Radio Spice
India News

ਮਨਪ੍ਰੀਤ ਬਾਦਲ ਵਿਜੀਲੈਂਸ ਅੱਗੇ ਨਹੀਂ ਹੋਏ ਪੇਸ਼, ਪਿੱਠ ਦਰਦ ਦਾ ਦਿੱਤਾ ਹਵਾਲਾ; ਵਕੀਲ ਜ਼ਰੀਏ ਜਮ੍ਹਾਂ ਕਰਵਾਇਆ ਪਾਸਪੋਰਟ

By 111459pwpadmin•

ਸ਼ਹਿਰ ਦੇ ਮਾਡਲ ਟਾਊਨ ਫੇਜ਼ ਇਕ ਵਿਚ ਪਲਾਟ ਖਰੀਦਣ ਦੇ ਮਾਮਲੇ ਵਿਚ ਪੰਜਾਬ ਸਰਕਾਰ 65 ਲੱਖ ਰੁਪਏ ਦਾ ਚੂਨਾ ਲਗਾਉਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ ਭਾਜਪਾ ਆਗੂ ਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸੋਮਵਾਰ ਨੂੰ ਵਿਜੀਲੈਂਸ ਦੇ ਸਾਹਮਣੇ ਪੇਸ਼ ਨਹੀਂ ਹੋਏ। ਉਨ੍ਹਾਂ ਆਪਣੀ ਪਿੱਠ ਵਿਚ ਦਰਦ ਦਾ ਹਵਾਲਾ ਦਿੰਦਿਆਂ ਦਸ ਦਿਨਾਂ ਲਈ ਨਿੱਜੀ ਪੇਸ਼ੀ ਤੋਂ ਛੋਟ ਮੰਗੀ ਹੈ। ਇ

ਸ਼ਹਿਰ ਦੇ ਮਾਡਲ ਟਾਊਨ ਫੇਜ਼ ਇਕ ਵਿਚ ਪਲਾਟ ਖਰੀਦਣ ਦੇ ਮਾਮਲੇ ਵਿਚ ਪੰਜਾਬ ਸਰਕਾਰ 65 ਲੱਖ ਰੁਪਏ ਦਾ ਚੂਨਾ ਲਗਾਉਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ ਭਾਜਪਾ ਆਗੂ ਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸੋਮਵਾਰ ਨੂੰ ਵਿਜੀਲੈਂਸ ਦੇ ਸਾਹਮਣੇ ਪੇਸ਼ ਨਹੀਂ ਹੋਏ। ਉਨ੍ਹਾਂ ਆਪਣੀ ਪਿੱਠ ਵਿਚ ਦਰਦ ਦਾ ਹਵਾਲਾ ਦਿੰਦਿਆਂ ਦਸ ਦਿਨਾਂ ਲਈ ਨਿੱਜੀ ਪੇਸ਼ੀ ਤੋਂ ਛੋਟ ਮੰਗੀ ਹੈ।

ਇਸ ਦੇ ਲਈ ਉਨ੍ਹ: ਪੀਜੀਆਈ ਦੇ ਡਾਕਟਰਾਂ ਦੁਆਰਾ ਇਕ ਹਫਤੇ ਲਈ ਅਰਾਮ ਕਰਨ ਦਾ ਸਰਟੀਫਿਕੇਟ ਵੀ ਸੌਂਪਿਆ ਹੈ।

