Radio Spice
India News

ਪੰਜਾਬ ਸਰਕਾਰ ਵੱਲੋਂ “ਪੰਜਾਬ ਇਨਫਲੂਐਂਸਰ ਇੰਪਾਵਰਮੈਂਟ ਪਾਲਿਸੀ, 2023” ਲਾਂਚ

By 111459pwpadmin•

ਪੰਜਾਬ ਸਰਕਾਰ ਵੱਲੋਂ “ਪੰਜਾਬ ਇਨਫਲੂਐਂਸਰ ਇੰਪਾਵਰਮੈਂਟ ਪਾਲਿਸੀ, 2023” ਲਾਂਚ ਸੂਬੇ ਦੇ ਵੰਨ-ਸੁਵੰਨਤਾ ਵਾਲੇ ਸੱਭਿਆਚਾਰ, ਅਮੀਰ ਵਿਰਾਸਤ ਅਤੇ ਸ਼ਾਸਨ ਪ੍ਰਬੰਧ ਨੂੰ ਬਿਹਤਰ ਢੰਗ ਨਾਲ ਉਜਾਗਰ ਕਰਨ ਲਈ ਸੋਸ਼ਲ ਮੀਡੀਆ ਇਨਫਲੂਐਂਸਰਾਂ ਨਾਲ ਕੀਤੀ ਭਾਈਵਾਲੀ ਇਨਫਲੂਐਂਸਰਾਂ ਲਈ https://bit.ly/Punjabinfluencerpolicy ਪੋਰਟਲ ‘ਤੇ ਰਜਿਸਟ੍ਰੇਸ਼ਨ ਫਾਰਮ ਕੀਤਾ ਜਾਰੀ ਪੰਜਾਬ

ਪੰਜਾਬ ਸਰਕਾਰ ਵੱਲੋਂ “ਪੰਜਾਬ ਇਨਫਲੂਐਂਸਰ ਇੰਪਾਵਰਮੈਂਟ ਪਾਲਿਸੀ, 2023” ਲਾਂਚ

ਸੂਬੇ ਦੇ ਵੰਨ-ਸੁਵੰਨਤਾ ਵਾਲੇ ਸੱਭਿਆਚਾਰ, ਅਮੀਰ ਵਿਰਾਸਤ ਅਤੇ ਸ਼ਾਸਨ ਪ੍ਰਬੰਧ ਨੂੰ ਬਿਹਤਰ ਢੰਗ ਨਾਲ ਉਜਾਗਰ ਕਰਨ ਲਈ ਸੋਸ਼ਲ ਮੀਡੀਆ ਇਨਫਲੂਐਂਸਰਾਂ ਨਾਲ ਕੀਤੀ ਭਾਈਵਾਲੀ

ਇਨਫਲੂਐਂਸਰਾਂ ਲਈ https://bit.ly/Punjabinfluencerpolicy ਪੋਰਟਲ ‘ਤੇ ਰਜਿਸਟ੍ਰੇਸ਼ਨ ਫਾਰਮ ਕੀਤਾ ਜਾਰੀ

 ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ   ਭਗਵੰਤ ਸਿੰਘ ਮਾਨ ਦੀ ਅਗਵਾਈ ਅਧੀਨ “ਪੰਜਾਬ ਇਨਫਲੂਐਂਸਰ ਇੰਪਾਵਰਮੈਂਟ ਪਾਲਿਸੀ, 2023” ਲਿਆਂਦੀ ਗਈ ਹੈ। ਇਹ ਨੀਤੀ ਸੋਸ਼ਲ ਮੀਡੀਆ ਇਨਫਲੂਐਂਸਰਾਂ ਨਾਲ ਸਹਿਯੋਗੀ ਭਾਈਵਾਲੀ ਰਾਹੀਂ ਸੂਬੇ ਦੇ `    ਵੰਨ-ਸੁਵੰਨਤਾ ਵਾਲੇ ਸੱਭਿਆਚਾਰ, ਅਮੀਰ ਵਿਰਾਸਤ ਅਤੇ ਸ਼ਾਸਨ ਪ੍ਰਬੰਧ ਨੂੰ ਬਿਹਤਰ ਢੰਗ ਨਾਲ ਉਜਾਗਰ ਕਰੇਗੀ।

