Radio Spice
India News

ਮਨੀਪੁਰ ਹਿੰਸਾ ਬਾਰੇ ਆਰਐਸਐਸ ਮੁਖੀ ਮੋਹਨ ਭਾਗਵਤ ਦਾ ਵੱਡਾ ਬਿਆਨ, ਬੋਲੇ..ਇਹ ਸੋਚੀ-ਸਮਝੀ ਸਾਜ਼ਿਸ਼...ਇਸ ਦਾ ਕਿਸ ਨੂੰ ਫਾਇਦਾ?

By 111459pwpadmin•

ਮਨੀਪੁਰ ਹਿੰਸਾ ਬਾਰੇ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਦੇ ਮੁਖੀ ਮੋਹਨ ਭਾਗਵਤ ਦਾ ਵੱਡਾ ਬਿਆਨ ਆਇਆ ਹੈ। ਉਨ੍ਹਾਂ ਨੇ ਨਾਗਪੁਰ ਵਿੱਚ ਸੰਬੋਧਨ ਕਰਦਿਆਂ ਕਿਹਾ ਕਿ ਮਨੀਪੁਰ ਵਿੱਚ ਹੋਈ ਜਾਤੀ ਹਿੰਸਾ ਸੋਚੀ ਸਮਝੀ ਸਾਜ਼ਿਸ਼ ਸੀ। ਉਨ੍ਹਾਂ ਉੱਤਰ-ਪੂਰਬੀ ਰਾਜ ਦੀ ਸਥਿਤੀ ਲਈ ‘ਬਾਹਰੀ ਤਾਕਤਾਂ’ ਨੂੰ ਜ਼ਿੰਮੇਵਾਰ ਦੱਸਿਆ। ਭਾਗਵਤ ਨੇ ਪੁੱਛਿਆ, ‘‘ਮੈਤੇਈ ਤੇ ਕੁਕੀ ਭਾਈਚਾਰਿਆਂ ਦੇ ਲ

ਮਨੀਪੁਰ ਹਿੰਸਾ ਬਾਰੇ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਦੇ ਮੁਖੀ ਮੋਹਨ ਭਾਗਵਤ ਦਾ ਵੱਡਾ ਬਿਆਨ ਆਇਆ ਹੈ। ਉਨ੍ਹਾਂ ਨੇ ਨਾਗਪੁਰ ਵਿੱਚ ਸੰਬੋਧਨ ਕਰਦਿਆਂ ਕਿਹਾ ਕਿ ਮਨੀਪੁਰ ਵਿੱਚ ਹੋਈ ਜਾਤੀ ਹਿੰਸਾ ਸੋਚੀ ਸਮਝੀ ਸਾਜ਼ਿਸ਼ ਸੀ। ਉਨ੍ਹਾਂ ਉੱਤਰ-ਪੂਰਬੀ ਰਾਜ ਦੀ ਸਥਿਤੀ ਲਈ ‘ਬਾਹਰੀ ਤਾਕਤਾਂ’ ਨੂੰ ਜ਼ਿੰਮੇਵਾਰ ਦੱਸਿਆ। 

ਭਾਗਵਤ ਨੇ ਪੁੱਛਿਆ, ‘‘ਮੈਤੇਈ ਤੇ ਕੁਕੀ ਭਾਈਚਾਰਿਆਂ ਦੇ ਲੋਕ ਕਈ ਸਾਲਾਂ ਤੋਂ ਇਕੱਠੇ ਰਹਿ ਰਹੇ ਹਨ। ਇਹ ਇੱਕ ਸਰਹੱਦੀ ਰਾਜ ਹੈ। ਅਜਿਹੇ ਵੱਖਵਾਦ ਤੇ ਅੰਦਰੂਨੀ ਕਲੇਸ਼ ਦਾ ਫਾਇਦਾ ਕਿਸ ਨੂੰ ਹੁੰਦਾ ਹੈ? ਬਾਹਰੀ ਤਾਕਤਾਂ ਨੂੰ ਵੀ ਫਾਇਦਾ ਹੁੰਦਾ ਹੈ। ਉਥੇ ਜੋ ਕੁਝ ਵੀ ਹੋਇਆ, ਕੀ ਉਸ ਵਿੱਚ ਬਾਹਰਲੇ ਲੋਕ ਸ਼ਾਮਲ ਸਨ?’’