ਇਸ ਤੋਂ ਇਲਾਵਾ ਮਨਪ੍ਰੀਤ ਬਾਦਲ ਨੇ ਆਪਣਾ ਪਾਸਪੋਰਟ ਵੀ ਵਿਜੀਲੈਂਸ ਹਵਾਲੇ ਕਰ ਦਿੱਤਾ ਹੈ। ਬਾਦਲ ਦੇ ਵਕੀਲ ਸੁਖਦੀਪ ਸਿੰਘ ਭਿੰਡਰ ਨੇ ਹੀ ਬਠਿੰਡਾ ਸਥਿਤ ਵਿਜੀਲੈਂਸ ਬਿਊਰੋ ਦੇ ਦਫਤਰ ਵਿਚ ਪੇਸ਼ ਹੋ ਕੇ ਸਾਬਕਾ ਮੰਤਰੀ ਦਾ ਮੈਡੀਕਲ ਸਰਟੀਫਿਕੇਟ ਅਤੇ ਪਾਸਪੋਰਟ ਜਾਂਚ ਅਧਿਕਾਰੀਆਂ ਨੂੰ ਸੌਂਪਿਆ। ਇਸ ਮੌਕੇ ਐਡਵੋਕੇਟ ਭਿੰਡਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮਨਪ੍ਰੀਤ ਸਿੰਘ ਬਾਦਲ ਦੀ ਪਿੱਠ ਵਿੱਚ ਪਿਛਲੇ ਲੰਮੇ ਸਮੇਂ ਤੋਂ ਦਰਦ ਰਿਹਾ ਹੋ ਰਿਹਾ ਹੈ, ਜਿਸ ਦੇ ਚਲਦੇ ਉਹ ਚੱਲਣ ਫਿਰਨ ਤੋਂ ਅਸਮਰੱਥ ਹਨ।

ਇਸ ਕਾਰਨ ਉਨ੍ਹਾਂ ਦੀ ਨਿੱਜੀ ਪੇਸ਼ੀ ਵਿਚ ਛੋਟ ਲਈ ਵਿਜੀਲੈਂਸ ਅਧਿਕਾਰੀਆਂ ਨੂੰ ਮੈਡੀਕਲ ਰਿਕਾਰਡ ਵੀ ਸੌਂਪਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬਾਦਲ ਦਾ ਪੀਜੀਆਈ ਚੰਡੀਗੜ੍ਹ ਵਿਚ ਇਲਾਜ ਚੱਲ ਰਿਹਾ ਜਿਸ ਕਾਰਨ ਉਹ ਅੱਜ ਵਿਜੀਲੈਂਸ ਅੱਗੇ ਪੇਸ਼ ਨਹੀਂ ਹੋ ਸਕੇ। ਉਧਰ ਵਿਜੀਲੈਂਸ ਅਧਿਕਾਰੀਆਂ ਨੇ ਇਸ ਮਾਮਲੇ ਵਿਚ ਗੱਲਬਾਤ ਕਰਦਿਆਂ ਕਿਹਾ ਕਿ ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਅੱਜ ਤਫਤੀਸ਼ ਵਿਚ ਸ਼ਾਮਲ ਹੋਣ ਲਈ ਬੁਲਾਇਆ ਗਿਆ ਸੀ, ਪ੍ਰੰਤੂ ਉਹ ਪੇਸ਼ ਨਹੀਂ ਹੋਏ ਅਤੇ ਉਨ੍ਹਾਂ ਆਪਣਾ ਮੈਡੀਕਲ ਸਰਟੀਫਿਕੇਟ ਭੇਜਿਆ ਹੈ।

ਉਨ੍ਹਾਂ ਦੱਸਿਆ ਕਿ ਹੁਣ ਉੱਚ ਅਧਿਕਾਰੀਆਂ ਤੇ ਕਾਨੂੰਨੀ ਮਾਹਿਰਾਂ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਵਿਜੀਲੈਂਸ ਦੇ ਅਧਿਕਾਰੀਆਂ ਨੇ ਦੱਬੀ ਜੁਬਾਨ ਵਿਚ ਇਸ ਗੱਲ ਦਾ ਵੀ ਖੁਲਾਸਾ ਕੀਤਾ ਕਿ ਮਨਪ੍ਰੀਤ ਬਾਦਲ ਵੱਲੋਂ ਭੇਜੇ ਹੋਏ ਮੈਡੀਕਲ ਰਿਕਾਰਡ ਅਤੇ ਸਰਟੀਫਿਕੇਟ ਦੀ ਜਾਂਚ ਲਈ ਮੈਡੀਕਲ ਬੋਰਡ ਵੀ ਬਿਠਾਇਆ ਜਾ ਸਕਦਾ ਹੈ ਤਾਂ ਸਚਾਈ ਸਾਹਮਣੇ ਆ ਸਕੇ।