ਪੰਜਾਬ ਸਬੰਧੀ ਜਾਣਕਾਰੀ ਦੇਣ ਲਈ ਨਵੇਂ ਸਫ਼ਰ ਦੀ ਸ਼ੁਰੂਆਤ

ਅਜੋਕੇ ਡਿਜ਼ੀਟਲ ਯੁੱਗ ਵਿੱਚ ਇਨਫਲੂਐਂਸਰ ਜਨਤਕ ਧਾਰਨਾਵਾਂ ਨੂੰ ਮਹੱਤਵਪੂਰਨ ਢੰਗ ਨਾਲ ਬਦਲਦੇ ਹਨ, ਇਸ ਨੀਤੀ ਦਾ ਉਦੇਸ਼ ਇਹਨਾਂ ਇਨਫਲੂਐਂਸਰਾਂ ਜ਼ਰੀਏ ਪੰਜਾਬ ਦੇ ਅਮੀਰ ਸੱਭਿਆਚਾਰ, ਵਿਰਾਸਤ ਅਤੇ ਸ਼ਾਸਨ ਸਬੰਧੀ ਪਹਿਲਕਦਮੀਆਂ ਨੂੰ ਦੇਸ਼ ਭਰ ਦੇ ਲੋਕਾਂ ਤੱਕ ਪਹੁੰਚਾਉਣਾ ਹੈ।

ਇਨਫਲੂਐਂਸਰਾਂ ਨੂੰ ਖੁੱਲ੍ਹਾ ਸੱਦਾ: ਇਸ ਪਹਿਲਕਦਮੀ ਦਾ ਹਿੱਸਾ ਬਣੋ

ਪੰਜਾਬ ਸਰਕਾਰ ਇਸ ਵਿਲੱਖਣ ਪਹਿਲਕਦਮੀ ਦਾ ਹਿੱਸਾ ਬਣਨ ਲਈ ਵੱਖ-ਵੱਖ ਡਿਜ਼ੀਟਲ ਪਲੇਟਫਾਰਮਾਂ ਦੇ ਇਨਫਲੂਐਂਸਰਾਂ ਨੂੰ ਨਿੱਘਾ ਸੱਦਾ ਦਿੰਦੀ ਹੈ।

ਆਓ ਮਿਲ ਕੇ ਪੰਜਾਬ ਦੀਆਂ ਰੋਚਕ ਤੇ ਦਿਲਚਸਪ ਕਹਾਣੀਆਂ ਸੁਣਾਈਏ

ਇਸ ਨੀਤੀ ਜ਼ਰੀਏ ਇਨਫਲੂਐਂਸਰ ਅਤੇ ਸਰਕਾਰ ਮਿਲ ਕੇ ਪੰਜਾਬ ਦੇ ਵਿਕਾਸ, ਇਸ ਦੇ ਅਮੀਰ ਸੱਭਿਆਚਾਰ ਅਤੇ ਲੋਕਾਂ ਦੇ ਦਿਲਾਂ ਨੂੰ ਛੂਹਣ ਵਾਲੀਆਂ ਕਹਾਣੀਆਂ ਨੂੰ ਸਮੁੱਚੇ ਭਾਰਤ ਵਾਸੀਆਂ ਨਾਲ ਸਾਂਝਾ ਕਰਨਾ ਯਕੀਨੀ ਬਣਾਉਣਗੇ। ਇਸ ਦੇ ਨਾਲ ਹੀ ਨੀਤੀ ਦਾ ਉਦੇਸ਼ ਝੂਠੀਆਂ ਅਤੇ ਮਨਘੜਤ ਖ਼ਬਰਾਂ ਵਿਰੁੱਧ ਸਮੂਹਿਕ ਲੜਾਈ ਵਿੱਚ ਯੋਗਦਾਨ ਪਾਉਣਾ ਵੀ ਹੈ।

ਇਨਫਲੂਐਂਸਰ ਇੰਪਾਵਰਮੈਂਟ ਪਾਲਿਸੀ-2023 ਬਾਰੇ ਵਿਸਤ੍ਰਿਤ ਜਾਣਕਾਰੀ ਲਈ ਅਤੇ ਇਹ ਜਾਣਨ ਲਈ ਕਿ ਤੁਸੀਂ ਇਸ ਯਾਤਰਾ ਦਾ ਹਿੱਸਾ ਕਿਵੇਂ ਬਣ ਸਕਦੇ ਹੋ, http://diprpunjab.gov.in/sites/default/files/influencer%20policy%202023.pdf ‘ਤੇ ਜਾਓ।

