਾ, ਬਲਜੀਤ ਸਿੰਘ ਸਕੱਤਰ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ, ਇੰਦਰਜੋਧ ਸਿੰਘ ਮੀਤ ਪ੍ਰਧਾਨ ਗੱਤਕਾ ਐਸੋਸੀਏਸ਼ਨ ਆਫ ਪੰਜਾਬ, ਸਮੀਰ ਸਿੰਘ ਚੇਅਰਮੈਨ ਸਿੱਖ ਚੈਂਬਰ ਆਫ਼ ਕਾਮਰਸ, ਹਰਪ੍ਰੀਤ ਸਿੰਘ ਸਹੋਤਾ, ਈਵੈਂਟ ਮੈਨੇਜਮੈਂਟ ਆਦਿ ਵੀ ਹਾਜ਼ਰ ਸਨ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live