ਉਨ੍ਹਾਂ ਲੋਕਾਂ ਨੂੰ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਵਨਾਵਾਂ ਭੜਕਾ ਕੇ ਵੋਟਾਂ ਹਾਸਲ ਕਰਨ ਦੀਆਂ ਕੋਸ਼ਿਸ਼ਾਂ ਤੋਂ ਸੁਚੇਤ ਕੀਤਾ। ਭਾਗਵਤ ਨੇ ਲੋਕਾਂ ਨੂੰ ਦੇਸ਼ ਦੀ ਏਕਤਾ, ਅਖੰਡਤਾ, ਪਛਾਣ ਤੇ ਵਿਕਾਸ ਨੂੰ ਧਿਆਨ ਵਿੱਚ ਰੱਖ ਕੇ ਵੋਟ ਪਾਉਣ ਦਾ ਸੱਦਾ ਦਿੱਤਾ। 

ਨਾਗਪੁਰ ਵਿੱਚ ਆਰਐਸਐਸ ਦੀ ਦਸਹਿਰਾ ਰੈਲੀ ਨੂੰ ਸੰਬੋਧਨ ਕਰਦਿਆਂ ਭਾਗਵਤ ਨੇ ਦੋਸ਼ ਲਾਇਆ ਕਿ ਕਲਚਰਲ ਮਾਰਕਸਵਾਦੀ ਤੇ ਜਾਗਰੂਕ ਤੱਤ ਦੇਸ਼ ਦੀ ਸਿੱਖਿਆ ਤੇ ਸੱਭਿਆਚਾਰ ਨੂੰ ਬਰਬਾਦ ਕਰਨ ਲਈ ਮੀਡੀਆ ਅਤੇ ਅਕਾਦਮਿਕ ਖੇਤਰ ਵਿੱਚ ਆਪਣੇ ਪ੍ਰਭਾਵ ਦੀ ਦੁਰਵਰਤੋਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ 22 ਜਨਵਰੀ ਨੂੰ ਅਯੁੱਧਿਆ ਮੰਦਰ ’ਚ ਭਗਵਾਨ ਰਾਮ ਦੀ ਮੂਰਤੀ ਸਥਾਪਤ ਕੀਤੀ ਜਾਵੇਗੀ ਤੇ ਇਸ ਮੌਕੇ ਜਸ਼ਨ ਮਨਾਉਣ ਲਈ ਲੋਕਾਂ ਨੂੰ ਦੇਸ਼ ਭਰ ਦੇ ਮੰਦਰਾਂ ’ਚ ਸਮਾਗਮ ਕਰਵਾਉਣੇ ਚਾਹੀਦੇ ਹਨ। 

ਮਨੀਪੁਰ ਦੀ ਸਥਿਤੀ ’ਤੇ ਆਰਐੱਸਐੱਸ ਮੁਖੀ ਨੇ ਕਿਹਾ, ‘‘ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤਿੰਨ ਦਿਨਾਂ ਲਈ ਮਨੀਪੁਰ ਵਿੱਚ ਸਨ। ਅਸਲ ਵਿੱਚ ਸੰਘਰਸ਼ ਨੂੰ ਕਿਸ ਨੇ ਵਧਾਇਆ? ਇਹ (ਹਿੰਸਾ) ਹੋ ਨਹੀਂ ਰਹੀ, ਇਸ ਨੂੰ ਕਰਵਾਇਆ ਜਾ ਰਿਹਾ ਹੈ।’’ ਉਨਾਂ ਪੁੱਛਿਆ, “ਮਨੀਪੁਰ ਵਿੱਚ ਅਸ਼ਾਂਤੀ ਅਤੇ ਅਸਥਿਰਤਾ ਦਾ ਫਾਇਦਾ ਚੁੱਕਣ ਵਿੱਚ ਕਿਹੜੀਆਂ ਵਿਦੇਸ਼ੀ ਤਾਕਤਾਂ ਦੀ ਦਿਲਚਸਪੀ ਹੋ ਸਕਦੀ ਹੈ? ਕੀ ਇਨ੍ਹਾਂ ਘਟਨਾਵਾਂ ਵਿੱਚ ਦੱਖਣ-ਪੂਰਬੀ ਏਸ਼ੀਆ ਦੀ ਭੂ-ਰਾਜਨੀਤੀ ਦੀ ਵੀ ਕੋਈ ਭੂਮਿਕਾ ਹੈ?’’

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live