ਗੌਰਤਲਬ ਹੈ ਕਿ ਵਿਜੀਲੈਂਸ ਵੱਲੋਂ ਸਾਬਕਾ ਮੰਤਰੀ ਅਤੇ ਉਸਦੇ ਪੰਜ ਸਾਥੀਆਂ ਵਿਰੁੱਧ ਲੰਘੀ 24 ਸਤੰਬਰ ਨੂੰ ਬਠਿੰਡਾ ਦੇ ਮਾਡਲ ਟਾਊਨ ਇਲਾਕੇ ਵਿਚ ਬੀਡੀਏ ਅਧਿਕਾਰੀਆਂ ਦੀ ਮਿਲੀ ਭੁਗਤ ਨਾਲ 1560 ਗਜ ਦਾ ਪਲਾਟ ਖਰੀਦਣ ਦੇ ਮਾਮਲੇ ਵਿੱਚ ਵੱਖ-ਵੱਖ ਧਰਾਵਾਂ ਤਹਿਤ ਪਰਚਾ ਦਰਜ ਕੀਤਾ ਹੋਇਆ ਹੈ। ਇਸ ਮਾਮਲੇ ਵਿਚ ਪਲਾਟ ਦੀ ਬੋਲੀ ਦੇਣ ਵਾਲੇ ਤਿੰਨ ਪ੍ਰਾਈਵੇਟ ਵਿਅਕਤੀਆਂ ਕਾਰੋਬਾਰੀ ਰਜੀਵ ਕੁਮਾਰ, ਵਪਾਰੀ ਵਿਕਾਸ ਅਰੋੜਾ ਅਤੇ ਅਮਨਦੀਪ ਨੂੰ ਵਿਜੀਲੈਂਸ ਵੱਲੋਂ ਪਹਿਲਾਂ ਹੀ ਗ੍ਰਿਫਤਾਰ ਕਰਕੇ ਪੁਛਗਿੱਛ ਤੋਂ ਬਾਅਦ ਜੇਲ੍ਹ ਭੇਜਿਆ ਜਾ ਚੁੱਕਾ ਹੈ। ਜਦੋਂ ਕਿ ਇਸ ਮਾਮਲੇ ਵਿੱਚ ਮਨਪ੍ਰੀਤ ਸਿੰਘ ਬਾਦਲ ਨੂੰ ਵੀ ਗ੍ਰਿਫਤਾਰ ਕਰਨ ਲਈ ਵਿਜੀਲੈਂਸ ਵੱਲੋਂ ਵੱਡੀ ਪੱਧਰ 'ਤੇ ਛਾਪੇਮਾਰੀ ਕੀਤੀ ਗਈ ਸੀ, ਪ੍ਰੰਤੂ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰਾਹਤ ਦਿੰਦਿਆਂ ਉਨ੍ਹਾਂ ਨੂੰ ਅੰਤਿਮਰ ਜਮਾਨਤ ਦੇ ਦਿੱਤੀ ਸੀ ਅਤੇ ਨਾਲ ਹੀ ਇਹ ਵੀ ਹਦਾਇਤ ਕੀਤੀ ਸੀ ਕਿ ਉਹ ਆਪਣਾ ਪਾਸਪੋਰਟ ਵਿਜੀਲੈਂਸ ਦੇ ਜਾਂਚ ਅਧਿਕਾਰੀ ਨੂੰ ਸੌਂਪਣ ਅਤੇ ਜਦ ਵੀ ਵਿਜੀਲੈਂਸ ਅਧਿਕਾਰੀ ਉਨ੍ਹਾਂ ਪੁਛਗਿੱਛ ਲਈ ਬੁਲਾਉਣ ਤਝਾਂ ਉਹ ਹਾਜਰ ਹੋਣ। ਪ੍ਰੰਤੂ ਹਾਈਕੋਰਟ ਵਿਚ ਰਾਹਤ ਮਿਲਣ ਤੋਂ ਬਾਅਦ ਵਿਜੀਲੈਂਸ ਵੱਲੋਂ ਅੱਜ ਸਾਬਕਾ ਮੰਤਰੀ ਨੂੰ ਪਹਿਲੀ ਵਾਰ ਬੁਲਾਇਆ ਗਿਆ ਸੀ ਪਰ ਉਹ ਪੇਸ਼ ਨਹੀਂ ਹੋ ਸਕੇ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live