ਇਨਫਲੂਐਂਸਰ ਇੰਪਾਵਰਮੈਂਟ ਪਾਲਿਸੀ ਦੇ ਮੁੱਖ ਨੁਕਤੇ

ਇਨਫਲੂਐਂਸਰਾਂ ਦੀ ਯੋਗਤਾ ਅਤੇ ਸ਼੍ਰੇਣੀਆਂ: ਇਹ ਨੀਤੀ ਇਨਫਲੂਐਂਸਰਾਂ ਨੂੰ ਉਹਨਾਂ ਦੇ ਸਬਸਕ੍ਰਾਈਬਰਾਂ ਦੇ ਅਧਾਰ ‘ਤੇ ਪੰਜ ਵਿਸ਼ੇਸ਼ ਸ਼੍ਰੇਣੀਆਂ ਵਿੱਚ ਦਰਸਾਉਂਦੀ ਹੈ:

ਸ਼੍ਰੇਣੀ ਦੀ ਕਿਸਮ ਸਬਸਕ੍ਰਾਈਬਰਾਂ ਦੀ ਗਿਣਤੀ ਹਰੇਕ ਮੁਹਿੰਮ ਲਈ ਵੱਧ ਤੋਂ ਵੱਧ ਮੁਆਵਜ਼ਾ (ਰੁਪਏ ਵਿੱਚ)
ਸ਼੍ਰੇਣੀ ਏ1 ਮਿਲੀਅਨ+ ਸਬਸਕ੍ਰਾਈਬਰ 8,00,000 
ਸ਼੍ਰੇਣੀ ਬੀ50,00,00 ਤੋਂ 1 ਮਿਲੀਅਨ ਸਬਸਕ੍ਰਾਈਬਰ5,00,000
ਸ਼੍ਰੇਣੀ ਸੀ10,00,00 ਤੋਂ 50,00,00 ਸਬਸਕ੍ਰਾਈਬਰ3,00,000
ਸ਼੍ਰੇਣੀ ਡੀ50,000 ਤੋਂ 10,00,00 ਸਬਸਕ੍ਰਾਈਬਰ3,00,000
ਸ਼੍ਰੇਣੀ ਈ 10,000 ਤੋਂ 50,000 ਸਬਸਕ੍ਰਾਈਬਰ 3,00,000

ਅਰਜ਼ੀ ਦੀ ਪ੍ਰਕਿਰਿਆ: ਇਸ ਨੀਤੀ ਤਹਿਤ ਪੰਜਾਬ ਸਰਕਾਰ ਨਾਲ ਸਹਿਯੋਗ ਕਰਨ ਦੇ ਚਾਹਵਾਨ ਇਨਫਲੂਐਂਸਰ ਸਿੱਧੀ ਆਨਲਾਈਨ ਅਰਜ਼ੀ ਪ੍ਰਕਿਰਿਆ ਰਾਹੀਂ https://bit.ly/Punjabinfluencerpolicy ‘ਤੇ ਅਰਜ਼ੀ ਦੇ ਸਕਦੇ ਹਨ।

ਕੌਣ ਅਪਲਾਈ ਕਰ ਸਕਦਾ ਹੈ: ਨੀਤੀ ਉਹਨਾਂ ਇਨਫਲੂਐਂਸਰਾਂ ਨੂੰ ਸੱਦਾ ਦਿੰਦੀ ਹੈ ਜਿਨ੍ਹਾਂ ਦੀ ਪ੍ਰਮੁੱਖ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਸਰਗਰਮ ਮੌਜੂਦਗੀ ਹੈ ਅਤੇ ਜਾਣਕਾਰੀ ਦੀ ਵਿਆਪਕ ਪਹੁੰਚ ਤੇ ਪ੍ਰਭਾਵਸ਼ਾਲੀ ਪ੍ਰਸਾਰ ਨੂੰ ਯਕੀਨੀ ਬਣਾਉਂਦੇ ਹਨ। ਇਨਫਲੂਐਂਸਰਾਂ ਨੂੰ ਇੱਕ ਸਕਾਰਾਤਮਕ ਅਤੇ ਕਨੂੰਨੀ ਡਿਜ਼ੀਟਲ ਇਮੈਜ ਕਾਇਮ ਰੱਖਣਾ ਲਾਜ਼ਮੀ ਹੈ, ਜਿਸ ਤਹਿਤ ਉਹਨਾਂ ਦਾ ਕੋਈ ਅਪਰਾਧਿਕ ਰਿਕਾਰਡ ਜਾਂ ਸੂਬੇ ਤੇ ਕੌਮੀ ਹਿੱਤਾਂ ਵਿਰੁੱਧ ਗਤੀਵਿਧੀਆਂ ਵਿੱਚ ਸ਼ਮੂਲੀਅਤ ਨਾ ਹੋਵੇ।

ਕਮਾਈ ਦੀ ਸੰਭਾਵਨਾ: ਨੀਤੀ ਇੱਕ ਢਾਂਚਾਗਤ ਮੁਆਵਜ਼ੇ ਦੇ ਮਾਡਲ ਦੀ ਰੂਪ-ਰੇਖਾ ਪ੍ਰਦਾਨ ਕਰਦੀ ਹੈ, ਜੋ ਇਨਫਲੂਐਂਸਰਾਂ ਨੂੰ ਉਹਨਾਂ ਦੀ ਸਮੱਗਰੀ ਦੀ ਪਹੁੰਚ ਅਤੇ ਪ੍ਰਭਾਵ ਦੇ ਆਧਾਰ ‘ਤੇ ਮਿਹਨਤਾਨੇ ਦੀ ਪੇਸ਼ਕਸ਼ ਕਰਦੀ ਹੈ। ਇਨਫਲੂਐਂਸਰਾਂ ਦੀਆਂ ਵੱਖ-ਵੱਖ ਸ਼੍ਰੇਣੀਆਂ ਵਿੱਚ ਵੱਖੋ-ਵੱਖਰੀਆਂ ਕਮਾਈ ਦੀਆਂ ਸੰਭਾਵਨਾਵਾਂ ਹੋਣਗੀਆਂ। ਵੇਰਵੇ, ਪਾਰਦਰਸ਼ਤਾ ਅਤੇ ਨਿਰਪੱਖਤਾ ਨੂੰ ਯਕੀਨੀ ਬਣਾਉਂਦੇ ਹੋਏ, ਇਸ ਸਬੰਧੀ ਨੀਤੀ ਵਿੱਚ ਵਿਆਪਕ ਰੂਪ ਵਿੱਚ ਦੱਸਿਆ ਗਿਆ ਹੈ।

ਨੈਤਿਕ ਮਾਪਦੰਡਾਂ ਨੂੰ ਬਰਕਰਾਰ ਰੱਖਣਾ: ਇਨਫਲੂਐਂਸਰ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਕੰਨਟੈਂਟ ਤਿਆਰ ਅਤੇ ਸਾਂਝਾ ਕਰਦੇ ਸਮੇਂ ਨੈਤਿਕ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨਗੇ ਜੋ ਗੋਪਨੀਯਤਾ, ਸੱਭਿਆਚਾਰਕ, ਸਮਾਜਿਕ ਅਤੇ ਧਾਰਮਿਕ ਨਿਯਮਾਂ ਦੇ ਨਾਲ-ਨਾਲ ਸਬੰਧਿਤ ਵਿਗਿਆਪਨ ਅਤੇ ਡੇਟਾ ਸੁਰੱਖਿਆ ਕਾਨੂੰਨਾਂ ਦੀ ਪਾਲਣਾ ਨੂੰ ਯਕੀਨੀ ਬਣਾਉਂਦੇ ਹਨ।

ਪਾਰਦਰਸ਼ਤਾ ਅਤੇ ਸਹਿਯੋਗ: ਪੰਜਾਬ ਸਰਕਾਰ ਪੂਰਨ ਰੂਪ ਵਿੱਚ ਪਾਰਦਰਸ਼ਤਾ ਅਤੇ ਆਪਸੀ ਸਹਿਯੋਗ ਦਾ ਭਰੋਸਾ ਦਿੰਦੀ ਹੈ। ਇਸ ਦੇ ਨਾਲ ਹੀ ਇਨਫਲੂਐਂਸਰਾਂ ਨੂੰ ਉਹਨਾਂ ਦੀ ਪਹੁੰਚ ਨੂੰ ਵਧਾਉਣ ਲਈ ਪਲੇਟਫਾਰਮ ਵੀ ਮੁਹੱਈਆ ਕਰਵਾਉਂਦੀ ਹੈ ਅਤੇ ਇਹ ਯਕੀਨੀ ਬਣਾਉਂਦੀ ਹੈ ਕਿ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਤੇ ਨੀਤੀਆਂ ਨੂੰ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾਵੇ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live